< 1 ਸਮੂਏਲ 9 >

1 ਬਿਨਯਾਮੀਨ ਦੇ ਗੋਤ ਦਾ ਇੱਕ ਮਨੁੱਖ ਸੀ ਜਿਸ ਦਾ ਨਾਮ ਕੀਸ਼ ਜੋ ਅਬੀਏਲ ਦਾ ਪੁੱਤਰ ਜੋ ਸਰੂਰ ਦਾ ਪੁੱਤਰ ਜੋ ਬਕੋਰਥ ਦਾ ਪੁੱਤਰ ਜੋ ਅਫਿਆਹ ਦਾ ਪੁੱਤਰ ਸੀ ਅਤੇ ਇਹ ਬਿਨਯਾਮੀਨੀ ਵੱਡਾ ਤਕੜਾ ਸੂਰਮਾ ਸੀ।
И бе муж от сынов Вениаминовых, емуже имя Кис, сын Авиилов, сына Иаредова, сына Вахирова, сына Афекова, сына мужа Иеминеова, муж силен крепостию.
2 ਉਹ ਦਾ ਇੱਕ ਸ਼ਾਊਲ ਨਾਮਕ ਇੱਕ ਜੁਆਨ ਪੁੱਤਰ ਸੀ ਜੋ ਬਹੁਤ ਸੋਹਣਾ ਸੀ ਅਤੇ ਇਸਰਾਏਲੀਆਂ ਵਿੱਚ ਉਸ ਨਾਲੋਂ ਵੱਧ ਸੋਹਣਾ ਹੋਰ ਕੋਈ ਮਨੁੱਖ ਨਹੀਂ ਸੀ। ਉਹ ਸਾਰਿਆਂ ਮਨੁੱਖਾਂ ਵਿੱਚ ਸਭਨਾਂ ਨਾਲੋਂ ਉੱਚਾ ਸੀ।
И сему бе сын, имя ему Саул, добровеличен, муж благ: и не бе в сынех Израилевых благ паче его, от рамен и выше высок паче всех людий.
3 ਸ਼ਾਊਲ ਦੇ ਪਿਤਾ ਕੀਸ਼ ਦੀਆਂ ਗਧੀਆਂ ਗੁਆਚ ਗਈਆਂ ਇਸ ਲਈ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, ਸੇਵਕਾਂ ਵਿੱਚੋਂ ਇੱਕ ਨੂੰ ਆਪਣੇ ਨਾਲ ਲੈ ਅਤੇ ਜਾ ਕੇ ਗਧੀਆਂ ਨੂੰ ਲੱਭ।
И заблудиша ослята Киса отца Саулова. И рече Кис к Саулу сыну своему: возми с собою единаго от отрок, и воставше идите и поищите ослят.
4 ਸੋ ਉਹ ਇਫ਼ਰਾਈਮ ਦੇ ਪਰਬਤ ਵੱਲ ਦੀ ਲੰਘਿਆ ਅਤੇ ਸ਼ਲੀਸ਼ਾਹ ਦੇ ਦੇਸ ਵਿੱਚੋਂ ਦੀ ਹੋ ਕੇ ਨਿੱਕਲ ਗਿਆ, ਪਰ ਉਹ ਨਾ ਲੱਭੀਆਂ ਤਦ ਉਹ ਸ਼ਾਲੀਮ ਦੇ ਦੇਸ ਵਿੱਚ ਗਏ ਅਤੇ ਉਹ ਉੱਥੇ ਵੀ ਨਾ ਸਨ। ਫੇਰ ਉਹ ਬਿਨਯਾਮੀਨੀਆਂ ਦੇ ਦੇਸ ਵਿੱਚ ਦੀ ਆਏ ਤਾਂ ਉੱਥੇ ਵੀ ਉਹਨਾਂ ਨੂੰ ਨਾ ਲੱਭੀਆਂ।
И проидоша гору Ефремлю, и проидоша землю Селха, и не обретоша: и проидоша землю Сегалимлю, и не бе: и проидоша землю Иаминю, и не обретоша.
