< 2 ਇਤਿਹਾਸ 3 >

1 ਤਦ ਸੁਲੇਮਾਨ ਯਰੂਸ਼ਲਮ ਵਿੱਚ ਮੋਰੀਆਹ ਪਰਬਤ ਉੱਤੇ ਉਸੇ ਥਾਂ ਯਹੋਵਾਹ ਦਾ ਭਵਨ ਬਣਾਉਣ ਲੱਗਾ ਜਿੱਥੇ ਉਹ ਦੇ ਪਿਤਾ ਦਾਊਦ ਨੂੰ ਉਸ ਦਾ ਦਰਸ਼ਣ ਹੋਇਆ ਸੀ, ਉਸੇ ਥਾਂ ਜਿਹੜਾ ਆਰਨਾਨ ਯਬੂਸੀ ਦੇ ਪਿੜ ਵਿੱਚ ਦਾਊਦ ਨੇ ਤਿਆਰ ਕਰ ਕੇ ਠਹਿਰਾਇਆ ਹੋਇਆ ਸੀ
וַיָּחֶל שְׁלֹמֹה לִבְנוֹת אֶת־בֵּית־יְהוָה בִּירוּשָׁלִַם בְּהַר הַמּוֹרִיָּה אֲשֶׁר נִרְאָה לְדָוִיד אָבִיהוּ אֲשֶׁר הֵכִין בִּמְקוֹם דָּוִיד בְּגֹרֶן אָרְנָן הַיְבוּסִֽי׃
2 ਉਹ ਉਸ ਨੂੰ ਆਪਣੀ ਪਾਤਸ਼ਾਹੀ ਦੇ ਚੌਥੇ ਸਾਲ ਦੇ ਦੂਜੇ ਮਹੀਨੇ ਦੇ ਦੂਜੇ ਦਿਨ ਬਣਾਉਣ ਲੱਗਾ।
וַיָּחֶל לִבְנוֹת בַּחֹדֶשׁ הַשֵּׁנִי בַּשֵּׁנִי בִּשְׁנַת אַרְבַּע לְמַלְכוּתֽוֹ׃
3 ਜੋ ਨੀਂਹ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੀ ਉਸਾਰੀ ਲਈ ਰੱਖੀ ਉਹ ਇਹ ਹੈ, ਉਹ ਦੀ ਲੰਬਾਈ ਪਹਿਲੀ ਮਿਣਤੀ ਅਨੁਸਾਰ ਸੱਠ ਹੱਥ ਅਤੇ ਚੌੜਾਈ ਵੀਹ ਹੱਥ ਸੀ
וְאֵלֶּה הוּסַד שְׁלֹמֹה לִבְנוֹת אֶת־בֵּית הָאֱלֹהִים הָאֹרֶךְ אַמּוֹת בַּמִּדָּה הָרִֽאשׁוֹנָה אַמּוֹת שִׁשִּׁים וְרֹחַב אַמּוֹת עֶשְׂרִֽים׃
4 ਅਤੇ ਡਿਉੜੀ ਜੋ ਭਵਨ ਦੇ ਅੱਗੇ ਸੀ ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਚਿਆਈ ਇੱਕ ਸੌ ਵੀਹ ਸੀ ਅਤੇ ਉਸ ਨੇ ਉਹ ਨੂੰ ਅੰਦਰ ਬਾਹਰ ਕੁੰਦਨ ਸੋਨੇ ਨਾਲ ਮੜ੍ਹਿਆ
וְהָאוּלָם אֲשֶׁר עַל־פְּנֵי הָאֹרֶךְ עַל־פְּנֵי רֹֽחַב־הַבַּיִת אַמּוֹת עֶשְׂרִים וְהַגֹּבַהּ מֵאָה וְעֶשְׂרִים וַיְצַפֵּהוּ מִפְּנִימָה זָהָב טָהֽוֹר׃
5 ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਤੇ ਉਹ ਨੂੰ ਚੋਖੇ ਸੋਨੇ ਨਾਲ ਮੜ੍ਹਿਆ ਅਤੇ ਉਹ ਦੇ ਉੱਤੇ ਖਜ਼ੂਰ ਦੇ ਬੂਟੇ ਤੇ ਜੰਜ਼ੀਰੀਆਂ ਉੱਕਰੀਆਂ
וְאֵת ׀ הַבַּיִת הַגָּדוֹל חִפָּה עֵץ בְּרוֹשִׁים וַיְחַפֵּהוּ זָהָב טוֹב וַיַּעַל עָלָיו תִּמֹרִים וְשַׁרְשְׁרֽוֹת׃
6 ਅਤੇ ਸੁਹੱਪਣ ਲਈ ਉਹ ਨੇ ਉਸ ਭਵਨ ਨੂੰ ਬਹੁਮੁੱਲੇ ਪੱਥਰਾਂ ਨਾਲ ਸਜਾਇਆ ਅਤੇ ਉਹ ਸੋਨਾ ਪਰਵਾਇਮ ਦਾ ਸੋਨਾ ਸੀ
