< ਬਿਵਸਥਾ ਸਾਰ 4 >

1 ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ ਜਿਹੜੇ ਮੈਂ ਤੁਹਾਨੂੰ ਸਿਖਾਉਂਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਜਾ ਕੇ ਉਸ ਦੇਸ਼ ਨੂੰ ਅਧਿਕਾਰ ਵਿੱਚ ਲੈ ਲਓ ਜਿਹੜਾ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ।
וְעַתָּה יִשְׂרָאֵל שְׁמַע אֶל־הַֽחֻקִּים וְאֶל־הַמִּשְׁפָּטִים אֲשֶׁר אָֽנֹכִי מְלַמֵּד אֶתְכֶם לַעֲשׂוֹת לְמַעַן תִּֽחְיוּ וּבָאתֶם וִֽירִשְׁתֶּם אֶת־הָאָרֶץ אֲשֶׁר יְהוָה אֱלֹהֵי אֲבֹתֵיכֶם נֹתֵן לָכֶֽם׃
2 ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਉਨ੍ਹਾਂ ਵਿੱਚ ਨਾ ਤਾਂ ਕੁਝ ਵਧਾਓ ਅਤੇ ਨਾ ਉਨ੍ਹਾਂ ਵਿੱਚੋਂ ਕੁਝ ਘਟਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ।
לֹא תֹסִפוּ עַל־הַדָּבָר אֲשֶׁר אָנֹכִי מְצַוֶּה אֶתְכֶם וְלֹא תִגְרְעוּ מִמֶּנּוּ לִשְׁמֹר אֶת־מִצְוֺת יְהוָה אֱלֹֽהֵיכֶם אֲשֶׁר אָנֹכִי מְצַוֶּה אֶתְכֶֽם׃
3 ਜੋ ਕੁਝ ਯਹੋਵਾਹ ਨੇ ਬਆਲ ਪਓਰ ਦੇ ਕਾਰਨ ਕੀਤਾ ਉਹ ਸਭ ਤੁਹਾਡੀਆਂ ਅੱਖਾਂ ਨੇ ਵੇਖਿਆ ਹੈ, ਕਿਉਂ ਜੋ ਜਿਹੜੇ ਮਨੁੱਖ ਬਆਲ-ਪਓਰ ਪਰਾਏ ਦੇਵਤੇ ਦੇ ਪਿੱਛੇ ਹੋ ਗਏ ਸਨ, ਉਨ੍ਹਾਂ ਸਾਰਿਆਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਨਾਸ ਕਰ ਦਿੱਤਾ ਹੈ,
עֵֽינֵיכֶם הָֽרֹאֹת אֵת אֲשֶׁר־עָשָׂה יְהוָה בְּבַעַל פְּעוֹר כִּי כָל־הָאִישׁ אֲשֶׁר הָלַךְ אַחֲרֵי בַֽעַל־פְּעוֹר הִשְׁמִידוֹ יְהוָה אֱלֹהֶיךָ מִקִּרְבֶּֽךָ׃
4 ਪਰ ਤੁਸੀਂ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਬਣੇ ਰਹੇ, ਅੱਜ ਤੱਕ ਸਾਰੇ ਜੀਉਂਦੇ ਹੋ।
וְאַתֶּם הַדְּבֵקִים בַּיהוָה אֱלֹהֵיכֶם חַיִּים כֻּלְּכֶם הַיּֽוֹם׃
5 ਵੇਖੋ, ਜਿਵੇਂ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਹੁਕਮ ਦਿੱਤਾ ਸੀ, ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਏ ਹਨ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਉਨ੍ਹਾਂ ਦੇ ਅਨੁਸਾਰ ਕਰੋ।
רְאֵה ׀ לִמַּדְתִּי אֶתְכֶם חֻקִּים וּמִשְׁפָּטִים כַּאֲשֶׁר צִוַּנִי יְהוָה אֱלֹהָי לַעֲשׂוֹת כֵּן בְּקֶרֶב הָאָרֶץ אֲשֶׁר אַתֶּם בָּאִים שָׁמָּה לְרִשְׁתָּֽהּ׃
6 ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪ੍ਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ।
וּשְׁמַרְתֶּם וַעֲשִׂיתֶם כִּי הִוא חָכְמַתְכֶם וּבִינַתְכֶם לְעֵינֵי הָעַמִּים אֲשֶׁר יִשְׁמְעוּן אֵת כָּל־הַחֻקִּים הָאֵלֶּה וְאָמְרוּ רַק עַם־חָכָם וְנָבוֹן הַגּוֹי הַגָּדוֹל הַזֶּֽה׃
7 ਕਿਉਂ ਜੋ ਕਿਹੜੀ ਅਜਿਹੀ ਵੱਡੀ ਕੌਮ ਹੈ, ਜਿਸ ਦਾ ਪਰਮੇਸ਼ੁਰ ਉਸ ਦੇ ਐਨੇ ਨਜ਼ਦੀਕ ਹੈ, ਜਿਨ੍ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਨਜ਼ਦੀਕ ਹੈ, ਜਦ ਕਦੀ ਅਸੀਂ ਉਸ ਦੇ ਅੱਗੇ ਬੇਨਤੀ ਕਰਦੇ ਹਾਂ?
