< 2 ਇਤਿਹਾਸ 16 >

1 ਆਸਾ ਦੇ ਰਾਜ ਦੇ ਛੱਤੀਵੇਂ ਸਾਲ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਆਸਾ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ
בִּשְׁנַת שְׁלֹשִׁים וָשֵׁשׁ לְמַלְכוּת אָסָא עָלָה בַּעְשָׁא מֶֽלֶךְ־יִשְׂרָאֵל עַל־יְהוּדָה וַיִּבֶן אֶת־הָרָמָה לְבִלְתִּי תֵּת יוֹצֵא וָבָא לְאָסָא מֶלֶךְ יְהוּדָֽה׃
2 ਤਾਂ ਆਸਾ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਦੇ ਖਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ
וַיֹּצֵא אָסָא כֶּסֶף וְזָהָב מֵאֹֽצְרוֹת בֵּית יְהוָה וּבֵית הַמֶּלֶךְ וַיִּשְׁלַח אֶל־בֶּן־הֲדַד מֶלֶךְ אֲרָם הַיּוֹשֵׁב בְּדַרְמֶשֶׂק לֵאמֹֽר׃
3 ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ, ਵੇਖ, ਮੈਂ ਤੇਰੇ ਕੋਲ ਚਾਂਦੀ ਅਤੇ ਸੋਨਾ ਭੇਜਦਾ ਹਾਂ ਕਿ ਤੂੰ ਜਾ ਕੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਆਪਣਾ ਨੇਮ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਆਵੇ
בְּרִית בֵּינִי וּבֵינֶךָ וּבֵין אָבִי וּבֵין אָבִיךָ הִנֵּה שָׁלַחְתִּֽי לְךָ כֶּסֶף וְזָהָב לֵךְ הָפֵר בְּרִֽיתְךָ אֶת־בַּעְשָׁא מֶלֶךְ יִשְׂרָאֵל וְיַעֲלֶה מֵעָלָֽי׃
4 ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਭੇਜਿਆ ਸੋ ਉਨ੍ਹਾਂ ਨੇ ਈਯੋਨ ਅਤੇ ਦਾਨ ਅਤੇ ਅਬੇਲ-ਮਾਇਮ ਅਤੇ ਨਫ਼ਤਾਲੀ ਦੇ ਸ਼ਹਿਰਾਂ ਦੇ ਸਾਰੇ ਭੰਡਾਰਾਂ ਨੂੰ ਤਬਾਹ ਕਰ ਦਿੱਤਾ
וַיִּשְׁמַע בֶּן הֲדַד אֶל־הַמֶּלֶךְ אָסָא וַיִּשְׁלַח אֶת־שָׂרֵי הַחֲיָלִים אֲשֶׁר־לוֹ אֶל־עָרֵי יִשְׂרָאֵל וַיַּכּוּ אֶת־עִיּוֹן וְאֶת־דָּן וְאֵת אָבֵל מָיִם וְאֵת כָּֽל־מִסְכְּנוֹת עָרֵי נַפְתָּלִֽי׃
5 ਜਦ ਬਆਸ਼ਾ ਨੇ ਇਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਆਪਣਾ ਕੰਮ ਬੰਦ ਕਰ ਦਿੱਤਾ
וַיְהִי כִּשְׁמֹעַ בַּעְשָׁא וַיֶּחְדַּל מִבְּנוֹת אֶת־הָרָמָה וַיַּשְׁבֵּת אֶת־מְלַאכְתּֽוֹ׃
6 ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਆਪਣੇ ਨਾਲ ਲਿਆ ਅਤੇ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਜਿਨ੍ਹਾਂ ਨਾਲ ਬਆਸ਼ਾ ਬਣਾ ਰਿਹਾ ਸੀ ਚੁੱਕ ਕੇ ਲੈ ਗਏ ਅਤੇ ਉਸ ਉਨ੍ਹਾਂ ਨਾਲ ਗਬਾ ਅਤੇ ਮਿਸਪਾਹ ਨੂੰ ਬਣਾਇਆ।
וְאָסָא הַמֶּלֶךְ לָקַח אֶת־כָּל־יְהוּדָה וַיִּשְׂאוּ אֶת־אַבְנֵי הָֽרָמָה וְאֶת־עֵצֶיהָ אֲשֶׁר בָּנָה בַּעְשָׁא וַיִּבֶן בָּהֶם אֶת־גֶּבַע וְאֶת־הַמִּצְפָּֽה׃
7 ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਆ ਕੇ ਆਖਣ ਲੱਗਾ, ਤੂੰ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਇਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾਂ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ
וּבָעֵת הַהִיא בָּא חֲנָנִי הָרֹאֶה אֶל־אָסָא מֶלֶךְ יְהוּדָה וַיֹּאמֶר אֵלָיו בְּהִשָּׁעֶנְךָ עַל־מֶלֶךְ אֲרָם וְלֹא נִשְׁעַנְתָּ עַל־יְהוָה אֱלֹהֶיךָ עַל־כֵּן נִמְלַט חֵיל מֶֽלֶךְ־אֲרָם מִיָּדֶֽךָ׃
8 ਕੀ ਕੂਸ਼ੀਆਂ ਅਤੇ ਲੂਬੀਆਂ ਦੀ ਸੈਨਾਂ ਵੱਡੀ ਭਾਰੀ ਨਹੀਂ ਸੀ ਜਿਨ੍ਹਾਂ ਦੇ ਨਾਲ ਰਥ ਅਤੇ ਸਵਾਰ ਬਹੁਤ ਗਿਣਤੀ ਵਿੱਚ ਸਨ? ਤਾਂ ਵੀ ਤੂੰ ਯਹੋਵਾਹ ਉੱਤੇ ਭਰੋਸਾ ਰੱਖਿਆ ਇਸ ਲਈ ਉਸ ਨੇ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਕਰ ਦਿੱਤਾ
הֲלֹא הַכּוּשִׁים וְהַלּוּבִים הָיוּ לְחַיִל ׀ לָרֹב לְרֶכֶב וּלְפָרָשִׁים לְהַרְבֵּה מְאֹד וּבְהִשָּֽׁעֶנְךָ עַל־יְהוָה נְתָנָם בְּיָדֶֽךָ׃
9 ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ। ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ!