5 ਜਦ ਉਹ ਸੂਫ਼ ਦੇ ਦੇਸ ਵਿੱਚ ਆਏ ਤਦ ਸ਼ਾਊਲ ਨੇ ਆਪਣੇ ਨਾਲ ਦੇ ਸੇਵਕ ਨੂੰ ਆਖਿਆ, ਚੱਲ, ਅਸੀਂ ਮੁੜ ਜਾਈਏ ਕਿਤੇ ਅਜਿਹਾ ਨਾ ਹੋਵੇ ਜੋ ਮੇਰਾ ਪਿਤਾ ਗਧੀਆਂ ਦੀ ਚਿੰਤਾ ਛੱਡ ਕੇ ਸਾਡੇ ਲਈ ਚਿੰਤਾ ਕਰੇ।
И пришедшым им в землю Сифову, и рече Саул ко отроку своему иже с ним: гряди и возвратимся, да не како отец мой оставя ослята, печется о нас.
6 ਸੇਵਕ ਨੇ ਆਖਿਆ, ਵੇਖ, ਇਸ ਸ਼ਹਿਰ ਦੇ ਵਿੱਚ ਇੱਕ ਪਰਮੇਸ਼ੁਰ ਦਾ ਦਾਸ ਹੈ ਅਤੇ ਉਹ ਬਹੁਤ ਆਦਰਯੋਗ ਹੈ ਅਤੇ ਜਿਵੇਂ ਉਹ ਆਖੇ ਸਭ ਕੁਝ ਉਸੇ ਤਰ੍ਹਾਂ ਹੁੰਦਾ ਹੈ। ਚੱਲੋ ਉਸ ਕੋਲ ਚੱਲੀਏ। ਹੋ ਸਕਦਾ ਹੈ, ਜਿਸ ਰਾਹ ਦੇ ਵਿੱਚ ਜਾਣਾ ਚੰਗਾ ਹੈ ਉਹ ਰਾਹ ਸਾਨੂੰ ਦੱਸੋ?
И рече ему отрок: се, зде человек Божий во граде сем, и человек славен: все еже аще речет приходящым к нему, будет им: и ныне пойдем тамо, да возвестит нам путь наш, имже пойдем.
7 ਸ਼ਾਊਲ ਨੇ ਆਪਣੇ ਸੇਵਕ ਨੂੰ ਆਖਿਆ, ਜੇਕਰ ਅਸੀਂ ਉੱਥੇ ਜਾਈਏ ਤਾਂ ਅਸੀਂ ਉਸ ਲਈ ਕੀ ਲੈ ਜਾਈਏ? ਰੋਟੀਆਂ ਤਾਂ ਸਾਡੇ ਭਾਂਡਿਆਂ ਵਿੱਚੋਂ ਮੁੱਕ ਗਈਆਂ ਹਨ ਅਤੇ ਪਰਮੇਸ਼ੁਰ ਦੇ ਦਾਸ ਲਈ ਸਾਡੇ ਕੋਲ ਕੋਈ ਸੁਗ਼ਾਤ ਨਹੀਂ ਹੈ। ਸਾਡੇ ਕੋਲ ਹੈ ਕੀ?
И рече Саул отроку своему иже с ним: се, пойдем, и что принесем к человеку Божию? Яко хлебы оскудеша от вретищ наших, и ктому несть у нас, еже внести к человеку Божию от имения нашего.
8 ਟਹਿਲੂਏ ਨੇ ਸ਼ਾਊਲ ਨੂੰ ਫੇਰ ਉੱਤਰ ਦਿੱਤਾ ਅਤੇ ਆਖਿਆ ਵੇਖ, ਇੱਕ ਚੁਆਨੀ ਮੇਰੇ ਕੋਲ ਹੈ ਸੋ ਮੈਂ ਉਸ ਪਰਮੇਸ਼ੁਰ ਦੇ ਜਨ ਨੂੰ ਦਿਆਂਗਾ ਕਿ ਉਹ ਸਾਨੂੰ ਸਾਡਾ ਰਾਹ ਦੱਸੇ।
И приложи отрок отвещати Саулу и рече: се, обретается в руце моей четвертая часть сикля сребра, и даси человеку Божию, и возвестит нам путь наш.
9 ਪੁਰਾਣੇ ਸਮਿਆਂ ਵਿੱਚ, ਇਸਰਾਏਲ ਵਿੱਚ ਜਦ ਕੋਈ ਮਨੁੱਖ ਪਰਮੇਸ਼ੁਰ ਕੋਲ ਸਲਾਹ ਕਰਨ ਦੇ ਲਈ ਜਾਂਦਾ ਸੀ ਤਾਂ ਇਉਂ ਆਖਦਾ ਸੀ ਕਿ ਆਓ ਅਸੀਂ ਦਰਸ਼ੀ ਕੋਲ ਜਾਈਏ ਕਿਉਂ ਜੋ ਉਹ ਜਿਹੜਾ ਹੁਣ ਨਬੀ ਕਹਾਉਂਦਾ ਹੈ, ਪਹਿਲਾਂ ਉਸ ਨੂੰ ਦਰਸ਼ੀ ਆਖਦੇ ਸਨ।
Прежде бо во Израили сице глаголаше кийждо, егда кто идяше вопрошати Бога: гряди, да идем к прозорливцу: яко пророка нарицаху людие прежде прозорливцем.
