< ਆਮੋਸ 1 >

1 ਆਮੋਸ ਦੇ ਬਚਨ, ਜਿਹੜੀ ਤਕੋਆਹ ਸ਼ਹਿਰ ਦੇ ਚਰਵਾਹਿਆਂ ਵਿੱਚੋਂ ਸੀ, ਜਿਸ ਦਾ ਉਸ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਇਹ ਯਹੂਦਾਹ ਦੇ ਰਾਜੇ ਉੱਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤਰ ਯਾਰਾਬੁਆਮ, ਇਸਰਾਏਲ ਦੇ ਰਾਜੇ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਸਾਲ ਪਹਿਲਾਂ ਹੋਇਆ।
Słowa Amosa, który był [jednym] spośród pasterzy z Tekoa, które widział o Izraelu za dni Uzjasza, króla Judy, i za dni Jeroboama, syna Joasza, króla Izraela, dwa lata przed trzęsieniem ziemi.
2 ਉਸ ਨੇ ਕਿਹਾ, “ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣਾ ਸ਼ਬਦ ਸੁਣਾਵੇਗਾ, ਤਾਂ ਚਰਵਾਹਿਆਂ ਦੀਆਂ ਚਾਰਗਾਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।”
I powiedział: PAN zagrzmi z Syjonu, z Jerozolimy wyda swój głos; mieszkania pasterzy będą lamentować, a wyschnie szczyt Karmelu.
3 ਯਹੋਵਾਹ ਇਹ ਫ਼ਰਮਾਉਂਦਾ ਹੈ, “ਦੰਮਿਸ਼ਕ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਗਿਲਆਦ ਦੇਸ ਨੂੰ ਲੋਹੇ ਦੇ ਸੰਦਾਂ ਨਾਲ ਕੁਚਲਿਆ ਹੈ।
Tak mówi PAN: Z powodu trzech występków Damaszku i z powodu czterech nie przepuszczę mu, ponieważ młócili Gilead narzędziami z żelaza.
4 ਇਸ ਲਈ ਮੈਂ ਹਜ਼ਾਏਲ ਰਾਜਾ ਦੇ ਮਹਿਲ ਵਿੱਚ ਅੱਗ ਭੇਜਾਂਗਾ ਅਤੇ ਉਹ ਬਨ-ਹਦਦ ਰਾਜਾ ਦੇ ਗੜ੍ਹਾਂ ਨੂੰ ਵੀ ਭਸਮ ਕਰੇਗੀ।
Ale ześlę ogień na dom Chazaela, który strawi pałace Ben-Hadada.
5 ਮੈਂ ਦੰਮਿਸ਼ਕ ਦੇ ਅਰਲਾਂ ਨੂੰ ਤੋੜ ਦਿਆਂਗਾ ਅਤੇ ਮੈਂ ਆਵਨ ਦੀ ਘਾਟੀ ਦੇ ਵਾਸੀਆਂ ਨੂੰ ਅਤੇ ਬੈਤ ਅਦਨ ਦੇ ਘਰਾਣੇ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ ਅਤੇ ਅਰਾਮ ਦੇ ਲੋਕ ਗ਼ੁਲਾਮ ਹੋ ਕੇ ਕੀਰ ਨੂੰ ਜਾਣਗੇ,” ਯਹੋਵਾਹ ਦੀ ਇਹੋ ਬਾਣੀ ਹੈ।
Połamię też rygiel Damaszku i wykorzenię mieszkańca z doliny Awen i tego, który trzyma berło z domu Eden. I lud Syrii pójdzie do niewoli do Kir, mówi PAN.
6 ਯਹੋਵਾਹ ਇਹ ਫ਼ਰਮਾਉਂਦਾ ਹੈ, “ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਇੱਕ ਪੂਰੀ ਕੌਮ ਨੂੰ ਗ਼ੁਲਾਮੀ ਵਿੱਚ ਲੈ ਗਏ ਤਾਂ ਜੋ ਉਨ੍ਹਾਂ ਨੂੰ ਅਦੋਮ ਦੇ ਹਵਾਲੇ ਕਰਨ।
Tak mówi PAN: Z powodu trzech występków Gazy i z powodu czterech nie przepuszczę im, ponieważ uprowadzili wszystkich jeńców, aby ich wydać Edomowi.
