< 2 ਇਤਿਹਾਸ 1 >

1 ਦਾਊਦ ਦਾ ਪੁੱਤਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ, ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਤੇ ਉਹ ਨੂੰ ਬਹੁਤ ਵਧਾਇਆ।
سلێمانی کوڕی داود دەسەڵاتی خۆی بەسەر پاشایەتییەکەیدا بەهێز کرد، چونکە یەزدانی پەروەردگاری خۆی لەگەڵی بوو، زۆر مەزنی کرد.
2 ਸੁਲੇਮਾਨ ਨੇ ਸਾਰੇ ਇਸਰਾਏਲ ਨਾਲ ਅਰਥਾਤ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ, ਨਿਆਂਈਆਂ ਤੇ ਸਾਰੇ ਅਧਿਕਾਰੀਆਂ ਅਤੇ ਸਾਰੇ ਇਸਰਾਏਲੀਆਂ ਦੇ ਪੁਰਖਿਆਂ ਦੇ ਮੁਖੀਆਂ ਨਾਲ ਗੱਲਾਂ ਕੀਤੀਆਂ।
پاشان سلێمان قسەی لەگەڵ هەموو ئیسرائیل کرد، لەگەڵ فەرماندەکانی هەزاران و سەدان، هەروەها دادوەرەکان و هەموو سەرکردەکان لە هەموو ئیسرائیل کە گەورەی بنەماڵەکان بوون.
3 ਸੁਲੇਮਾਨ ਸਾਰੀ ਸਭਾ ਦੇ ਨਾਲ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ, ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਉੱਥੇ ਹੀ ਸੀ।
ئیتر سلێمان و هەموو کۆمەڵەکە لەگەڵی چوونە سەر ئەو نزرگەیەی لەسەر بەرزاییەکەی گبعۆنە، چونکە چادری چاوپێکەوتنی خودا کە موسای بەندەی یەزدان لە چۆڵەوانیدا دروستی کرد، لەوێ بوو.
4 ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਾਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ।
داود لە قیریەت یەعاریمەوە سندوقی خودای هێنا بۆ ئەو شوێنەی کە ئامادەی کردبوو، لەبەر ئەوە لە ئۆرشەلیم چادرێکی بۆ هەڵدابوو.
5 ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤਰ ਹੂਰ ਦੇ ਪੋਤੇ ਬਸਲਏਲ ਨੇ ਬਣਾਈ ਸੀ, ਉੱਥੇ ਯਹੋਵਾਹ ਦੇ ਡੇਰੇ ਦੇ ਸਾਹਮਣੇ ਸੀ, ਜਿੱਥੇ ਸੁਲੇਮਾਨ ਤੇ ਸਭਾ ਉਸਤਤ ਕਰਦੇ ਹੁੰਦੇ ਸਨ।
بەڵام ئەو قوربانگا بڕۆنزییەی کە بەسەلئێلی کوڕی ئوری کوڕی حوور دروستی کردبوو، لە گبعۆن لەبەردەم چادرەکەی پەرستنی یەزدان بوو، ئیتر سلێمان و کۆمەڵەکە لەوێ پرسیاریان لە یەزدان کرد.
6 ਸੁਲੇਮਾਨ ਉੱਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉੱਪਰ ਵੱਲ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ, ਅਤੇ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।
سلێمان لە یەزدان چووە پێشەوە و هەزار قوربانی سووتاندنی سەرخستە سەر قوربانگا بڕۆنزییەکە کە لەبەردەم چادری چاوپێکەوتندا بوو.
7 ਉਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?
لەو شەوەدا خودا بۆ سلێمان دەرکەوت و پێی فەرموو: «داوا بکە، چیت پێ بدەم؟»
8 ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਅਤੇ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ
سلێمانیش بە خودای گوت: «تۆ لەگەڵ داودی باوکم چاکەی گەورەت کردووە، منت لە جێی ئەو کردووەتە پاشا.
9 ਹੁਣ ਯਹੋਵਾਹ ਪਰਮੇਸ਼ੁਰ, ਜੋ ਬਚਨ ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਉਹ ਕਾਇਮ ਰਹੇ ਕਿਉਂ ਜੋ ਤੂੰ ਮੈਨੂੰ ਅਜਿਹੀ ਪਰਜਾ ਦਾ ਰਾਜਾ ਬਣਾਇਆ ਜੋ ਧਰਤੀ ਦੀ ਧੂੜ ਵਾਂਗੂੰ ਬਹੁਤ ਜ਼ਿਆਦਾ ਹੈ
ئێستاش ئەی یەزدانی پەروەردگار، با بەڵێنەکەت لەگەڵ داودی باوکمدا بچەسپێت، چونکە تۆ منت کردووەتە پاشای گەلێکی زۆر کە وەک خۆڵی زەوییە.
