< 2 ਸਮੂਏਲ 20 >

1 ਅਜਿਹਾ ਹੋਇਆ ਉੱਥੇ ਇੱਕ ਸ਼ਬਾ ਨਾਮ ਦਾ ਬਿਨਯਾਮੀਨੀ ਮਨੁੱਖ ਸੀ, ਜੋ ਬੜਾ ਦੁਸ਼ਟ ਸੀ, ਉਹ ਮਨੁੱਖ ਬਿਕਰੀ ਦਾ ਪੁੱਤਰ ਸੀ। ਉਸ ਨੇ ਨਰਸਿੰਗਾ ਵਜਾ ਕੇ ਆਖਿਆ, ਨਾ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਸਾਡਾ ਭਾਗ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂ ਨੂੰ ਜਾਓ!
וְשָׁם נִקְרָא אִישׁ בְּלִיַּעַל וּשְׁמוֹ שֶׁבַע בֶּן־בִּכְרִי אִישׁ יְמִינִי וַיִּתְקַע בַּשֹּׁפָר וַיֹּאמֶר אֵֽין־לָנוּ חֵלֶק בְּדָוִד וְלֹא נֽ͏ַחֲלָה־לָנוּ בְּבֶן־יִשַׁי אִישׁ לְאֹהָלָיו יִשְׂרָאֵֽל׃
2 ਸੋ ਸਾਰੇ ਇਸਰਾਏਲੀ ਮਨੁੱਖ ਦਾਊਦ ਦਾ ਪਿੱਛਾ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਦੇ ਪਿੱਛੇ ਲੱਗ ਪਏ ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੱਕ ਆਪਣੇ ਰਾਜਾ ਦੇ ਨਾਲ ਲੱਗੇ ਰਹੇ।
וַיַּעַל כָּל־אִישׁ יִשְׂרָאֵל מֵאַחֲרֵי דָוִד אַחֲרֵי שֶׁבַע בֶּן־בִּכְרִי וְאִישׁ יְהוּדָה דָּבְקוּ בְמַלְכָּם מִן־הַיַּרְדֵּן וְעַד־יְרוּשָׁלָֽ͏ִם׃
3 ਦਾਊਦ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਆਇਆ ਅਤੇ ਰਾਜਾ ਨੇ ਆਪਣੀਆਂ ਉਨ੍ਹਾਂ ਦਸ ਰਖ਼ੈਲਾਂ ਨੂੰ ਫੜ੍ਹ ਕੇ ਕੈਦ ਕਰ ਦਿੱਤਾ ਜਿਨ੍ਹਾਂ ਨੂੰ ਉਹ ਆਪਣੇ ਮਹਿਲ ਦੀ ਰਾਖੀ ਲਈ ਛੱਡ ਗਿਆ ਸੀ ਅਤੇ ਉਨ੍ਹਾਂ ਦੇ ਲਈ ਰਸਤ ਠਹਿਰਾ ਦਿੱਤੀ ਪਰ ਉਨ੍ਹਾਂ ਦੇ ਕੋਲ ਨਾ ਗਿਆ ਸੋ ਓਹ ਆਪਣੇ ਮਰਨ ਦੇ ਦਿਨ ਤੱਕ ਕੈਦ ਵਿੱਚ ਰੰਡੇਪੇ ਜਿਹੀ ਹਾਲਤ ਵਿੱਚ ਰਹੀਆਂ।
