< 2 ਸਮੂਏਲ 7 >

1 ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫ਼ੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ।
И бысть егда сяде царь в дому своем, и Господь унаследи его окрест от всех врагов его окрестных,
2 ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।
и рече царь к Нафану пророку: се, ныне аз живу в дому кедровем, кивот же Божий стоит посреде скинии.
3 ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਜਾ, ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਯਹੋਵਾਹ ਤੇਰੇ ਨਾਲ ਹੈ।
И рече Нафан к царю: вся елика суть в сердцы твоем, иди и твори, яко Господь с тобою.
4 ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ, ਜਾ ਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ,
И бысть в нощи той, и бысть слово Господне к Нафану, глаголя:
5 ਕੀ ਤੂੰ ਮੇਰੇ ਨਿਵਾਸ ਲਈ ਇੱਕ ਭਵਨ ਬਣਾਏਂਗਾ?
иди и рцы рабу Моему Давиду: сия глаголет Господь: не ты созиждеши Мне дом, еже обитати Мне:
6 ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।
яко не обитах в дому, от негоже дне изведох сыны Израилевы из земли Египетския до дне сего, но бех ходя во обиталищи и в кущи,
7 ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ, ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?
во всех идеже хождах во всем Израили: аще глаголя глаголах ко единому колену Израилеву, емуже заповедах пасти люди Моя Израиля, глаголя: почто не создасте Ми дому кедрова?
8 ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ।
И ныне сия речеши рабу Моему Давиду: сице глаголет Господь Вседержитель: поях тя от пажити овчия на властелинство людем Моим Израилю,
9 ਅਤੇ ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ, ਤੇਰਾ ਨਾਮ ਵੀ ਵੱਡਾ ਕਰਾਂਗਾ।
и бех с тобою во всех, аможе ходил еси, и искорених вся враги твоя от лица твоего, и сотворих тя именита по имени великих иже на земли,
10 ੧੦ ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਸਥਿਰ ਕਰਾਂਗਾ, ਜੋ ਉਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭਟਕਣ ਅਤੇ ਦੁਸ਼ਟ ਲੋਕ ਫਿਰ ਉਹਨਾਂ ਨੂੰ ਦੁੱਖ ਨਾ ਦੇਣਗੇ ਜਿਵੇਂ ਪਹਿਲਾਂ ਦਿੰਦੇ ਸਨ,
и положу место людем Моим Израилю, и насажду их, и вселятся о себе сами, и не попекутся ктому: и не приложит сын неправды обидети их, якоже исперва,
11 ੧੧ ਸਗੋਂ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਤੋਂ ਆਰਾਮ ਦਿਆਂਗਾ। ਫਿਰ ਯਹੋਵਾਹ ਤੈਨੂੰ ਇਹ ਵੀ ਦੱਸਦਾ ਹੈ ਜੋ ਯਹੋਵਾਹ ਤੇਰੇ ਘਰਾਣੇ ਨੂੰ ਬਣਾਵੇਗਾ,
и от дний в няже поставих судии в людех Моих во Израили: и упокою тя от всех враг твоих: и возвестит ти Господь, яко созиждеши дом Ему:
12 ੧੨ ਅਤੇ ਜਦ ਤੇਰੇ ਦਿਨ ਪੂਰੇ ਹੋਣਗੇ, ਅਤੇ ਤੂੰ ਆਪਣੇ ਪਿਓ ਦਾਦਿਆਂ ਦੇ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੇ ਰਾਜ ਨੂੰ ਮਜ਼ਬੂਤ ਕਰਾਂਗਾ।
и будет егда исполнятся дние твои, и уснеши со отцы твоими, и возставлю семя твое по тебе, иже будет от чрева твоего, и уготовлю царство его:
13 ੧੩ ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ।
той созиждет дом имени Моему, и управлю престол его до века:
14 ੧੪ ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ।
Аз буду ему во отца, и той будет Ми в сына: и аще приидет неправда его, и обличу его жезлом мужей и язвами сынов человеческих:
15 ੧੫ ਪਰ ਮੇਰੀ ਦਯਾ ਉਸ ਤੋਂ ਵੱਖਰੀ ਨਾ ਹੋਵੇਗੀ, ਜਿਵੇਂ ਸ਼ਾਊਲ ਤੋਂ ਵੱਖਰੀ ਕਰ ਕੇ ਮੈਂ ਉਸ ਨੂੰ ਤੇਰੇ ਅੱਗੋਂ ਨਾਸ ਕੀਤਾ।
милости же Моея не отставлю от него, якоже отставих от тех, ихже отставих от лица Моего:
16 ੧੬ ਤੇਰਾ ਘਰਾਣਾ ਅਤੇ ਤੇਰਾ ਰਾਜ ਸਦੀਪਕ ਕਾਲ ਤੱਕ ਤੇਰੇ ਅੱਗੇ ਅਟੱਲ ਰਹੇਗਾ। ਤੇਰੀ ਰਾਜ ਗੱਦੀ ਸਦਾ ਅਟੱਲ ਰਹੇਗੀ।
и верен будет дом его и царство его до века предо Мною: и престол его будет исправлен во век.