כִּי מִי־גוֹי גָּדוֹל אֲשֶׁר־לוֹ אֱלֹהִים קְרֹבִים אֵלָיו כַּיהוָה אֱלֹהֵינוּ בְּכָּל־קָרְאֵנוּ אֵלָֽיו׃
8 ਅਤੇ ਕਿਹੜੀ ਅਜਿਹੀ ਵੱਡੀ ਕੌਮ ਹੈ ਜਿਸ ਦੇ ਕੋਲ ਅਜਿਹੀ ਧਾਰਮਿਕ ਬਿਧੀਆਂ ਅਤੇ ਕਨੂੰਨ ਹਨ, ਜਿੰਨ੍ਹੀ ਕਿ ਇਹ ਸਾਰੀ ਬਿਵਸਥਾ ਜਿਹੜੀ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ?
וּמִי גּוֹי גָּדוֹל אֲשֶׁר־לוֹ חֻקִּים וּמִשְׁפָּטִים צַדִּיקִם כְּכֹל הַתּוֹרָה הַזֹּאת אֲשֶׁר אָנֹכִי נֹתֵן לִפְנֵיכֶם הַיּֽוֹם׃
9 ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਓ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ।
רַק הִשָּׁמֶר לְךָ וּשְׁמֹר נַפְשְׁךָ מְאֹד פֶּן־תִּשְׁכַּח אֶת־הַדְּבָרִים אֲשֶׁר־רָאוּ עֵינֶיךָ וּפֶן־יָסוּרוּ מִלְּבָבְךָ כֹּל יְמֵי חַיֶּיךָ וְהוֹדַעְתָּם לְבָנֶיךָ וְלִבְנֵי בָנֶֽיךָ׃
10 ੧੦ ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜ੍ਹੇ ਹੋਏ ਸੀ, ਜਦ ਯਹੋਵਾਹ ਨੇ ਮੈਨੂੰ ਆਖਿਆ, “ਲੋਕਾਂ ਨੂੰ ਮੇਰੇ ਲਈ ਇਕੱਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਉਹ ਜਦ ਤੱਕ ਧਰਤੀ ਉੱਤੇ ਜੀਉਂਦੇ ਰਹਿਣ ਮੇਰੇ ਤੋਂ ਡਰਨਾ ਸਿੱਖਣ ਅਤੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ।”
יוֹם אֲשֶׁר עָמַדְתָּ לִפְנֵי יְהוָה אֱלֹהֶיךָ בְּחֹרֵב בֶּאֱמֹר יְהוָה אֵלַי הַקְהֶל־לִי אֶת־הָעָם וְאַשְׁמִעֵם אֶת־דְּבָרָי אֲשֶׁר יִלְמְדוּן לְיִרְאָה אֹתִי כָּל־הַיָּמִים אֲשֶׁר הֵם חַיִּים עַל־הָאֲדָמָה וְאֶת־בְּנֵיהֶם יְלַמֵּדֽוּן׃
11 ੧੧ ਤਦ ਤੁਸੀਂ ਨੇੜੇ ਆ ਕੇ ਉਸ ਪਰਬਤ ਦੇ ਹੇਠ ਖੜ੍ਹੇ ਹੋ ਗਏ ਅਤੇ ਉਹ ਪਰਬਤ ਅੱਗ ਨਾਲ ਬਲਦਾ ਸੀ ਅਤੇ ਉਸ ਦੀ ਲੌ ਅਕਾਸ਼ ਤੱਕ ਪਹੁੰਚਦੀ ਸੀ ਅਤੇ ਉਸ ਦੇ ਚੁਫ਼ੇਰੇ ਹਨ੍ਹੇਰਾ, ਬੱਦਲ ਅਤੇ ਕਾਲੀਆਂ ਘਟਾਂ ਸਨ।
וַתִּקְרְבוּן וַתַּֽעַמְדוּן תַּחַת הָהָר וְהָהָר בֹּעֵר בָּאֵשׁ עַד־לֵב הַשָּׁמַיִם חֹשֶׁךְ עָנָן וַעֲרָפֶֽל׃
12 ੧੨ ਯਹੋਵਾਹ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤੁਸੀਂ ਉਸ ਦੇ ਸ਼ਬਦ ਤਾਂ ਸੁਣੇ ਪਰ ਤੁਸੀਂ ਕੋਈ ਸਰੂਪ ਨਾ ਵੇਖਿਆ, ਤੁਸੀਂ ਸਿਰਫ਼ ਅਵਾਜ਼ ਹੀ ਸੁਣੀ।