10 ੧੦ ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ।
ئێستا دانایی و زانینم پێ ببەخشە بۆ ئەوەی ڕابەرایەتی ئەم گەلە بکەم، چونکە کێ دەتوانێت فەرمانڕەوایەتی ئەم گەلە گەورەیەت بکات؟»
11 ੧੧ ਤਦ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਤੇ ਤੂੰ ਨਾ ਤਾਂ ਧਨ ਦੌਲਤ, ਨਾ ਪਤ, ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵੱਡੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ।
خوداش بە سلێمانی فەرموو: «لەبەر ئەوەی ئەمە لە دڵتدا بوو و داوای دەوڵەمەندی و سامان و پایەداری و مردنی دوژمنەکانت نەکرد، هەروەها داوای تەمەن درێژیت نەکرد، بەڵکو داوای دانایی و زانینت بۆ خۆت کرد، بۆ ئەوەی دادوەرایەتی گەلەکەم بکەیت، ئەوەی تۆم کردووەتە پاشای،
12 ੧੨ ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਜੋ ਨਾ ਤਾਂ ਤੇਰੇ ਤੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ।
ئەوا دانایی و زانینت پێ دەبەخشم. سەرباری ئەوەش دەوڵەمەندی و پارە و پوول و پایەدارییەکی وات پێ دەبەخشم کە شتی وا نەبووبێت بۆ پاشاکانی پێش تۆ و بۆ ئەوانەی لەدوای تۆش دێن.»
13 ੧੩ ਸੁਲੇਮਾਨ ਗਿਬਓਨ ਦੇ ਉੱਚੇ ਥਾਂ ਤੋਂ ਮਿਲਾਪ ਵਾਲੇ ਤੰਬੂ ਦੇ ਅੱਗਿਓਂ ਯਰੂਸ਼ਲਮ ਨੂੰ ਆਇਆ ਅਤੇ ਇਸਰਾਏਲ ਉੱਤੇ ਰਾਜ ਕਰਨ ਲੱਗਾ।
پاشان سلێمان لە چادری چاوپێکەوتنەوە کە لەسەر بەرزاییەکەی گبعۆن بوو چوو بۆ ئۆرشەلیم و پاشایەتی ئیسرائیلی کرد.
14 ੧੪ ਸੁਲੇਮਾਨ ਨੇ ਰੱਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ।
سلێمان گالیسکە و ئەسپ سواری کۆکردەوە، هەزار و چوار سەد گالیسکە و دوازدە هەزار ئەسپ سواری هەبوو. لە شارەکانی گالیسکەکان و لەگەڵ خۆیدا لە ئۆرشەلیم داینان.
15 ੧੫ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਦੇ ਦਰਖ਼ਤਾਂ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਉਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ।
پاشا کارێکی وای کرد کە لە ئۆرشەلیم زێڕ و زیو وەک بەردیان لێ بێت، دار ئورزیش لە زۆری وەک دار هەنجیری زوورگەکان بێت.
16 ੧੬ ਉਹ ਮਿਸਰ ਵਿੱਚੋਂ ਭਾਅ ਬਣਾ ਕੇ ਇੱਕ ਰੱਥ ਛੇ ਸੌ ਰੁਪਏ ਨੂੰ ਅਤੇ ਇੱਕ ਘੋੜਾ ਡੇਢ ਸੌ ਰੁਪਏ ਨੂੰ ਲਿਆਉਂਦੇ ਸਨ ਅਤੇ ਇਸੇ ਤਰ੍ਹਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਤੇ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨ੍ਹਾਂ ਨੂੰ ਲਿਆਉਂਦੇ ਸਨ।
ئەسپەکانی سلێمان لە میسر و لە قەڤێیەوە هاوردە دەکران. بازرگانەکانی پاشا لە قەڤێیەوە بە نرخی بازاڕ وەریاندەگرتن.
17 ੧੭ ਸੁਲੇਮਾਨ ਦੇ ਵਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ ਛੇ ਸੌ ਰੁਪਏ ਦਾ ਅਤੇ ਇੱਕ ਘੋੜਾ ਚਾਂਦੀ ਦੇ ਡੇਢ ਸੌ ਰੁਪਏ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਅਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ।
گالیسکە لە میسرەوە بە شەش سەد شاقل زیو و ئەسپیش بە سەد و پەنجا هاوردەیان دەکرد، هەروەها بۆ هەموو پاشاکانی حیتی و ئارامی هەناردەیان دەکرد.

< 2 ਇਤਿਹਾਸ 1 >