< 2 ਰਾਜਿਆਂ 2 >

1 ਜਦੋਂ ਯਹੋਵਾਹ ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਨੂੰ ਚੁੱਕਣ ਵਾਲਾ ਸੀ, ਤਾਂ ਏਲੀਯਾਹ ਅਲੀਸ਼ਾ ਨਾਲ ਗਿਲਗਾਲ ਤੋਂ ਚੱਲਿਆ।
И бысть внегда взяти Господу Илию в вихре яко на небо и идяше Илиа и Елиссей от Галгал.
2 ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਤੂੰ ਇੱਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੱਕ ਭੇਜਿਆ ਹੈ।” ਪਰ ਅਲੀਸ਼ਾ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਇਸ ਲਈ ਉਹ ਬੈਤਏਲ ਨੂੰ ਚੱਲੇ ਗਏ।
И рече Илиа ко Елиссею: седи убо зде, яко Господь посла мя до Вефиля и рече Елиссей: жив Господь и жива душа твоя, аще оставлю тя и приидоста в Вефиль.
3 ਨਬੀਆਂ ਦੇ ਪੁੱਤਰ ਜਿਹੜੇ ਬੈਤਏਲ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਹ ਬੋਲਿਆ, “ਮੈਨੂੰ ਪਤਾ ਹੈ। ਚੁੱਪ ਰਹੋ।”
И приидоша сынове пророчестии, иже в Вефили, ко Елиссею и реша к нему: разумееши ли, яко взимает Господь днесь господина твоего верху главы твоея (от тебе)? И рече: и аз уразумех, молчите.
4 ਤਦ ਏਲੀਯਾਹ ਨੇ ਉਸ ਨੂੰ ਆਖਿਆ ਕਿ ਅਲੀਸ਼ਾ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ, ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਸੋ ਉਹ ਯਰੀਹੋ ਨੂੰ ਆਏ।
И рече Илиа ко Елиссею: сяди убо зде, яко Господь посла мя во Иерихон. И рече Елиссей: жив Господь и жива душа твоя, аще оставлю тя. И приидоста во Иерихон.
5 ਨਬੀਆਂ ਦੇ ਪੁੱਤਰ ਜਿਹੜੇ ਯਰੀਹੋ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਸ ਆਖਿਆ, “ਮੈਨੂੰ ਪਤਾ ਹੈ। ਚੁੱਪ ਰਹੋ।”
И приближишася сынове пророков, иже во Иерихоне, ко Елиссею и реша ему: разумееши ли, яко днесь вземлет Господь господина твоего свыше главы твоея (от тебе)? И рече: ибо и аз уразумех, молчите.
6 ਤਾਂ ਏਲੀਯਾਹ ਨੇ ਉਸ ਨੂੰ ਆਖਿਆ ਕਿ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਭੇਜਿਆ ਹੈ। ਪਰ ਉਹ ਬੋਲਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗਾ।” ਸੋ ਓਹ ਦੋਵੇਂ ਤੁਰ ਪਏ।
И рече ему Илиа: седи зде, яко Господь посла мя до Иордана. И рече Елиссей: жив Господь и жива душа твоя, аще оставлю тебе. И поидоста оба,
7 ਨਬੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਜਣੇ ਆਏ, ਉਨ੍ਹਾਂ ਦੇ ਆਹਮੋ-ਸਾਹਮਣੇ ਦੂਰ ਜਾ ਖੜ੍ਹੇ ਹੋਏ ਅਤੇ ਉਹ ਦੋਵੇਂ ਯਰਦਨ ਦੇ ਕੰਢੇ ਉੱਤੇ ਖੜ੍ਹੇ ਰਹੇ।
и пятьдесят мужей от сынов пророческих, и сташа противу издалеча: и сии оба стаста при Иордане.
8 ਤਦ ਏਲੀਯਾਹ ਨੇ ਆਪਣੀ ਚਾਦਰ ਲਈ, ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਤੇ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ, ਤਦ ਉਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਲੰਘ ਗਏ।
И прият Илиа милоть свою, и свит ю, и удари ею в воду, и разступися вода сюду и сюду: и проидоста оба по суху.
9 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!”