וַיְדַבֵּר יְהוָה אֲלֵיכֶם מִתּוֹךְ הָאֵשׁ קוֹל דְּבָרִים אַתֶּם שֹׁמְעִים וּתְמוּנָה אֵינְכֶם רֹאִים זוּלָתִי קֽוֹל׃
13 ੧੩ ਉਸ ਨੇ ਆਪਣਾ ਨੇਮ ਤੁਹਾਡੇ ਉੱਤੇ ਪਰਗਟ ਕੀਤਾ, ਜਿਸ ਨੂੰ ਪੂਰਾ ਕਰਨ ਦਾ ਹੁਕਮ ਉਸ ਨੇ ਤੁਹਾਨੂੰ ਦਿੱਤਾ ਅਰਥਾਤ ਦਸ ਹੁਕਮ ਅਤੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਦਿੱਤਾ।
וַיַּגֵּד לָכֶם אֶת־בְּרִיתוֹ אֲשֶׁר צִוָּה אֶתְכֶם לַעֲשׂוֹת עֲשֶׂרֶת הַדְּבָרִים וַֽיִּכְתְּבֵם עַל־שְׁנֵי לֻחוֹת אֲבָנִֽים׃
14 ੧੪ ਉਸੇ ਵੇਲੇ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਵਾਂ ਤਾਂ ਜੋ ਤੁਸੀਂ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰੋ, ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਪਾਰ ਜਾਂਦੇ ਹੋ।
וְאֹתִי צִוָּה יְהוָה בָּעֵת הַהִוא לְלַמֵּד אֶתְכֶם חֻקִּים וּמִשְׁפָּטִים לַעֲשֹׂתְכֶם אֹתָם בָּאָרֶץ אֲשֶׁר אַתֶּם עֹבְרִים שָׁמָּה לְרִשְׁתָּֽהּ׃
15 ੧੫ ਤੁਸੀਂ ਆਪਣੇ ਮਨਾਂ ਦੀ ਬਹੁਤ ਰਾਖੀ ਕਰੋ ਕਿਉਂਕਿ ਜਦ ਯਹੋਵਾਹ ਹੋਰੇਬ ਪਰਬਤ ਉੱਤੇ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤਾਂ ਤੁਸੀਂ ਕੋਈ ਸਰੂਪ ਨਾ ਵੇਖਿਆ
וְנִשְׁמַרְתֶּם מְאֹד לְנַפְשֹׁתֵיכֶם כִּי לֹא רְאִיתֶם כָּל־תְּמוּנָה בְּיוֹם דִּבֶּר יְהוָה אֲלֵיכֶם בְּחֹרֵב מִתּוֹךְ הָאֵֽשׁ׃
16 ੧੬ ਅਜਿਹਾ ਨਾ ਹੋਵੇ ਕਿ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਬੁੱਤ ਦੀ ਘੜ੍ਹੀ ਹੋਈ ਮੂਰਤ ਬਣਾ ਲਓ ਅਰਥਾਤ ਕਿਸੇ ਨਰ-ਨਾਰੀ ਦੀ ਸ਼ਕਲ ਵਿੱਚ,
פֶּן־תַּשְׁחִתוּן וַעֲשִׂיתֶם לָכֶם פֶּסֶל תְּמוּנַת כָּל־סָמֶל תַּבְנִית זָכָר אוֹ נְקֵבָֽה׃
17 ੧੭ ਜਾਂ ਕਿਸੇ ਜਾਨਵਰ ਦੀ ਸ਼ਕਲ ਜਿਹੜਾ ਧਰਤੀ ਉੱਤੇ ਹੈ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਦੀ ਸ਼ਕਲ,
תַּבְנִית כָּל־בְּהֵמָה אֲשֶׁר בָּאָרֶץ תַּבְנִית כָּל־צִפּוֹר כָּנָף אֲשֶׁר תָּעוּף בַּשָּׁמָֽיִם׃
