< 2 ਰਾਜਿਆਂ 15 >

1 ਇਸਰਾਏਲ ਦੇ ਰਾਜਾ ਯਾਰਾਬੁਆਮ ਦੇ ਰਾਜ ਦੇ ਸਤਾਈਵੇਂ ਸਾਲ ਯਹੂਦਾਹ ਦੇ ਰਾਜਾ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।
Године двадесет седме царовања Јеровоамовог над Израиљем зацари се Азарија, син Амасијин над Јудом.
2 ਜਦ ਉਹ ਰਾਜ ਕਰਨ ਲੱਗਾ ਤਾਂ ਸੋਲ਼ਾਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ।
Беше му шеснаест година кад се зацари, и царова педесет и две године у Јерусалиму. Матери му беше име Јехолија, из Јерусалима.
3 ਜਿਵੇਂ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ, ਉਸ ਨੇ ਵੀ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
Он чињаше што је право пред Господом сасвим као што је чинио Амасија, отац његов.
4 ਤਾਂ ਵੀ ਉੱਚੇ ਥਾਂ ਢਾਹੇ ਨਾ ਗਏ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
Али висине не бише оборене: народ још приношаше жртве и кађаше на висинама.
5 ਯਹੋਵਾਹ ਨੇ ਰਾਜਾ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਦੇ ਦਿਨ ਤੱਕ ਕੋੜ੍ਹੀ ਰਿਹਾ ਅਤੇ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ, ਰਾਜਾ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ।
А Господ удари цара, те би губав до смрти своје; и живљаше у одвојеном дому; а Јотам, син царев управљаше двором и суђаше народу у земљи.
6 ਅਜ਼ਰਯਾਹ ਦੇ ਬਾਕੀ ਕੰਮ ਅਤੇ ਸਭ ਕੁਝ ਜੋ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
А остала дела Азаријина и све што је чинио, није ли то записано у дневнику царева Јудиних?
7 ਅਜ਼ਰਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।
И почину Азарија код отаца својих, и погребоше га код отаца његових у граду Давидовом; а на његово се место зацари Јотам, син његов.
8 ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਅਠੱਤੀਵੇਂ ਸਾਲ ਯਾਰਾਬੁਆਮ ਦਾ ਪੁੱਤਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਛੇ ਮਹੀਨੇ ਤੱਕ ਰਾਜ ਕੀਤਾ।
Тридесет осме године царовања Азаријиног над Јудом зацари се Захарија, син Јеровоамов над Израиљем у Самарији, и царова шест месеци.
9 ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਸ ਦੇ ਪੁਰਖਿਆਂ ਨੇ ਵੀ ਕੀਤਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਹ ਨੇ ਇਸਰਾਏਲ ਤੋਂ ਕਰਵਾਏ ਸਨ।
И чињаше што је зло пред Господом као што су чинили оци његови; не одступи од грехова Јеровоама, сина Наватовог, којима наведе на грех Израиља.
10 ੧੦ ਤਦ ਯਾਬੇਸ਼ ਦੇ ਪੁੱਤਰ ਸ਼ੱਲੂਮ ਨੇ ਉਸ ਦੇ ਵਿਰੁੱਧ ਯੋਜਨਾ ਬਣਾਈ ਅਤੇ ਲੋਕਾਂ ਦੇ ਸਾਹਮਣੇ ਉਸ ਨੂੰ ਕੁੱਟ-ਕੁੱਟ ਕੇ ਮਾਰ ਛੱਡਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ।
И побуни се на њ Салум, син Јависов, и уби га пред народом и погуби га, и зацари се на његово место.
11 ੧੧ ਵੇਖੋ, ਜ਼ਕਰਯਾਹ ਦੀ ਬਾਕੀ ਘਟਨਾ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਹੈ।
А остала дела Захаријина, ено записана су у дневнику царева Израиљевих.