וַיָּבֹא דָוִד אֶל־בֵּיתוֹ יְרֽוּשָׁלִַם וַיִּקַּח הַמֶּלֶךְ אֵת עֶֽשֶׂר־נָשִׁים ׀ פִּלַגְשִׁים אֲשֶׁר הִנִּיחַ לִשְׁמֹר הַבַּיִת וַֽיִּתְּנֵם בֵּית־מִשְׁמֶרֶת וַֽיְכַלְכְּלֵם וַאֲלֵיהֶם לֹא־בָא וַתִּהְיֶינָה צְרֻרוֹת עַד־יוֹם מֻתָן אַלְמְנוּת חַיּֽוּת׃
4 ਰਾਜਾ ਨੇ ਅਮਾਸਾ ਨੂੰ ਆਖਿਆ ਕਿ ਤਿੰਨਾਂ ਦਿਨਾਂ ਵਿੱਚ ਯਹੂਦਾਹ ਦੇ ਮਨੁੱਖਾਂ ਨੂੰ ਮੇਰੇ ਕੋਲ ਇਕੱਠਿਆਂ ਕਰ ਅਤੇ ਤੂੰ ਵੀ ਐਥੋਂ ਹੋਵੀਂ।
וַיֹּאמֶר הַמֶּלֶךְ אֶל־עֲמָשָׂא הַזְעֶק־לִי אֶת־אִישׁ־יְהוּדָה שְׁלֹשֶׁת יָמִים וְאַתָּה פֹּה עֲמֹֽד׃
5 ਸੋ ਅਮਾਸਾ ਯਹੂਦਾਹ ਦੇ ਮਨੁੱਖਾਂ ਨੂੰ ਇਕੱਠਾ ਕਰਨ ਗਿਆ ਪਰ ਉਸ ਨੇ ਠਹਿਰਾਏ ਹੋਏ ਸਮੇਂ ਤੋਂ ਵੱਧ ਸਮਾਂ ਲਾ ਦਿੱਤਾ।
וַיֵּלֶךְ עֲמָשָׂא לְהַזְעִיק אֶת־יְהוּדָה וייחר וַיּוֹחֶר מִן־הַמּוֹעֵד אֲשֶׁר יְעָדֽוֹ׃
6 ਤਦ ਦਾਊਦ ਨੇ ਅਬੀਸ਼ਈ ਨੂੰ ਆਖਿਆ, ਹੁਣ ਸ਼ਬਾ ਬਿਕਰੀ ਦਾ ਪੁੱਤਰ ਸਾਡੇ ਨਾਲ ਅਬਸ਼ਾਲੋਮ ਨਾਲੋਂ ਵੀ ਵੱਧ ਬਦੀ ਕਰੇਗਾ ਸੋ ਤੂੰ ਆਪਣੇ ਮਾਲਕ ਦੇ ਸੇਵਕਾਂ ਨੂੰ ਲੈ ਕੇ ਉਸ ਦਾ ਪਿੱਛਾ ਕਰ ਅਜਿਹਾ ਨਾ ਹੋਵੇ ਜੋ ਉਹ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਕੇ ਸਾਡੀਆਂ ਨਜ਼ਰਾਂ ਤੋਂ ਬਚਣ।
וַיֹּאמֶר דָּוִד אֶל־אֲבִישַׁי עַתָּה יֵרַֽע לָנוּ שֶׁבַע בֶּן־בִּכְרִי מִן־אַבְשָׁלוֹם אַתָּה קַח אֶת־עַבְדֵי אֲדֹנֶיךָ וּרְדֹף אַחֲרָיו פֶּן־מָצָא לוֹ עָרִים בְּצֻרוֹת וְהִצִּיל עֵינֵֽנוּ׃
7 ਸੋ ਉਸ ਦੇ ਪਿੱਛੇ ਯੋਆਬ ਦੇ ਲੋਕ ਕਰੇਤੀ, ਫਲੇਤੀ ਅਤੇ ਸਾਰੇ ਸੂਰਮੇ ਨਿੱਕਲੇ ਅਤੇ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ।
