< 2 ਕੁਰਿੰਥੀਆਂ ਨੂੰ 2 >

1 ਪਰ ਮੈਂ ਆਪਣੇ ਆਪ ਵਿੱਚ ਮਜ਼ਬੂਤ ਇਰਾਦਾ ਕਰ ਲਿਆ ਹੈ ਕਿ ਤੁਹਾਡੇ ਕੋਲ ਫੇਰ ਦੁੱਖ ਨਾਲ ਨਾ ਆਵਾਂ।
εκρινα δε εμαυτω τουτο το μη παλιν εν λυπη προς υμας ελθειν
2 ਜੇ ਮੈਂ ਤੁਹਾਨੂੰ ਦੁੱਖੀ ਕਰਾਂ ਤਾਂ ਉਸ ਦੇ ਬਿਨ੍ਹਾਂ ਜਿਸ ਨੂੰ ਮੈਂ ਦੁੱਖੀ ਕੀਤਾ ਮੈਨੂੰ ਅਨੰਦ ਕਰਨ ਵਾਲਾ ਕੌਣ ਹੈ?
ει γαρ εγω λυπω υμας και τις εστιν ο ευφραινων με ει μη ο λυπουμενος εξ εμου
3 ਅਤੇ ਮੈਂ ਇਹੋ ਗੱਲ ਲਿਖੀ ਸੀ ਜੋ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਆਣ ਕੇ ਉਨ੍ਹਾਂ ਵੱਲੋਂ ਦੁੱਖੀ ਹੋਵਾਂ ਜਿਨ੍ਹਾਂ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਹੈ ਕਿਉਂ ਜੋ ਮੈਨੂੰ ਤੁਹਾਡੇ ਸਭ ਤੇ ਭਰੋਸਾ ਹੈ ਕਿ ਮੇਰਾ ਅਨੰਦ ਤੁਹਾਡਾ ਸਭ ਦਾ ਅਨੰਦ ਹੈ।
και εγραψα υμιν τουτο αυτο ινα μη ελθων λυπην εχω αφ ων εδει με χαιρειν πεποιθως επι παντας υμας οτι η εμη χαρα παντων υμων εστιν
4 ਕਿਉਂ ਜੋ ਮੈਂ ਵੱਡੀ ਬਿਪਤਾ ਅਤੇ ਮਨ ਦੇ ਕਸ਼ਟ ਨਾਲ ਬਹੁਤ ਹੰਝੂ ਬਹਾ ਕੇ ਤੁਹਾਨੂੰ ਲਿਖਿਆ, ਸੋ ਇਸ ਲਈ ਨਹੀਂ ਜੋ ਤੁਸੀਂ ਦੁੱਖੀ ਹੋਵੋ ਸਗੋਂ ਇਸ ਲਈ ਜੋ ਤੁਸੀਂ ਉਸ ਪਿਆਰ ਨੂੰ ਜਾਣੋ ਜਿਹੜਾ ਮੈਂ ਤੁਹਾਡੇ ਨਾਲ ਬਹੁਤ ਕਰਦਾ ਹਾਂ।
εκ γαρ πολλης θλιψεως και συνοχης καρδιας εγραψα υμιν δια πολλων δακρυων ουχ ινα λυπηθητε αλλα την αγαπην ινα γνωτε ην εχω περισσοτερως εις υμας
5 ਪਰ ਜੇ ਕਿਸੇ ਨੇ ਦੁੱਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝ ਕੁ (ਜੋ ਉਸ ਨਾਲ ਬਹੁਤ ਧੱਕਾ ਨਾ ਕਰਾਂ) ਤੁਹਾਨੂੰ ਸਭਨਾਂ ਨੂੰ ਦੁੱਖ ਦਿੱਤਾ।
ει δε τις λελυπηκεν ουκ εμε λελυπηκεν αλλα απο μερους ινα μη επιβαρω παντας υμας
6 ਇਹੋ ਜਿਹੇ ਮਨੁੱਖ ਲਈ ਇਹ ਤਾੜਨਾ ਜੋ ਬਹੁਤ ਲੋਕਾਂ ਨੇ ਕੀਤੀ ਸੋ ਬਥੇਰੀ ਹੈ।
ικανον τω τοιουτω η επιτιμια αυτη η υπο των πλειονων
7 ਸਗੋਂ ਤੁਹਾਨੂੰ ਚਾਹੀਦਾ ਹੈ ਜੋ ਉਸ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ। ਇਸ ਤਰ੍ਹਾਂ ਨਾ ਹੋਵੇ ਬਹੁਤਾ ਗ਼ਮ ਇਹੋ ਜਿਹੇ ਮਨੁੱਖ ਨੂੰ ਖਾ ਜਾਵੇ।
ωστε τουναντιον μαλλον υμας χαρισασθαι και παρακαλεσαι μη πως τη περισσοτερα λυπη καταποθη ο τοιουτος
8 ਉਪਰੰਤ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਉਸ ਨੂੰ ਆਪਣੇ ਪਿਆਰ ਦਾ ਸਬੂਤ ਦਿਓ।
διο παρακαλω υμας κυρωσαι εις αυτον αγαπην
