< ਰਸੂਲਾਂ ਦੇ ਕਰਤੱਬ 5 >

1 ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ। 2 ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ। 3 ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ? 4 ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ। 5 ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ। 6 ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ। 7 ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ। 8 ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ। 9 ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ! 10 ੧੦ ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ। 11 ੧੧ ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ। 12 ੧੨ ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ। 13 ੧੩ ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ। 14 ੧੪ ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ। 15 ੧੫ ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ। 16 ੧੬ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ। 17 ੧੭ ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ। 18 ੧੮ ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ। 19 ੧੯ ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ, 20 ੨੦ ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ। 21 ੨੧ ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ। 22 ੨੨ ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ। 23 ੨੩ ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ। 24 ੨੪ ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ? 25 ੨੫ ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ! 26 ੨੬ ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ। 27 ੨੭ ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ। 28 ੨੮ ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ। 29 ੨੯ ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ। 30 ੩੦ ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ। 31 ੩੧ ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ। 32 ੩੨ ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ। 33 ੩੩ ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ। 34 ੩੪ ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ 35 ੩੫ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ। 36 ੩੬ ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ। 37 ੩੭ ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ। 38 ੩੮ ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ। 39 ੩੯ ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ। 40 ੪੦ ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ। 41 ੪੧ ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ। 42 ੪੨ ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!

< ਰਸੂਲਾਂ ਦੇ ਕਰਤੱਬ 5 >