< 3 ਯੂਹੰਨਾ 1 >

1 ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਪਿਆਰੇ ਗਾਯੁਸ ਨੂੰ ਜਿਸ ਨੂੰ ਮੈਂ ਸੱਚ-ਮੁੱਚ ਪਿਆਰ ਰੱਖਦਾ ਹਾਂ।
Старець - Гайові любому, котрого люблю істино.
2 ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।
Любий, молю ся, щоб у всьому добре тобі вело ся, і ти здоров був, яко ж добре ведеть ся душі твоїй.
3 ਮੈਂ ਬਹੁਤ ਅਨੰਦ ਹੋਇਆ ਜਦੋਂ ਕਦੇ ਭਰਾਵਾਂ ਨੇ ਆ ਕੇ ਤੇਰੀ ਸਚਿਆਈ ਦੀ ਗਵਾਹੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਵੀ ਹੈਂ।
Вельми бо зрадів я, коли прийшли брати, і сьвідкували про твою правду, яко ж ти в правдї ходиш.
4 ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ।
Більшої радости над сю не маю, щоб чути, що дїти мої в правдї ходять.
5 ਪਿਆਰਿਆ, ਜੋ ਸੇਵਾ ਤੂੰ ਭਰਾਵਾਂ ਅਤੇ ਪਰਦੇਸੀਆਂ ਨਾਲ ਕਰਦਾ ਹੈ, ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈ।
Любий, ти вірно робиш, коли що робиш для братів і для постороннїх,
6 ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ। ਜੇ ਤੂੰ ਉਹਨਾਂ ਨੂੰ ਅਗਾਹਾਂ ਪਹੁੰਚਾ ਦੇਵੇਂ, ਜਿਸ ਤਰ੍ਹਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਯੋਗ ਹੈ, ਤਾਂ ਚੰਗਾ ਕਰੇਂਗਾ।
котрі сьвідкували про твою любов перед церквою; добре ти зробиш, одпровадивши їх достойно перед Богом.
7 ਕਿਉਂ ਜੋ ਉਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ।
Вони бо ради імени Його вийшли, нїчого не прийнявши від поган;
8 ਇਸ ਲਈ ਸਾਨੂੰ ਚਾਹੀਦਾ ਹੈ, ਜੋ ਇਹੋ ਜਿਹਿਆਂ ਦੀ ਪ੍ਰਾਹੁਣਚਾਰੀ ਕਰੀਏ ਤਾਂ ਕਿ ਸਚਿਆਈ ਵਿੱਚ ਉਹਨਾਂ ਦੇ ਸਹਿਕਰਮੀ ਹੋਈਏ।
тим то мусимо приймати таких, щоб бути помічниками правдї.
9 ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ।
Писав я церкві; тільки Диотреф, що побиваєть ся за старшуваннєм, не приймає нас.
10 ੧੦ ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ!
Тим, коли прийду, згадаю про його діла, що робить, докоряючи нас лихими словами; і не доволен тим, нї сам не приймає братів, і боронить тим, що хочуть, і з церкви виганяє.
11 ੧੧ ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ, ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।
Любий, не повертай за лихим, а за добрим. Хто добре робить, (той) від Бога, хто ж лихе робить, (той) не бачив Бога.
12 ੧੨ ਦਿਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਗਵਾਹੀ ਦਿੱਤੀ ਹੈ, ਸਗੋਂ ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚ ਹੈ।
Про Димитрия сьвідковано од усїх, і від самої правди; і ми також сьвідкуємо, а знаєте, що сьвідченнє наше правдиве.
13 ੧੩ ਲਿਖਣਾ ਤਾਂ ਤੈਨੂੰ ਮੈਂ ਬਹੁਤ ਕੁਝ ਸੀ ਪਰ ਮੈਂ ਨਹੀਂ ਚਾਹੁੰਦਾ ਕਿ ਸਿਆਹੀ ਅਤੇ ਕਲਮ ਨਾਲ ਤੈਨੂੰ ਲਿਖਾਂ।
Багацько мав я писати, тільки не хочу чернилом та пером тобі писати;
14 ੧੪ ਪਰ ਮੈਨੂੰ ਆਸ ਹੈ ਕਿ ਤੈਨੂੰ ਜਲਦੀ ਮਿਲਾਂ। ਫਿਰ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ। ਤੈਨੂੰ ਸ਼ਾਂਤੀ ਪ੍ਰਾਪਤ ਹੋਵੇ। ਸਾਡੇ ਮਿੱਤਰ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਤੂੰ ਸਾਡੇ ਮਿੱਤਰਾਂ ਨੂੰ ਨਾਮ ਲੈ ਲੈ ਕੇ ਸੁੱਖ-ਸਾਂਦ ਆਖੀਂ।
надію ся ж незабаром бачити тебе, то й устно поговоримо. Впокій тобі. Витають тебе друга. Витай другів по імени.

< 3 ਯੂਹੰਨਾ 1 >