18 ੧੮ ਜਾਂ ਕਿਸੇ ਜ਼ਮੀਨ ਉੱਤੇ ਘਿੱਸਰਨ ਵਾਲੇ ਕਿਸੇ ਜੰਤੂ ਦੀ ਸ਼ਕਲ ਜਾਂ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਰਹਿਣ ਵਾਲੀ ਕਿਸੇ ਮੱਛੀ ਦੀ ਸ਼ਕਲ ਵਿੱਚ,
תַּבְנִית כָּל־רֹמֵשׂ בָּאֲדָמָה תַּבְנִית כָּל־דָּגָה אֲשֶׁר־בַּמַּיִם מִתַּחַת לָאָֽרֶץ׃
19 ੧੯ ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ।
וּפֶן־תִּשָּׂא עֵינֶיךָ הַשָּׁמַיְמָה וְֽרָאִיתָ אֶת־הַשֶּׁמֶשׁ וְאֶת־הַיָּרֵחַ וְאֶת־הַכּֽוֹכָבִים כֹּל צְבָא הַשָּׁמַיִם וְנִדַּחְתָּ וְהִשְׁתַּחֲוִיתָ לָהֶם וַעֲבַדְתָּם אֲשֶׁר חָלַק יְהוָה אֱלֹהֶיךָ אֹתָם לְכֹל הָֽעַמִּים תַּחַת כָּל־הַשָּׁמָֽיִם׃
20 ੨੦ ਪਰ ਯਹੋਵਾਹ ਨੇ ਤੁਹਾਨੂੰ ਲੋਹੇ ਦੀ ਭੱਠੀ ਵਰਗੇ ਮਿਸਰ ਤੋਂ ਕੱਢਿਆ ਤਾਂ ਜੋ ਤੁਸੀਂ ਉਹ ਦੀ ਨਿੱਜ-ਪਰਜਾ ਹੋਵੋ, ਜਿਵੇਂ ਤੁਸੀਂ ਅੱਜ ਦੇ ਦਿਨ ਹੋ।
וְאֶתְכֶם לָקַח יְהוָה וַיּוֹצִא אֶתְכֶם מִכּוּר הַבַּרְזֶל מִמִּצְרָיִם לִהְיוֹת לוֹ לְעַם נַחֲלָה כַּיּוֹם הַזֶּֽה׃
21 ੨੧ ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਗੁੱਸੇ ਹੋਇਆ ਅਤੇ ਉਸ ਨੇ ਸਹੁੰ ਖਾਧੀ ਕਿ ਤੂੰ ਯਰਦਨ ਦੇ ਪਾਰ ਨਹੀਂ ਜਾਵੇਂਗਾ ਅਤੇ ਨਾ ਹੀ ਤੂੰ ਉਸ ਚੰਗੇ ਦੇਸ਼ ਵਿੱਚ ਪ੍ਰਵੇਸ਼ ਕਰੇਂਗਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ।
וַֽיהוָה הִתְאַנֶּף־בִּי עַל־דִּבְרֵיכֶם וַיִּשָּׁבַע לְבִלְתִּי עָבְרִי אֶת־הַיַּרְדֵּן וּלְבִלְתִּי־בֹא אֶל־הָאָרֶץ הַטּוֹבָה אֲשֶׁר יְהוָה אֱלֹהֶיךָ נֹתֵן לְךָ נַחֲלָֽה׃
22 ੨੨ ਮੈਂ ਤਾਂ ਇਸੇ ਦੇਸ਼ ਵਿੱਚ ਮਰਨਾ ਹੈ। ਮੈਂ ਯਰਦਨ ਦੇ ਪਾਰ ਨਹੀਂ ਜਾ ਸਕਦਾ, ਪਰ ਤੁਸੀਂ ਜਾਓਗੇ ਅਤੇ ਤੁਸੀਂ ਉਸ ਚੰਗੇ ਦੇਸ਼ ਉੱਤੇ ਅਧਿਕਾਰ ਕਰੋਗੇ।
כִּי אָנֹכִי מֵת בָּאָרֶץ הַזֹּאת אֵינֶנִּי עֹבֵר אֶת־הַיַּרְדֵּן וְאַתֶּם עֹֽבְרִים וִֽירִשְׁתֶּם אֶת־הָאָרֶץ הַטּוֹבָה הַזֹּֽאת׃
23 ੨੩ ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਜਿਹੜਾ ਉਸ ਨੇ ਤੁਹਾਡੇ ਨਾਲ ਬੰਨ੍ਹਿਆ ਹੈ, ਭੁੱਲ ਜਾਓ ਅਤੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ, ਜਿਸ ਤੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਮਨ੍ਹਾ ਕੀਤਾ ਹੈ।
