< 2 ਇਤਿਹਾਸ 7 >

1 ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ
וּכְכַלּוֹת שְׁלֹמֹה לְהִתְפַּלֵּל וְהָאֵשׁ יָֽרְדָה מֵֽהַשָּׁמַיִם וַתֹּאכַל הָעֹלָה וְהַזְּבָחִים וּכְבוֹד יְהוָה מָלֵא אֶת־הַבָּֽיִת׃
2 ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।
וְלֹא יָֽכְלוּ הַכֹּהֲנִים לָבוֹא אֶל־בֵּית יְהוָה כִּֽי־מָלֵא כְבוֹד־יְהוָה אֶת־בֵּית יְהוָֽה׃
3 ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!
וְכֹל ׀ בְּנֵי יִשְׂרָאֵל רֹאִים בְּרֶדֶת הָאֵשׁ וּכְבוֹד יְהוָה עַל־הַבָּיִת וַיִּכְרְעוּ אַפַּיִם אַרְצָה עַל־הָרִֽצְפָה וַיִּֽשְׁתּֽ͏ַחֲווּ וְהוֹדוֹת לַיהוָה כִּי טוֹב כִּי לְעוֹלָם חַסְדּֽוֹ׃
4 ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ
וְהַמֶּלֶךְ וְכָל־הָעָם זֹבְחִים זֶבַח לִפְנֵי יְהוָֽה׃
5 ਅਤੇ ਸੁਲੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ
וַיִּזְבַּח הַמֶּלֶךְ שְׁלֹמֹה אֶת־זֶבַח הַבָּקָר עֶשְׂרִים וּשְׁנַיִם אֶלֶף וְצֹאן מֵאָה וְעֶשְׂרִים אָלֶף וַֽיַּחְנְכוּ אֶת־בֵּית הֽ͏ָאֱלֹהִים הַמֶּלֶךְ וְכָל־הָעָֽם׃
6 ਅਤੇ ਜਾਜਕ ਆਪਣੇ-ਆਪਣੇ ਕੰਮਾਂ ਅਨੁਸਾਰ ਖੜ੍ਹੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ
וְהַכֹּהֲנִים עַל־מִשְׁמְרוֹתָם עֹמְדִים וְהַלְוִיִּם בִּכְלֵי־שִׁיר יְהוָה אֲשֶׁר עָשָׂה דָּוִיד הַמֶּלֶךְ לְהֹדוֹת לַיהוָה כִּֽי־לְעוֹלָם חַסְדּוֹ בְּהַלֵּל דָּוִיד בְּיָדָם וְהַכֹּהֲנִים מחצצרים מַחְצְרִים נֶגְדָּם וְכָל־יִשְׂרָאֵל עֹמְדִֽים׃
7 ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਇਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ
וַיְקַדֵּשׁ שְׁלֹמֹה אֶת־תּוֹךְ הֶֽחָצֵר אֲשֶׁר לִפְנֵי בֵית־יְהוָה כִּֽי־עָשָׂה שָׁם הָֽעֹלוֹת וְאֵת חֶלְבֵי הַשְּׁלָמִים כִּֽי־מִזְבַּח הַנְּחֹשֶׁת אֲשֶׁר עָשָׂה שְׁלֹמֹה לֹא יָכוֹל לְהָכִיל אֶת־הָעֹלָה וְאֶת־הַמִּנְחָה וְאֶת־הַחֲלָבִֽים׃
8 ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ
וַיַּעַשׂ שְׁלֹמֹה אֶת־הֶחָג בָּעֵת הַהִיא שִׁבְעַת יָמִים וְכָל־יִשְׂרָאֵל עִמּוֹ קָהָל גָּדוֹל מְאֹד מִלְּבוֹא חֲמָת עַד־נַחַל מִצְרָֽיִם׃
9 ਅਤੇ ਅੱਠਵੇਂ ਦਿਨ ਉਨ੍ਹਾਂ ਨੇ ਮਹਾਂ-ਸਭਾ ਕੀਤੀ ਇਸ ਲਈ ਜੋ ਉਹ ਸੱਤ ਦਿਨਾਂ ਤੱਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ
וֽ͏ַיַּעֲשׂוּ בַּיּוֹם הַשְּׁמִינִי עֲצָרֶת כִּי ׀ חֲנֻכַּת הַמִּזְבֵּחַ עָשׂוּ שִׁבְעַת יָמִים וְהֶחָג שִׁבְעַת יָמִֽים׃
10 ੧੦ ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।
וּבְיוֹם עֶשְׂרִים וּשְׁלֹשָׁה לַחֹדֶשׁ הַשְּׁבִיעִי שִׁלַּח אֶת־הָעָם לְאָהֳלֵיהֶם שְׂמֵחִים וְטוֹבֵי לֵב עַל־הַטּוֹבָה אֲשֶׁר עָשָׂה יְהוָה לְדָוִיד וְלִשְׁלֹמֹה וּלְיִשְׂרָאֵל עַמּֽוֹ׃
11 ੧੧ ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰ੍ਹਾਂ ਸਫ਼ਲ ਹੋਇਆ
וַיְכַל שְׁלֹמֹה אֶת־בֵּית יְהוָה וְאֶת־בֵּית הַמֶּלֶךְ וְאֵת כָּל־הַבָּא עַל־לֵב שְׁלֹמֹה לַעֲשׂוֹת בְּבֵית־יְהוָה וּבְבֵיתוֹ הִצְלִֽיחַ׃
12 ੧੨ ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ
וַיֵּרָא יְהוָה אֶל־שְׁלֹמֹה בַּלָּיְלָה וַיֹּאמֶר לוֹ שָׁמַעְתִּי אֶת־תְּפִלָּתֶךָ וּבָחַרְתִּי בַּמָּקוֹם הַזֶּה לִי לְבֵית זָֽבַח׃
13 ੧੩ ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ
הֵן אֶֽעֱצֹר הַשָּׁמַיִם וְלֹֽא־יִהְיֶה מָטָר וְהֵן־אֲצַוֶּה עַל־חָגָב לֶאֱכוֹל הָאָרֶץ וְאִם־אֲשַׁלַּח דֶּבֶר בְּעַמִּֽי׃
14 ੧੪ ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ
וְיִכָּנְעוּ עַמִּי אֲשֶׁר נִֽקְרָא־שְׁמִי עֲלֵיהֶם וְיִֽתְפַּֽלְלוּ וִֽיבַקְשׁוּ פָנַי וְיָשֻׁבוּ מִדַּרְכֵיהֶם הָרָעִים וַאֲנִי אֶשְׁמַע מִן־הַשָּׁמַיִם וְאֶסְלַח לְחַטָּאתָם וְאֶרְפָּא אֶת־אַרְצָֽם׃
15 ੧੫ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਕੀਤੀ ਜਾਵੇਗੀ ਉਸ ਉੱਤੇ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ
עַתָּה עֵינַי יִהְיוּ פְתֻחוֹת וְאָזְנַי קַשֻּׁבוֹת לִתְפִלַּת הַמָּקוֹם הַזֶּֽה׃
16 ੧੬ ਕਿਉਂ ਜੋ ਹੁਣ ਮੈਂ ਇਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੱਕ ਉੱਥੇ ਲੱਗੇ ਰਹਿਣਗੇ
וְעַתָּה בָּחַרְתִּי וְהִקְדַּשְׁתִּי אֶת־הַבַּיִת הַזֶּה לִהְיוֹת־שְׁמִי שָׁם עַד־עוֹלָם וְהָיוּ עֵינַי וְלִבִּי שָׁם כָּל־הַיָּמִֽים׃
17 ੧੭ ਅਤੇ ਜੇ ਤੂੰ ਮੇਰੇ ਸਨਮੁਖ ਉਸੇ ਤਰ੍ਹਾਂ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂ
וְאַתָּה אִם־תֵּלֵךְ לְפָנַי כַּאֲשֶׁר הָלַךְ דָּוִיד אָבִיךָ וְלַעֲשׂוֹת כְּכֹל אֲשֶׁר צִוִּיתִיךָ וְחֻקַּי וּמִשְׁפָּטַי תִּשְׁמֽוֹר׃
18 ੧੮ ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨੂੰ ਬਚਨ ਦਿੱਤਾ ਸੀ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ
וַהֲקִימוֹתִי אֵת כִּסֵּא מַלְכוּתֶךָ כַּאֲשֶׁר כָּרַתִּי לְדָוִיד אָבִיךָ לֵאמֹר לֹֽא־יִכָּרֵת לְךָ אִישׁ מוֹשֵׁל בְּיִשְׂרָאֵֽל׃
19 ੧੯ ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ, ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ
וְאִם־תְּשׁוּבוּן אַתֶּם וַעֲזַבְתֶּם חֻקּוֹתַי וּמִצְוֺתַי אֲשֶׁר נָתַתִּי לִפְנֵיכֶם וַהֲלַכְתֶּם וַעֲבַדְתֶּם אֱלֹהִים אֲחֵרִים וְהִשְׁתַּחֲוִיתֶם לָהֶֽם׃
20 ੨੦ ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣਾ ਦਿਆਂਗਾ
וּנְתַשְׁתִּים מֵעַל אַדְמָתִי אֲשֶׁר נָתַתִּי לָהֶם וְאֶת־הַבַּיִת הַזֶּה אֲשֶׁר הִקְדַּשְׁתִּי לִשְׁמִי אַשְׁלִיךְ מֵעַל פָּנָי וְאֶתְּנֶנּוּ לְמָשָׁל וְלִשְׁנִינָה בְּכָל־הָעַמִּֽים׃
21 ੨੧ ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਆਖੇਗਾ ਕਿ ਯਹੋਵਾਹ ਨੇ ਇਸ ਭਵਨ ਅਤੇ ਇਸ ਦੇਸ ਨਾਲ ਅਜਿਹਾ ਕਿਉਂ ਕੀਤਾ?
וְהַבַּיִת הַזֶּה אֲשֶׁר הָיָה עֶלְיוֹן לְכָל־עֹבֵר עָלָיו יִשֹּׁם וְאָמַר בַּמֶּה עָשָׂה יְהוָה כָּכָה לָאָרֶץ הַזֹּאת וְלַבַּיִת הַזֶּֽה׃
22 ੨੨ ਤਦ ਉਹ ਆਖਣਗੇ, ਇਸ ਲਈ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਲੱਗੇ ਅਤੇ ਉਹਨਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ, ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।
וְאָמְרוּ עַל אֲשֶׁר עָֽזְבוּ אֶת־יְהוָה ׀ אֱלֹהֵי אֲבֹתֵיהֶם אֲשֶׁר הוֹצִיאָם מֵאֶרֶץ מִצְרַיִם וַֽיַּחֲזִיקוּ בֵּאלֹהִים אֲחֵרִים וַיִּשְׁתַּחֲווּ לָהֶם וַיַּֽעַבְדוּם עַל־כֵּן הֵבִיא עֲלֵיהֶם אֵת כָּל־הָרָעָה הַזֹּֽאת׃

< 2 ਇਤਿਹਾਸ 7 >