< ਰਸੂਲਾਂ ਦੇ ਕਰਤੱਬ 18 >

1 ਇਹ ਤੋਂ ਬਾਅਦ ਪੌਲੁਸ ਅਥੇਨੈ ਤੋਂ ਤੁਰ ਕੇ ਕੁਰਿੰਥੁਸ ਵਿੱਚ ਆਇਆ।
post haec egressus ab Athenis venit Corinthum
2 ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ।
et inveniens quendam Iudaeum nomine Aquilam Ponticum genere qui nuper venerat ab Italia et Priscillam uxorem eius eo quod praecepisset Claudius discedere omnes Iudaeos a Roma accessit ad eos
3 ਅਤੇ ਇਸ ਲਈ ਜੋ ਉਹਨਾਂ ਦਾ ਇੱਕੋ ਹੀ ਕੰਮ ਸੀ ਉਨ੍ਹਾਂ ਦੇ ਨਾਲ ਰਿਹਾ ਅਤੇ ਉਹ ਕੰਮ ਕਰਨ ਲੱਗੇ, ਕਿਉਂ ਜੋ ਉਹ ਤੰਬੂ ਬਣਾਉਣ ਵਾਲੇ ਸਨ।
et quia eiusdem erat artis manebat apud eos et operabatur erat autem scenofactoriae artis
4 ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ।
5 ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।
cum venissent autem de Macedonia Silas et Timotheus instabat verbo Paulus testificans Iudaeis esse Christum Iesum
6 ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
contradicentibus autem eis et blasphemantibus excutiens vestimenta dixit ad eos sanguis vester super caput vestrum mundus ego ex hoc ad gentes vadam
7 ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ।
et migrans inde intravit in domum cuiusdam nomine Titi Iusti colentis Deum cuius domus erat coniuncta synagogae
8 ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
Crispus autem archisynagogus credidit Domino cum omni domo sua et multi Corinthiorum audientes credebant et baptizabantur
9 ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।
dixit autem Dominus nocte per visionem Paulo noli timere sed loquere et ne taceas
10 ੧੦ ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।
propter quod ego sum tecum et nemo adponetur tibi ut noceat te quoniam populus est mihi multus in hac civitate
11 ੧੧ ਸੋ ਉਹ ਡੇਢ ਸਾਲ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ।
sedit autem annum et sex menses docens apud eos verbum Dei
12 ੧੨ ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,
Gallione autem proconsule Achaiae insurrexerunt uno animo Iudaei in Paulum et adduxerunt eum ad tribunal
13 ੧੩ ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ।
dicentes quia contra legem hic persuadet hominibus colere Deum
14 ੧੪ ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।
incipiente autem Paulo aperire os dixit Gallio ad Iudaeos si quidem esset iniquum aliquid aut facinus pessimum o viri iudaei recte vos sustinerem
15 ੧੫ ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ।
si vero quaestiones sunt de verbo et nominibus et legis vestrae vos ipsi videritis iudex ego horum nolo esse
16 ੧੬ ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ।
et minavit eos a tribunali
17 ੧੭ ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।
adprehendentes autem omnes Sosthenen principem synagogae percutiebant ante tribunal et nihil eorum Gallioni curae erat
18 ੧੮ ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।
Paulus vero cum adhuc sustinuisset dies multos fratribus valefaciens navigavit Syriam et cum eo Priscilla et Aquila qui sibi totonderat in Cencris caput habebat enim votum
19 ੧੯ ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।
devenitque Ephesum et illos ibi reliquit ipse vero ingressus synagogam disputavit cum Iudaeis
20 ੨੦ ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ।
rogantibus autem eis ut ampliori tempore maneret non consensit
21 ੨੧ ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।
sed valefaciens et dicens iterum revertar ad vos Deo volente profectus est ab Epheso
22 ੨੨ ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।
et descendens Caesaream ascendit et salutavit ecclesiam et descendit Antiochiam
23 ੨੩ ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।
et facto ibi aliquanto tempore profectus est perambulans ex ordine galaticam regionem et Frygiam confirmans omnes discipulos
24 ੨੪ ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।
Iudaeus autem quidam Apollo nomine Alexandrinus natione vir eloquens devenit Ephesum potens in scripturis
25 ੨੫ ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।
hic erat edoctus viam Domini et fervens spiritu loquebatur et docebat diligenter ea quae sunt Iesu sciens tantum baptisma Iohannis
26 ੨੬ ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
hic ergo coepit fiducialiter agere in synagoga quem cum audissent Priscilla et Aquila adsumpserunt eum et diligentius exposuerunt ei viam Dei
27 ੨੭ ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ। ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ।
cum autem vellet ire Achaiam exhortati fratres scripserunt discipulis ut susciperent eum qui cum venisset contulit multum his qui crediderant
28 ੨੮ ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।
vehementer enim Iudaeos revincebat publice ostendens per scripturas esse Christum Iesum

< ਰਸੂਲਾਂ ਦੇ ਕਰਤੱਬ 18 >