< ਦਾਨੀਏਲ 3 >

1 ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ।
נְבוּכַדְנֶצַּר מַלְכָּא עֲבַד צְלֵם דִּֽי־דְהַב רוּמֵהּ אַמִּין שִׁתִּין פְּתָיֵהּ אַמִּין שִׁת אֲקִימֵהּ בְּבִקְעַת דּוּרָא בִּמְדִינַת בָּבֶֽל׃
2 ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਹਿਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਂਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇਕੱਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ।
וּנְבוּכַדְנֶצַּר מַלְכָּא שְׁלַח לְמִכְנַשׁ ׀ לַֽאֲחַשְׁדַּרְפְּנַיָּא סִגְנַיָּא וּֽפַחֲוָתָא אֲדַרְגָּזְרַיָּא גְדָבְרַיָּא דְּתָבְרַיָּא תִּפְתָּיֵא וְכֹל שִׁלְטֹנֵי מְדִֽינָתָא לְמֵתֵא לַחֲנֻכַּת צַלְמָא דִּי הֲקֵים נְבוּכַדְנֶצַּר מַלְכָּֽא׃
3 ਤਦ ਸ਼ਹਿਜ਼ਾਦੇ, ਦੀਵਾਨ, ਸਰਦਾਰ, ਨਿਆਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦੱਨਸਰ ਨੇ ਖੜੀ ਕੀਤੀ ਇਕੱਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ।
בֵּאדַיִן מִֽתְכַּנְּשִׁין אֲחַשְׁדַּרְפְּנַיָּא סִגְנַיָּא וּֽפַחֲוָתָא אֲדַרְגָּזְרַיָּא גְדָבְרַיָּא דְּתָבְרַיָּא תִּפְתָּיֵא וְכֹל שִׁלְטֹנֵי מְדִֽינָתָא לַחֲנֻכַּת צַלְמָא דִּי הֲקֵים נְבוּכַדְנֶצַּר מַלְכָּא וקאמין וְקָֽיְמִין לָקֳבֵל צַלְמָא דִּי הֲקֵים נְבוּכַדְנֶצַּֽר׃
4 ਤਦ ਇੱਕ ਢੰਡੋਰੀਏ ਨੇ ਉੱਚੀ ਹਾਕ ਦੇ ਕੇ ਪੁਕਾਰਿਆ, ਹੇ ਲੋਕੋ, ਹੇ ਕੌਮੋ, ਹੇ ਭਾਖਿਓ, ਤੁਹਾਨੂੰ ਇਹ ਹੁਕਮ ਹੈ ਭਈ
וְכָרוֹזָא קָרֵא בְחָיִל לְכוֹן אָֽמְרִין עַֽמְמַיָּא אֻמַּיָּא וְלִשָּׁנַיָּֽא׃
5 ਜਿਸ ਵੇਲੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਤਰ੍ਹਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ!
בְּעִדָּנָא דִּֽי־תִשְׁמְעוּן קָל קַרְנָא מַשְׁרוֹקִיתָא קיתרוס קַתְרוֹס סַבְּכָא פְּסַנְתֵּרִין סוּמְפֹּנְיָה וְכֹל זְנֵי זְמָרָא תִּפְּלוּן וְתִסְגְּדוּן לְצֶלֶם דַּהֲבָא דִּי הֲקֵים נְבוּכַדְנֶצַּר מַלְכָּֽא׃
6 ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੇ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।
וּמַן־דִּי־לָא יִפֵּל וְיִסְגֻּד בַּהּ־שַׁעֲתָא יִתְרְמֵא לְגֽוֹא־אַתּוּן נוּרָא יָקִֽדְתָּֽא׃
7 ਇਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ ਅਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਝੁੱਕ ਕੇ ਉਸ ਸੋਨੇ ਦੀ ਮੂਰਤੀ ਦੇ ਅੱਗੇ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।
כָּל־קֳבֵל דְּנָה בֵּהּ־זִמְנָא כְּדִי שָֽׁמְעִין כָּֽל־עַמְמַיָּא קָל קַרְנָא מַשְׁרוֹקִיתָא קיתרס קַתְרוֹס שַׂבְּכָא פְּסַנְטֵרִין וְכֹל זְנֵי זְמָרָא נָֽפְלִין כָּֽל־עַֽמְמַיָּא אֻמַיָּא וְלִשָּׁנַיָּא סָֽגְדִין לְצֶלֶם דַּהֲבָא דִּי הֲקֵים נְבוּכַדְנֶצַּר מַלְכָּֽא׃
8 ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ।
כָּל־קֳבֵל דְּנָה בֵּהּ־זִמְנָא קְרִבוּ גֻּבְרִין כַּשְׂדָּאִין וַאֲכַלוּ קַרְצֵיהוֹן דִּי יְהוּדָיֵֽא׃
9 ਉਹਨਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਰਾਜਾ, ਸਦਾ ਤੱਕ ਜੀਉਂਦੇ ਰਹੋ!