וַיְצַף אֶת־הַבַּיִת אֶבֶן יְקָרָה לְתִפְאָרֶת וְהַזָּהָב זְהַב פַּרְוָֽיִם׃
7 ਉਸ ਨੇ ਭਵਨ ਨੂੰ ਉਹ ਦੀਆਂ ਸ਼ਤੀਰਾਂ, ਉਹ ਦੀ ਡਿਉੜੀ ਅਤੇ ਕੰਧਾਂ ਅਤੇ ਉਹ ਦਿਆਂ ਬੂਹਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਕੰਧਾਂ ਉੱਤੇ ਕਰੂਬੀ ਉੱਕਰੇ
וַיְחַף אֶת־הַבַּיִת הַקֹּרוֹת הַסִּפִּים וְקִֽירוֹתָיו וְדַלְתוֹתָיו זָהָב וּפִתַּח כְּרוּבִים עַל־הַקִּירֽוֹת׃
8 ਅਤੇ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਾਇਆ। ਉਹ ਦੀ ਲੰਬਾਈ ਭਵਨ ਦੀ ਚੌੜਾਈ ਦੇ ਅਨੁਸਾਰ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਸੀ ਅਤੇ ਉਸ ਨੇ ਉਹ ਨੂੰ ਛੇ ਸੌ ਤੋੜੇ ਚੋਖੇ ਸੋਨੇ ਨਾਲ ਮੜ੍ਹਿਆ
וַיַּעַשׂ אֶת־בֵּֽית־קֹדֶשׁ הַקֳּדָשִׁים אָרְכּוֹ עַל־פְּנֵי רֹֽחַב־הַבַּיִת אַמּוֹת עֶשְׂרִים וְרָחְבּוֹ אַמּוֹת עֶשְׂרִים וַיְחַפֵּהוּ זָהָב טוֹב לְכִכָּרִים שֵׁשׁ מֵאֽוֹת׃
9 ਅਤੇ ਕਿੱਲਾਂ ਦਾ ਤੋਲ ਪੰਜਾਹ ਤੋਲੇ ਸੋਨੇ ਦਾ ਸੀ। ਉਸ ਨੇ ਉੱਪਰਲੀਆਂ ਕੋਠੜੀਆਂ ਵੀ ਸੋਨੇ ਨਾਲ ਮੜ੍ਹੀਆਂ
וּמִשְׁקָל לְמִסְמְרוֹת לִשְׁקָלִים חֲמִשִּׁים זָהָב וְהָעֲלִיּוֹת חִפָּה זָהָֽב׃
10 ੧੦ ਅਤੇ ਉਸ ਨੇ ਅੱਤ ਪਵਿੱਤਰ ਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ
וַיַּעַשׂ בְּבֵֽית־קֹדֶשׁ הַקֳּדָשִׁים כְּרוּבִים שְׁנַיִם מַעֲשֵׂה צַעֲצֻעִים וַיְצַפּוּ אֹתָם זָהָֽב׃
11 ੧੧ ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤੱਕ ਪਹੁੰਚਿਆ ਹੋਇਆ ਸੀ
וְכַנְפֵי הַכְּרוּבִים אָרְכָּם אַמּוֹת עֶשְׂרִים כְּנַף הָאֶחָד לְאַמּוֹת חָמֵשׁ מַגַּעַת לְקִיר הַבַּיִת וְהַכָּנָף הָאַחֶרֶת אַמּוֹת חָמֵשׁ מַגִּיעַ לִכְנַף הַכְּרוּב הָאַחֵֽר׃
12 ੧੨ ਅਤੇ ਦੂਜੇ ਕਰੂਬੀ ਦਾ ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਨਾਲ ਜੁੜਿਆ ਹੋਇਆ ਸੀ