וַיֵּצְאוּ אַֽחֲרָיו אַנְשֵׁי יוֹאָב וְהַכְּרֵתִי וְהַפְּלֵתִי וְכָל־הַגִּבֹּרִים וַיֵּֽצְאוּ מִירוּשָׁלִַם לִרְדֹּף אַחֲרֵי שֶׁבַע בֶּן־בִּכְרִֽי׃
8 ਜਿਸ ਵੇਲੇ ਓਹ ਉਸ ਵੱਡੇ ਪੱਥਰ ਦੇ ਕੋਲ ਜੋ ਗਿਬਓਨ ਦੇ ਵਿੱਚ ਹੈ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਆ ਕੇ ਮਿਲਿਆ ਅਤੇ ਯੋਆਬ ਨੇ ਆਪਣੇ ਫ਼ੌਜੀ ਬਸਤਰਾਂ ਉੱਤੇ ਇੱਕ ਪਟਕਾ ਕੱਸਿਆ ਹੋਇਆ ਸੀ ਅਤੇ ਉਸ ਪਟਕੇ ਵਿੱਚ ਇੱਕ ਤਲਵਾਰ ਮਿਆਨ ਵਿੱਚ ਬੰਨ੍ਹੀ ਹੋਈ ਸੀ ਪੱਟਕਾ ਮਿਆਨ ਵਿੱਚ ਪਈ ਹੋਈ ਤਲਵਾਰ ਸਣੇ ਸੀ ਜੋ ਉਹ ਦੇ ਲੱਕ ਉੱਤੇ ਬੰਨਿਆ ਹੋਇਆ ਸੀ ਅਤੇ ਜਦ ਉਹ ਚੱਲਿਆ ਤਾਂ ਤਲਵਾਰ ਡਿੱਗ ਪਈ।
הֵם עִם־הָאֶבֶן הַגְּדוֹלָה אֲשֶׁר בְּגִבְעוֹן וַעֲמָשָׂא בָּא לִפְנֵיהֶם וְיוֹאָב חָגוּר ׀ מִדּוֹ לְבֻשׁוּ ועלו וְעָלָיו חֲגוֹר חֶרֶב מְצֻמֶּדֶת עַל־מָתְנָיו בְּתַעְרָהּ וְהוּא יָצָא וַתִּפֹּֽל׃
9 ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁੱਖ-ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾੜ੍ਹੀ ਸੱਜੇ ਹੱਥ ਨਾਲ ਫੜ੍ਹ ਲਈ ਜੋ ਉਹ ਨੂੰ ਚੁੰਮੇ।
וַיֹּאמֶר יוֹאָב לַעֲמָשָׂא הֲשָׁלוֹם אַתָּה אָחִי וַתֹּחֶז יַד־יְמִין יוֹאָב בִּזְקַן עֲמָשָׂא לִנְשָׁק־לֽוֹ׃
10 ੧੦ ਪਰ ਅਮਾਸਾ ਨੇ ਉਸ ਤਲਵਾਰ ਦਾ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਉਸ ਨੇ ਉਹ ਨੂੰ ਪਸਲੀ ਵਿੱਚ ਅਜਿਹਾ ਮਾਰਿਆ ਜੋ ਉਹ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆ ਅਤੇ ਉਸ ਨੇ ਦੂਜੀ ਵਾਰੀ ਉਸ ਨੂੰ ਨਾ ਮਾਰਿਆ ਸੋ ਉਹ ਮਰ ਗਿਆ। ਫਿਰ ਯੋਆਬ ਅਤੇ ਉਹ ਦਾ ਭਰਾ ਅਬੀਸ਼ਈ ਬਿਕਰੀ ਦੇ ਪੁੱਤਰ ਸ਼ਬਾ ਦੇ ਪਿੱਛੇ ਲੱਗ ਪਏ।
