< 2 ਸਮੂਏਲ 4 >

1 ਜਦ ਸ਼ਾਊਲ ਦੇ ਪੁੱਤਰ ਨੇ ਸੁਣਿਆ, ਕਿ ਅਬਨੇਰ ਹਬਰੋਨ ਵਿੱਚ ਮਾਰਿਆ ਗਿਆ, ਤਦ ਉਹ ਘਬਰਾ ਗਿਆ ਅਤੇ ਸਾਰੇ ਇਸਰਾਏਲੀ ਵੀ ਘਬਰਾ ਗਏ।
וַיִּשְׁמַע בֶּן־שָׁאוּל כִּי מֵת אַבְנֵר בְּחֶבְרוֹן וַיִּרְפּוּ יָדָיו וְכָל־יִשְׂרָאֵל נִבְהָֽלוּ׃
2 ਸ਼ਾਊਲ ਦੇ ਪੁੱਤਰ ਦੇ ਦੋ ਮਨੁੱਖ ਸਨ ਜੋ ਟੋਲੀਆਂ ਦੇ ਪ੍ਰਧਾਨ ਸਨ, ਇੱਕ ਦਾ ਨਾਮ ਬਆਨਾਹ ਅਤੇ ਦੂਜੇ ਦਾ ਨਾਮ ਰੇਕਾਬ ਸੀ, ਇਹ ਦੋਵੇਂ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤਰ ਸਨ। ਕਿਉਂ ਜੋ ਬੇਰੋਥੀ ਵੀ ਬਿਨਯਾਮੀਨ ਵਿੱਚ ਹੀ ਗਿਣਿਆ ਜਾਂਦਾ ਸੀ।
וּשְׁנֵי אֲנָשִׁים שָׂרֵֽי־גְדוּדִים הָיוּ בֶן־שָׁאוּל שֵׁם הָאֶחָד בַּֽעֲנָה וְשֵׁם הַשֵּׁנִי רֵכָב בְּנֵי רִמּוֹן הַבְּאֶֽרֹתִי מִבְּנֵי בִנְיָמִן כִּי גַּם־בְּאֵרוֹת תֵּחָשֵׁב עַל־בִּנְיָמִֽן׃
3 ਅਤੇ ਬੇਰੋਥੀ ਗਿੱਤਾਯਮ ਨੂੰ ਭੱਜ ਗਏ ਸਨ ਅਤੇ ਅੱਜ ਤੱਕ ਉਹ ਉੱਥੋਂ ਦੇ ਪਰਦੇਸੀ ਹਨ।
וַיִּבְרְחוּ הַבְּאֵרֹתִים גִּתָּיְמָה וַֽיִּהְיוּ־שָׁם גָּרִים עַד הַיּוֹם הַזֶּֽה׃
4 ਸ਼ਾਊਲ ਦੇ ਪੁੱਤਰ ਯੋਨਾਥਾਨ ਦਾ ਇੱਕ ਪੁੱਤਰ ਦੋਹਾਂ ਪੈਰਾਂ ਤੋਂ ਲੰਗੜਾ ਸੀ। ਜਿਸ ਵੇਲੇ ਸ਼ਾਊਲ ਅਤੇ ਯੋਨਾਥਨ ਦੀ ਖ਼ਬਰ ਯਿਜ਼ਰਏਲ ਤੋਂ ਆਈ ਤਦ ਉਹ ਪੰਜ ਸਾਲ ਦਾ ਸੀ, ਉਸੇ ਵੇਲੇ ਉਹ ਦੀ ਦਾਈ ਉਹ ਨੂੰ ਲੈ ਕੇ ਭੱਜ ਨਿੱਕਲੀ ਸੀ, ਜਦ ਭੱਜਣ ਦੇ ਵੇਲੇ ਉਸ ਨੇ ਕਾਹਲੀ ਕੀਤੀ ਤਾਂ ਅਜਿਹਾ ਹੋਇਆ ਕਿ ਉਹ ਡਿੱਗ ਪਿਆ ਅਤੇ ਲੰਗੜਾ ਹੋ ਗਿਆ। ਉਹ ਦਾ ਨਾਮ ਮਫ਼ੀਬੋਸ਼ਥ ਸੀ।
וְלִיהֽוֹנָתָן בֶּן־שָׁאוּל בֵּן נְכֵה רַגְלָיִם בֶּן־חָמֵשׁ שָׁנִים הָיָה בְּבֹא שְׁמֻעַת שָׁאוּל וִיהֽוֹנָתָן מִֽיִּזְרְעֶאל וַתִּשָּׂאֵהוּ אֹֽמַנְתּוֹ וַתָּנֹס וַיְהִי בְּחָפְזָהּ לָנוּס וַיִּפֹּל וַיִּפָּסֵחַ וּשְׁמוֹ מְפִיבֹֽשֶׁת׃
