< 1 ਸਮੂਏਲ 7 >

1 ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਲੈ ਜਾ ਕੇ ਅਬੀਨਾਦਾਬ ਦੇ ਘਰ ਵਿੱਚ ਰੱਖ ਦਿੱਤਾ ਜੋ ਟਿੱਲੇ ਦੇ ਉੱਤੇ ਸੀ ਅਤੇ ਉਹ ਦੇ ਪੁੱਤਰ ਅਲਆਜ਼ਾਰ ਨੂੰ ਪਵਿੱਤਰ ਕੀਤਾ ਤਾਂ ਜੋ ਉਹ ਯਹੋਵਾਹ ਦੇ ਸੰਦੂਕ ਦੀ ਦੇਖਭਾਲ ਕਰੇ।
And the men of Kirjath-Jearim come and bring up the ark of Jehovah, and bring it in unto the house of Abinadab, in the height, and Eleazar his son they have sanctified to keep the ark of Jehovah.
2 ਅਤੇ ਅਜਿਹਾ ਹੋਇਆ ਜੋ ਉਸ ਵੇਲੇ ਤੋਂ ਜਦ ਸੰਦੂਕ ਕਿਰਯਥ-ਯਾਰੀਮ ਵਿੱਚ ਰਿਹਾ ਕਾਫ਼ੀ ਸਮਾਂ ਬੀਤ ਗਿਆ, ਕਿਉਂ ਜੋ ਉਸ ਨੂੰ ਵੀਹ ਸਾਲ ਹੋ ਗਏ ਅਤੇ ਇਸਰਾਏਲ ਦੇ ਸਾਰੇ ਟੱਬਰ ਨੇ ਵਿਰਲਾਪ ਕਰਦੇ ਹੋਏ ਯਹੋਵਾਹ ਦੀ ਭਾਲ ਕੀਤੀ।
And it cometh to pass, from the day of the dwelling of the ark in Kirjath-Jearim, that the days are multiplied — yea, they are twenty years — and wail do all the house of Israel after Jehovah.
3 ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰੇ ਮਨ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਨੂੰ ਆਪਣੇ ਵਿਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫ਼ਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ।
And Samuel speaketh unto all the house of Israel, saying, 'If with all your heart ye are turning back unto Jehovah — turn aside the gods of the stranger from your midst, and Ashtaroth; and prepare your heart unto Jehovah, and serve Him only, and He doth deliver you out of the hand of the Philistines.'
4 ਤਦ ਇਸਰਾਏਲੀਆਂ ਨੇ ਬਆਲ ਤੇ ਅਸ਼ਤਾਰੋਥ ਨੂੰ ਕੱਢ ਸੁੱਟਿਆ ਅਤੇ ਸਿਰਫ਼ ਯਹੋਵਾਹ ਦੀ ਹੀ ਸੇਵਾ ਕੀਤੀ।
And the sons of Israel turn aside the Baalim and Ashtaroth, and serve Jehovah alone;
5 ਫੇਰ ਸਮੂਏਲ ਨੇ ਆਖਿਆ, ਮਿਸਪਾਹ ਵਿੱਚ ਸਾਰੇ ਇਸਰਾਏਲ ਨੂੰ ਇਕੱਠਿਆਂ ਕਰੋ ਤਾਂ ਮੈਂ ਤੁਹਾਡੇ ਲਈ ਯਹੋਵਾਹ ਦੇ ਅੱਗੇ ਬੇਨਤੀ ਕਰਾਂਗਾ।
and Samuel saith, 'Gather all Israel to Mizpeh, and I pray for you unto Jehovah.'
6 ਸੋ ਉਹ ਸਾਰੇ ਮਿਸਪਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ! ਅਤੇ ਸਮੂਏਲ ਨੇ ਮਿਸਪਾਹ ਵਿੱਚ ਇਸਰਾਏਲੀਆਂ ਦਾ ਨਿਆਂ ਕੀਤਾ।
And they are gathered to Mizpeh, and draw water, and pour out before Jehovah, and fast on that day, and say there, 'We have sinned against Jehovah;' and Samuel judgeth the sons of Israel in Mizpeh.