וַעֲמָשָׂא לֹֽא־נִשְׁמַר בַּחֶרֶב ׀ אֲשֶׁר בְּיַד־יוֹאָב וַיַּכֵּהוּ בָהּ אֶל־הַחֹמֶשׁ וַיִּשְׁפֹּךְ מֵעָיו אַרְצָה וְלֹא־שָׁנָה לוֹ וַיָּמֹת וְיוֹאָב וַאֲבִישַׁי אָחִיו רָדַף אַחֲרֵי שֶׁבַע בֶּן־בִּכְרִֽי׃
11 ੧੧ ਤਦ ਯੋਆਬ ਦੇ ਜੁਆਨਾਂ ਵਿੱਚੋਂ ਇੱਕ ਜਣਾ ਉਸ ਦੇ ਕੋਲ ਖੜਾ ਰਿਹਾ ਅਤੇ ਇਸ ਤਰ੍ਹਾਂ ਆਖਿਆ, ਜੋ ਕੋਈ ਯੋਆਬ ਦੇ ਪੱਖ ਨਾਲ ਰਾਜੀ ਹੈ ਅਤੇ ਦਾਊਦ ਦੀ ਵੱਲ ਹੈ ਸੋ ਯੋਆਬ ਨਾਲ ਤੁਰੇ।
וְאִישׁ עָמַד עָלָיו מִֽנַּעֲרֵי יוֹאָב וַיֹּאמֶר מִי אֲשֶׁר חָפֵץ בְּיוֹאָב וּמִי אֲשֶׁר־לְדָוִד אַחֲרֵי יוֹאָֽב׃
12 ੧੨ ਅਤੇ ਅਮਾਸਾ ਰਾਹ ਵਿੱਚ ਲਹੂ ਦੇ ਵਿਚਕਾਰ ਲੇਟਣੀਆਂ ਖਾਂਦਾ ਸੀ ਅਤੇ ਜਦ ਉਸ ਮਨੁੱਖ ਨੇ ਵੇਖਿਆ ਕਿ ਸਾਰੇ ਲੋਕ ਖੜ੍ਹੇ ਹੋ ਜਾਂਦੇ ਹਨ ਤਾਂ ਉਹ ਅਮਾਸਾ ਨੂੰ ਰਾਹ ਉੱਤੋਂ ਪੈਲੀ ਵਿੱਚ ਘਸੀਟ ਲੈ ਗਿਆ ਅਤੇ ਉਹ ਦੇ ਉੱਤੇ ਕੱਪੜਾ ਪਾ ਦਿੱਤਾ ਕਿਉਂ ਜੋ ਉਸਨੇ ਵੇਖਿਆ ਕਿ ਜਿਹੜਾ ਕੋਈ ਉਹ ਦੇ ਨੇੜੇ ਆਇਆ ਸੋ ਖੜ੍ਹਾ ਹੋ ਜਾਂਦਾ ਹੈ।
וַעֲמָשָׂא מִתְגֹּלֵל בַּדָּם בְּתוֹךְ הַֽמְסִּלָּה וַיַּרְא הָאִישׁ כִּֽי־עָמַד כָּל־הָעָם וַיַּסֵּב אֶת־עֲמָשָׂא מִן־הַֽמְסִלָּה הַשָּׂדֶה וַיַּשְׁלֵךְ עָלָיו בֶּגֶד כַּאֲשֶׁר רָאָה כָּל־הַבָּא עָלָיו וְעָמָֽד׃
13 ੧੩ ਜਦ ਉਹ ਰਾਹ ਵਿੱਚੋਂ ਉਹ ਨੂੰ ਚੁੱਕ ਲੈ ਗਿਆ ਤਾਂ ਸਭ ਲੋਕ ਯੋਆਬ ਦੇ ਨਾਲ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਤੁਰ ਪਏ।