10 ੧੦ ਤਦ ਸ਼ਾਊਲ ਨੇ ਆਪਣੇ ਟਹਿਲੂਏ ਨੂੰ ਆਖਿਆ, ਚੰਗੀ ਗੱਲ ਹੈ। ਚੱਲ ਚੱਲੀਏ। ਸੋ ਉਹ ਸ਼ਹਿਰ ਨੂੰ ਆਏ, ਜਿੱਥੇ ਉਹ ਪਰਮੇਸ਼ੁਰ ਦਾ ਬੰਦਾ ਸੀ।
И рече Саул отроку своему: добр глагол твой: гряди, да идем. И идоша во град, идеже бе человек Божий.
11 ੧੧ ਸ਼ਹਿਰ ਵੱਲ ਟਿੱਲੇ ਉੱਤੇ ਚੜ੍ਹਦਿਆਂ ਉਹਨਾਂ ਨੂੰ ਕਈ ਕੁੜੀਆਂ ਮਿਲ ਪਈਆਂ ਜੋ ਪਾਣੀ ਭਰਨ ਚੱਲੀਆਂ ਸਨ ਅਤੇ ਉਹਨਾਂ ਨੇ ਉਨ੍ਹਾਂ ਨੂੰ ਪੁੱਛਿਆ, ਕੀ ਇੱਥੇ ਦਰਸ਼ੀ ਹੈ?
Восходящым же им на восход града, и се, обретоша девиц изшедших почерпсти воды, и реша им: есть ли зде прозорливец?
12 ੧੨ ਉਨ੍ਹਾਂ ਨੇ ਉਹਨਾਂ ਨੂੰ ਉੱਤਰ ਦੇ ਕੇ ਆਖਿਆ, ਹਾਂ ਜੀ, ਹੈ, ਵੇਖੋ, ਉਹ ਤੁਹਾਡੇ ਸਾਹਮਣੇ ਹੈ। ਛੇਤੀ ਜਾਓ ਕਿਉਂ ਜੋ ਉਹ ਅੱਜ ਹੀ ਸ਼ਹਿਰ ਵਿੱਚ ਆਇਆ ਹੈ ਇਸ ਲਈ ਜੋ ਅੱਜ ਦੇ ਦਿਨ ਲੋਕ ਉੱਚੇ ਥਾਂ ਵਿੱਚ ਬਲੀ ਚੜ੍ਹਾਉਂਦੇ ਹਨ।
И отвещаша им девицы, глаголющя: есть, се пред лицем вашим: ныне же потщитеся, яко дне ради грядет во град, яко жертва днесь людем в ваме:
13 ੧੩ ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਤੁਸੀਂ ਉਹ ਨੂੰ ਉੱਚੇ ਥਾਂ ਵਿੱਚ ਰੋਟੀ ਖਾਣ ਲਈ ਜਾਣ ਤੋਂ ਪਹਿਲਾ ਤੁਰੰਤ ਮਿਲ ਲਵੋ ਕਿਉਂ ਜੋ ਜਦ ਤੱਕ ਉਹ ਨਾ ਜਾਵੇ ਲੋਕ ਖਾਂਦੇ ਨਹੀਂ ਇਸ ਜੋ ਉਹ ਬਲੀ ਨੂੰ ਅਸੀਸ ਦਿੰਦਾ ਹੈ ਤਾਂ ਉਹ ਦੇ ਪਿੱਛੋਂ ਪਰਾਹੁਣੇ ਖਾਂਦੇ ਹਨ। ਸੋ ਹੁਣ ਤੁਸੀਂ ਚੜ੍ਹੋ ਕਿਉਂ ਜੋ ਅੱਜ ਹੀ ਤੁਸੀਂ ਉਹ ਨੂੰ ਮਿਲੋਗੇ।
и егда внидете во град, тако обрящете его во граде, прежде неже взыти ему в ваму ясти: яко не имут ясти людие, дондеже внидет сей, яко той благословит жертву, и по сих ядят страннии: и ныне взыдите, яко дне ради обрящете его.