9 ਕਿਉਂ ਜੋ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਜਾਂ ਨਹੀਂ।
εις τουτο γαρ και εγραψα ινα γνω την δοκιμην υμων ει εις παντα υπηκοοι εστε
10 ੧੦ ਪਰ ਜਿਹ ਨੂੰ ਤੁਸੀਂ ਕੁਝ ਮਾਫ਼ ਕਰਦੇ ਹੋ ਮੈਂ ਵੀ ਮਾਫ਼ ਕਰਦਾ ਹਾਂ ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਤਾਂ ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ।
ω δε τι χαριζεσθε και εγω και γαρ εγω ει τι κεχαρισμαι ω κεχαρισμαι δι υμας εν προσωπω χριστου
11 ੧੧ ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ।
ινα μη πλεονεκτηθωμεν υπο του σατανα ου γαρ αυτου τα νοηματα αγνοουμεν
12 ੧੨ ਜਦੋਂ ਮੈਂ ਮਸੀਹ ਦੀ ਖੁਸ਼ਖਬਰੀ ਸੁਣਾਉਣ ਲਈ ਤ੍ਰੋਆਸ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ।
ελθων δε εις την τρωαδα εις το ευαγγελιον του χριστου και θυρας μοι ανεωγμενης εν κυριω
13 ੧੩ ਤਾਂ ਜਦੋਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਮਿਲਿਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮੈਂ ਮਕਦੂਨਿਯਾ ਨੂੰ ਗਿਆ।
ουκ εσχηκα ανεσιν τω πνευματι μου τω μη ευρειν με τιτον τον αδελφον μου αλλα αποταξαμενος αυτοις εξηλθον εις μακεδονιαν
14 ੧੪ ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ।
τω δε θεω χαρις τω παντοτε θριαμβευοντι ημας εν τω χριστω και την οσμην της γνωσεως αυτου φανερουντι δι ημων εν παντι τοπω
15 ੧੫ ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ।
οτι χριστου ευωδια εσμεν τω θεω εν τοις σωζομενοις και εν τοις απολλυμενοις
16 ੧੬ ਇਨ੍ਹਾਂ ਨੂੰ ਮੌਤ ਲਈ ਮੌਤ ਦੀ ਬੋ ਪਰ ਉਨ੍ਹਾਂ ਨੂੰ ਜੀਵਨ ਲਈ ਜੀਵਨ ਦੀ ਖੁਸ਼ਬੂ ਹਾਂ ਅਤੇ ਇਨ੍ਹਾਂ ਗੱਲਾਂ ਜੋਗ ਕੌਣ ਹੈ?
οις μεν οσμη θανατου εις θανατον οις δε οσμη ζωης εις ζωην και προς ταυτα τις ικανος
17 ੧੭ ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ।
ου γαρ εσμεν ως οι λοιποι καπηλευοντες τον λογον του θεου αλλ ως εξ ειλικρινειας αλλ ως εκ θεου κατενωπιον του θεου εν χριστω λαλουμεν

< 2 ਕੁਰਿੰਥੀਆਂ ਨੂੰ 2 >