< 1 ਸਮੂਏਲ 6 >

1 ਸੋ ਯਹੋਵਾਹ ਦਾ ਸੰਦੂਕ ਸੱਤ ਮਹੀਨਿਆਂ ਤੱਕ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ।
וַיְהִי אֲרוֹן־יְהוָה בִּשְׂדֵה פְלִשְׁתִּים שִׁבְעָה חֳדָשִֽׁים׃
2 ਤਦ ਫ਼ਲਿਸਤੀਆਂ ਨੇ ਪੁਜਾਰੀਆਂ ਅਤੇ ਜੋਤਸ਼ੀਆਂ ਨੂੰ ਸੱਦਿਆ ਅਤੇ ਆਖਿਆ, ਕਿ ਯਹੋਵਾਹ ਦੇ ਇਸ ਸੰਦੂਕ ਨੂੰ ਅਸੀਂ ਕੀ ਕਰੀਏ? ਸਾਨੂੰ ਦੱਸੋ ਕਿ ਕਿਸ ਤਰ੍ਹਾਂ ਉਸ ਨੂੰ ਉਹ ਦੇ ਸਥਾਨ ਵਿੱਚ ਪਹੁੰਚਾਈਏ।
וַיִּקְרְאוּ פְלִשְׁתִּים לַכֹּהֲנִים וְלַקֹּֽסְמִים לֵאמֹר מַֽה־נַּעֲשֶׂה לַאֲרוֹן יְהוָה הוֹדִעֻנוּ בַּמֶּה נְשַׁלְּחֶנּוּ לִמְקוֹמֽוֹ׃
3 ਉਹਨਾਂ ਨੇ ਕਿਹਾ, ਜੇ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜਦੇ ਹੋ ਤਾਂ ਖਾਲੀ ਨਾ ਭੇਜੋ ਸਗੋਂ ਇੱਕ ਦੋਸ਼ ਦੀ ਭੇਟ ਉਹ ਦੇ ਨਾਲ ਜ਼ਰੂਰ ਭੇਜ ਦਿਓ ਤਾਂ ਤੁਸੀਂ ਚੰਗੇ ਹੋ ਜਾਓਗੇ ਅਤੇ ਤੁਸੀਂ ਜਾਣ ਲਓਗੇ ਉਸਦਾ ਹੱਥ ਤੁਹਾਡੇ ਉੱਤੋਂ ਕਿਉਂ ਨਹੀਂ ਚੁੱਕਿਆ ਗਿਆ।
וַיֹּאמְרוּ אִֽם־מְשַׁלְּחִים אֶת־אֲרוֹן אֱלֹהֵי יִשְׂרָאֵל אַל־תְּשַׁלְּחוּ אֹתוֹ רֵיקָם כִּֽי־הָשֵׁב תָּשִׁיבוּ לוֹ אָשָׁם אָז תֵּרָֽפְאוּ וְנוֹדַע לָכֶם לָמָּה לֹא־תָסוּר יָדוֹ מִכֶּֽם׃
4 ਤਦ ਉਨ੍ਹਾਂ ਨੇ ਪੁੱਛਿਆ ਅਸੀਂ ਦੋਸ਼ ਦੀ ਭੇਟ ਲਈ ਕੀ ਭੇਜੀਏ? ਉਹ ਬੋਲੇ, ਫ਼ਲਿਸਤੀ ਸਰਦਾਰਾਂ ਦੀ ਗਿਣਤੀ ਅਨੁਸਾਰ ਪੰਜ ਸੋਨੇ ਦੇ ਚੂਹੇ ਅਤੇ ਪੰਜ ਸੋਨੇ ਦੀਆਂ ਗਿਲ੍ਹਟੀਆਂ ਕਿਉਂ ਜੋ ਤੁਸੀਂ ਸਭਨਾਂ ਉੱਤੇ ਅਤੇ ਤੁਹਾਡੇ ਸਰਦਾਰਾਂ ਉੱਤੇ ਇੱਕੋ ਜਿਹੀ ਬਵਾਂ ਹੈ।
וַיֹּאמְרוּ מָה הָאָשָׁם אֲשֶׁר נָשִׁיב לוֹ וַיֹּאמְרוּ מִסְפַּר סַרְנֵי פְלִשְׁתִּים חֲמִשָּׁה עפלי טְחֹרֵי זָהָב וַחֲמִשָּׁה עַכְבְּרֵי זָהָב כִּֽי־מַגֵּפָה אַחַת לְכֻלָּם וּלְסַרְנֵיכֶֽם׃
5 ਸੋ ਤੁਸੀਂ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਅਤੇ ਉਨ੍ਹਾਂ ਚੂਹਿਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰੋ। ਹੋ ਸਕਦਾ ਹੈ ਕਿ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ।