עֲנוֹ וְאָמְרִין לִנְבוּכַדְנֶצַּר מַלְכָּא מַלְכָּא לְעָלְמִין חֱיִֽי׃
10 ੧੦ ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ
אנתה אַנְתְּ מַלְכָּא שָׂמְתָּ טְּעֵם דִּי כָל־אֱנָשׁ דִּֽי־יִשְׁמַע קָל קַרְנָא מַשְׁרֹקִיתָא קיתרס קַתְרוֹס שַׂבְּכָא פְסַנְתֵּרִין וסיפניה וְסוּפֹּנְיָה וְכֹל זְנֵי זְמָרָא יִפֵּל וְיִסְגֻּד לְצֶלֶם דַּהֲבָֽא׃
11 ੧੧ ਅਤੇ ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।
וּמַן־דִּי־לָא יִפֵּל וְיִסְגֻּד יִתְרְמֵא לְגֽוֹא־אַתּוּן נוּרָא יָקִֽדְתָּֽא׃
12 ੧੨ ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ।
אִיתַי גֻּבְרִין יְהוּדָאיִן דִּֽי־מַנִּיתָ יָתְהוֹן עַל־עֲבִידַת מְדִינַת בָּבֶל שַׁדְרַךְ מֵישַׁךְ וַעֲבֵד נְגוֹ גֻּבְרַיָּא אִלֵּךְ לָא־שָׂמֽוּ עליך עֲלָךְ מַלְכָּא טְעֵם לאלהיך לֵֽאלָהָךְ לָא פָלְחִין וּלְצֶלֶם דַּהֲבָא דִּי הֲקֵימְתָּ לָא סָגְדִֽין׃
13 ੧੩ ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ।
בֵּאדַיִן נְבוּכַדְנֶצַּר בִּרְגַז וַחֲמָה אֲמַר לְהַיְתָיָה לְשַׁדְרַךְ מֵישַׁךְ וַעֲבֵד נְגוֹ בֵּאדַיִן גֻּבְרַיָּא אִלֵּךְ הֵיתָיוּ קֳדָם מַלְכָּֽא׃
14 ੧੪ ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ?
עָנֵה נְבֻֽכַדְנֶצַּר וְאָמַר לְהוֹן הַצְדָּא שַׁדְרַךְ מֵישַׁךְ וַעֲבֵד נְגוֹ לֵֽאלָהַי לָא אִֽיתֵיכוֹן פָּֽלְחִין וּלְצֶלֶם דַּהֲבָא דִּי הֲקֵימֶת לָא סָֽגְדִֽין׃
15 ੧੫ ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?