14 ੧੪ ਸੋ ਉਹ ਸ਼ਹਿਰ ਨੂੰ ਗਏ ਅਤੇ ਜਦ ਸ਼ਹਿਰ ਵਿੱਚ ਵੜੇ ਤਾਂ ਵੇਖੋ ਸਮੂਏਲ ਉੱਚੇ ਥਾਂ ਨੂੰ ਜਾਣ ਲਈ ਉਹਨਾਂ ਦੇ ਸਾਹਮਣੇ ਬਾਹਰ ਨਿੱਕਲਿਆ।
И взыдоша во град. Имже входящым среди града, и се, Самуил изыде во сретение им, еже взыти в ваму.
15 ੧੫ ਯਹੋਵਾਹ ਨੇ ਸ਼ਾਊਲ ਦੇ ਆਉਣ ਤੋਂ ਇੱਕ ਦਿਨ ਪਹਿਲਾਂ ਹੀ ਸਮੂਏਲ ਨੂੰ ਆਖ ਦਿੱਤਾ ਸੀ।
И Господь откры во ухо Самуилу днем единым прежде пришествия к нему Сауля, глаголя:
16 ੧੬ ਜੋ ਇਸੇ ਸਮੇਂ ਇੱਕ ਮਨੁੱਖ ਨੂੰ ਬਿਨਯਾਮੀਨ ਦੇ ਇਲਾਕੇ ਤੋਂ ਹੈ ਮੈਂ ਤੇਰੇ ਕੋਲ ਘੱਲਾਂਗਾ, ਸੋ ਤੂੰ ਉਹ ਨੂੰ ਅਭਿਸ਼ੇਕ ਕਰੀਂ ਜੋ ਉਹ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਬਣੇ ਅਤੇ ਮੇਰੀ ਪਰਜਾ ਨੂੰ ਫ਼ਲਿਸਤੀਆਂ ਦੇ ਹੱਥੋਂ ਛੁਡਾਵੇ ਕਿਉਂ ਜੋ ਮੈਂ ਆਪਣੀ ਪਰਜਾ ਵੱਲ ਧਿਆਨ ਕੀਤਾ ਹੈ ਇਸ ਲਈ ਜੋ ਉਨ੍ਹਾਂ ਦੀ ਦੁਹਾਈ ਮੇਰੇ ਤੱਕ ਪਹੁੰਚ ਗਈ ਹੈ।
якоже время сие, утро послю к тебе мужа от племене Вениаминова, и да помажеши его царя над людьми Моими Израилем, и спасет люди Моя от руки иноплеменничи: яко призрех на смирение людий Моих, яко взыде вопль их ко Мне.
17 ੧੭ ਸੋ ਜਦ ਸਮੂਏਲ ਨੇ ਵੇਖਿਆ ਉਸੇ ਵੇਲੇ ਯਹੋਵਾਹ ਨੇ ਉਹ ਨੂੰ ਆਖਿਆ, ਵੇਖ ਇਹੋ ਉਹ ਮਨੁੱਖ ਹੈ ਜਿਸ ਦੇ ਲਈ ਮੈਂ ਤੈਨੂੰ ਕਿਹਾ ਸੀ, ਇਹੋ ਮੇਰੀ ਪਰਜਾ ਉੱਤੇ ਰਾਜ ਕਰੇਗਾ।
И виде Самуил Саула, и Господь рече к нему: се, человек, о немже рекох ти: сей будет в людех Моих царствовати.
18 ੧੮ ਇਸ ਲਈ ਸ਼ਾਊਲ ਡਿਉੜ੍ਹੀ ਵਿੱਚ ਸਮੂਏਲ ਕੋਲ ਪਹੁੰਚਿਆ ਅਤੇ ਉਹ ਨੂੰ ਆਖਿਆ, ਜੀ ਮੈਨੂੰ ਦੱਸੋ ਜੋ ਦਰਸ਼ੀ ਦਾ ਘਰ ਕਿੱਥੇ ਹੈ?
И приближися Саул к Самуилу посреде града и рече: возвести ми, который дом прозорливца.