И бысть преходящема има, и рече Илиа ко Елиссееви: проси, что сотворю ти прежде неже взят буду от тебе. И рече Елиссей: да будет убо дух, иже в тебе, сугуб во мне.
10 ੧੦ ਉਹ ਨੇ ਆਖਿਆ, ਤੂੰ ਔਖੀ ਗੱਲ ਮੰਗੀ ਹੈ। ਜੇ ਤੂੰ ਮੈਨੂੰ ਉਸ ਸਮੇਂ ਵੇਖੇਂ ਜਦ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਨਾ ਵੇਖਿਆ ਤਾਂ ਐਉਂ ਨਹੀਂ ਹੋਵੇਗਾ।
И рече Илиа: ожесточил еси просити: аще узриши мя вземлема от тебе, будет ти тако: аще ли не (узриши), и будет.
11 ੧੧ ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ।
И бысть идущема има, идяста и глаголаста: и се, колесница огненная и кони огненнии, и разделиша между обема. И взят бысть Илиа вихром яко на небо.
12 ੧੨ ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ।
И Елиссей зряше и вопияше: отче, отче, колесница Израилева и конница его. И не увиде его ктому: и ятся (Елиссей) за ризы своя, и растерза я в два растерзания,
13 ੧੩ ਉਸ ਨੇ ਏਲੀਯਾਹ ਦੀ ਗੋਦੜੀ ਵੀ ਜਿਹੜੀ ਉਹ ਦੇ ਉੱਤੋਂ ਡਿੱਗੀ ਸੀ, ਚੁੱਕ ਲਈ ਅਤੇ ਮੁੜ ਕੇ ਯਰਦਨ ਦੇ ਕੰਢੇ ਉੱਤੇ ਖੜ੍ਹਾ ਹੋ ਗਿਆ।
и взя милоть Илину Елиссей падшую верху его, и возвратися Елиссей, и ста на брезе Иорданове.
14 ੧੪ ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ।
И прият (Елиссей) милоть Илиину, яже паде верху его, и удари в воду, и не разступися вода. И рече: где Бог Илиин Аффо? И удари Елиссей воды (вторицею), и разступишася сюду и сюду, и прейде Елиссей по суху.
15 ੧੫ ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ।
И видеша его сынове пророчестии, иже во Иерихоне сопротив, и реша: почи дух Илиин на Елиссеи. И приидоша на сретение ему и поклонишася ему до земли,
16 ੧੬ ਤਦ ਉਨ੍ਹਾਂ ਨੇ ਉਸ ਨੂੰ ਆਖਿਆ, “ਵੇਖ, ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ। ਉਨ੍ਹਾਂ ਨੂੰ ਜਾਣ ਦੇ ਜੋ ਉਹ ਤੇਰੇ ਸੁਆਮੀ ਨੂੰ ਲੱਭਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਰਬਤ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ?” ਉਸ ਨੇ ਆਖਿਆ, “ਤੁਸੀਂ ਨਾ ਭੇਜੋ।”
и реша к нему: се, ныне со отроки твоими пятьдесят мужей сынов сильных: шедше да взыщут господина твоего, еда како Дух Господень взя, и поверже его на Иордане, или на единей от гор, или на единем от холмов и рече Елиссей: не посылайте.
17 ੧੭ ਪਰ ਜਦ ਉਨ੍ਹਾਂ ਨੇ ਬਹੁਤ ਜ਼ਿੱਦ ਕੀਤੀ ਕਿ ਉਹ ਸ਼ਰਮਿੰਦਾ ਹੋ ਗਿਆ ਤਾਂ ਉਸ ਨੇ ਆਖਿਆ, “ਭੇਜ ਦਿਓ।” ਸੋ ਉਨ੍ਹਾਂ ਨੇ ਪੰਜਾਹ ਮਨੁੱਖ ਭੇਜੇ ਤੇ ਤਿੰਨ ਦਿਨ ਉਸ ਦੀ ਖੋਜ ਕੀਤੀ ਪਰ ਉਹ ਨਾ ਲੱਭਿਆ।
И принудиша его, и дондеже устыдеся, и рече: послите. И послаша пятьдесят мужей, и искаша три дни, и не обретоша его,
18 ੧੮ ਜਦ ਉਹ ਮੁੜ ਕੇ ਉਸ ਦੇ ਕੋਲ ਆਏ, ਉਹ ਯਰੀਹੋ ਵਿੱਚ ਹੀ ਠਹਿਰਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, “ਕੀ ਮੈਂ ਤੁਹਾਨੂੰ ਨਹੀਂ ਸੀ ਆਖਿਆ, ਜੋ ਨਾ ਜਾਇਓ।”
и возвратишася к нему: и той седяше во Иерихоне. И рече Елиссей к ним: не глаголах ли к вам, не идите?