כְּעַן הֵן אִֽיתֵיכוֹן עֲתִידִין דִּי בְעִדָּנָא דִּֽי־תִשְׁמְעוּן קָל קַרְנָא מַשְׁרוֹקִיתָא קיתרס קַתְרוֹס שַׂבְּכָא פְּסַנְתֵּרִין וְסוּמְפֹּנְיָה וְכֹל ׀ זְנֵי זְמָרָא תִּפְּלוּן וְתִסְגְּדוּן לְצַלְמָא דִֽי־עַבְדֵת וְהֵן לָא תִסְגְּדוּן בַּהּ־שַׁעֲתָה תִתְרְמוֹן לְגֽוֹא־אַתּוּן נוּרָא יָקִֽדְתָּא וּמַן־הוּא אֱלָהּ דֵּי יְשֵֽׁיזְבִנְכוֹן מִן־יְדָֽי׃
16 ੧੬ ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।
עֲנוֹ שַׁדְרַךְ מֵישַׁךְ וַעֲבֵד נְגוֹ וְאָמְרִין לְמַלְכָּא נְבֽוּכַדְנֶצַּר לָֽא־חַשְׁחִין אֲנַחְנָה עַל־דְּנָה פִּתְגָם לַהֲתָבוּתָֽךְ׃
17 ੧੭ ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ,
הֵן אִיתַי אֱלָהַנָא דִּֽי־אֲנַחְנָא פָֽלְחִין יָכִל לְשֵׁיזָבוּתַנָא מִן־אַתּוּן נוּרָא יָקִֽדְתָּא וּמִן־יְדָךְ מַלְכָּא יְשֵׁיזִֽב׃
18 ੧੮ ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।
וְהֵן לָא יְדִיעַ לֶהֱוֵא־לָךְ מַלְכָּא דִּי לאלהיך לֵֽאלָהָךְ לָא־איתינא אִיתַנָא פָֽלְחִין וּלְצֶלֶם דַּהֲבָא דִּי הֲקֵימְתָּ לָא נִסְגֻּֽד׃
19 ੧੯ ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।
בֵּאדַיִן נְבוּכַדְנֶצַּר הִתְמְלִי חֱמָא וּצְלֵם אַנְפּוֹהִי אשתנו אֶשְׁתַּנִּי עַל־שַׁדְרַךְ מֵישַׁךְ וַעֲבֵד נְגוֹ עָנֵה וְאָמַר לְמֵזֵא לְאַתּוּנָא חַד־שִׁבְעָה עַל דִּי חֲזֵה לְמֵזְיֵֽהּ׃
20 ੨੦ ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ।
וּלְגֻבְרִין גִּבָּֽרֵי־חַיִל דִּי בְחַיְלֵהּ אֲמַר לְכַפָּתָה לְשַׁדְרַךְ מֵישַׁךְ וַעֲבֵד נְגוֹ לְמִרְמֵא לְאַתּוּן נוּרָא יָקִֽדְתָּֽא׃
21 ੨੧ ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ।
בֵּאדַיִן גֻּבְרַיָּא אִלֵּךְ כְּפִתוּ בְּסַרְבָּלֵיהוֹן פטישיהון פַּטְּשֵׁיהוֹן וְכַרְבְּלָתְהוֹן וּלְבֻשֵׁיהוֹן וּרְמִיו לְגֽוֹא־אַתּוּן נוּרָא יָקִֽדְתָּֽא׃
22 ੨੨ ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ।
כָּל־קֳבֵל דְּנָה מִן־דִּי מִלַּת מַלְכָּא מַחְצְפָה וְאַתּוּנָא אֵזֵה יַתִּירָא גֻּבְרַיָּא אִלֵּךְ דִּי הַסִּקוּ לְשַׁדְרַךְ מֵישַׁךְ וַעֲבֵד נְגוֹ קַטִּל הִמּוֹן שְׁבִיבָא דִּי נוּרָֽא׃
23 ੨੩ ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ।
וְגֻבְרַיָּא אִלֵּךְ תְּלָתֵּהוֹן שַׁדְרַךְ מֵישַׁךְ וַעֲבֵד נְגוֹ נְפַלוּ לְגֽוֹא־אַתּוּן־נוּרָא יָֽקִדְתָּא מְכַפְּתִֽין׃
24 ੨੪ ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ।
אֱדַיִן נְבוּכַדְנֶצַּר מַלְכָּא תְּוַהּ וְקָם בְּהִתְבְּהָלָה עָנֵה וְאָמַר לְהַדָּֽבְרוֹהִי הֲלָא גֻבְרִין תְּלָתָא רְמֵינָא לְגוֹא־נוּרָא מְכַפְּתִין עָנַיִן וְאָמְרִין לְמַלְכָּא יַצִּיבָא מַלְכָּֽא׃
25 ੨੫ ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ!
