< 2 ਥੱਸਲੁਨੀਕੀਆ ਨੂੰ 1 >

1 ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ,
פולוס וסלונוס וטימותיוס אל קהלת התסלוניקים באלהים אבינו ובאדנינו ישוע המשיח׃
2 ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
חסד לכם ושלום מאת אלהים אבינו ואדנינו ישוע המשיח׃
3 ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।
חיבים אנחנו להודות בכל עת לאלהים עליכם אחי כראוי כי אמונתכם גדלה מאד ורבה אהבת כלכם איש לרעהו׃
4 ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।
עד כי נתהלל בכם אף אנחנו בקהלות אלהים על סבלנותכם ועל אמונתכם בכל הרדיפות ובכל הלחץ אשר סבלתם׃
5 ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।
לאות צדקת משפט אלהים למען תמצאו ראוים למלכות האלהים אשר בעבורה גם תענו׃
6 ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।
באשר צדיק האלהים לגמל לחץ ללחציכם׃
7 ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ।
ולכם הנלחצים רוחה אתנו יחד בהגלות האדון ישוע מן השמים עם מלאכי עזו׃
8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ।
באש להבה להשיב נקם לאשר לא ידעו את האלהים ולא שמעו לבשורת אדנינו ישוע המשיח׃
9 ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ। (aiōnios g166)
אשר ישאו משפט אבדן עולם מאת פני האדון ומהדר גאונו׃ (aiōnios g166)
10 ੧੦ ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।
בבאו ביום ההוא להכבד בקדשיו ולהתפלא בכל המאמינים כי האמנתם לעדותנו אליכם׃
11 ੧੧ ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ।
לכן גם נתפלל בעדכם בכל עת אשר יתן אתכם אלהינו ראוים אל אשר אתם מקראים וימלא בעז כל חפצכם בטוב וכל מעשה אמונתכם׃
12 ੧੨ ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ।
למען יכבד בכם שם ישוע אדנינו ואתם תכבדו בו על פי חסד אלהינו ואדנינו ישוע המשיח׃

< 2 ਥੱਸਲੁਨੀਕੀਆ ਨੂੰ 1 >