7 ਇਸ ਲਈ ਮੈਂ ਅੱਜ਼ਾਹ ਸ਼ਹਿਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ।
Ale ześlę ogień na mur Gazy, który strawi jej pałace.
8 ਮੈਂ ਅਸ਼ਦੋਦ ਦੇ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ, ਮੈਂ ਅਕਰੋਨ ਦੇ ਵਿਰੁੱਧ ਆਪਣਾ ਹੱਥ ਚਲਾਵਾਂਗਾ ਅਤੇ ਫ਼ਲਿਸਤੀਆਂ ਦੇ ਬਚੇ ਹੋਏ ਲੋਕ ਨਾਸ ਹੋ ਜਾਣਗੇ,” ਪ੍ਰਭੂ ਯਹੋਵਾਹ ਦੀ ਇਹੋ ਬਾਣੀ ਹੈ।
Wykorzenię też mieszkańca z Aszdodu i tego, który trzyma berło z Aszkelonu, i zwrócę swoją rękę przeciwko Ekronowi, i zginie resztka Filistynów, mówi Pan BÓG.
9 ਯਹੋਵਾਹ ਇਹ ਫ਼ਰਮਾਉਂਦਾ ਹੈ, “ਸੂਰ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ ਕਿਉਂ ਜੋ ਉਨ੍ਹਾਂ ਨੇ ਇੱਕ ਪੂਰੀ ਕੌਮ ਨੂੰ ਅਦੋਮ ਦੇ ਹਵਾਲੇ ਕਰ ਦਿੱਤਾ ਅਤੇ ਭਾਈਚਾਰੇ ਦਾ ਨੇਮ ਯਾਦ ਨਾ ਰੱਖਿਆ।
Tak mówi PAN: Z powodu trzech występków Tyru i z powodu czterech nie przepuszczę mu, ponieważ wydali wszystkich jeńców Edomowi, a nie pamiętali o braterskim przymierzu;
10 ੧੦ ਇਸ ਲਈ ਮੈਂ ਸੂਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ।”
Ale ześlę ogień na mur Tyru, który strawi jego pałace.
11 ੧੧ ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।
Tak mówi PAN: Z powodu trzech występków Edomu i z powodu czterech nie przepuszczę mu, ponieważ prześladował mieczem swego brata, tłumiąc w sobie wszelaką litość, a nieustannie pałał gniewem, swoją zapalczywość chował na zawsze.
12 ੧੨ ਇਸ ਲਈ ਮੈਂ ਤੇਮਾਨ ਸ਼ਹਿਰ ਉੱਤੇ ਅੱਗ ਭੇਜਾਂਗਾ ਅਤੇ ਉਹ ਬਾਸਰਾਹ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ।”
Ale ześlę ogień na Teman i strawi pałace Bosry.
13 ੧੩ ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ।
Tak mówi PAN: Z powodu trzech występków synów Ammona i z powodu czterech nie przepuszczę im, ponieważ rozcinali brzemienne w Gileadzie tylko po to, by rozszerzyć swoje granice.
14 ੧੪ ਮੈਂ ਰੱਬਾਹ ਸ਼ਹਿਰ ਦੀ ਸ਼ਹਿਰਪਨਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ। ਯੁੱਧ ਦੇ ਦਿਨ ਲਲਕਾਰ ਹੋਵੇਗੀ ਸਗੋਂ ਵਾਵਰੋਲੇ ਅਤੇ ਤੂਫ਼ਾਨ ਦਾ ਇੱਕ ਦਿਨ ਹੋਵੇਗਾ।
Ale rozniecę ogień na murze Rabby, który strawi jego pałace wśród krzyku w dzień bitwy, podczas wichru w dzień burzy.
15 ੧੫ ਉਨ੍ਹਾਂ ਦਾ ਰਾਜਾ ਆਪਣੇ ਹਾਕਮਾਂ ਸਮੇਤ ਗ਼ੁਲਾਮੀ ਵਿੱਚ ਜਾਵੇਗਾ, ਯਹੋਵਾਹ ਦੀ ਇਹੋ ਬਾਣੀ ਹੈ।”
I pójdzie ich król do niewoli, on i jego książęta razem z nim, mówi PAN.

< ਆਮੋਸ 1 >