< 2 ਰਾਜਿਆਂ 25 >

1 ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ।
Y aconteció a los nueve años de su reino, en el mes décimo, a los diez del mes, que Nabucodonosor rey de Babilonia vino con todo su ejército contra Jerusalem: y cercóla, y levantaron contra ella ingenios al derredor.
2 ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ।
Y estuvo la ciudad cercada hasta el onceno año del rey Sedecías.
3 ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ।
A los nueve del mes la hambre prevaleció en la ciudad, que no hubo pan para el pueblo de la tierra.
4 ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਰਾਜਾ ਮੈਦਾਨ ਦੇ ਰਾਹ ਗਿਆ।
Abierta ya la ciudad, huyeron de noche todos los hombres de guerra por el camino de la puerta que estaba entre los dos muros, junto a los huertos del rey, estando los Caldeos al rededor de la ciudad; y el rey se fue camino de la campaña.
5 ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ।
Y el ejército de los Caldeos siguió al rey, y tomóle en las campañas de Jericó, habiéndose esparcido de él todo su ejército.
6 ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਨ੍ਹਾਂ ਨੇ ਉਹ ਦਾ ਨਿਆਂ ਕੀਤਾ।
Y el rey tomado, trajéronle al rey de Babilonia a Rebla, y hablaron con él juicios.
7 ਅਤੇ ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਅਤੇ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਏ।
Y degollaron a los hijos de Sedecías en su presencia, y a Sedecías quebraron los ojos, y atado con dos cadenas lleváronle a Babilonia.
8 ਪੰਜਵੇਂ ਮਹੀਨੇ ਦੇ ਸੱਤਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ।
En el mes quinto a los siete del mes que era el año de diez y nueve de Nabucodonosor rey de Babilonia, vino a Jerusalem Nabuzardán, capitán de los de la guardia, siervo del rey de Babilonia.
9 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ।
Y quemó la casa de Jehová, y la casa del rey, y todas las casas de Jerusalem: y todas las casas de los principales quemó a fuego.
10 ੧੦ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ।
Y todo el ejército de los Caldeos que estaba con el capitán de la guardia derribó los muros de Jerusalem al derredor.
11 ੧੧ ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਉਨ੍ਹਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ।
Y a los del pueblo que habían quedado en la ciudad, y a los que se habían juntado al rey de Babilonia, y a los que habían quedado del vulgo, Nabuzardán capitán de los de la guardia los trasportó.
12 ੧੨ ਪਰ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਨੂੰ ਛੱਡ ਦਿੱਤਾ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ।
Mas de la pobreza de la tierra dejo Nabuzardán capitán de los de la guardia, para que labrasen las viñas y las tierras.
13 ੧੩ ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ।
Y las columnas de metal, que estaban en la casa de Jehová, y las basas, y el mar de metal que estaba en la casa de Jehová quebraron los Caldeos, y el metal de ello llevaron a Babilonia.
14 ੧੪ ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ।
Los calderos también, y los badiles, y los salterios, y los cucharones, y todos los vasos de metal con que servían, llevaron.
15 ੧੫ ਅਤੇ ਅੰਗੀਠੀਆਂ ਅਤੇ ਬਾਟੇ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ।
Y los incensarios, y los lebrillos; los que de oro, de oro; y los que de plata, de plata; todo lo llevó el capitán de los de la guardia:
16 ੧੬ ਰਹੇ ਦੋ ਥੰਮ੍ਹ, ਵੱਡਾ ਹੌਦ ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।
Las dos columnas, un mar, y las basas, que Salomón había hecho para la casa de Jehová, no había peso de todos estos vasos.
17 ੧੭ ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਜਾਲੀ ਸੀ।
La altura de la una columna era de diez y ocho codos, y tenía encima un capitel de metal, y la altura del capitel era de tres codos: y sobre el capitel había un enredado, y unas granadas al derredor, todo de metal, y semejante obra había en la otra columna con el enredado.
18 ੧੮ ਅਤੇ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ।
Asimismo tomó el capitán de los de la guardia a Saraías primer sacerdote, y a Sofonías segundo sacerdote, y tres guardas de la vajilla.
19 ੧੯ ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਪੰਜਾਂ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।
Y de la ciudad tomó un eunuco, el cual era maestre de campo, y cinco varones de los continuos del rey que se hallaron en la ciudad, y al escriba príncipe del ejército, que hacía la gente de la tierra, con sesenta varones del pueblo de la tierra que se hallaron en la ciudad.
20 ੨੦ ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ।
Estos tomó Nabuzardán capitán de los de la guardia, y llevólos a Rebla al rey de Babilonia.
21 ੨੧ ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।
Y el rey de Babilonia los hirió, y mató en Rebla en tierra de Emat: y así pasó Judá de sobre su tierra.
