< 1 ਤਿਮੋਥਿਉਸ 5 >

1 ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ।
Πρεσβυτέρῳ μὴ ἐπιπλήξῃς, ἀλλὰ παρακάλει ὡς πατέρα, νεωτέρους ὡς ἀδελφούς,
2 ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ।
πρεσβυτέρας ὡς μητέρας, νεωτέρας ὡς ἀδελφὰς ἐν πάσῃ ἁγνείᾳ.
3 ਵਿਧਵਾਵਾਂ ਦਾ ਜਿਹੜੀਆਂ ਸੱਚ-ਮੁੱਚ ਵਿਧਵਾ ਹਨ ਆਦਰ ਕਰੀਂ।
Χήρας τίμα τὰς ὄντως χήρας.
4 ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।
εἰ δέ τις χήρα τέκνα ἢ ἔκγονα ἔχει, μανθανέτωσαν πρῶτον τὸν ἴδιον οἶκον εὐσεβεῖν καὶ ἀμοιβὰς ἀποδιδόναι τοῖς προγόνοις, τοῦτο γάρ ἐστιν ἀπόδεκτον ἐνώπιον τοῦ θεοῦ.
5 ਜਿਹੜੀ ਸੱਚ-ਮੁੱਚ ਵਿਧਵਾ ਅਤੇ ਇਕੱਲੀ ਹੈ, ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ-ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ।
ἡ δὲ ὄντως χήρα καὶ μεμονωμένη ἤλπικεν ἐπὶ θεὸν καὶ προσμένει ταῖς δεήσεσιν καὶ ταῖς προσευχαῖς νυκτὸς καὶ ἡμέρας·
6 ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ।
ἡ δὲ σπαταλῶσα ζῶσα τέθνηκεν.
7 ਤੂੰ ਇੰਨ੍ਹਾਂ ਗੱਲਾਂ ਦੀ ਵੀ ਆਗਿਆ ਦੇ ਤਾਂ ਕਿ ਉਹ ਨਿਰਦੋਸ਼ ਹੋਣ।
καὶ ταῦτα παράγγελλε, ἵνα ἀνεπίλημπτοι ὦσιν.
8 ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।
εἰ δέ τις τῶν ἰδίων καὶ μάλιστα οἰκείων οὐ προνοεῖται, τὴν πίστιν ἤρνηται καὶ ἔστιν ἀπίστου χείρων.
9 ਉਸੇ ਵਿਧਵਾ ਦਾ ਨਾਮ ਲਿਖਿਆ ਜਾਵੇ, ਜਿਸ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ।
Χήρα καταλεγέσθω μὴ ἔλαττον ἐτῶν ἑξήκοντα γεγονυῖα, ἑνὸς ἀνδρὸς γυνή,
10 ੧੦ ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।
ἐν ἔργοις καλοῖς μαρτυρουμένη, εἰ ἐτεκνοτρόφησεν, εἰ ἐξενοδόχησεν, εἰ ἁγίων πόδας ἔνιψεν, εἰ θλιβομένοις ἐπήρκεσεν, εἰ παντὶ ἔργῳ ἀγαθῷ ἐπηκολούθησεν.
11 ੧੧ ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ।
νεωτέρας δὲ χήρας παραιτοῦ· ὅταν γὰρ καταστρηνιάσωσιν τοῦ Χριστοῦ, γαμεῖν θέλουσιν,
12 ੧੨ ਅਤੇ ਉਹ ਦੋਸ਼ੀ ਠਹਿਰਦੀਆਂ ਹਨ ਇਸ ਲਈ ਜੋ ਆਪਣੀ ਪਹਿਲੀ ਵਿਸ਼ਵਾਸ ਤਿਆਗ ਬੈਠੀਆਂ ਹਨ।
ἔχουσαι κρίμα ὅτι τὴν πρώτην πίστιν ἠθέτησαν·
13 ੧੩ ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।
ἅμα δὲ καὶ ἀργαὶ μανθάνουσιν, περιερχόμεναι τὰς οἰκίας, οὐ μόνον δὲ ἀργαὶ ἀλλὰ καὶ φλύαροι καὶ περίεργοι, λαλοῦσαι τὰ μὴ δέοντα.
14 ੧੪ ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ।
βούλομαι οὖν νεωτέρας γαμεῖν, τεκνογονεῖν, οἰκοδεσποτεῖν, μηδεμίαν ἀφορμὴν διδόναι τῷ ἀντικειμένῳ λοιδορίας χάριν·
15 ੧੫ ਕਿਉਂ ਜੋ ਕਈ ਪਹਿਲਾਂ ਹੀ ਸ਼ੈਤਾਨ ਦੇ ਮਗਰ ਲੱਗ ਗਈਆਂ ਹਨ।
ἤδη γάρ τινες ἐξετράπησαν ὀπίσω τοῦ σατανᾶ.