19 ੧੯ ਸਮੂਏਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਦਰਸ਼ੀ ਤਾਂ ਮੈਂ ਹੀ ਹਾਂ। ਮੇਰੇ ਅੱਗੇ-ਅੱਗੇ ਉੱਚੇ ਥਾਂ ਵੱਲ ਚੜ੍ਹ, ਜੋ ਤੁਸੀਂ ਅੱਜ ਮੇਰੇ ਨਾਲ ਭੋਜਨ ਕਰੋ ਅਤੇ ਸਵੇਰੇ ਮੈਂ ਤੈਨੂੰ ਵਿਦਾ ਕਰਾਂਗਾ ਅਤੇ ਜੋ ਕੁਝ ਤੇਰੇ ਮਨ ਵਿੱਚ ਹੈ ਉਹ ਸਭ ਤੈਨੂੰ ਦੱਸਾਂਗਾ।
И отвеща Самуил Саулу и рече: аз сам есмь: взыди предо мною в ваму, и яждь со мною днесь, и отпущу тя заутра, и вся яже в сердцы твоем возвещу ти:
20 ੨੦ ਅਤੇ ਤੇਰੀਆਂ ਗਧੀਆਂ ਜਿਨ੍ਹਾਂ ਨੂੰ ਗਵਾਚਿਆਂ ਤਿੰਨ ਦਿਨ ਹੋ ਗਏ ਹਨ ਉਨ੍ਹਾਂ ਦੀ ਚਿੰਤਾ ਨਾ ਕਰ ਕਿਉਂ ਜੋ ਉਹ ਲੱਭ ਗਈਆਂ ਹਨ ਅਤੇ ਇਸਰਾਏਲ ਕਿਸ ਦੇ ਮੂੰਹ ਵੱਲ ਵੇਖਦਾ ਹੈ? ਭਲਾ, ਤੇਰੇ ਅਤੇ ਤੇਰੇ ਪਿਤਾ ਦੇ ਸਾਰੇ ਟੱਬਰ ਵੱਲ ਨਹੀਂ?
и о ослятех твоих заблудивших днесь третий день, не помышляй в сердцы своем о них, ибо обретошася: и кому красная Израилева? Не тебе ли и дому отца твоего?
21 ੨੧ ਸੋ ਸ਼ਾਊਲ ਨੇ ਉੱਤਰ ਦਿੱਤਾ, ਭਲਾ, ਮੈਂ ਬਿਨਯਾਮੀਨੀ ਨਹੀਂ ਜੋ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਛੋਟੇ ਗੋਤ ਦਾ ਹਾਂ ਅਤੇ ਮੇਰਾ ਟੱਬਰ ਬਿਨਯਾਮੀਨ ਦੇ ਗੋਤ ਦੇ ਸਾਰਿਆਂ ਟੱਬਰਾਂ ਵਿੱਚ ਸਭਨਾਂ ਨਾਲੋਂ ਬਹੁਤ ਛੋਟਾ ਨਹੀਂ? ਫੇਰ ਕੀ ਕਾਰਨ ਜੋ ਤੁਸੀਂ ਮੈਨੂੰ ਇਉਂ ਆਖਦੇ ਹੋ?
И отвеща Саул и рече: не сын ли есмь аз мужа иеминеа, меншаго скиптра племене Израилева? И племене малейшаго от всего скиптра Вениаминова? И отечество мое меншее паче всех отечеств Вениаминовых? И вскую глаголал еси ко мне по глаголу сему?
22 ੨੨ ਤਦ ਸਮੂਏਲ ਨੇ ਸ਼ਾਊਲ ਨੂੰ ਅਤੇ ਉਹ ਦੇ ਦਾਸ ਨੂੰ ਚੁਬਾਰੇ ਵਿੱਚ ਲੈ ਆਂਦਾ ਅਤੇ ਉਹਨਾਂ ਨੂੰ ਪਰਾਹੁਣਿਆਂ ਦੇ ਵਿੱਚ ਜੋ ਲੱਗਭੱਗ ਤੀਹ ਲੋਕ ਸਨ ਉੱਚੇ ਥਾਂ ਵਿੱਚ ਬਿਠਾਇਆ।
И поят Самуил Саула и отрока его, и введе я во обиталище, и даде им тамо место в первых званых, яко в седмидесяти мужех.
23 ੨੩ ਸਮੂਏਲ ਨੇ ਲਾਂਗਰੀ ਨੂੰ ਆਖਿਆ, ਉਹ ਟੁੱਕੜਾ ਜੋ ਮੈਂ ਤੈਨੂੰ ਆਖਿਆ ਸੀ, ਰੱਖ ਛੱਡੀਂ, ਉਸ ਨੂੰ ਲੈ ਆ।
И рече Самуил повару: даждь ми часть, юже дах ти, и о нейже рех ти положити ю у себе.