12 ੧੨ ਯਹੋਵਾਹ ਦਾ ਉਹ ਬਚਨ ਜਿਹੜਾ ਉਸ ਨੇ ਯੇਹੂ ਨਾਲ ਕੀਤਾ ਸੀ, ਇਹ ਹੀ ਸੀ ਕਿ ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ ਅਤੇ ਉਸੇ ਤਰ੍ਹਾਂ ਹੀ ਹੋਇਆ।
То је реч Господња коју рече Јују говорећи: Синови твоји до четвртог колена седеће на престолу Израиљевом. И зби се тако.
13 ੧੩ ਯਹੂਦਾਹ ਦੇ ਰਾਜਾ ਉੱਜ਼ੀਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਯਾਬੇਸ਼ ਦਾ ਪੁੱਤਰ ਸ਼ੱਲੂਮ ਰਾਜ ਕਰਨ ਲੱਗਾ ਅਤੇ ਉਸ ਨੇ ਸਾਮਰਿਯਾ ਵਿੱਚ ਮਹੀਨਾ ਭਰ ਰਾਜ ਕੀਤਾ।
Салум, син Јависов, зацари се тридесет девете године царовања Озијиног над Јудом, и царова месец дана у Самарији.
14 ੧੪ ਤਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਪਹੁੰਚ ਗਿਆ, ਯਾਬੇਸ਼ ਦੇ ਪੁੱਤਰ ਸ਼ੱਲੂਮ ਨੂੰ ਸਾਮਰਿਯਾ ਵਿੱਚ ਮਾਰਿਆ ਅਤੇ ਉਸ ਨੂੰ ਘਾਤ ਕਰਕੇ ਉਸ ਦੇ ਥਾਂ ਰਾਜ ਕਰਨ ਲੱਗ ਪਿਆ।
Јер Менајим, син Гадијев из Терсе подиже се и дође у Самарију и уби Салума, сина Јависовог у Самарији, и погуби га, и зацари се на његово место.
15 ੧੫ ਸ਼ੱਲੂਮ ਦੀ ਬਾਕੀ ਘਟਨਾ ਅਤੇ ਜੋ ਯੋਜਨਾ ਉਸ ਨੇ ਬਣਾਈ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
А остала дела Салумова и буна коју подиже, ето, то је записано у дневнику царева Израиљевих.
16 ੧੬ ਤਦ ਮਨਹੇਮ ਨੇ ਤਿਰਸਾਹ ਤੋਂ ਜਾ ਕੇ ਤਿਫਸਹ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ, ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ, ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਤੇ ਉਹ ਨੇ ਉੱਥੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ।
Тада Менајим раскопа Тапсу и поби све који беху у њој и у међама њеним од Терсе, јер му не отворише, зато их поби и све трудне жене њихове распори.
17 ੧੭ ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਤੇ ਰਾਜ ਕਰਨ ਲੱਗਾ। ਉਹ ਨੇ ਸਾਮਰਿਯਾ ਵਿੱਚ ਦਸ ਸਾਲ ਰਾਜ ਕੀਤਾ।
Године тридесет девете царовања Азаријиног над Јудом зацари се Менајим, син Гадијев над Израиљем, и царова десет година у Самарији.
18 ੧੮ ਉਸ ਨੇ ਉਹ ਕੰਮ ਕੀਤਾ, ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਸਾਰੀ ਉਮਰ ਮੂੰਹ ਨਾ ਮੋੜਿਆ।
И чињаше што је зло пред Господом, не одступи свега века свог од грехова Јеровоама, сина Наватовог којима наведе на грех Израиља.
19 ੧੯ ਅੱਸ਼ੂਰ ਦਾ ਰਾਜਾ ਪੂਲ ਉਸ ਦੇਸ ਉੱਤੇ ਹਮਲਾ ਕੀਤਾ, ਮਨਹੇਮ ਨੇ ਪੂਲ ਨੂੰ ਦਸ ਹਜ਼ਾਰ ਕਿੱਲੋ ਦੇ ਲੱਗਭੱਗ ਚਾਂਦੀ ਦਿੱਤੀ ਤਾਂ ਜੋ ਉਹ ਉਸ ਦੀ ਸਹਾਇਤਾ ਕਰੇ ਅਤੇ ਰਾਜ ਨੂੰ ਉਹ ਦੇ ਹੱਥਾਂ ਵਿੱਚ ਸਥਿਰ ਕਰ ਦੇਵੇ।
Тада Фул, цар асирски удари на земљу, а Менајим даде Фулу хиљаду таланата сребра да би му помогао да утврди царство у својој руци.
