< 2 ਤਿਮੋਥਿਉਸ 2 >

1 ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ।
Ти ж, сину мій, кріпшай у благодаті, що в Христї Ісусї,
2 ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ।
і, що чув єси від мене перед многими сьвідками, те передай вірним людям, котрі способні будуть і инших навчати.
3 ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ।
Ти ж терпи лихо, яко добрий воїн Ісуса Христа.
4 ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ।
Нїхто ж, воїном бувши, не мішаєть ся в справи життя (сього), щоб угодити тому, хто вибрав його воїном.
5 ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ।
Хоч же хто й бореть ся, не заслужить вінця, коли не законно бороти меть ся.
6 ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ।
Трудящому ратаєві перш подобає овощу скоштувати.
7 ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ।
Зрозумій, що глаголю; а Господь нехай дасть тобі розум у всьому.
8 ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ।
Поминай Господа Ісуса Христа, що встав із мертвих, з насїння Давидового, по благовістю моєму,
9 ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ।
в Йому ж терплю лихо аж до кайдан, як лиходій, та слова Божого не скувати.
10 ੧੦ ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ। (aiōnios g166)
Тим усе терплю ради вибраних, щоб і вони осягли спасеннє, що в Христї Ісусї з вічньою славою. (aiōnios g166)
11 ੧੧ ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ।
Вірне слово: коли бо ми з Ним умерли, то з Ним і жити мем.
12 ੧੨ ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।
Коли терпимо, з Ним і царювати мем; коли відцураємось, і Він відцураєть ся нас.
13 ੧੩ ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ।
Коли не віруємо, Він вірним пробував, відректись бо себе не може.
14 ੧੪ ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ।
Про се нагадуй, сьвідкуючи перед Господом не перечитись; нЇ на що воно не потрібне, (тілько) на руїну тих, що слухають.
15 ੧੫ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
Старай ся поставити себе вірним перед Богом, робітником без докору, право правлючим слово правди.
16 ੧੬ ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ।
Від скверного марнословия оддаляй ся; більше бо та більш (такі) розводять безбожність,
17 ੧੭ ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ।
і слово їх, як гангрена (рак), мати ме жир. З таких Гименей і Филит,
18 ੧੮ ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ।
котрі проти правди согрішили, говорячи, що воскресеннє вже було, і перевертають деяких віру.
19 ੧੯ ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।
Твердо ж основина Божа стоїть, маючи печать таку: Познав Господь своїх, і: Нехай відступить од неправди всяк, хто іменує імя Христове.
20 ੨੦ ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ।
У великому ж домі не тілько посуд золотий та срібний, а й деревяний і глиняний; і инші на честь, а инші на нечесть.
21 ੨੧ ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ।
Оце ж, коли хто очистить себе від сього, буде посудиною на честь, осьвяченою і потрібною владиці, на всяке дїло добре наготовленою.
22 ੨੨ ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
Від похотей молодечих утїкай; побивай ся ж за правдою, вірою, любовю, миром з тими, що призивають Господа чистим серцем.
23 ੨੩ ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ।
Від дурного ж і невченого змагання вхиляй ся, знаючи, що воно родить сварки.
24 ੨੪ ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।
Слуга ж Господень не повинен сваритись, а бути тпхим до всїх, навчаючим, незлобним,
25 ੨੫ ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।
щоб нагідно навчав противних, чи не дасть їм Бог покаяння на зрозуміннє правди,
26 ੨੬ ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।
і виплутають ся з дияволських тенет, що живими вловлені від нього у його волю.

< 2 ਤਿਮੋਥਿਉਸ 2 >