וּכְנַף הַכְּרוּב הָאֶחָד אַמּוֹת חָמֵשׁ מַגִּיעַ לְקִיר הַבָּיִת וְהַכָּנָף הָאַחֶרֶת אַמּוֹת חָמֵשׁ דְּבֵקָה לִכְנַף הַכְּרוּב הָאַחֵֽר׃
13 ੧੩ ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਤੇ ਉਹ ਆਪਣੇ-ਆਪਣੇ ਪੈਰਾਂ ਉੱਤੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਮੂੰਹ ਅੰਦਰਵਾਰ ਨੂੰ ਸਨ।
כַּנְפֵי הַכְּרוּבִים הָאֵלֶּה פֹּֽרְשִׂים אַמּוֹת עֶשְׂרִים וְהֵם עֹמְדִים עַל־רַגְלֵיהֶם וּפְנֵיהֶם לַבָּֽיִת׃
14 ੧੪ ਅਤੇ ਉਸ ਨੇ ਪੜਦਾ ਨੀਲੇ, ਬੈਂਗਣੀ, ਕਿਰਮਚੀ ਮਹੀਨ ਕਤਾਨ ਦੇ ਕੱਪੜੇ ਦਾ ਬਣਾਇਆ ਅਤੇ ਉਹ ਦੇ ਉੱਤੇ ਕਰੂਬੀਆਂ ਦੀ ਕਢਾਈ ਕੀਤੀ।
וַיַּעַשׂ אֶת־הַפָּרֹכֶת תְּכֵלֶת וְאַרְגָּמָן וְכַרְמִיל וּבוּץ וַיַּעַל עָלָיו כְּרוּבִֽים׃
15 ੧੫ ਉਸ ਨੇ ਭਵਨ ਦੇ ਅੱਗੇ ਦੇ ਲਈ ਲੱਗਭੱਗ ਪੈਂਤੀ ਹੱਥ ਉੱਚੇ ਦੋ ਥੰਮ੍ਹ ਬਣਾਏ ਅਤੇ ਹਰ ਇੱਕ ਦੀ ਟੀਸੀ ਉੱਤੇ ਪੰਜ-ਪੰਜ ਹੱਥ ਦਾ ਮੁਕਟ ਸੀ।
וַיַּעַשׂ לִפְנֵי הַבַּיִת עַמּוּדִים שְׁנַיִם אַמּוֹת שְׁלֹשִׁים וְחָמֵשׁ אֹרֶךְ וְהַצֶּפֶת אֲשֶׁר־עַל־רֹאשׁוֹ אַמּוֹת חָמֵֽשׁ׃
16 ੧੬ ਉਸ ਨੇ ਵਿੱਚਲੀ ਕੋਠੜੀ ਵਿੱਚ ਜੰਜ਼ੀਰੀਆਂ ਬਣਾ ਕੇ ਉਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਤੇ ਲਾਇਆ ਅਤੇ ਉਸ ਨੇ ਇੱਕ ਸੌ ਅਨਾਰ ਬਣਾ ਕੇ ਉਨ੍ਹਾਂ ਨੂੰ ਜੰਜ਼ੀਰੀਆਂ ਵਿੱਚ ਲਾ ਦਿੱਤਾ।
וַיַּעַשׂ שַׁרְשְׁרוֹת בַּדְּבִיר וַיִּתֵּן עַל־רֹאשׁ הָעַמֻּדִים וַיַּעַשׂ רִמּוֹנִים מֵאָה וַיִּתֵּן בַּֽשַּׁרְשְׁרֽוֹת׃
17 ੧੭ ਉਸ ਨੇ ਥੰਮਾਂ ਨੂੰ ਹੈਕਲ ਦੇ ਅੱਗੇ ਇੱਕ ਨੂੰ ਸੱਜੇ ਤੇ ਦੂਜੇ ਨੂੰ ਖੱਬੇ ਪਾਸੇ ਖੜ੍ਹਾ ਕਰ ਦਿੱਤਾ ਅਤੇ ਜਿਹੜਾ ਸੱਜੇ ਪਾਸੇ ਸੀ ਉਹ ਦਾ ਨਾਮ “ਯਾਕੀਨ” ਅਤੇ ਜਿਹੜਾ ਖੱਬੇ ਪਾਸੇ ਸੀ ਉਹ ਦਾ ਨਾਮ “ਬੋਅਜ਼” ਰੱਖਿਆ।
וַיָּקֶם אֶת־הָֽעַמּוּדִים עַל־פְּנֵי הַהֵיכָל אֶחָד מִיָּמִין וְאֶחָד מֵֽהַשְּׂמֹאול וַיִּקְרָא שֵׁם־הימיני הַיְמָנִי יָכִין וְשֵׁם הַשְּׂמָאלִי בֹּֽעַז׃

< 2 ਇਤਿਹਾਸ 3 >