19 ੧੯ ਉਸ ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਆਖਿਆ, “ਵੇਖੋ, ਇਹ ਸ਼ਹਿਰ ਕਿੰਨ੍ਹੇ ਚੰਗੇ ਥਾਂ ਉੱਤੇ ਹੈ, ਜਿਵੇਂ ਸਾਡਾ ਸੁਆਮੀ ਵੀ ਵੇਖਦਾ ਹੈ ਪਰ ਪਾਣੀ ਖ਼ਰਾਬ ਤੇ ਧਰਤੀ ਬੰਜਰ ਜਿਹੀ ਹੈ।”
И реша мужие града ко Елиссею: се, жилище града благо, якоже ты, господине, видиши, но воды злы и земля неплодна.
20 ੨੦ ਉਹ ਬੋਲਿਆ, “ਮੈਨੂੰ ਇੱਕ ਨਵਾਂ ਭਾਂਡਾ ਲਿਆ ਦਿਓ ਅਤੇ ਉਹ ਦੇ ਵਿੱਚ ਲੂਣ ਪਾ ਦਿਓ।” ਤਦ ਉਹ ਉਸ ਦੇ ਕੋਲ ਲਿਆਏ।
И рече Елиссей: принесите ми водонос нов, и всыплите в онь соль. И взяша, и принесоша к нему.
21 ੨੧ ਉਹ ਪਾਣੀ ਦੇ ਸੋਤੇ ਕੋਲ ਗਿਆ ਅਤੇ ਉਸ ਵਿੱਚ ਲੂਣ ਪਾ ਕੇ ਬੋਲਿਆ, “ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ, ਅੱਗੇ ਨੂੰ ਉਹ ਦੇ ਵਿੱਚੋਂ ਮੌਤ ਜਾਂ ਬੰਜਰਪਣ ਨਹੀਂ ਆਵੇਗਾ।”
И изыде Елиссей на исходища водная, и всыпа ту соль, и рече: сице глаголет Господь: изцелих воды сия, не будет от них ктому смерти и неплодства.
22 ੨੨ ਅਲੀਸ਼ਾ ਦੇ ਬਚਨ ਅਨੁਸਾਰ ਜੋ ਉਸ ਨੇ ਕੀਤਾ ਪਾਣੀ ਠੀਕ ਹੋ ਗਿਆ ਤੇ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੈ।
И изцелеша воды до дне сего, по глаголу Елиссееву, егоже глагола.
23 ੨੩ ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਤੇ ਜਦੋਂ ਉਹ ਰਾਹ ਵਿੱਚ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਤੇ ਮਖ਼ੌਲ ਕਰ ਕੇ ਉਹ ਨੂੰ ਆਖਿਆ, “ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾ ਗੰਜੇ ਸਿਰ ਵਾਲਿਆ।”
И взыде оттуду во Вефиль. И восходящу ему путем, и дети малы изыдоша из града, и ругахуся ему, и реша ему: гряди, плешиве, гряди.
24 ੨੪ ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ।
И озреся вслед их, и виде я, и проклят я именем Господним. И се, изыдоша две медведицы из дубравы и растерзаша от них четыредесять два отрочища.
25 ੨੫ ਉੱਥੋਂ ਉਹ ਕਰਮਲ ਪਰਬਤ ਨੂੰ ਗਿਆ ਅਤੇ ਉੱਥੋਂ ਉਹ ਸਾਮਰਿਯਾ ਨੂੰ ਮੁੜ ਆਇਆ।
И иде оттуду в гору Кармилскую, и оттуду возвратися в Самарию.

< 2 ਰਾਜਿਆਂ 2 >