< 2 ਥੱਸਲੁਨੀਕੀਆ ਨੂੰ 3 >

1 ਅੰਤ ਵਿੱਚ, ਹੇ ਭਰਾਵੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪ੍ਰਭੂ ਦਾ ਉਪਦੇਸ਼ ਤੇਜੀ ਨਾਲ ਫ਼ੈਲੇ ਅਤੇ ਮਹਿਮਾ ਪਾਵੇ ਜਿਵੇਂ ਕਿ ਤੁਹਾਡੇ ਵਿੱਚ ਹੋਇਆ।
Τὸ λοιπὸν προσεύχεσθε, ἀδελφοί, περὶ ἡμῶν, ἵνα ὁ λόγος τοῦ κυρίου τρέχῃ καὶ δοξάζηται καθὼς καὶ πρὸς ὑμᾶς,
2 ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦੀ ਕਰਨ ਵਾਲੇ ਲੋਕਾਂ ਤੋਂ ਬਚੇ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ।
καὶ ἵνα ῥυσθῶμεν ἀπὸ τῶν ἀτόπων καὶ πονηρῶν ἀνθρώπων· οὐ γὰρ πάντων ἡ πίστις.
3 ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ।
πιστὸς δέ ἐστιν ὁ κύριος, ὃς στηρίξει ὑμᾶς καὶ φυλάξει ἀπὸ τοῦ πονηροῦ.
4 ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਆਖੀਆਂ ਹਨ ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਗੇ।
πεποίθαμεν δὲ ἐν κυρίῳ ἐφ’ ὑμᾶς, ὅτι ἃ παραγγέλλομεν ποιεῖτε καὶ ποιήσετε.
5 ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।
ὁ δὲ κύριος κατευθύναι ὑμῶν τὰς καρδίας εἰς τὴν ἀγάπην τοῦ θεοῦ καὶ εἰς τὴν ὑπομονὴν τοῦ Χριστοῦ.
6 ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ।
Παραγγέλλομεν δὲ ὑμῖν, ἀδελφοί, ἐν ὀνόματι τοῦ κυρίου ἡμῶν Ἰησοῦ Χριστοῦ, στέλλεσθαι ὑμᾶς ἀπὸ παντὸς ἀδελφοῦ ἀτάκτως περιπατοῦντος καὶ μὴ κατὰ τὴν παράδοσιν ἣν παρελάβοσαν παρ’ ἡμῶν.
7 ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ।
αὐτοὶ γὰρ οἴδατε πῶς δεῖ μιμεῖσθαι ἡμᾶς, ὅτι οὐκ ἠτακτήσαμεν ἐν ὑμῖν
8 ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾਂ ਉਸ ਦੀ ਕੀਮਤ ਦਿੱਤੀ, ਅਸੀਂ ਸਖ਼ਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਨ ਨਾ ਬਣੀਏ। ਅਸੀਂ ਲੱਗਭਗ ਦਿਨ ਰਾਤ ਕੰਮ ਕਰਦੇ ਰਹੇ।
οὐδὲ δωρεὰν ἄρτον ἐφάγομεν παρά τινος, ἀλλ’ ἐν κόπῳ καὶ μόχθῳ νυκτὸς καὶ ἡμέρας ἐργαζόμενοι πρὸς τὸ μὴ ἐπιβαρῆσαί τινα ὑμῶν·
9 ਸਾਡੇ ਕੋਲ ਅਧਿਕਾਰ ਸੀ ਕਿ ਤੁਹਾਡੇ ਕੋਲੋਂ ਸਹਾਇਤਾ ਲਈਏ, ਪਰ ਅਸੀਂ ਆਪਣੀਆਂ ਲੋੜਾਂ ਲਈ ਕੰਮ ਕੀਤਾ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਉਦਾਹਰਣ ਬਣ ਸਕੀਏ।
οὐχ ὅτι οὐκ ἔχομεν ἐξουσίαν, ἀλλ’ ἵνα ἑαυτοὺς τύπον δῶμεν ὑμῖν εἰς τὸ μιμεῖσθαι ἡμᾶς.
10 ੧੦ ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।”
καὶ γὰρ ὅτε ἦμεν πρὸς ὑμᾶς, τοῦτο παρηγγέλλομεν ὑμῖν, ὅτι εἴ τις οὐ θέλει ἐργάζεσθαι μηδὲ ἐσθιέτω.
11 ੧੧ ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।
ἀκούομεν γάρ τινας περιπατοῦντας ἐν ὑμῖν ἀτάκτως, μηδὲν ἐργαζομένους ἀλλὰ περιεργαζομένους·
12 ੧੨ ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ ।
τοῖς δὲ τοιούτοις παραγγέλλομεν καὶ παρακαλοῦμεν ἐν κυρίῳ Ἰησοῦ Χριστῷ ἵνα μετὰ ἡσυχίας ἐργαζόμενοι τὸν ἑαυτῶν ἄρτον ἐσθίωσιν.
13 ੧੩ ਹੇ ਭਰਾਵੋ, ਤੁਸੀਂ ਭਲਿਆਈ ਕਰਦਿਆਂ ਨਾ ਥੱਕੋ।
ὑμεῖς δέ, ἀδελφοί, μὴ ἐγκακήσητε καλοποιοῦντες.
14 ੧੪ ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ।
εἰ δέ τις οὐχ ὑπακούει τῷ λόγῳ ἡμῶν διὰ τῆς ἐπιστολῆς, τοῦτον σημειοῦσθε, μὴ συναναμίγνυσθε αὐτῷ, ἵνα ἐντραπῇ·
15 ੧੫ ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ।
καὶ μὴ ὡς ἐχθρὸν ἡγεῖσθε, ἀλλὰ νουθετεῖτε ὡς ἀδελφόν.
16 ੧੬ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।
αὐτὸς δὲ ὁ κύριος τῆς εἰρήνης δῴη ὑμῖν τὴν εἰρήνην διαπαντὸς ἐν παντὶ τρόπῳ. ὁ κύριος μετὰ πάντων ὑμῶν.
17 ੧੭ ਮੈਂ ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖ਼ਾਸ ਨਿਸ਼ਾਨ ਹੈ ਅਤੇ ਇਹ ਦਰਸਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਸੇ ਤਰ੍ਹਾਂ ਹੀ ਲਿਖਦਾ ਹਾਂ।
Ὁ ἀσπασμὸς τῇ ἐμῇ χειρὶ Παύλου, ὅ ἐστιν σημεῖον ἐν πάσῃ ἐπιστολῇ· οὕτως γράφω.
18 ੧੮ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
ἡ χάρις τοῦ κυρίου ἡμῶν Ἰησοῦ Χριστοῦ μετὰ πάντων ὑμῶν.

< 2 ਥੱਸਲੁਨੀਕੀਆ ਨੂੰ 3 >