< 2 ਸਮੂਏਲ 10 >

1 ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਹਾਨੂਨ ਉਸ ਦੀ ਥਾਂ ਸਿੰਘਾਸਣ ਉੱਤੇ ਬੈਠਾ।
И бысть по сих, и умре царь сынов Аммоних, и царствова сын его Аннон вместо его.
2 ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਤਾ ਨੇ ਮੇਰੇ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਤਾ ਦੇ ਵਿਖੇ ਉਹ ਦੇ ਕੋਲ ਤਸੱਲੀ ਦੇਣ ਲਈ ਆਪਣੇ ਸੇਵਕ ਭੇਜੇ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਗਏ।
И рече Давид: сотворю милость со Анноном сыном Наасовым, имже образом сотвори отец его милость со мною. И посла Давид утешити его рукою рабов своих о отце его. И приидоша отроцы Давидовы в землю сынов Аммоних.
3 ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੁਹਾਨੂੰ ਇਹ ਲੱਗਦਾ ਹੈ ਕਿ ਦਾਊਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?
И реша старейшины сынов Аммоних ко Аннону господину своему: еда прославления ради отца твоего пред тобою посла к тебе Давид утешители? Не да испытают ли град, и соглядают его, еже разрушити его, посла Давид рабы своя к тебе?
4 ਤਦ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਲਿਆ ਅਤੇ ਸਾਰਿਆਂ ਦੀ ਅੱਧੀ-ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।
И взя Аннон отроки Давидовы, и остриже половину брад их, и обреза одеяния их половину даже до чресл их, и отпусти их.
5 ਜਦ ਦਾਊਦ ਨੂੰ ਖ਼ਬਰ ਮਿਲੀ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕ ਭੇਜੇ ਕਿਉਂ ਜੋ ਉਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਰਾਜਾ ਨੇ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਸ਼ਹਿਰ ਵਿੱਚ ਰਹੋ, ਇਸ ਤੋਂ ਬਾਅਦ ਹੀ ਵਾਪਸ ਆ ਜਾਣਾ।
И возвестиша Давиду о мужех, и посла в сретение им, яко беша мужие тии обезчещени зело. И рече царь: седите во Иерихоне, дондеже возрастут брады вашя, и возвратитеся.
6 ਅੰਮੋਨੀਆਂ ਨੇ ਜਦ ਵੇਖਿਆ ਕਿ ਅਸੀਂ ਦਾਊਦ ਅੱਗੇ ਬੁਰੇ ਠਹਿਰੇ ਹਾਂ ਅੰਮੋਨੀਆਂ ਨੇ ਲੋਕ ਭੇਜੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਦੇ ਵੀਹ ਹਜ਼ਾਰ ਪਿਆਦੇ ਲਏ ਅਤੇ ਮਅਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖਾਂ ਨੂੰ ਅਤੇ ਬਾਰਾਂ ਹਜ਼ਾਰ ਤੋਬ ਦੇ ਮਨੁੱਖਾਂ ਨੂੰ ਭਾੜੇ ਤੇ ਰੱਖਿਆ।
И видеша сынове Аммони, яко посрамлени быша людие Давидовы: и послаша сынове Аммони, и наяша Сирию Вефраамлю, и Сирию Сувску и Роовлю двадесять тысящ пешцев, и царя Амалика Мааха тысящу мужей, и Истова дванадесять тысящ мужей.
7 ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਭੇਜਿਆ।
И слыша Давид, и посла Иоава и всю силу сильных.
8 ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੇ ਫਾਟਕ ਦੇ ਲਾਂਘੇ ਕੋਲ ਲੜਾਈ ਦੇ ਲਈ ਕਤਾਰ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਤੋਬ ਅਤੇ ਮਅਕਾਹ ਦੇ ਮਨੁੱਖ ਮੈਦਾਨ ਵਿੱਚ ਵੱਖਰੇ ਰਹੇ।
И изыдоша сынове Аммони, и устроиша брань пред враты града: Сириа же Сувска и Роов, и Истов и Амалик, едини (сташа) на селе.