כַּאֲשֶׁר הֹגָה מִן־הַֽמְסִלָּה עָבַר כָּל־אִישׁ אַחֲרֵי יוֹאָב לִרְדֹּף אַחֲרֵי שֶׁבַע בֶּן־בִּכְרִֽי׃
14 ੧੪ ਸੋ ਉਹ ਸਾਰੇ ਇਸਰਾਏਲ ਦੇ ਗੋਤਾਂ ਵਿੱਚੋਂ ਹੋ ਕੇ ਆਬੇਲ ਅਤੇ ਬੈਤ ਮਅਕਾਹ ਤੱਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋ ਕੇ ਉਹ ਦੇ ਪਿੱਛੇ ਤੁਰੇ।
וַֽיַּעֲבֹר בְּכָל־שִׁבְטֵי יִשְׂרָאֵל אָבֵלָה וּבֵית מַעֲכָה וְכָל־הַבֵּרִים ויקלהו וַיִּקָּהֲלוּ וַיָּבֹאוּ אַף־אַחֲרָֽיו׃
15 ੧੫ ਉਨ੍ਹਾਂ ਨੇ ਆ ਕੇ ਉਸ ਨੂੰ ਆਬੇਲ ਬੈਤ ਮਆਕਾਹ ਦੇ ਵਿੱਚ ਘੇਰ ਲਿਆ ਅਤੇ ਸ਼ਹਿਰ ਦੇ ਸਾਹਮਣੇ ਇੱਕ ਟੀਲਾ ਬਣਾਇਆ ਜੋ ਕੰਧ ਦੇ ਨਾਲ ਸੀ ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਸੋ ਕੰਧ ਨੂੰ ਢਾਉਣ ਦਾ ਜਤਨ ਕਰਦੇ ਸਨ।
וַיָּבֹאוּ וַיָּצֻרוּ עָלָיו בְּאָבֵלָה בֵּית הַֽמַּעֲכָה וַיִּשְׁפְּכוּ סֹֽלְלָה אֶל־הָעִיר וַֽתַּעֲמֹד בַּחֵל וְכָל־הָעָם אֲשֶׁר אֶת־יוֹאָב מַשְׁחִיתִם לְהַפִּיל הַחוֹמָֽה׃
16 ੧੬ ਉਸ ਵੇਲੇ ਇੱਕ ਸਮਝਦਾਰ ਇਸਤਰੀ ਨੇ ਸ਼ਹਿਰ ਵਿੱਚੋਂ ਹਾਕਾਂ ਮਾਰ ਕੇ ਆਖਿਆ, ਸੁਣਿਓ, ਵੇ ਸੁਣਿਓ! ਯੋਆਬ ਨੂੰ ਆਖੋ ਕਿ ਐਥੇ ਨੇੜੇ ਆ ਕਿਉਂ ਜੋ ਮੈਂ ਤੇਰੇ ਨਾਲ ਗੱਲ ਕਰਨੀ ਹੈ।
וַתִּקְרָא אִשָּׁה חֲכָמָה מִן־הָעִיר שִׁמְעוּ שִׁמְעוּ אִמְרוּ־נָא אֶל־יוֹאָב קְרַב עַד־הֵנָּה וַאֲדַבְּרָה אֵלֶֽיךָ׃
17 ੧੭ ਅਤੇ ਜਦ ਉਹ ਨੇੜੇ ਆਇਆ ਤਾਂ ਉਸ ਇਸਤਰੀ ਨੇ ਉਹ ਨੂੰ ਆਖਿਆ, ਤੂੰ ਯੋਆਬ ਹੈਂ? ਉਸ ਆਖਿਆ, ਜੀ ਮੈਂ ਉਹੋ ਹਾਂ ਤਾਂ ਉਸ ਨੇ ਉਹ ਨੂੰ ਆਖਿਆ, ਆਪਣੀ ਦਾਸੀ ਦੀ ਗੱਲ ਸੁਣ ਲੈ। ਉਹ ਬੋਲਿਆ, ਜੀ ਮੈਂ ਸੁਣਦਾ ਹਾਂ।