20 ੨੦ ਮਨਹੇਮ ਨੇ ਉਹ ਚਾਂਦੀ ਇਸਰਾਏਲ ਦੇ ਸਾਰਿਆਂ ਧਨੀ ਪੁਰਸ਼ਾਂ ਕੋਲੋਂ ਇੱਕ ਮਨੁੱਖ ਪਿੱਛੇ ਪੰਜਾਹ ਰੁਪਏ ਧੱਕੇ ਨਾਲ ਲਏ ਤਾਂ ਜੋ ਉਹ ਅੱਸ਼ੂਰ ਦੇ ਰਾਜਾ ਨੂੰ ਦੇਵੇ। ਅੱਸ਼ੂਰ ਦੇ ਰਾਜਾ ਨੇ ਪਿੱਠ ਮੋੜੀ ਅਤੇ ਉਸ ਦੇਸ ਵਿੱਚ ਨਾ ਠਹਿਰਿਆ।
А те новце узе Менајим од Израиља, од свих богатих људи, да их да цару асирском, од сваког по педесет сикала. Тако се врати цар асирски, и не забави се онде у земљи.
21 ੨੧ ਮਨਹੇਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
А остала дела Менајимова и шта је год чинио, није ли записано у дневнику царева Израиљевих?
22 ੨੨ ਮਨਹੇਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਉਹ ਦਾ ਪੁੱਤਰ ਪਕਹਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
И почину Менајим код отаца својих, а на његово се место зацари Факија, син његов.
23 ੨੩ ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਪੰਜਾਹਵੇਂ ਸਾਲ ਮਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਦੋ ਸਾਲ ਰਾਜ ਕੀਤਾ।
Године педесете царовања Азаријиног над Јудом зацари се Факија, син Менајимов над Израиљем у Самарији, и царова две године.
24 ੨੪ ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
И чињаше што је зло пред Господом, не одступи од грехова Јеровоама сина Наватовог, којима наведе на грех Израиља.
25 ੨੫ ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਹ ਦਾ ਇੱਕ ਅਹੁਦੇਦਾਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਰਾਜਾ ਦੇ ਆਪਣੇ ਮਹਿਲ ਵਿੱਚ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰਿਆ, ਗਿਲਆਦੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਮਨੁੱਖ ਉਸ ਦੇ ਨਾਲ ਸਨ, ਉਸ ਨੇ ਉਹ ਨੂੰ ਮਾਰ ਛੱਡਿਆ ਅਤੇ ਉਹ ਦੇ ਥਾਂ ਰਾਜ ਕਰਨ ਲੱਗਾ।
И побуни се на њ Фекај син Ремалијин, војвода његов, и уби га у Самарији у царском двору, с Арговом и Аријем и с педесет људи синова Галадових; и убивши га зацари се на његово место.
26 ੨੬ ਪਕਹਯਾਹ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
А остала дела Факијина и шта је год чинио, ено је записано у дневнику царева Израиљевих.
27 ੨੭ ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਬਵੰਜਵੇਂ ਸਾਲ ਰਮਲਯਾਹ ਦਾ ਪੁੱਤਰ ਪਕਹ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਵੀਹ ਸਾਲ ਰਾਜ ਕੀਤਾ।
Године педесет друге Азарије, цара Јудиног, зацари се Фекај син Ремалијин над Израиљем у Самарији, и царова двадесет година.
28 ੨੮ ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
И чињаше што је зло пред Господом, не одступи од грехова Јеровоама, сина Наватовог, којима наведе на грех Израиља.