וַעֲשִׂיתֶם צַלְמֵי עפליכם טְחֹרֵיכֶם וְצַלְמֵי עַכְבְּרֵיכֶם הַמַּשְׁחִיתִם אֶת־הָאָרֶץ וּנְתַתֶּם לֵאלֹהֵי יִשְׂרָאֵל כָּבוֹד אוּלַי יָקֵל אֶת־יָדוֹ מֵֽעֲלֵיכֶם וּמֵעַל אֱלֹהֵיכֶם וּמֵעַל אַרְצְכֶֽם׃
6 ਤੁਸੀਂ ਆਪਣੇ ਮਨ ਨੂੰ ਸਖ਼ਤ ਕਿਉਂ ਕਰਦੇ ਹੋ ਜਿਵੇਂ ਮਿਸਰੀਆਂ ਨੇ ਅਤੇ ਫ਼ਿਰਊਨ ਨੇ ਆਪਣੇ ਮਨਾਂ ਨੂੰ ਸਖ਼ਤ ਕੀਤਾ? ਜਿਸ ਵੇਲੇ ਉਨ੍ਹਾਂ ਨੂੰ ਉਸ ਨੇ ਅਚਰਜ਼ ਸ਼ਕਤੀਆਂ ਦਿਖਾਈਆਂ। ਭਲਾ, ਉਹਨਾਂ ਨੇ ਉਨ੍ਹਾਂ ਲੋਕਾਂ ਨੂੰ ਜਾਣ ਨਹੀਂ ਦਿੱਤਾ ਅਤੇ ਉਹ ਚੱਲੇ ਨਾ ਗਏ?
וְלָמָּה תְכַבְּדוּ אֶת־לְבַבְכֶם כַּאֲשֶׁר כִּבְּדוּ מִצְרַיִם וּפַרְעֹה אֶת־לִבָּם הֲלוֹא כַּאֲשֶׁר הִתְעַלֵּל בָּהֶם וֽ͏ַיְשַׁלְּחוּם וַיֵּלֵֽכוּ׃
7 ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਓ ਅਤੇ ਦੋ ਲਵੇਰੀਆਂ ਗਊਆਂ ਨੂੰ ਗੱਡੀ ਹੇਠ ਜੋੜ ਲਓ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ।
וְעַתָּה קְחוּ וַעֲשׂוּ עֲגָלָה חֲדָשָׁה אֶחָת וּשְׁתֵּי פָרוֹת עָלוֹת אֲשֶׁר לֹא־עָלָה עֲלֵיהֶם עֹל וַאֲסַרְתֶּם אֶת־הַפָּרוֹת בָּעֲגָלָה וַהֲשֵׁיבֹתֶם בְּנֵיהֶם מֵאַחֲרֵיהֶם הַבָּֽיְתָה׃
8 ਯਹੋਵਾਹ ਦਾ ਸੰਦੂਕ ਲੈ ਕੇ ਉਸ ਗੱਡੀ ਦੇ ਉੱਤੇ ਰੱਖੋ ਅਤੇ ਸੋਨੇ ਦੀਆਂ ਵਸਤਾਂ ਜੋ ਦੋਸ਼ ਦੀ ਭੇਟ ਲਈ ਉਹ ਦੇ ਕੋਲ ਭੇਜਦੇ ਹੋ ਇੱਕ ਸੰਦੂਕ ਵਿੱਚ ਪਾ ਕੇ ਉਹ ਦੇ ਇੱਕ ਪਾਸੇ ਰੱਖ ਦਿਓ ਅਤੇ ਉਹ ਨੂੰ ਵਿਦਾ ਕਰ ਦਿਓ ਜੋ ਤੁਰ ਜਾਵੇ।
וּלְקַחְתֶּם אֶת־אֲרוֹן יְהוָה וּנְתַתֶּם אֹתוֹ אֶל־הָעֲגָלָה וְאֵת ׀ כְּלֵי הַזָּהָב אֲשֶׁר הֲשֵׁבֹתֶם לוֹ אָשָׁם תָּשִׂימוּ בָאַרְגַּז מִצִּדּוֹ וְשִׁלַּחְתֶּם אֹתוֹ וְהָלָֽךְ׃
9 ਅਤੇ ਵੇਖੋ, ਜੇ ਉਹ ਆਪਣੇ ਦੇਸ ਦੇ ਰਾਹ ਬੈਤ ਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਕਿ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਂਵੇਂ ਹੀ ਹੋਈ ਹੈ।