7 ਜਦ ਫ਼ਲਿਸਤੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਪਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸਰਦਾਰਾਂ ਨੇ ਇਸਰਾਏਲ ਉੱਤੇ ਹਮਲਾ ਕਰ ਦਿੱਤਾ ਸੋ ਇਸਰਾਏਲੀ ਇਹ ਸੁਣ ਕੇ ਫ਼ਲਿਸਤੀਆਂ ਕੋਲੋਂ ਡਰ ਗਏ।
And the Philistines hear that the sons of Israel have gathered themselves to Mizpeh; and the princes of the Philistines go up against Israel, and the sons of Israel hear, and are afraid of the presence of the Philistines.
8 ਅਤੇ ਇਸਰਾਏਲੀਆਂ ਨੇ ਸਮੂਏਲ ਨੂੰ ਆਖਿਆ, ਚੁੱਪ ਨਾ ਰਹਿ ਪਰ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਸਾਡੇ ਲਈ ਤਰਲਾ ਕਰ ਜੋ ਉਹ ਸਾਨੂੰ ਫ਼ਲਿਸਤੀਆਂ ਦੇ ਹੱਥੋਂ ਬਚਾਵੇ।
And the sons of Israel say unto Samuel, 'Keep not silent for us from crying unto Jehovah our God, and He doth save us out of the hand of the Philistines.'
9 ਸਮੂਏਲ ਨੇ ਇੱਕ ਦੁੱਧ ਚੁੰਘਦਾ ਮੇਮਣਾ ਲੈ ਕੇ ਉਹ ਨੂੰ ਪੂਰੀ ਹੋਮ ਦੀ ਬਲੀ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਸਮੂਏਲ ਨੇ ਇਸਰਾਏਲ ਦੇ ਲਈ ਯਹੋਵਾਹ ਦੇ ਅੱਗੇ ਤਰਲੇ ਕੀਤੇ ਤਾਂ ਯਹੋਵਾਹ ਨੇ ਉਹ ਦੀ ਸੁਣ ਲਈ।
And Samuel taketh a fat lamb, and causeth it to go up — a burnt-offering whole to Jehovah; and Samuel crieth unto Jehovah for Israel, and Jehovah answereth him;
10 ੧੦ ਜਿਸ ਵੇਲੇ ਸਮੂਏਲ ਉਸ ਹੋਮ ਦੀ ਬਲੀ ਨੂੰ ਚੜ੍ਹਾ ਰਿਹਾ ਸੀ ਤਦ ਫ਼ਲਿਸਤੀ ਇਸਰਾਏਲ ਦੇ ਸਾਹਮਣੇ ਲੜਨ ਲਈ ਨੇੜੇ ਆਏ ਤਦ ਯਹੋਵਾਹ ਫ਼ਲਿਸਤੀਆਂ ਦੇ ਉੱਤੇ ਉਸੇ ਦਿਨ ਵੱਡੀ ਗੜ੍ਹਕ ਨਾਲ ਗੱਜਿਆ ਅਤੇ ਉਨ੍ਹਾਂ ਨੂੰ ਘਬਰਾਹਟ ਵਿੱਚ ਪਾ ਦਿੱਤਾ ਅਤੇ ਉਹ ਇਸਰਾਏਲ ਅੱਗੇ ਹਾਰ ਗਏ।
and Samuel is causing the burnt-offering to go up — and the Philistines have drawn nigh to battle against Israel — and Jehovah doth thunder with a great noise, on that day, upon the Philistines, and troubleth them, and they are smitten before Israel.
11 ੧੧ ਅਤੇ ਇਸਰਾਏਲ ਦੇ ਲੋਕਾਂ ਨੇ ਮਿਸਪਾਹ ਤੋਂ ਨਿੱਕਲ ਕੇ ਫ਼ਲਿਸਤੀਆਂ ਦਾ ਪਿੱਛਾ ਕੀਤਾ ਅਤੇ ਬੈਤ ਕਰ ਦੇ ਹੇਠ ਤੱਕ ਉਨ੍ਹਾਂ ਨੂੰ ਮਾਰਦੇ ਗਏ।
And the men of Israel go out from Mizpeh, and pursue the Philistines, and smite them unto the place of Beth-Car.