הִשָּׁמְרוּ לָכֶם פֶּֽן־תִּשְׁכְּחוּ אֶת־בְּרִית יְהוָה אֱלֹהֵיכֶם אֲשֶׁר כָּרַת עִמָּכֶם וַעֲשִׂיתֶם לָכֶם פֶּסֶל תְּמוּנַת כֹּל אֲשֶׁר צִוְּךָ יְהוָה אֱלֹהֶֽיךָ׃
24 ੨੪ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ। ਉਹ ਇੱਕ ਅਣਖ ਵਾਲਾ ਪਰਮੇਸ਼ੁਰ ਹੈ।
כִּי יְהוָה אֱלֹהֶיךָ אֵשׁ אֹכְלָה הוּא אֵל קַנָּֽא׃
25 ੨੫ ਜਦ ਉਸ ਦੇਸ਼ ਵਿੱਚ ਰਹਿੰਦੇ ਹੋਏ ਤੁਹਾਨੂੰ ਬਹੁਤ ਦਿਨ ਹੋ ਜਾਣ ਅਤੇ ਤੁਹਾਡੇ ਪੁੱਤਰ ਤੇ ਪੋਤਰੇ ਪੈਦਾ ਹੋਣ ਅਤੇ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕਰੋ ਕਿ ਉਹ ਕ੍ਰੋਧਵਾਨ ਹੋਵੇ,
כִּֽי־תוֹלִיד בָּנִים וּבְנֵי בָנִים וְנוֹשַׁנְתֶּם בָּאָרֶץ וְהִשְׁחַתֶּם וַעֲשִׂיתֶם פֶּסֶל תְּמוּנַת כֹּל וַעֲשִׂיתֶם הָרַע בְּעֵינֵי יְהוָֽה־אֱלֹהֶיךָ לְהַכְעִיסֽוֹ׃
26 ੨੬ ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ। ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ ਹੋ ਜਾਵੇਗਾ।
הַעִידֹתִי בָכֶם הַיּוֹם אֶת־הַשָּׁמַיִם וְאֶת־הָאָרֶץ כִּֽי־אָבֹד תֹּאבֵדוּן מַהֵר מֵעַל הָאָרֶץ אֲשֶׁר אַתֶּם עֹבְרִים אֶת־הַיַּרְדֵּן שָׁמָּה לְרִשְׁתָּהּ לֹֽא־תַאֲרִיכֻן יָמִים עָלֶיהָ כִּי הִשָּׁמֵד תִּשָּׁמֵדֽוּן׃
27 ੨੭ ਯਹੋਵਾਹ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦੇਵੇਗਾ ਅਤੇ ਜਿਨ੍ਹਾਂ ਲੋਕਾਂ ਦੇ ਵਿੱਚ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਉੱਥੇ ਤੁਸੀਂ ਥੋੜ੍ਹੇ ਜਿਹੇ ਰਹਿ ਜਾਓਗੇ।
וְהֵפִיץ יְהוָה אֶתְכֶם בָּעַמִּים וְנִשְׁאַרְתֶּם מְתֵי מִסְפָּר בַּגּוֹיִם אֲשֶׁר יְנַהֵג יְהוָה אֶתְכֶם שָֽׁמָּה׃
28 ੨੮ ਤੁਸੀਂ ਉੱਥੇ ਆਦਮੀ ਦੇ ਹੱਥਾਂ ਦੇ ਬਣਾਏ ਹੋਏ ਲੱਕੜ ਅਤੇ ਪੱਥਰ ਦੇ ਦੇਵਤਿਆਂ ਦੀ ਪੂਜਾ ਕਰੋਗੇ ਜਿਹੜੇ ਨਾ ਵੇਖਦੇ, ਨਾ ਸੁਣਦੇ, ਨਾ ਖਾਂਦੇ ਅਤੇ ਨਾ ਸੁੰਘਦੇ ਹਨ।
וַעֲבַדְתֶּם־שָׁם אֱלֹהִים מַעֲשֵׂה יְדֵי אָדָם עֵץ וָאֶבֶן אֲשֶׁר לֹֽא־יִרְאוּן וְלֹא יִשְׁמְעוּן וְלֹא יֹֽאכְלוּן וְלֹא יְרִיחֻֽן׃