וּרְאִיתֶם אִם־דֶּרֶךְ גְּבוּלוֹ יַֽעֲלֶה בֵּית שֶׁמֶשׁ הוּא עָשָׂה לָנוּ אֶת־הָרָעָה הַגְּדוֹלָה הַזֹּאת וְאִם־לֹא וְיָדַעְנוּ כִּי לֹא יָדוֹ נָגְעָה בָּנוּ מִקְרֶה הוּא הָיָה לָֽנוּ׃
10 ੧੦ ਸੋ ਲੋਕਾਂ ਨੇ ਅਜਿਹਾ ਹੀ ਕੀਤਾ ਜੋ ਦੋ ਲਵੇਰੀਆਂ ਗਊਆਂ ਲਈਆਂ ਅਤੇ ਉਨ੍ਹਾਂ ਨੂੰ ਗੱਡੀ ਅੱਗੇ ਜੋਤਿਆ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਘਰ ਵਿੱਚ ਬੰਨ੍ਹਿਆ।
וַיַּעֲשׂוּ הָאֲנָשִׁים כֵּן וַיִּקְחוּ שְׁתֵּי פָרוֹת עָלוֹת וַיַּאַסְרוּם בָּעֲגָלָה וְאֶת־בְּנֵיהֶם כָּלוּ בַבָּֽיִת׃
11 ੧੧ ਅਤੇ ਯਹੋਵਾਹ ਦਾ ਸੰਦੂਕ ਅਤੇ ਸੋਨੇ ਦੇ ਚੂਹੇ ਅਤੇ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਦੇ ਸੰਦੂਕ ਨੂੰ ਗੱਡੀ ਵਿੱਚ ਰੱਖਿਆ।
וַיָּשִׂמוּ אֶת־אֲרוֹן יְהוָה אֶל־הָעֲגָלָה וְאֵת הָאַרְגַּז וְאֵת עַכְבְּרֵי הַזָּהָב וְאֵת צַלְמֵי טְחֹרֵיהֶֽם׃
12 ੧੨ ਤਦ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਅੜਿੰਗਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਮੁੜੀਆਂ ਅਤੇ ਫ਼ਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤ ਸ਼ਮਸ਼ ਦੇ ਬੰਨ੍ਹੇ ਤੱਕ ਗਏ।
וַיִשַּׁרְנָה הַפָּרוֹת בַּדֶּרֶךְ עַל־דֶּרֶךְ בֵּית שֶׁמֶשׁ בִּמְסִלָּה אַחַת הָלְכוּ הָלֹךְ וְגָעוֹ וְלֹא־סָרוּ יָמִין וּשְׂמֹאול וְסַרְנֵי פְלִשְׁתִּים הֹלְכִים אַחֲרֵיהֶם עַד־גְּבוּל בֵּית שָֽׁמֶשׁ׃
13 ੧੩ ਬੈਤ ਸ਼ਮਸ਼ ਦੇ ਲੋਕ ਕਣਕ ਦੀਆਂ ਵਾਢੀਆਂ ਕਰਦੇ ਸਨ। ਜਦ ਉਨ੍ਹਾਂ ਨੇ ਅੱਖਾਂ ਚੁੱਕ ਕੇ ਸੰਦੂਕ ਨੂੰ ਵੇਖਿਆ ਤਾਂ ਵੇਖਦੇ ਸਾਰ ਅਨੰਦ ਹੋ ਗਏ।
וּבֵית שֶׁמֶשׁ קֹצְרִים קְצִיר־חִטִּים בָּעֵמֶק וַיִּשְׂאוּ אֶת־עֵינֵיהֶם וַיִּרְאוּ אֶת־הָאָרוֹן וַֽיִּשְׂמְחוּ לִרְאֽוֹת׃
