< 1 ਥੱਸਲੁਨੀਕੀਆ ਨੂੰ 5 >

1 ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।
περι δε των χρονων και των καιρων αδελφοι ου χρειαν εχετε υμιν γραφεσθαι
2 ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।
αυτοι γαρ ακριβως οιδατε οτι η ημερα κυριου ως κλεπτης εν νυκτι ουτως ερχεται
3 ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।
οταν γαρ λεγωσιν ειρηνη και ασφαλεια τοτε αιφνιδιος αυτοις εφισταται ολεθρος ωσπερ η ωδιν τη εν γαστρι εχουση και ου μη εκφυγωσιν
4 ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ।
υμεις δε αδελφοι ουκ εστε εν σκοτει ινα η ημερα υμας ως κλεπτης καταλαβη
5 ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ।
παντες υμεις υιοι φωτος εστε και υιοι ημερας ουκ εσμεν νυκτος ουδε σκοτους
6 ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ।
αρα ουν μη καθευδωμεν ως και οι λοιποι αλλα γρηγορωμεν και νηφωμεν
7 ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ।
οι γαρ καθευδοντες νυκτος καθευδουσιν και οι μεθυσκομενοι νυκτος μεθυουσιν
8 ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।
ημεις δε ημερας οντες νηφωμεν ενδυσαμενοι θωρακα πιστεως και αγαπης και περικεφαλαιαν ελπιδα σωτηριας
9 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ।
οτι ουκ εθετο ημας ο θεος εις οργην αλλ εις περιποιησιν σωτηριας δια του κυριου ημων ιησου χριστου
10 ੧੦ ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ।
του αποθανοντος υπερ ημων ινα ειτε γρηγορουμεν ειτε καθευδομεν αμα συν αυτω ζησωμεν
11 ੧੧ ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।
διο παρακαλειτε αλληλους και οικοδομειτε εις τον ενα καθως και ποιειτε
12 ੧੨ ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ।
ερωτωμεν δε υμας αδελφοι ειδεναι τους κοπιωντας εν υμιν και προισταμενους υμων εν κυριω και νουθετουντας υμας
13 ੧੩ ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ।
και ηγεισθαι αυτους υπερεκπερισσου εν αγαπη δια το εργον αυτων ειρηνευετε εν εαυτοις
14 ੧੪ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।
παρακαλουμεν δε υμας αδελφοι νουθετειτε τους ατακτους παραμυθεισθε τους ολιγοψυχους αντεχεσθε των ασθενων μακροθυμειτε προς παντας
15 ੧੫ ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।
ορατε μη τις κακον αντι κακου τινι αποδω αλλα παντοτε το αγαθον διωκετε και εις αλληλους και εις παντας
16 ੧੬ ਸਦਾ ਅਨੰਦ ਰਹੋ।
παντοτε χαιρετε
17 ੧੭ ਹਰ ਰੋਜ਼ ਪ੍ਰਾਰਥਨਾ ਕਰੋ।
αδιαλειπτως προσευχεσθε
18 ੧੮ ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
εν παντι ευχαριστειτε τουτο γαρ θελημα θεου εν χριστω ιησου εις υμας
19 ੧੯ ਆਤਮਾ ਨੂੰ ਨਾ ਬੁਝਾਓ।
το πνευμα μη σβεννυτε
20 ੨੦ ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।
προφητειας μη εξουθενειτε
21 ੨੧ ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ।
παντα δε δοκιμαζετε το καλον κατεχετε
22 ੨੨ ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ।
απο παντος ειδους πονηρου απεχεσθε
23 ੨੩ ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।
αυτος δε ο θεος της ειρηνης αγιασαι υμας ολοτελεις και ολοκληρον υμων το πνευμα και η ψυχη και το σωμα αμεμπτως εν τη παρουσια του κυριου ημων ιησου χριστου τηρηθειη
24 ੨੪ ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।
πιστος ο καλων υμας ος και ποιησει
25 ੨੫ ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।
αδελφοι προσευχεσθε περι ημων
26 ੨੬ ਤੁਸੀਂ ਪਵਿੱਤਰ ਚੁਮੰਨ ਨਾਲ ਸਾਰੇ ਭਰਾਵਾਂ ਦੀ ਸੁੱਖ-ਸਾਂਦ ਪੁੱਛੋ।
ασπασασθε τους αδελφους παντας εν φιληματι αγιω
27 ੨੭ ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ।
ορκιζω υμας τον κυριον αναγνωσθηναι την επιστολην πασιν τοις αγιοις αδελφοις
28 ੨੮ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੁੰਦੀ ਰਹੇ।
η χαρις του κυριου ημων ιησου χριστου μεθ υμων αμην

< 1 ਥੱਸਲੁਨੀਕੀਆ ਨੂੰ 5 >