29 ੨੯ ਫੇਰ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਖੋਜ ਕਰੋਗੇ।
וּבִקַּשְׁתֶּם מִשָּׁם אֶת־יְהוָה אֱלֹהֶיךָ וּמָצָאתָ כִּי תִדְרְשֶׁנּוּ בְּכָל־לְבָבְךָ וּבְכָל־נַפְשֶֽׁךָ׃
30 ੩੦ ਜਦ ਤੁਸੀਂ ਸੰਕਟ ਵਿੱਚ ਪਓ ਅਤੇ ਇਹ ਸਾਰੀਆਂ ਬਿਪਤਾਵਾਂ ਤੁਹਾਡੇ ਉੱਤੇ ਆ ਪੈਣ ਤਾਂ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ,
בַּצַּר לְךָ וּמְצָאוּךָ כֹּל הַדְּבָרִים הָאֵלֶּה בְּאַחֲרִית הַיָּמִים וְשַׁבְתָּ עַד־יְהוָה אֱלֹהֶיךָ וְשָׁמַעְתָּ בְּקֹלֽוֹ׃
31 ੩੧ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਡਾ ਨਾਸ ਕਰੇਗਾ ਅਤੇ ਨਾ ਹੀ ਉਸ ਨੇਮ ਨੂੰ ਭੁੱਲੇਗਾ ਜਿਸ ਦੇ ਵਿਖੇ ਉਸ ਨੇ ਤੁਹਾਡੇ ਪੁਰਖਿਆਂ ਦੇ ਨਾਲ ਸਹੁੰ ਖਾਧੀ ਸੀ।
כִּי אֵל רַחוּם יְהוָה אֱלֹהֶיךָ לֹא יַרְפְּךָ וְלֹא יַשְׁחִיתֶךָ וְלֹא יִשְׁכַּח אֶת־בְּרִית אֲבֹתֶיךָ אֲשֶׁר נִשְׁבַּע לָהֶֽם׃
32 ੩੨ ਜਦੋਂ ਤੋਂ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ, ਉਸ ਸਮੇਂ ਤੋਂ ਲੈ ਕੇ ਆਪਣੇ ਪੈਦਾ ਹੋਣ ਦੇ ਦਿਨ ਤੱਕ ਦੀਆਂ ਗੱਲਾਂ ਪੁੱਛੋ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਦੀਆਂ ਗੱਲਾਂ ਪੁੱਛੋ, ਕੀ ਕਦੀ ਅਜਿਹੀ ਵੱਡੀ ਗੱਲ ਕਦੀ ਹੋਈ ਜਾਂ ਕਦੀ ਸੁਣੀ ਗਈ ਹੈ?
כִּי שְׁאַל־נָא לְיָמִים רִֽאשֹׁנִים אֲשֶׁר־הָיוּ לְפָנֶיךָ לְמִן־הַיּוֹם אֲשֶׁר בָּרָא אֱלֹהִים ׀ אָדָם עַל־הָאָרֶץ וּלְמִקְצֵה הַשָּׁמַיִם וְעַד־קְצֵה הַשָּׁמָיִם הֲנִֽהְיָה כַּדָּבָר הַגָּדוֹל הַזֶּה אוֹ הֲנִשְׁמַע כָּמֹֽהוּ׃
33 ੩੩ ਕੀ ਕਦੀ ਕਿਸੇ ਪਰਜਾ ਨੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੀ ਹੋਈ ਸੁਣੀ ਅਤੇ ਜੀਉਂਦੀ ਰਹੀ, ਜਿਵੇਂ ਤੁਸੀਂ ਸੁਣੀ ਹੈ?
הֲשָׁמַֽע עָם קוֹל אֱלֹהִים מְדַבֵּר מִתּוֹךְ־הָאֵשׁ כַּאֲשֶׁר־שָׁמַעְתָּ אַתָּה וַיֶּֽחִי׃
34 ੩੪ ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ਼ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?
