< 2 ਕੁਰਿੰਥੀਆਂ ਨੂੰ 5 >

1 ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ। (aiōnios g166)
Јер знамо да кад се земаљска наша кућа тела раскопа, имамо зграду од Бога, кућу нерукотворену, вечну на небесима. (aiōnios g166)
2 ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਂਕੇ ਭਰਦੇ ਅਤੇ ਤਰਸਦੇ ਹਾਂ ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋਂ ਹੈ ਪਹਿਨ ਲਈਏ।
Јер за тим уздишемо, желећи обући се у свој небески стан.
3 ਤਾਂ ਜੋ ਅਸੀਂ ਇਸ ਨੂੰ ਪਹਿਨ ਕੇ ਨੰਗੇ ਨਾ ਪਾਏ ਜਾਈਏ।
И да се обучени, не голи нађемо!
4 ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ।
Јер будући у овом телу, уздишемо отежали; јер нећемо да се свучемо, него да се преобучемо, да живот прождере смртно.
5 ਅਤੇ ਜਿਸ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਸ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ ਹੈ।
А Онај који нас за ово исто створи, Бог је, који нам и даде залог Духа.
6 ਸੋ ਅਸੀਂ ਸਦਾ ਹੌਂਸਲਾ ਰੱਖਦੇ ਅਤੇ ਜਾਣਦੇ ਹਾਂ ਕਿ ਜਿੰਨੀ ਦੇਰ ਅਸੀਂ ਸਰੀਰ ਦੇ ਘਰ ਵਿੱਚ ਹਾਂ ਉਨ੍ਹੀਂ ਦੇਰ ਪ੍ਰਭੂ ਤੋਂ ਵਿਛੜੇ ਹੋਏ ਹਾਂ।
Добре смо, дакле, воље једнако, јер знамо да путујемо у телу, далеко од Господа.
7 ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ।
Јер по вери живимо, а не по гледању.
8 ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ।
Али се не бојимо, и много волимо отићи од тела, и ићи ка Господу.
9 ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ।
Зато се и старамо, или улазили или одлазили, да будемо Њему угодни.
10 ੧੦ ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।
Јер нам се свима ваља јавити на суду Христовом, да примимо сваки шта је који у телу чинио, или добро или зло;
11 ੧੧ ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ।
Знајући, дакле, страх Господњи људе саветујемо; а Богу смо познати, а надамо се да смо и у вашим савестима познати.
12 ੧੨ ਅਸੀਂ ਫੇਰ ਆਪਣੀ ਸ਼ੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿਖੇ ਮਾਣ ਕਰਨ ਦਾ ਸਮਾਂ ਦਿੰਦੇ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸਕੋ ਜਿਹੜੇ ਵਿਖਾਵੇ ਤੇ ਮਾਣ ਕਰਦੇ ਹਨ ਅਤੇ ਹਿਰਦੇ ਤੇ ਨਹੀਂ।
Јер се не хвалимо опет пред вама, него вама дајемо узрок да се хвалите нама, да имате шта одговорити онима који се хвале оним шта је споља, а не шта је у срцу.
13 ੧੩ ਜੇ ਅਸੀਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ।
Јер ако се одвише хвалимо, Богу се хвалимо; ако ли смо смерни, вама смо.
14 ੧੪ ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।
Јер љубав Божја нагони нас, кад мислимо ово: ако један за све умре, то дакле сви умреше.
15 ੧੫ ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
Христос за све умре, да они који живе не живе више себи, него Ономе који за њих умре и васкрсе.
16 ੧੬ ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ।
Зато и ми одсад никога не познајемо по телу; и ако Христа познасмо по телу, али Га сад више не познајемо.
17 ੧੭ ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
Зато, ако је ко у Христу, нова је твар: старо прође, гле, све ново постаде.
18 ੧੮ ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ।
Али је све од Бога, који помири нас са собом кроз Исуса Христа, и даде нам службу помирења.
19 ੧੯ ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।
Јер Бог беше у Христу, и свет помири са собом не примивши им грехе њихове, и метнувши у нас реч помирења.
20 ੨੦ ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ।
Тако смо ми послани место Христа, као да Бог говори кроз нас; молимо вас у име Христово помирите се с Богом.
21 ੨੧ ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।
Јер Оног који не знаше греха нас ради учини грехом, да ми будемо правда Божја у Њему.

< 2 ਕੁਰਿੰਥੀਆਂ ਨੂੰ 5 >