17 ੧੭ ਸੋ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਅਨੁਸਾਰ ਦਾਊਦ ਨੂੰ ਸਮਝਾ ਦਿੱਤਾ।
По всем словесем сим и по всему видению сему, тако глагола Нафан ко Давиду.
18 ੧੮ ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ, ਅਤੇ ਮੇਰਾ ਘਰਾਣਾ ਕੀ ਹੈ ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?
И вниде царь Давид и седе пред Господем и рече: кто есмь аз, Господи мой, Господи? И что дом мой, яко возлюбил мя еси даже до сих?
19 ੧੯ ਤਾਂ ਵੀ ਹੇ ਪ੍ਰਭੂ ਯਹੋਵਾਹ, ਇਹ ਤਾਂ ਤੇਰੀ ਨਿਗਾਹ ਵਿੱਚ ਬਹੁਤ ਛੋਟੀ ਜਿਹੀ ਗੱਲ ਸੀ, ਕਿਉਂ ਜੋ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ। ਹੇ ਪ੍ਰਭੂ ਯਹੋਵਾਹ, ਮਨੁੱਖ ਦਾ ਇਹੋ ਨਿਯਮ ਹੈ!
И мала сия пред Тобою суть, Господи мой, Господи, и глаголал еси о доме раба Твоего вдалеко: сей же закон человека, Господи мой, Господи:
20 ੨੦ ਅਤੇ ਦਾਊਦ ਤੈਨੂੰ ਹੋਰ ਕੀ ਆਖ ਸਕਦਾ ਹੈ? ਹੇ ਪ੍ਰਭੂ ਯਹੋਵਾਹ, ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ!
и что приложит Давид еще глаголати к Тебе? И ныне Ты веси раба Твоего, Господи мой, Господи,
21 ੨੧ ਤੂੰ ਆਪਣੇ ਬਚਨ ਦੇ ਅਨੁਸਾਰ ਅਤੇ ਆਪਣੇ ਮਨ ਦੇ ਅਨੁਸਾਰ ਇਹ ਸਾਰੇ ਵੱਡੇ ਕੰਮ ਕੀਤੇ ਤਾਂ ਜੋ ਤੇਰਾ ਦਾਸ ਜਾਣ ਲਵੇ।
и раба Твоего ради сотворил еси и по сердцу Твоему сотворил еси все величество сие, сказати рабу Твоему,
22 ੨੨ ਇਸ ਲਈ ਹੇ ਯਹੋਵਾਹ ਪਰਮੇਸ਼ੁਰ, ਤੂੰ ਵੱਡਾ ਹੈਂ ਕਿਉਂ ਜੋ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ ਤੇਰੇ ਤੁੱਲ ਕੋਈ ਨਹੀਂ ਅਤੇ ਤੇਰੇ ਤੋਂ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ਹੈ।
величия ради Твоего, Господи мой, Господи: несть бо ин якоже Ты, и несть Бога разве Тебе во всех, яже слышахом ушима нашима:
23 ੨੩ ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਵਰਗੀ ਕਿਹੜੀ ਕੌਮ ਹੈ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ ਅਤੇ ਤੁਹਾਡੇ ਅਤੇ ਤੇਰੇ ਦੇਸ਼ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ, ਜਿਸ ਨੂੰ ਤੂੰ ਮਿਸਰ ਤੋਂ, ਕੌਮਾਂ ਤੇ ਅਤੇ ਉਨ੍ਹਾਂ ਦੇ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ?