עָנֵה וְאָמַר הָֽא־אֲנָה חָזֵה גֻּבְרִין אַרְבְּעָה שְׁרַיִן מַהְלְכִין בְּגֽוֹא־נוּרָא וַחֲבָל לָא־אִיתַי בְּהוֹן וְרֵוֵהּ דִּי רביעיא רְֽבִיעָאָה דָּמֵה לְבַר־אֱלָהִֽין׃
26 ੨੬ ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ।
בֵּאדַיִן קְרֵב נְבוּכַדְנֶצַּר לִתְרַע אַתּוּן נוּרָא יָקִֽדְתָּא עָנֵה וְאָמַר שַׁדְרַךְ מֵישַׁךְ וַעֲבֵד־נְגוֹ עַבְדוֹהִי דִּֽי־אֱלָהָא עליא עִלָּאָה פֻּקוּ וֶאֱתוֹ בֵּאדַיִן נָֽפְקִין שַׁדְרַךְ מֵישַׁךְ וַעֲבֵד נְגוֹ מִן־גּוֹא נוּרָֽא׃
27 ੨੭ ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।
וּמִֽתְכַּנְּשִׁין אֲחַשְׁדַּרְפְּנַיָּא סִגְנַיָּא וּפַחֲוָתָא וְהַדָּבְרֵי מַלְכָּא חָזַיִן לְגֻבְרַיָּא אִלֵּךְ דִּי לָֽא־שְׁלֵט נוּרָא בְּגֶשְׁמְהוֹן וּשְׂעַר רֵֽאשְׁהוֹן לָא הִתְחָרַךְ וְסָרְבָּלֵיהוֹן לָא שְׁנוֹ וְרֵיחַ נוּר לָא עֲדָת בְּהֽוֹן׃
28 ੨੮ ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।
עָנֵה נְבֽוּכַדְנֶצַּר וְאָמַר בְּרִיךְ אֱלָהֲהוֹן דִּֽי־שַׁדְרַךְ מֵישַׁךְ וַעֲבֵד נְגוֹ דִּֽי־שְׁלַח מַלְאֲכֵהּ וְשֵׁיזִב לְעַבְדוֹהִי דִּי הִתְרְחִצוּ עֲלוֹהִי וּמִלַּת מַלְכָּא שַׁנִּיו וִיהַבוּ גשמיהון גֶשְׁמְהוֹן דִּי לָֽא־יִפְלְחוּן וְלָֽא־יִסְגְּדוּן לְכָל־אֱלָהּ לָהֵן לֵאלָֽהֲהֽוֹן׃
29 ੨੯ ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ!
וּמִנִּי שִׂים טְעֵם דִּי כָל־עַם אֻמָּה וְלִשָּׁן דִּֽי־יֵאמַר שלה שָׁלוּ עַל אֱלָהֲהוֹן דִּֽי־שַׁדְרַךְ מֵישַׁךְ וַעֲבֵד נְגוֹא הַדָּמִין יִתְעֲבֵד וּבַיְתֵהּ נְוָלִי יִשְׁתַּוֵּה כָּל־קֳבֵל דִּי לָא אִיתַי אֱלָה אָחֳרָן דִּֽי־יִכֻּל לְהַצָּלָה כִּדְנָֽה׃
30 ੩੦ ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ।
בֵּאדַיִן מַלְכָּא הַצְלַח לְשַׁדְרַךְ מֵישַׁךְ וַעֲבֵד נְגוֹ בִּמְדִינַת בָּבֶֽל׃

< ਦਾਨੀਏਲ 3 >