24 ੨੪ ਲਾਂਗਰੀ ਨੇ ਇੱਕ ਮਾਸ ਦਾ ਵੱਡਾ ਟੁੱਕੜਾ ਜੋ ਉਹ ਦੇ ਉੱਤੇ ਸੀ, ਚੁੱਕ ਕੇ ਸ਼ਾਊਲ ਦੇ ਅੱਗੇ ਲਿਆ ਕੇ ਰੱਖਿਆ ਅਤੇ ਸਮੂਏਲ ਨੇ ਆਖਿਆ ਵੇਖ, ਇਹ ਜੋ ਰੱਖਿਆ ਹੋਇਆ ਹੈ ਸੋ ਆਪਣੇ ਅੱਗੇ ਰੱਖ ਕੇ ਖਾ ਇਸ ਲਈ ਕਿ ਉਹ ਠਹਿਰਾਏ ਹੋਏ ਸਮੇਂ ਦਾ ਤੇਰੇ ਲਈ ਰੱਖਿਆ ਹੋਇਆ ਹੈ ਕਿਉਂ ਜੋ ਮੈਂ ਆਖਿਆ, ਮੈਂ ਲੋਕਾਂ ਨੂੰ ਨਿਉਂਦਾ ਦਿੱਤਾ ਹੈ। ਸੋ ਸ਼ਾਊਲ ਨੇ ਉਸ ਦਿਨ ਸਮੂਏਲ ਨਾਲ ਭੋਜਨ ਕੀਤਾ।
И взя повар плече, и предложи е Саулови. И рече Самуил Саулу: се, избыток, предложи пред ся и яждь, яко во свидетелство предложися тебе паче иных, прикоснися. И яде Саул с Самуилом в той день.
25 ੨੫ ਜਦ ਉਹ ਉੱਚੇ ਥਾਂ ਤੋਂ ਸ਼ਹਿਰ ਨੂੰ ਗਏ ਤਾਂ ਉਸ ਨੇ ਘਰ ਦੀ ਛੱਤ ਉੱਤੇ ਸ਼ਾਊਲ ਨਾਲ ਗੱਲਾਂ ਕੀਤੀਆਂ।
И сниде от вамы во град, и постлаша Саулови на горнице, и спа.
26 ੨੬ ਅਤੇ ਉਹ ਸਵੇਰੇ ਹੀ ਉੱਠੇ ਅਤੇ ਅਜਿਹਾ ਹੋਇਆ ਜਾਂ ਦਿਨ ਚੜ੍ਹਨ ਲੱਗਾ ਤਾਂ ਸਮੂਏਲ ਨੇ ਸ਼ਾਊਲ ਨੂੰ ਘਰ ਦੀ ਛੱਤ ਉੱਤੇ ਫੇਰ ਸੱਦਿਆ ਅਤੇ ਆਖਿਆ, ਉੱਠ ਜੋ ਮੈਂ ਤੈਨੂੰ ਵਿਦਾ ਕਰਾਂ। ਸੋ ਸ਼ਾਊਲ ਉੱਠਿਆ, ਉਹ ਅਤੇ ਸਮੂਏਲ ਬਾਹਰ ਚੱਲੇ ਗਏ।
И бысть егда приближашеся утро, и воззва Самуил Саула на горнице, и рече: востани, и отпущу тя. И воста Саул, и изыде сам и Самуил вон.
27 ੨੭ ਜਦ ਉਹ ਸ਼ਹਿਰ ਦੇ ਸਿਰੇ ਵੱਲ ਉੱਤਰਦੇ ਪਏ ਸਨ ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਆਪਣੇ ਦਾਸ ਨੂੰ ਆਗਿਆ ਦੇ ਜੋ ਸਾਡੇ ਤੋਂ ਅੱਗੇ-ਅੱਗੇ ਹੋ ਤੁਰੇ, ਸੋ ਉਹ ਅੱਗੇ ਹੋ ਗਿਆ, ਪਰ ਤੂੰ ਹੁਣ ਖੜ੍ਹਾ ਰਹਿ ਤਾਂ ਜੋ ਮੈਂ ਪਰਮੇਸ਼ੁਰ ਦਾ ਬਚਨ ਤੈਨੂੰ ਸੁਣਾਵਾਂ।
Имже исходящым в часть града, и рече Самуил к Саулу: рцы юноши, да предидет пред нами: а ты стани якоже днесь, и слышан сотворю тебе глаголгол Божий.

< 1 ਸਮੂਏਲ 9 >