9 ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਬਹੁਤਿਆਂ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।
И виде Иоав, яко бысть на него противное лице брани сопреди и созади, и избра от всех юнош Израилевых, и устрои их противу Сириан,
10 ੧੦ ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਕਤਾਰ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹੱਥ ਸੌਂਪ ਦਿੱਤਾ।
останок же людий даде в руце брату своему Авессе и устрои я противу сынов Аммоних,
11 ੧੧ ਅਤੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ।
и рече (Иоав ко Авессе): аще укрепится Сириа паче мене, и будете мне на спасение: аще же укрепятся сынове Аммони паче тебе, и будем спасати тя:
12 ੧੨ ਸੋ ਤਕੜੇ ਰਹੋ, ਅਤੇ ਆਓ ਅਸੀਂ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਬਹਾਦੁਰੀ ਨਾਲ ਲੜੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹ ਉਸੇ ਤਰ੍ਹਾਂ ਹੀ ਕਰੇ।
мужаимся и укрепимся о людех наших и о градех Бога нашего, и Господь сотворит благое пред очима Своима.
13 ੧੩ ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ।
И прииде Иоав и людие его с ним на брань на Сирию, и побегоша от лица его.
14 ੧੪ ਅਤੇ ਅੰਮੋਨੀ ਵੀ ਇਹ ਵੇਖ ਕੇ ਕਿ ਅਰਾਮੀ ਭੱਜ ਗਏ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ।
И видеша сынове Аммони, яко бежаша Сириане, и бежаша от лица Авессы и внидоша во град. И возвратися Иоав от сынов Аммоних, и прииде во Иерусалим.
15 ੧੫ ਜਦ ਅਰਾਮੀਆਂ ਨੇ ਵੇਖਿਆ ਜੋ ਅਸੀਂ ਇਸਰਾਏਲ ਦੇ ਅੱਗੇ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਿਆਂ ਕੀਤਾ।
И видеша Сириане, яко падоша пред Израилем, и собрашася вкупе.
16 ੧੬ ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਅਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ।
И посла Адраазар, и собра Сирианы, иже об он пол реки Халамака, и приидоша во Елам: и Совак старейшина силы Адраазаровы пред ними.
17 ੧੭ ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੱਕ ਆਇਆ। ਅਰਾਮੀਆਂ ਨੇ ਦਾਊਦ ਦੇ ਸਾਹਮਣੇ ਕਤਾਰ ਬੰਨ੍ਹੀ ਅਤੇ ਉਸ ਨਾਲ ਲੜੇ
И возвестиша Давиду, и собра всего Израиля, и прейде Иордан, и прииде во Елам. И устроишася Сириане на Давида, и брашася с ним,
18 ੧੮ ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਸਵਾਰ ਅਤੇ ਚਾਲ੍ਹੀ ਹਜ਼ਾਰ ਸਵਾਰ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਅਜਿਹਾ ਮਾਰਿਆ ਜੋ ਉਹ ਉੱਥੇ ਹੀ ਮਰ ਗਿਆ।
и бежаша Сириане от лица Израилтян. И отя Давид от Сирии седмь сот колесниц и четыредесять тысящ конник, и Совака старейшину силы его уби, и умре тамо.
19 ੧੯ ਜਦ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਤੋਂ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸਮਝੌਤਾ ਕੀਤਾ ਅਤੇ ਉਨ੍ਹਾਂ ਦੇ ਅਧੀਨ ਹੋ ਗਏ। ਇਸ ਲਈ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ।
И видеша вси царие раби Адраазаровы, яко падоша пред Израилем, и пребегоша ко Израилю и работаша им: и убояшася Сириане спасати ктому сынов Аммоних.

< 2 ਸਮੂਏਲ 10 >