14 ੧੪ ਗੱਡੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਆਈ ਅਤੇ ਜਿੱਥੇ ਇੱਕ ਵੱਡਾ ਪੱਥਰ ਸੀ ਉੱਥੇ ਖਲੋ ਗਈ। ਸੋ ਉਨ੍ਹਾਂ ਨੇ ਗੱਡੀ ਦੀਆਂ ਲੱਕੜੀਆਂ ਨੂੰ ਚੀਰਿਆ ਅਤੇ ਗਊਆਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਇਆ।
וְהָעֲגָלָה בָּאָה אֶל־שְׂדֵה יְהוֹשֻׁעַ בֵּֽית־הַשִּׁמְשִׁי וַתַּעֲמֹד שָׁם וְשָׁם אֶבֶן גְּדוֹלָה וַֽיְבַקְּעוּ אֶת־עֲצֵי הָעֲגָלָה וְאֶת־הַפָּרוֹת הֶעֱלוּ עֹלָה לַיהוָֽה׃
15 ੧੫ ਲੇਵੀਆਂ ਨੇ ਯਹੋਵਾਹ ਦੇ ਸੰਦੂਕ ਨੂੰ ਉਸ ਸੰਦੂਕ ਸਮੇਤ ਜੋ ਉਸ ਦੇ ਨਾਲ ਸੀ ਅਤੇ ਜਿਸ ਦੇ ਵਿੱਚ ਸੋਨੇ ਦੀਆਂ ਵਸਤਾਂ ਸਨ, ਹੇਠਾਂ ਉਤਾਰਿਆ ਅਤੇ ਉਹ ਨੂੰ ਉਸ ਵੱਡੇ ਪੱਥਰ ਉੱਤੇ ਧਰਿਆ ਅਤੇ ਬੈਤ ਸ਼ਮਸ਼ ਦੇ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਬਲੀਆਂ ਚੜ੍ਹਾਈਆਂ ਅਤੇ ਹੋਰ ਬਲੀਆਂ ਵੀ ਦਿੱਤੀਆਂ।
וְהַלְוִיִּם הוֹרִידוּ ׀ אֶת־אֲרוֹן יְהוָה וְאֶת־הָאַרְגַּז אֲשֶׁר־אִתּוֹ אֲשֶׁר־בּוֹ כְלֵֽי־זָהָב וַיָּשִׂמוּ אֶל־הָאֶבֶן הַגְּדוֹלָה וְאַנְשֵׁי בֵֽית־שֶׁמֶשׁ הֶעֱלוּ עֹלוֹת וֽ͏ַיִּזְבְּחוּ זְבָחִים בַּיּוֹם הַהוּא לַֽיהוָֽה׃
16 ੧੬ ਜਦ ਉਨ੍ਹਾਂ ਪੰਜਾਂ ਫ਼ਲਿਸਤੀ ਸਰਦਾਰਾਂ ਨੇ ਇਹ ਡਿੱਠਾ ਤਾਂ ਉਹ ਉਸੇ ਦਿਨ ਅਕਰੋਨ ਨੂੰ ਮੁੜ ਗਏ।
וַחֲמִשָּׁה סַרְנֵֽי־פְלִשְׁתִּים רָאוּ וַיָּשֻׁבוּ עֶקְרוֹן בַּיּוֹם הַהֽוּא׃
17 ੧੭ ਇਹ ਸੋਨੇ ਦੀਆਂ ਗਿਲ੍ਹਟੀਆਂ ਜੋ ਫ਼ਲਿਸਤੀਆਂ ਨੇ ਦੋਸ਼ ਦੀ ਭੇਟ ਲਈ ਚੜ੍ਹਾਈਆਂ ਉਨ੍ਹਾਂ ਵਿੱਚੋਂ ਇੱਕ ਅਸ਼ਦੋਦ ਵੱਲੋਂ ਸੀ, ਇੱਕ ਅੱਜ਼ਾਹ ਦੀ, ਇੱਕ ਅਸ਼ਕਲੋਨ ਦੀ, ਇੱਕ ਗਥ ਦੀ ਅਤੇ ਇੱਕ ਅਕਰੋਨ ਦੀ
וְאֵלֶּה טְחֹרֵי הַזָּהָב אֲשֶׁר הֵשִׁיבוּ פְלִשְׁתִּים אָשָׁם לַֽיהוָה לְאַשְׁדּוֹד אֶחָד לְעַזָּה אֶחָד לְאַשְׁקְלוֹן אֶחָד לְגַת אֶחָד לְעֶקְרוֹן אֶחָֽד׃