12 ੧੨ ਤਦ ਸਮੂਏਲ ਨੇ ਇੱਕ ਪੱਥਰ ਲੈ ਕੇ ਉਹ ਨੂੰ ਮਿਸਪਾਹ ਅਤੇ ਸ਼ੇਨ ਦੇ ਵਿਚਕਾਰ ਖੜ੍ਹਾ ਕੀਤਾ ਅਤੇ ਉਹ ਦਾ ਨਾਮ ਅਬੇਨੇਜ਼ਰ ਧਰਿਆ ਅਤੇ ਬੋਲਿਆ ਜੋ ਇੱਥੋਂ ਤੱਕ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ।
And Samuel taketh a stone, and setteth [it] between Mizpeh and Shen, and calleth its name Eben-Ezer, saying, 'Hitherto hath Jehovah helped us.'
13 ੧੩ ਸੋ ਫ਼ਲਿਸਤੀ ਹਾਰ ਗਏ ਅਤੇ ਇਸਰਾਏਲ ਦੀਆਂ ਹੱਦਾਂ ਵਿੱਚ ਫੇਰ ਕਦੀ ਨਾ ਆਏ ਅਤੇ ਯਹੋਵਾਹ ਦਾ ਹੱਥ ਸਮੂਏਲ ਦੇ ਜੀਵਨ ਭਰ ਫ਼ਲਿਸਤੀਆਂ ਦੇ ਵਿਰੁੱਧ ਰਿਹਾ।
And the Philistines are humbled, and have not added any more to come into the border of Israel, and the hand of Jehovah is on the Philistines all the days of Samuel.
14 ੧੪ ਅਤੇ ਉਹ ਸ਼ਹਿਰ ਜੋ ਫ਼ਲਿਸਤੀਆਂ ਨੇ ਇਸਰਾਏਲ ਤੋਂ ਖੋਹ ਲਏ ਸਨ ਅਕਰੋਨ ਤੋਂ ਲੈ ਕੇ ਗਥ ਤੱਕ ਫੇਰ ਇਸਰਾਏਲ ਦੇ ਹੱਥ ਵਿੱਚ ਆ ਗਏ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਇਲਾਕੇ ਵੀ ਇਸਰਾਏਲ ਨੇ ਫ਼ਲਿਸਤੀਆਂ ਦੇ ਹੱਥੋਂ ਛੁਡਾਏ ਅਤੇ ਇਸਰਾਏਲ ਅਤੇ ਅਮੋਰੀਆਂ ਵਿੱਚ ਮੇਲ ਹੋਇਆ।
And the cities which the Philistines have taken from Israel are restored to Israel — from Ekron even unto Gath — and their border hath Israel delivered out of the hand of the Philistines; and there is peace between Israel and the Amorite.
15 ੧੫ ਜਦ ਤੱਕ ਸਮੂਏਲ ਜੀਉਂਦਾ ਰਿਹਾ ਇਸਰਾਏਲ ਦਾ ਨਿਆਂ ਕਰਦਾ ਰਿਹਾ।
And Samuel judgeth Israel all the days of his life,
16 ੧੬ ਅਤੇ ਹਰੇਕ ਸਾਲ ਬੈਤਏਲ ਅਤੇ ਗਿਲਗਾਲ ਅਤੇ ਮਿਸਪਾਹ ਵਿੱਚ ਫੇਰਾ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਥਾਵਾਂ ਵਿੱਚ ਇਸਰਾਏਲ ਦਾ ਨਿਆਂ ਕਰਦਾ ਸੀ।
and he hath gone from year to year, and gone round Beth-El, and Gilgal, and Mizpeh, and judged Israel [in] all these places;
17 ੧੭ ਫੇਰ ਰਾਮਾਹ ਵਿੱਚ ਮੁੜ ਆਉਂਦਾ ਸੀ ਕਿਉਂ ਜੋ ਉੱਥੇ ਉਹ ਦਾ ਘਰ ਸੀ ਅਤੇ ਉੱਥੇ ਇਸਰਾਏਲ ਦਾ ਨਿਆਂ ਕਰਦਾ ਸੀ ਅਤੇ ਉੱਥੇ ਉਹ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ।
and his returning [is] to Ramath, for there [is] his house, and there he hath judged Israel, and he buildeth there an altar to Jehovah.

< 1 ਸਮੂਏਲ 7 >