29 ੨੯ ਇਸਰਾਏਲ ਦੇ ਰਾਜਾ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੇ ਆ ਕੇ ਈਯੋਨ, ਆਬੇਲ ਬੈਤ ਮਆਕਾਹ, ਯਾਨੋਹਾਹ, ਕਾਦੇਸ਼, ਹਾਸੋਰ, ਗਿਲਆਦ, ਗਲੀਲ ਅਤੇ ਨਫ਼ਤਾਲੀ ਦੇ ਸਾਰੇ ਦੇਸ ਨੂੰ ਲੈ ਲਿਆ ਅਤੇ ਉਹਨਾਂ ਨੂੰ ਗੁਲਾਮ ਕਰਕੇ ਅੱਸ਼ੂਰ ਨੂੰ ਲੈ ਗਿਆ।
У време Фекаја, цара Израиљевог дође Теглат-Феласар цар асирски, и узе Ијон и Авел-Ветмаху и Јанох и Кедес и Асор и Галад и Галилеју, сву земљу Нефталимову, и пресели народ оданде у Асирију.
30 ੩੦ ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰਿਆ, ਉਸ ਨੂੰ ਘਾਤ ਕਰਕੇ ਉੱਜ਼ੀਯਾਹ ਦੇ ਪੁੱਤਰ ਯੋਥਾਮ ਦੇ ਵੀਹਵੇਂ ਸਾਲ ਉਸ ਦੇ ਥਾਂ ਰਾਜ ਕਰਨ ਲੱਗਾ।
Тада се побуни Осија, син Илин на Фекаја, сина Ремалијиног и уби га и погуби га, и зацари се на његово место двадесете године Јотама, сина Озијиног.
31 ੩੧ ਪਕਹ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
А остала дела Фекајева и све што је чинио, ено је записано у дневнику царева Израиљевих.
32 ੩੨ ਰਮਲਯਾਹ ਦਾ ਪੁੱਤਰ ਪਕਹ, ਜੋ ਇਸਰਾਏਲ ਦਾ ਰਾਜਾ ਸੀ, ਉਸ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਉੱਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ।
Друге године царовања Фекаја сина Ремалијиног над Израиљем зацари се Јотам, син Озијин над Јудом.
33 ੩੩ ਜਦ ਉਹ ਪੱਚੀ ਸਾਲਾਂ ਦਾ ਸੀ, ਉਸ ਸਮੇਂ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਸ ਦੀ ਮਾਤਾ ਦਾ ਨਾਮ ਯਰੂਸ਼ਾ ਸੀ, ਜੋ ਸਾਦੋਕ ਦੀ ਧੀ ਸੀ।
Беше му двадесет и пет година кад поче царовати, и царова шеснаест година у Јерусалиму. Матери му беше име Јеруса, кћи Садокова.
34 ੩੪ ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
И чињаше што је право пред Господом, сасвим чињаше како је чинио Озија, отац његов.
35 ੩੫ ਕੇਵਲ ਉਨ੍ਹਾਂ ਨੇ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ।
Али висине не бише оборене: народ још приношаше жртве и кађаше на висинама. Он начини највиша врата на дому Господњем.
36 ੩੬ ਯੋਥਾਮ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
А остала дела Јотамова и све што је чинио, није ли записано у дневнику царева Јудиних?
37 ੩੭ ਉਹਨਾਂ ਦਿਨਾਂ ਵਿੱਚ ਯਹੋਵਾਹ ਅਰਾਮ ਦੇ ਰਾਜਾ ਰਸੀਨ ਨੂੰ ਅਤੇ ਰਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਣ ਲੱਗਾ।
У то време поче Господ пуштати на Јуду Ресина, цара сирског и Фекаја сина Ремалијиног.
38 ੩੮ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਸੌਂ ਗਿਆ, ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।
И Јотам почину код отаца својих, и би погребен код отаца својих у граду Давида оца свог; а на његово се место зацари Ахаз, син његов.

< 2 ਰਾਜਿਆਂ 15 >