וַיִּקְרַב אֵלֶיהָ וַתֹּאמֶר הָאִשָּׁה הַאַתָּה יוֹאָב וַיֹּאמֶר אָנִי וַתֹּאמֶר לוֹ שְׁמַע דִּבְרֵי אֲמָתֶךָ וַיֹּאמֶר שֹׁמֵעַ אָנֹֽכִי׃
18 ੧੮ ਤਦ ਉਸ ਆਖਿਆ, ਕਿ ਪਿਛਲੇ ਸਮੇਂ ਵਿੱਚ ਇਹ ਕਹਾਉਤ ਆਖਦੇ ਸਨ ਜੋ ਓਹ ਜ਼ਰੂਰ ਆਬੇਲ ਤੋਂ ਸਲਾਹ ਪੁੱਛਣਗੇ ਅਤੇ ਇਸ ਤਰ੍ਹਾਂ ਓਹ ਕੰਮ ਨੂੰ ਮੁਕਾਉਂਦੇ ਸਨ।
וַתֹּאמֶר לֵאמֹר דַּבֵּר יְדַבְּרוּ בָרִֽאשֹׁנָה לֵאמֹר שָׁאֹל יְשָׁאֲלוּ בְּאָבֵל וְכֵן הֵתַֽמּוּ׃
19 ੧੯ ਮੈਂ ਇਸਰਾਏਲ ਵਿੱਚ ਸ਼ਾਂਤ ਸੁਭਾਓ ਅਤੇ ਭਲੀ ਮਾਣਸ ਹਾਂ। ਤੂੰ ਇੱਕ ਸ਼ਹਿਰ ਨੂੰ ਅਤੇ ਇੱਕ ਮਾਂ ਨੂੰ ਇਸਰਾਏਲ ਵਿੱਚ ਨਾਸ ਕਰਨਾ ਚਾਹੁੰਦਾ ਹੈਂ। ਭਲਾ, ਤੂੰ ਯਹੋਵਾਹ ਦੀ ਮਿਲਖ਼ ਨੂੰ ਕਿਉਂ ਨਿਗਲਣਾ ਚਾਹੁੰਦਾ ਹੈਂ।
אָנֹכִי שְׁלֻמֵי אֱמוּנֵי יִשְׂרָאֵל אַתָּה מְבַקֵּשׁ לְהָמִית עִיר וְאֵם בְּיִשְׂרָאֵל לָמָּה תְבַלַּע נַחֲלַת יְהוָֽה׃
20 ੨੦ ਯੋਆਬ ਨੇ ਉੱਤਰ ਦੇ ਕੇ ਆਖਿਆ, ਇਹ ਗੱਲ ਮੇਰੇ ਤੋਂ ਦਫ਼ਾ ਦੂਰ ਹੋਵੇ ਜੋ ਨਿਗਲਾਂ ਜਾਂ ਨਾਸ ਕਰਾਂ!
וַיַּעַן יוֹאָב וַיֹּאמַר חָלִילָה חָלִילָה לִי אִם־אֲבַלַּע וְאִם־אַשְׁחִֽית׃
21 ੨੧ ਗੱਲ ਇਹ ਨਹੀਂ ਹੈ ਸਗੋਂ ਇਫ਼ਰਾਈਮ ਦੇ ਪਰਬਤ ਦਾ ਇੱਕ ਮਨੁੱਖ ਸ਼ਬਾ ਨਾਮ ਦੇ ਬਿਕਰੀ ਦਾ ਪੁੱਤਰ ਹੈ। ਉਸ ਨੇ ਰਾਜਾ ਉੱਤੇ ਅਰਥਾਤ ਦਾਊਦ ਉੱਤੇ ਆਪਣਾ ਹੱਥ ਚੁੱਕਿਆ ਹੈ ਇਸ ਲਈ ਸਿਰਫ਼ ਉਸ ਨੂੰ ਮੇਰੇ ਹੱਥ ਸੌਂਪ ਦਿਉ ਤਾਂ ਮੈਂ ਸ਼ਹਿਰੋਂ ਚਲਾ ਜਾਂਵਾਂਗਾ। ਉਸ ਇਸਰਤੀ ਨੇ ਯੋਆਬ ਨੂੰ ਆਖਿਆ, ਵੇਖ ਉਹ ਦਾ ਸਿਰ ਕੰਧ ਉੱਤੋਂ ਤੇਰੇ ਕੋਲ ਸੁੱਟਿਆ ਜਾਵੇਗਾ!
