< ਕੁਲੁੱਸੀਆਂ ਨੂੰ 1 >

1 ਪੌਲੁਸ ਵੱਲੋਂ, ਜੋ ਪਰਮੇਸ਼ੁਰ ਦੀ ਇੱਛਾ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਵੱਲੋਂ।
Павел, апостол Ісус-Христа волею Божою, та Тимотей брат,
2 ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।
до сьвятих і вірних братів у Христї, що в Колосах: Благодать вам і мир од Бога, Отця нашого, і Господа Ісуса Христа.
3 ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ।
Дякуємо Богу й Отцеві Господа нашого Ісуса Христа, молячись всякого часу за вас,
4 ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ।
почувши про віру вашу в Христї Ісусї і любов, що маєте до всїх сьвятих,
5 ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ।
задля надії, що зложена для вас на небесах, про яку ви чували перше в слові правди благовіствування,
6 ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।
що прийшло до вас, яко ж і до всього сьвіта, і дав овощ, яко ж і в вас, від того дня, як ви почули і зрозуміли благодать Божу в правдї,
7 ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ।
яко ж і навчились од Єпафра, любого нашого товариша слуги, котрий єсть вірний служитель Христів, за вас,
8 ਜਿਸ ਨੇ ਤੁਹਾਡਾ ਉਹ ਪਿਆਰ ਵੀ ਜੋ ਆਤਮਾ ਤੋਂ ਹੈ, ਸਾਨੂੰ ਦੱਸਿਆ।
котрий і явив нам вашу любов у дусї.
9 ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋ
Того-то й ми, від того дня, як почули, не перестаємо за вас молитись і просити, щоб ви сповнились розуміннєм волї Його у всякій премудрости і розумі духовному,
10 ੧੦ ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ।
щоб ходити вам достойно перед Господом у всякому догоджуванню, і у всякому доброму дїлї приносячи овощ і ростучи в розумінню Бога,
11 ੧੧ ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ।
кріпшаючи усякою силою по потузї слави Його на всяке видержуваннє і довготерпіннє з радощами,
12 ੧੨ ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ।
дякуючи Отцеві, котрий зробив нас достойними спільности в наслїд-дю сьвятих у сьвітлї,
13 ੧੩ ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ।
котрий збавив нас од власти тьми і перенїс у царство Сина любови своєї,
14 ੧੪ ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ।
в котрому маємо викуп кровю Його і прощеннє гріхів.
15 ੧੫ ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ।
Котрий єсть образ невидомого Бога, перворідень усякого творива.
16 ੧੬ ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ।
Бо Ним сотворене все, що на небесах і що на землї, видиме й невидиме, чи престоли, чи панства, чи князівства, чи власті, - все Ним і для Него сотворене.
17 ੧੭ ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ।
Він єсть перш усього, і все в Ньому стоїть.
18 ੧੮ ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ।
І Він голова тїлу і церкві. Він початок, перворідень з мертвих, щоб у всьому Йому передувати.
19 ੧੯ ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ।
Бо зволив (Отець), щоб у Ньому вселилась уся повня,
20 ੨੦ ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ।
і щоб через Него поєднати все з собою, примиривши кровю хреста Його, через Него, чи то земне, чи то небесне.
21 ੨੧ ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ।
І вас, що були колись відчуженими і ворогували думкою у лукавих ділах, тепер же примирив
22 ੨੨ ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ।
у тїлї плоти Його смертю, щоб поставити вас сьвятими и непорочними й неповинними перед собою,
23 ੨੩ ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।
коли оце пробуваєте в вірі основані і тверді, і неподвижимі в упованнї благовістя, котре чули проповідуване усьому твориву піднебесному, котрому став я Павел служителем.
24 ੨੪ ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
Тепер радуюсь у страданнях моїх за вас, і доповняю недостаток горювання Христового у тїлї моїм (смертному) за тіло Його, котре єсть церква,
25 ੨੫ ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖ਼ਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾਂ ਪ੍ਰਚਾਰ ਕਰਾਂ।
котрої став я слугою по доморядництву Божому, даному мені про вас, щоб сповнити слово Боже,
26 ੨੬ ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ। (aiōn g165)
тайну закриту од віків і од родів, тепер же явлену сьвятим Його, (aiōn g165)
27 ੨੭ ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।
котрим Бог зводив обявити, яке багацтво слави тайни сієї між поганами, котре всть Христос в вас, надїя слави,
28 ੨੮ ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ।
котрого ми проповідуємо, наставляючи кожного чоловіка всякої премудроети, щоб нам представити кожного чоловіка звершеного в Христї Ісусї
29 ੨੯ ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ।
У чому й працюю, воюючи силою Його, що орудує в мені потужно.

< ਕੁਲੁੱਸੀਆਂ ਨੂੰ 1 >