5 ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ।
וַיֵּלְכוּ בְּנֵֽי־רִמּוֹן הַבְּאֵֽרֹתִי רֵכָב וּבַעֲנָה וַיָּבֹאוּ כְּחֹם הַיּוֹם אֶל־בֵּית אִישׁ בֹּשֶׁת וְהוּא שֹׁכֵב אֵת מִשְׁכַּב הַֽצָּהֳרָֽיִם׃
6 ਉਹ ਕਣਕ ਲੈਣ ਦੇ ਬਹਾਨੇ ਘਰ ਵਿੱਚ ਆ ਵੜੇ, ਅਤੇ ਉਹ ਦੇ ਪੇਟ ਵਿੱਚ ਮਾਰਿਆ। ਰੇਕਾਬ ਅਤੇ ਉਹ ਦਾ ਭਰਾ ਬਆਨਾਹ ਭੱਜ ਨਿੱਕਲੇ।
וְהֵנָּה בָּאוּ עַד־תּוֹךְ הַבַּיִת לֹקְחֵי חִטִּים וַיַּכֻּהוּ אֶל־הַחֹמֶשׁ וְרֵכָב וּבַעֲנָה אָחִיו נִמְלָֽטוּ׃
7 ਕਿਉਂ ਜੋ ਜਿਸ ਵੇਲੇ ਉਹ ਘਰ ਦੇ ਵਿੱਚ ਆਏ ਤਾਂ ਉਹ ਆਪਣੀ ਕੋਠੜੀ ਵਿੱਚ ਮੰਜੇ ਉੱਤੇ ਸੁੱਤਾ ਪਿਆ ਸੀ। ਸੋ ਉਨ੍ਹਾਂ ਨੇ ਉਸ ਨੂੰ ਮਾਰ ਦਿੱਤਾ ਅਤੇ ਉਹ ਦਾ ਸਿਰ ਲਾਹ ਲਿਆ ਅਤੇ ਉਸ ਸਿਰ ਨੂੰ ਲੈ ਕੇ ਰਾਤੋ ਰਾਤ ਅਰਾਬਾਹ ਨਾਮਕ ਵਾਦੀ ਦੇ ਰਾਹ ਵਿੱਚੋਂ ਭੱਜ ਗਏ।
וַיָּבֹאוּ הַבַּיִת וְהֽוּא־שֹׁכֵב עַל־מִטָּתוֹ בַּחֲדַר מִשְׁכָּבוֹ וַיַּכֻּהוּ וַיְמִתֻהוּ וַיָּסִירוּ אֶת־רֹאשׁוֹ וַיִּקְחוּ אֶת־רֹאשׁוֹ וַיֵּֽלְכוּ דֶּרֶךְ הָעֲרָבָה כָּל־הַלָּֽיְלָה׃
8 ਉਹ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਰਾਜਾ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ, ਉਹ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਸੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਰਾਜਾ ਦਾ ਬਦਲਾ, ਸ਼ਾਊਲ ਅਤੇ ਉਹ ਦੀ ਅੰਸ ਤੋਂ ਲੈ ਲਿਆ ਹੈ।
וַיָּבִאוּ אֶת־רֹאשׁ אִֽישׁ־בֹּשֶׁת אֶל־דָּוִד חֶבְרוֹן וַיֹּֽאמְרוּ אֶל־הַמֶּלֶךְ הִנֵּֽה־רֹאשׁ אִֽישׁ־בֹּשֶׁת בֶּן־שָׁאוּל אֹֽיִבְךָ אֲשֶׁר בִּקֵּשׁ אֶת־נַפְשֶׁךָ וַיִּתֵּן יְהוָה לַֽאדֹנִי הַמֶּלֶךְ נְקָמוֹת הַיּוֹם הַזֶּה מִשָּׁאוּל וּמִזַּרְעֽוֹ׃