и кто якоже людие Твои Израиль язык ин на земли? Яко настави их Бог, еже избавити Себе людий, еже положити Тебе имя, еже сотворити величие и просвещение, еже изринути тебе от лица людий Твоих, ихже избавил еси Себе от Египта, языки и селения,
24 ੨੪ ਤੂੰ ਆਪਣੇ ਲਈ ਆਪਣੀ ਪਰਜਾ ਇਸਰਾਏਲ ਨੂੰ ਕਾਇਮ ਕੀਤਾ, ਜੋ ਸਦੀਪਕ ਕਾਲ ਤੱਕ ਉਹ ਤੇਰੀ ਪਰਜਾ ਹੋਵੇ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ।
и уготовал еси Себе люди Твоя Израиля в люди до века, и Ты, Господи, был еси им в Бога:
25 ੨੫ ਹੁਣ ਹੇ ਯਹੋਵਾਹ ਪਰਮੇਸ਼ੁਰ, ਉਸ ਬਚਨ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਹ ਦੇ ਘਰਾਣੇ ਦੇ ਬਾਰੇ ਬੋਲਿਆ ਹੈ, ਸਦੀਪਕ ਕਾਲ ਤੱਕ ਅਟੱਲ ਕਰ ਅਤੇ ਜੋ ਤੂੰ ਬੋਲਿਆ ਹੈ ਉਸੇ ਤਰ੍ਹਾਂ ਹੀ ਕਰ।
и ныне, Господи мой, Господи, слово, еже глаголал еси о рабе Твоем и о доме его, увери до века, якоже глаголал еси, сотвори:
26 ੨੬ ਇਹ ਆਖ ਕੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਹੋਵੇ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਉੱਤੇ ਪਰਮੇਸ਼ੁਰ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ।
и ныне да возвеличится имя Твое до века, глаголя: Господь Вседержитель Бог над Израилем, и дом раба Твоего Давида да будет исправлен пред Тобою:
27 ੨੭ ਕਿਉਂ ਜੋ ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਅਤੇ ਆਖਿਆ ਕਿ ਮੈਂ ਤੇਰੇ ਲਈ ਘਰ ਬਣਾਵਾਂਗਾ ਇਸ ਲਈ ਤੇਰੇ ਦਾਸ ਨੂੰ ਇੰਨ੍ਹੀ ਹਿੰਮਤ ਹੋਈ ਜੋ ਤੇਰੇ ਅੱਗੇ ਇਹ ਪ੍ਰਾਰਥਨਾ ਕਰੇ।
яко Ты Господь Вседержитель Бог Израилев, отверзл еси ухо рабу Твоему, глаголя: дом созижду тебе: сего ради обрете раб Твой сердце свое еже помолитися к Тебе молитвою сею:
28 ੨੮ ਹੇ ਯਹੋਵਾਹ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈਂ ਅਤੇ ਤੇਰੇ ਬਚਨ ਸੱਚੇ ਹਨ ਅਤੇ ਤੂੰ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ।
и ныне, Господи мой, Господи, Ты еси Бог, и словеса Твоя будут истинна, и глаголал еси о рабе Твоем благая сия,
29 ੨੯ ਸੋ ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਜੋ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ ਕਿਉਂ ਜੋ ਤੂੰ ਹੇ ਯਹੋਵਾਹ ਪ੍ਰਭੂ, ਇਹ ਆਖਿਆ ਹੈ ਅਤੇ ਤੇਰੀ ਹੀ ਅਸੀਸ ਨਾਲ ਤੇਰੇ ਦਾਸ ਦਾ ਘਰਾਣਾ ਸਦੀਪਕ ਤੱਕ ਮੁਬਾਰਕ ਹੋਵੇ।
и ныне начни и благослови дом раба Твоего, еже быти ему во век пред Тобою, яко Ты, Господи мой, Господи, глаголал еси, и от благословения Твоего да благословится дом раба Твоего, еже быти во век пред Тобою.

< 2 ਸਮੂਏਲ 7 >