18 ੧੮ ਅਤੇ ਇਹ ਸੋਨੇ ਦੇ ਚੂਹੇ ਫ਼ਲਿਸਤੀਆਂ ਦੇ ਪੰਜਾਂ ਸਰਦਾਰਾਂ ਦੀ ਗਿਣਤੀ ਅਨੁਸਾਰ ਸਨ ਭਾਵੇਂ ਗੜ੍ਹ ਵਾਲੇ ਸ਼ਹਿਰਾਂ ਦੇ ਭਾਵੇਂ ਬਾਹਰਲੇ ਪਿੰਡਾਂ ਦੇ ਜਿੰਨੇ ਅਬੇਲ ਦੇ ਵੱਡੇ ਪੱਥਰ ਤੱਕ ਸਨ ਜਿਹ ਦੇ ਉੱਤੇ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਨੂੰ ਰੱਖਿਆ ਸੀ। ਉਹ ਅੱਜ ਦੇ ਦਿਨ ਤੱਕ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਹੈ।
וְעַכְבְּרֵי הַזָּהָב מִסְפַּר כָּל־עָרֵי פְלִשְׁתִּים לַחֲמֵשֶׁת הַסְּרָנִים מֵעִיר מִבְצָר וְעַד כֹּפֶר הַפְּרָזִי וְעַד ׀ אָבֵל הַגְּדוֹלָה אֲשֶׁר הִנִּיחוּ עָלֶיהָ אֵת אֲרוֹן יְהוָה עַד הַיּוֹם הַזֶּה בִּשְׂדֵה יְהוֹשֻׁעַ בֵּֽית־הַשִּׁמְשִֽׁי׃
19 ੧੯ ਉਹ ਨੇ ਬੈਤ ਸ਼ਮਸ਼ ਦੇ ਲੋਕਾਂ ਨੂੰ ਇਸ ਲਈ ਮਾਰਿਆ ਜੋ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਦੇ ਵਿੱਚ ਵੇਖਿਆ ਸੋ ਉਸ ਨੇ ਪੰਜਾਹ ਹਜ਼ਾਰ ਤੇ ਸੱਤਰ ਮਨੁੱਖ ਉਨ੍ਹਾਂ ਵਿੱਚੋਂ ਮਾਰ ਸੁੱਟੇ ਅਤੇ ਉੱਥੋਂ ਦੇ ਲੋਕ ਦੁਖੀ ਹੋਏ ਇਸ ਲਈ ਜੋ ਯਹੋਵਾਹ ਨੇ ਲੋਕਾਂ ਨੂੰ ਵੱਡੀ ਮਾਰ ਨਾਲ ਮਾਰਿਆ।
וַיַּךְ בְּאַנְשֵׁי בֵֽית־שֶׁמֶשׁ כִּי רָאוּ בַּאֲרוֹן יְהוָה וַיַּךְ בָּעָם שִׁבְעִים אִישׁ חֲמִשִּׁים אֶלֶף אִישׁ וַיִּֽתְאַבְּלוּ הָעָם כִּֽי־הִכָּה יְהוָה בָּעָם מַכָּה גְדוֹלָֽה
20 ੨੦ ਸੋ ਬੈਤ ਸ਼ਮਸ਼ ਦੇ ਲੋਕ ਬੋਲੇ, ਭਲਾ, ਕਿਸ ਦੀ ਹਿੰਮਤ ਹੈ ਜੋ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਦੇ ਅੱਗੇ ਖਲੋਵੇ ਅਤੇ ਉਹ ਸਾਡੇ ਕੋਲੋਂ ਕਿਸ ਦੇ ਵੱਲ ਜਾਵੇ?
וַיֹּֽאמְרוּ אַנְשֵׁי בֵֽית־שֶׁמֶשׁ מִי יוּכַל לַעֲמֹד לִפְנֵי יְהוָה הָאֱלֹהִים הַקָּדוֹשׁ הַזֶּה וְאֶל־מִי יַעֲלֶה מֵעָלֵֽינוּ׃
21 ੨੧ ਤਦ ਉਨ੍ਹਾਂ ਨੇ ਕਿਰਯਥ-ਯਾਰੀਮ ਦੇ ਲੋਕਾਂ ਵੱਲ ਦੂਤ ਘੱਲੇ ਅਤੇ ਆਖਿਆ, ਫ਼ਲਿਸਤੀ ਯਹੋਵਾਹ ਦੇ ਸੰਦੂਕ ਨੂੰ ਮੋੜ ਲਿਆਏ ਹਨ ਸੋ ਤੁਸੀਂ ਆਓ ਅਤੇ ਆਪਣੀ ਵੱਲ ਲੈ ਜਾਓ।
וַֽיִּשְׁלְחוּ מַלְאָכִים אֶל־יוֹשְׁבֵי קִרְיַת־יְעָרִים לֵאמֹר הֵשִׁבוּ פְלִשְׁתִּים אֶת־אֲרוֹן יְהוָה רְדוּ הַעֲלוּ אֹתוֹ אֲלֵיכֶֽם׃

< 1 ਸਮੂਏਲ 6 >