9 ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ।
וַיַּעַן דָּוִד אֶת־רֵכָב ׀ וְאֶת־בַּעֲנָה אָחִיו בְּנֵי רִמּוֹן הַבְּאֵֽרֹתִי וַיֹּאמֶר לָהֶם חַי־יְהוָה אֲשֶׁר־פָּדָה אֶת־נַפְשִׁי מִכָּל־צָרָֽה׃
10 ੧੦ ਜਿਸ ਵੇਲੇ ਇੱਕ ਮਨੁੱਖ ਨੇ ਮੈਨੂੰ ਆਖਿਆ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਕਿ ਮੈਂ ਇਹ ਚੰਗੀ ਖ਼ਬਰ ਦਿੰਦਾ ਹਾਂ ਤਦ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਮਾਰ ਸੁੱਟਿਆ। ਮੈਂ ਉਹ ਦੀ ਖ਼ਬਰ ਦੇ ਬਦਲੇ ਇਹੋ ਇਨਾਮ ਦਿੱਤਾ।
כִּי הַמַּגִּיד לִי לֵאמֹר הִנֵּה־מֵת שָׁאוּל וְהֽוּא־הָיָה כִמְבַשֵּׂר בְּעֵינָיו וָאֹחֲזָה בוֹ וָאֶהְרְגֵהוּ בְּצִֽקְלָג אֲשֶׁר לְתִתִּי־לוֹ בְּשֹׂרָֽה׃
11 ੧੧ ਜਦ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਵਿੱਚ, ਉਹ ਦੇ ਮੰਜੇ ਉੱਤੇ ਹੀ ਵੱਢ ਸੁੱਟਿਆ! ਤਾਂ ਕੀ, ਮੈਂ ਉਹ ਦੇ ਖੂਨ ਦਾ ਬਦਲਾ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ ਨਾ ਕਰਾਂਗਾ?
אַף כִּֽי־אֲנָשִׁים רְשָׁעִים הָרְגוּ אֶת־אִישׁ־צַדִּיק בְּבֵיתוֹ עַל־מִשְׁכָּבוֹ וְעַתָּה הֲלוֹא אֲבַקֵּשׁ אֶת־דָּמוֹ מִיֶּדְכֶם וּבִעַרְתִּי אֶתְכֶם מִן־הָאָֽרֶץ׃
12 ੧੨ ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਉਹਨਾਂ ਨੂੰ ਮਾਰਿਆ ਪਰ ਉਹਨਾਂ ਦੇ ਹੱਥ-ਪੈਰ ਵੱਢ ਕੇ ਹਬਰੋਨ ਦੀ ਬਾਉਲੀ ਉੱਤੇ ਲਟਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ।
וַיְצַו דָּוִד אֶת־הַנְּעָרִים וַיַּהַרְגוּם וַֽיְקַצְּצוּ אֶת־יְדֵיהֶם וְאֶת־רַגְלֵיהֶם וַיִּתְלוּ עַל־הַבְּרֵכָה בְּחֶבְרוֹן וְאֵת רֹאשׁ אִֽישׁ־בֹּשֶׁת לָקָחוּ וַיִּקְבְּרוּ בְקֶֽבֶר־אַבְנֵר בְּחֶבְרֽוֹן׃

< 2 ਸਮੂਏਲ 4 >