אוֹ ׀ הֲנִסָּה אֱלֹהִים לָבוֹא לָקַחַת לוֹ גוֹי מִקֶּרֶב גּוֹי בְּמַסֹּת בְּאֹתֹת וּבְמוֹפְתִים וּבְמִלְחָמָה וּבְיָד חֲזָקָה וּבִזְרוֹעַ נְטוּיָה וּבְמוֹרָאִים גְּדֹלִים כְּכֹל אֲשֶׁר־עָשָׂה לָכֶם יְהוָה אֱלֹהֵיכֶם בְּמִצְרַיִם לְעֵינֶֽיךָ׃
35 ੩੫ ਇਹ ਸਭ ਤੁਹਾਨੂੰ ਵਿਖਾਇਆ ਗਿਆ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਉਸ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਹੈ।
אַתָּה הָרְאֵתָ לָדַעַת כִּי יְהוָה הוּא הָאֱלֹהִים אֵין עוֹד מִלְבַדּֽוֹ׃
36 ੩੬ ਅਕਾਸ਼ ਤੋਂ ਉਸ ਨੇ ਤੁਹਾਨੂੰ ਆਪਣੀ ਅਵਾਜ਼ ਸੁਣਾਈ ਤਾਂ ਜੋ ਉਹ ਤੁਹਾਨੂੰ ਸਿੱਖਿਆ ਦੇਵੇ ਅਤੇ ਧਰਤੀ ਉੱਤੇ ਉਸਨੇ ਆਪਣੀ ਵੱਡੀ ਅੱਗ ਤੁਹਾਡੇ ਉੱਤੇ ਪਰਗਟ ਕੀਤੀ ਅਤੇ ਤੁਸੀਂ ਉਸ ਦੇ ਸ਼ਬਦ ਅੱਗ ਦੇ ਵਿੱਚੋਂ ਦੀ ਸੁਣੇ।
מִן־הַשָּׁמַיִם הִשְׁמִֽיעֲךָ אֶת־קֹלוֹ לְיַסְּרֶךָּ וְעַל־הָאָרֶץ הֶרְאֲךָ אֶת־אִשּׁוֹ הַגְּדוֹלָה וּדְבָרָיו שָׁמַעְתָּ מִתּוֹךְ הָאֵֽשׁ׃
37 ੩੭ ਕਿਉਂਕਿ ਉਸ ਨੇ ਤੁਹਾਡੇ ਪੁਰਖਿਆਂ ਨਾਲ ਪ੍ਰੇਮ ਰੱਖਿਆ ਇਸ ਕਾਰਨ ਉਸ ਨੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਨੂੰ ਚੁਣਿਆ ਅਤੇ ਤੁਹਾਨੂੰ ਆਪਣੀ ਹਜ਼ੂਰੀ ਨਾਲ ਅਤੇ ਆਪਣੀ ਵੱਡੀ ਸ਼ਕਤੀ ਨਾਲ ਮਿਸਰ ਤੋਂ ਕੱਢ ਲਿਆਇਆ,
וְתַחַת כִּי אָהַב אֶת־אֲבֹתֶיךָ וַיִּבְחַר בְּזַרְעוֹ אַחֲרָיו וַיּוֹצִֽאֲךָ בְּפָנָיו בְּכֹחוֹ הַגָּדֹל מִמִּצְרָֽיִם׃
38 ੩੮ ਉਹ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਅਤੇ ਤੁਹਾਨੂੰ ਉਨ੍ਹਾਂ ਦੇ ਦੇਸ਼ ਵਿੱਚ ਲਿਆਵੇ ਅਤੇ ਉਨ੍ਹਾਂ ਦੇ ਦੇਸ਼ ਨੂੰ ਤੇਰੀ ਵਿਰਾਸਤ ਬਣਾ ਦੇਵੇ, ਜਿਵੇਂ ਅੱਜ ਦੇ ਦਿਨ ਉਹ ਕਰਦਾ ਹੈ।
לְהוֹרִישׁ גּוֹיִם גְּדֹלִים וַעֲצֻמִים מִמְּךָ מִפָּנֶיךָ לַהֲבִֽיאֲךָ לָֽתֶת־לְךָ אֶת־אַרְצָם נַחֲלָה כַּיּוֹם הַזֶּֽה׃
39 ੩੯ ਇਸ ਲਈ ਅੱਜ ਜਾਣ ਲਓ ਅਤੇ ਆਪਣੇ ਦਿਲਾਂ ਵਿੱਚ ਰੱਖੋ ਕਿ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਯਹੋਵਾਹ ਹੀ ਪਰਮੇਸ਼ੁਰ ਹੈ, ਹੋਰ ਕੋਈ ਹੈ ਹੀ ਨਹੀਂ।
וְיָדַעְתָּ הַיּוֹם וַהֲשֵׁבֹתָ אֶל־לְבָבֶךָ כִּי יְהוָה הוּא הָֽאֱלֹהִים בַּשָּׁמַיִם מִמַּעַל וְעַל־הָאָרֶץ מִתָּחַת אֵין עֽוֹד׃
