< 1 ਤਿਮੋਥਿਉਸ 4 >

1 ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।
Дух же явно глаголе, що в останнї часи відступлять декотрі од віри, слухаючи духів лестивих і наук бісових,
2 ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ।
в лицемірстві брехливих, запеклих у совістї своїй,
3 ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ।
що боронять женитись (і велять вдержуватись) од їжи, що Бог створив на їду з подякою вірним і познавшим правду.
4 ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ।
Бо всяке створіннє Боже добре і шщо не гидке, коди з подякою приймаємо;
5 ਇਸ ਲਈ ਜੋ ਉਹ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਹੋ ਜਾਂਦੀ ਹੈ।
осьвячуєть ся бо словом Божим і молитвою.
6 ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ।
Се все нагадуючи браттю, будеш добрий служитель Ісуса Христа, годований словами віри і доброю наукою, котрій послїдував єси.
7 ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ, ਅਤੇ ਭਗਤੀ ਲਈ ਆਪ ਸਾਧਨਾ ਕਰ।
Скверних же і бабських байок цурай ся, а привчай себе до благочестя.
8 ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।
Тілесна бо вправа мало корисна, а благочестє корисне на все, маючи обітницю життя нинішнього і будучого
9 ਇਹ ਬਚਨ ਸੱਚ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ।
Вірне слово і всякого приняття достойне.
10 ੧੦ ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ।
На се бо і трудимось і ганять нас, що вповали на Бога живого, котрий єсть Спаситель усіх людей, а найбільш вірних.
11 ੧੧ ਇਹਨਾਂ ਗੱਲਾਂ ਦੀ ਆਗਿਆ ਦੇ ਅਤੇ ਸਿਖਾ।
Звіщай се і навчай.
12 ੧੨ ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ।
Ніхто ж нехай молодістю твоєю не гордує; а будь взором для вірних, у слові, у життю, у любові, у дусі, у чистоті.
13 ੧੩ ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ।
Доки прийду, пильнуй читання, утїшення, науки.
14 ੧੪ ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ।
Не занедбай твого дарування, котре дано тобі пророцтвом, з положеннєм рук сьвященства.
15 ੧੫ ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ।
Про се дбай, в сьому пробувай, щоб успіх твій явен був у всїх.
16 ੧੬ ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।
Пильнуй себе і науки; пробувай у сьому; се бо роблячи, і сам спасеш ся і ті, що слухають тебе.

< 1 ਤਿਮੋਥਿਉਸ 4 >