22 ੨੨ ਪਰੰਤੂ ਜੋ ਲੋਕ ਯਹੂਦਾਹ ਦੀ ਧਰਤੀ ਵਿੱਚ ਰਹਿ ਗਏ ਜਿਨ੍ਹਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਛੱਡ ਦਿੱਤਾ ਉਨ੍ਹਾਂ ਦੇ ਉੱਤੇ ਉਹ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫਾਨ ਦੇ ਪੋਤੇ ਗਦਲਯਾਹ ਨੂੰ ਠਹਿਰਾ ਦਿੱਤਾ।
Y al pueblo que Nabucodonosor rey de Babilonia dejó en tierra de Judá, puso por gobernador a Godolías, hijo de Ahicam, hijo de Safán.
23 ੨੩ ਜਦ ਸਾਰਿਆਂ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਾਹ ਵਿੱਚ ਗਦਲਯਾਹ ਕੋਲ ਆਏ ਅਰਥਾਤ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਨਟੋਫਾਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਆਕਾਥੀ ਦਾ ਪੁੱਤਰ ਯਅਜ਼ਨਯਾਹ, ਇਹ ਅਤੇ ਉਨ੍ਹਾਂ ਦੇ ਮਨੁੱਖ ਵੀ।
Y oyendo todos los príncipes del ejército, ellos y los varones, que el rey de Babilonia había puesto por gobernador a Godolías, viniéronse a Godolías en Maspa, es a saber, Ismael, hijo de Natanías, y Johannán, hijo de Carée, y Saraías, hijo de Tanehumet Netofatita, y Jezonías, hijo de Maacati, ellos con los suyos.
24 ੨੪ ਅਤੇ ਗਦਲਯਾਹ ਨੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਮਨੁੱਖਾਂ ਨੂੰ ਸਹੁੰ ਖਾ ਕੇ ਆਖਿਆ, ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ। ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਸੇਵਾ ਕਰੋ ਤਾਂ ਤੁਹਾਡਾ ਭਲਾ ਹੋਵੇਗਾ।
Y Godolías les hizo juramento, a ellos y a los suyos, y díjoles: No hayáis temor de los siervos de los Caldeos: habitád en la tierra, y servíd al rey de Babilonia, y habréis bien.
25 ੨੫ ਪਰ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦੇ ਪੁੱਤਰ ਅਲੀਸ਼ਾਮਾ ਦੇ ਪੋਤੇ ਇਸਮਾਏਲ ਜੋ ਰਾਜਵੰਸ਼ੀ ਸੀ ਆਪਣੇ ਨਾਲ ਦਸ ਮਨੁੱਖ ਲੈ ਕੇ ਆਇਆ ਅਤੇ ਗਦਲਯਾਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹਨਾਂ ਯਹੂਦੀਆਂ ਤੇ ਕਸਦੀਆਂ ਨੂੰ ਵੀ ਜੋ ਉਹ ਦੇ ਨਾਲ ਮਿਸਪਾਹ ਵਿੱਚ ਸਨ।
Y en el mes séptimo vino Ismael, hijo de Natanías, hijo de Elisama de la simiente real, y diez varones con él, e hirieron a Godolías, y murió, y también a los Judíos y Caldeos que estaban con él en Maspa.
26 ੨੬ ਤਾਂ ਨਿੱਕੇ ਵੱਡੇ ਸਾਰੇ ਲੋਕ ਤੇ ਸੈਨਾਪਤੀ ਉੱਠ ਕੇ ਮਿਸਰ ਨੂੰ ਆਏ ਕਿਉਂ ਜੋ ਓਹ ਕਸਦੀਆਂ ਤੋਂ ਡਰਦੇ ਸਨ।
Entonces levantándose todo el pueblo, desde el menor hasta el mayor, con los capitanes del ejército, fuéronse a Egipto por temor de los Caldeos.
27 ੨੭ ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ।
Y aconteció a los treinta y siete años de la transmigración de Joaquín rey de Judá, en el mes doceno, a los veinte y siete del mes, que Evil-merodac rey de Babilonia, en el primer año de su reino, levantó la cabeza de Joaquín rey de Judá, sacándole de la casa de la cárcel;
28 ੨੮ ਅਤੇ ਉਹ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉੱਚਿਆਂ ਕੀਤਾ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ ।
Y hablóle bien, y puso su asiento sobre el asiento de los reyes que con él estaban en Babilonia.
29 ੨੯ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ।
Y mudóle los vestidos de su prisión, y comió delante de él continuamente todos los días de su vida.
30 ੩੦ ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਨਿੱਤ ਦਿੱਤਾ ਜਾਂਦਾ ਰਿਹਾ।
Y hacíale dar el rey su comida continuamente, cada cosa en su tiempo, todos los días de su vida.

< 2 ਰਾਜਿਆਂ 25 >