לֹא־כֵן הַדָּבָר כִּי אִישׁ מֵהַר אֶפְרַיִם שֶׁבַע בֶּן־בִּכְרִי שְׁמוֹ נָשָׂא יָדוֹ בַּמֶּלֶךְ בְּדָוִד תְּנֽוּ־אֹתוֹ לְבַדּוֹ וְאֵלְכָה מֵעַל הָעִיר וַתֹּאמֶר הָֽאִשָּׁה אֶל־יוֹאָב הִנֵּה רֹאשׁוֹ מֻשְׁלָךְ אֵלֶיךָ בְּעַד הַחוֹמָֽה׃
22 ੨੨ ਤਦ ਉਹ ਇਸਤਰੀ ਆਪਣੀ ਬੁੱਧ ਨਾਲ ਸਾਰੇ ਲੋਕਾਂ ਦੇ ਕੋਲ ਗਈ ਸੋ ਉਨ੍ਹਾਂ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵੱਢ ਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ ਤਦ ਉਸ ਨੇ ਤੁਰ੍ਹੀ ਵਜਾਈ ਅਤੇ ਲੋਕ ਸ਼ਹਿਰ ਤੋਂ ਉੱਠ ਕੇ ਸਭ ਆਪੋ ਆਪਣੇ ਤੰਬੂਆਂ ਨੂੰ ਗਏ ਅਤੇ ਯੋਆਬ ਮੁੜ ਕੇ ਯਰੂਸ਼ਲਮ ਵਿੱਚ ਰਾਜਾ ਕੋਲ ਆਇਆ।
וַתָּבוֹא הָאִשָּׁה אֶל־כָּל־הָעָם בְּחָכְמָתָהּ וַֽיִּכְרְתוּ אֶת־רֹאשׁ שֶׁבַע בֶּן־בִּכְרִי וַיַּשְׁלִכוּ אֶל־יוֹאָב וַיִּתְקַע בַּשּׁוֹפָר וַיָּפֻצוּ מֵֽעַל־הָעִיר אִישׁ לְאֹהָלָיו וְיוֹאָב שָׁב יְרוּשָׁלַ͏ִם אֶל־הַמֶּֽלֶךְ׃
23 ੨੩ ਯੋਆਬ ਇਸਰਾਏਲ ਦੀ ਸਾਰੀ ਸੈਨਾਂ ਉੱਤੇ ਸੀ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ।
וְיוֹאָב אֶל כָּל־הַצָּבָא יִשְׂרָאֵל וּבְנָיָה בֶּן־יְהוֹיָדָע עַל־הכרי הַכְּרֵתִי וְעַל־הַפְּלֵתִֽי׃
24 ੨੪ ਅਤੇ ਅਦੋਰਾਮ ਬੇਗ਼ਾਰੀਆਂ ਉੱਤੇ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਹਾਸ ਦਾ ਲਿਖਾਰੀ ਸੀ।
וַאֲדֹרָם עַל־הַמַּס וִיהוֹשָׁפָט בֶּן־אֲחִילוּד הַמַּזְכִּֽיר׃
25 ੨੫ ਸ਼ਵਾ ਅਹੁਦੇਦਾਰ ਸੀ ਅਤੇ ਸਾਦੋਕ ਅਤੇ ਅਬਯਾਥਾਰ ਜਾਜਕ ਸਨ।
ושיא וּשְׁוָא סֹפֵר וְצָדוֹק וְאֶבְיָתָר כֹּהֲנִֽים׃
26 ੨੬ ਅਤੇ ਈਰਾ ਯਾਇਰੀ ਵੀ ਦਾਊਦ ਦਾ ਸ਼ਾਹੀ ਜਾਜਕ ਸੀ।
וְגַם עִירָא הַיָּאִרִי הָיָה כֹהֵן לְדָוִֽד׃

< 2 ਸਮੂਏਲ 20 >