16 ੧੬ ਜੇ ਕਿਸੇ ਵਿਸ਼ਵਾਸੀ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਤਾਂ ਜੋ ਕਲੀਸਿਯਾ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ-ਮੁੱਚ ਵਿਧਵਾਂ ਹਨ।
εἴ τις πιστὴ ἔχει χήρας, ἐπαρκείσθω αὐταῖς, καὶ μὴ βαρείσθω ἡ ἐκκλησία, ἵνα ταῖς ὄντως χήραις ἐπαρκέσῃ.
17 ੧੭ ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ।
Οἱ καλῶς προεστῶτες πρεσβύτεροι διπλῆς τιμῆς ἀξιούσθωσαν, μάλιστα οἱ κοπιῶντες ἐν λόγῳ καὶ διδασκαλίᾳ·
18 ੧੮ ਕਿਉਂ ਜੋ ਪਵਿੱਤਰ ਗ੍ਰੰਥ ਇਹ ਆਖਦਾ ਹੈ ਕਿ ਤੂੰ ਗਾਹੁੰਦੇ ਹੋਏ ਬਲ਼ਦ ਦੇ ਮੂੰਹ ਛਿੱਕਲੀ ਨਾ ਚੜ੍ਹਾਈਂ, ਨਾਲੇ ਇਹ ਭਈ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।
λέγει γὰρ ἡ γραφή, βοῦν ἀλοῶντα οὐ φιμώσεις· καί, ἄξιος ὁ ἐργάτης τοῦ μισθοῦ αὐτοῦ.
19 ੧੯ ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀਂ, ਜਦੋਂ ਤੱਕ ਦੋ ਜਾਂ ਤਿੰਨ ਗਵਾਹ ਨਾ ਹੋਣ।
κατὰ πρεσβυτέρου κατηγορίαν μὴ παραδέχου, ἐκτὸς εἰ μὴ ἐπὶ δύο ἢ τριῶν μαρτύρων.
20 ੨੦ ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ।
Τοὺς ἁμαρτάνοντας ἐνώπιον πάντων ἔλεγχε, ἵνα καὶ οἱ λοιποὶ φόβον ἔχωσιν.
21 ੨੧ ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ।
Διαμαρτύρομαι ἐνώπιον τοῦ θεοῦ καὶ Χριστοῦ Ἰησοῦ καὶ τῶν ἐκλεκτῶν ἀγγέλων, ἵνα ταῦτα φυλάξῃς χωρὶς προκρίματος, μηδὲν ποιῶν κατὰ πρόσκλισιν.
22 ੨੨ ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ। ਆਪਣੇ ਆਪ ਨੂੰ ਪਵਿੱਤਰ ਰੱਖ।
Χεῖρας ταχέως μηδενὶ ἐπιτίθει, μηδὲ κοινώνει ἁμαρτίαις ἀλλοτρίαις· σεαυτὸν ἁγνὸν τήρει.
23 ੨੩ ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈਅ ਵਰਤ ਲਿਆ ਕਰ।
μηκέτι ὑδροπότει, ἀλλὰ οἴνῳ ὀλίγῳ χρῶ διὰ τὸν στόμαχον καὶ τὰς πυκνάς σου ἀσθενείας.
24 ੨੪ ਕਈ ਮਨੁੱਖਾਂ ਦੇ ਪਾਪ ਪ੍ਰਗਟ ਹਨ ਅਤੇ ਨਿਆਂ ਦੇ ਲਈ ਪਹਿਲਾਂ ਹੀ ਪਹੁੰਚ ਜਾਂਦੇ ਹਨ ਅਤੇ ਕਈਆਂ ਦੇ ਬਾਅਦ ਵਿੱਚ ਪ੍ਰਗਟ ਹੁੰਦੇ ਹਨ।
τινῶν ἀνθρώπων αἱ ἁμαρτίαι πρόδηλοί εἰσιν, προάγουσαι εἰς κρίσιν, τισὶν δὲ καὶ ἐπακολουθοῦσιν·
25 ੨੫ ਇਸੇ ਤਰ੍ਹਾਂ ਭਲੇ ਕੰਮ ਵੀ ਪ੍ਰਗਟ ਹਨ ਅਤੇ ਜੋ ਹੋਰ ਕਿਸਮ ਦੇ ਹਨ ਉਹ ਗੁਪਤ ਨਹੀਂ ਰਹਿ ਸਕਦੇ।
ὡσαύτως καὶ τὰ ἔργα τὰ καλὰ πρόδηλα, καὶ τὰ ἄλλως ἔχοντα κρυβῆναι οὐ δύνανται.

< 1 ਤਿਮੋਥਿਉਸ 5 >