כִּי יְהוָה עֵינָיו מְשֹׁטְטוֹת בְּכָל־הָאָרֶץ לְהִתְחַזֵּק עִם־לְבָבָם שָׁלֵם אֵלָיו נִסְכַּלְתָּ עַל־זֹאת כִּי מֵעַתָּה יֵשׁ עִמְּךָ מִלְחָמֽוֹת׃
10 ੧੦ ਤਦ ਆਸਾ ਨੇ ਉਸ ਗੈਬਦਾਨ ਤੋਂ ਨਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ।
וַיִּכְעַס אָסָא אֶל־הָרֹאֶה וַֽיִּתְּנֵהוּ בֵּית הַמַּהְפֶּכֶת כִּֽי־בְזַעַף עִמּוֹ עַל־זֹאת וַיְרַצֵּץ אָסָא מִן־הָעָם בָּעֵת הַהִֽיא׃
11 ੧੧ ਅਤੇ ਵੇਖੋ, ਆਸਾ ਦੇ ਬਾਕੀ ਕੰਮ ਮੁੱਢ ਤੋਂ ਅੰਤ ਤੱਕ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
וְהִנֵּה דִּבְרֵי אָסָא הָרִאשׁוֹנִים וְהָאַחֲרוֹנִים הִנָּם כְּתוּבִים עַל־סֵפֶר הַמְּלָכִים לִיהוּדָה וְיִשְׂרָאֵֽל׃
12 ੧੨ ਅਤੇ ਆਸਾ ਦੀ ਪਾਤਸ਼ਾਹੀ ਦੇ ਉਨਤਾਲੀਵੇਂ ਸਾਲ ਉਸ ਦੇ ਪੈਰ ਵਿੱਚ ਇੱਕ ਰੋਗ ਲੱਗਾ ਅਤੇ ਉਹ ਰੋਗ ਬਹੁਤ ਵੱਧ ਗਿਆ ਤਾਂ ਵੀ ਉਹ ਆਪਣੀ ਬਿਮਾਰੀ ਵਿੱਚ ਯਹੋਵਾਹ ਦਾ ਚਾਹਵੰਦ ਨਾ ਹੋਇਆ ਸਗੋਂ ਵੈਦਾਂ ਦੇ ਮਗਰ ਲੱਗਾ
וַיֶּחֱלֶא אָסָא בִּשְׁנַת שְׁלוֹשִׁים וָתֵשַׁע לְמַלְכוּתוֹ בְּרַגְלָיו עַד־לְמַעְלָה חָלְיוֹ וְגַם־בְּחָלְיוֹ לֹא־דָרַשׁ אֶת־יְהוָה כִּי בָּרֹפְאִֽים׃
13 ੧੩ ਤਦ ਆਸਾ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ। ਉਹ ਇੱਕਤਾਲੀ ਸਾਲ ਰਾਜ ਕਰ ਕੇ ਮੋਇਆ
וַיִּשְׁכַּב אָסָא עִם־אֲבֹתָיו וַיָּמָת בִּשְׁנַת אַרְבָּעִים וְאַחַת לְמָלְכֽוֹ׃
14 ੧੪ ਉਨ੍ਹਾਂ ਨੇ ਉਹ ਨੂੰ ਉਸ ਕਬਰ ਵਿੱਚ ਜਿਹੜੀ ਉਹ ਨੇ ਆਪਣੇ ਲਈ ਦਾਊਦ ਦੇ ਸ਼ਹਿਰ ਵਿੱਚ ਪੁਟਵਾਈ ਸੀ ਦੱਬਿਆ ਅਤੇ ਉਹ ਨੂੰ ਉਸ ਕਫ਼ਨ ਵਿੱਚ ਲਪੇਟ ਦਿੱਤਾ ਜਿਹੜਾ ਸੁਗੰਧਾਂ ਅਤੇ ਕਈ ਪਰਕਾਰ ਦੇ ਮਸਾਲਿਆਂ ਨਾਲ ਭਰਿਆ ਹੋਇਆ ਸੀ ਜਿਨ੍ਹਾਂ ਨੂੰ ਸੁਗੰਧਾਂ ਬਣਾਉਣ ਵਾਲਿਆਂ ਦੀ ਕਾਰੀਗਰੀ ਅਨੁਸਾਰ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਉਹ ਦੇ ਲਈ ਇੱਕ ਵੱਡੀ ਅੱਗ ਬਾਲੀ।
וַיִּקְבְּרֻהוּ בְקִבְרֹתָיו אֲשֶׁר כָּֽרָה־לוֹ בְּעִיר דָּוִיד וַיַּשְׁכִּיבֻהוּ בַּמִּשְׁכָּב אֲשֶׁר מִלֵּא בְּשָׂמִים וּזְנִים מְרֻקָּחִים בְּמִרְקַחַת מַעֲשֶׂה וַיִּשְׂרְפוּ־לוֹ שְׂרֵפָה גְּדוֹלָה עַד־לִמְאֹֽד׃

< 2 ਇਤਿਹਾਸ 16 >