40 ੪੦ ਤੁਸੀਂ ਉਸ ਦੀਆਂ ਬਿਧੀਆਂ ਅਤੇ ਹੁਕਮਾਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਜੋ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਪਰਮੇਸ਼ੁਰ ਤੁਹਾਨੂੰ ਸਦਾ ਲਈ ਦਿੰਦਾ ਹੈ, ਉਸ ਵਿੱਚ ਤੁਹਾਡੀ ਉਮਰ ਲੰਮੀ ਹੋਵੇ।
וְשָׁמַרְתָּ אֶת־חֻקָּיו וְאֶת־מִצְוֺתָיו אֲשֶׁר אָנֹכִי מְצַוְּךָ הַיּוֹם אֲשֶׁר יִיטַב לְךָ וּלְבָנֶיךָ אַחֲרֶיךָ וּלְמַעַן תַּאֲרִיךְ יָמִים עַל־הַאֲדָמָה אֲשֶׁר יְהוָה אֱלֹהֶיךָ נֹתֵן לְךָ כָּל־הַיָּמִֽים׃
41 ੪੧ ਤਦ ਮੂਸਾ ਨੇ ਯਰਦਨ ਦੇ ਪਾਰ ਪੂਰਬ ਵੱਲ ਤਿੰਨ ਸ਼ਹਿਰ ਵੱਖਰੇ ਕੀਤੇ,
אָז יַבְדִּיל מֹשֶׁה שָׁלֹשׁ עָרִים בְּעֵבֶר הַיַּרְדֵּן מִזְרְחָה שָֽׁמֶשׁ׃
42 ੪੨ ਕਿ ਜੇਕਰ ਕੋਈ ਭੁੱਲ-ਭੁਲੇਖੇ ਆਪਣੇ ਗੁਆਂਢੀ ਨੂੰ ਮਾਰ ਦੇਵੇ ਜਿਸ ਨਾਲ ਉਸ ਦਾ ਪਹਿਲਾਂ ਤੋਂ ਕੋਈ ਵੈਰ ਨਹੀਂ ਸੀ, ਤਾਂ ਉਹ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜ ਜਾਵੇ ਅਤੇ ਉੱਥੇ ਭੱਜ ਕੇ ਜੀਉਂਦਾ ਰਹੇ:
לָנֻס שָׁמָּה רוֹצֵחַ אֲשֶׁר יִרְצַח אֶת־רֵעֵהוּ בִּבְלִי־דַעַת וְהוּא לֹא־שֹׂנֵא לוֹ מִתְּמוֹל שִׁלְשׁוֹם וְנָס אֶל־אַחַת מִן־הֶעָרִים הָאֵל וָחָֽי׃
43 ੪੩ ਅਰਥਾਤ ਰਊਬੇਨੀਆਂ ਦਾ ਬਸਰ ਸ਼ਹਿਰ ਜੋ ਉਜਾੜ ਵਿੱਚ ਉੱਚੇ ਮੈਦਾਨ ਦੇ ਦੇਸ਼ ਵਿੱਚ ਹੈ ਅਤੇ ਗਾਦੀਆਂ ਲਈ ਗਿਲਆਦ ਵਿੱਚ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ।
אֶת־בֶּצֶר בַּמִּדְבָּר בְּאֶרֶץ הַמִּישֹׁר לָרֻֽאוּבֵנִי וְאֶת־רָאמֹת בַּגִּלְעָד לַגָּדִי וְאֶת־גּוֹלָן בַּבָּשָׁן לַֽמְנַשִּֽׁי׃
44 ੪੪ ਇਹ ਉਹ ਬਿਵਸਥਾ ਹੈ ਜਿਹੜੀ ਮੂਸਾ ਨੇ ਇਸਰਾਏਲੀਆਂ ਦੇ ਅੱਗੇ ਰੱਖੀ
וְזֹאת הַתּוֹרָה אֲשֶׁר־שָׂם מֹשֶׁה לִפְנֵי בְּנֵי יִשְׂרָאֵֽל׃
45 ੪੫ ਅਤੇ ਇਹ ਉਹ ਸਾਖੀਆਂ, ਬਿਧੀਆਂ ਅਤੇ ਕਨੂੰਨ ਹਨ, ਜਿਹੜੇ ਮੂਸਾ ਨੇ ਇਸਰਾਏਲੀਆਂ ਨੂੰ ਉਸ ਸਮੇਂ ਦੱਸੇ ਜਦ ਉਹ ਮਿਸਰ ਤੋਂ ਨਿੱਕਲੇ,
אֵלֶּה הָֽעֵדֹת וְהַֽחֻקִּים וְהַמִּשְׁפָּטִים אֲשֶׁר דִּבֶּר מֹשֶׁה אֶל־בְּנֵי יִשְׂרָאֵל בְּצֵאתָם מִמִּצְרָֽיִם׃
46 ੪੬ ਅਰਥਾਤ ਯਰਦਨ ਪਾਰ ਬੈਤ ਪਓਰ ਦੇ ਸਾਹਮਣੇ ਦੀ ਘਾਟੀ ਵਿੱਚ ਜੋ ਅਮੋਰੀਆਂ ਦੇ ਰਾਜੇ ਸੀਹੋਨ ਦੇ ਦੇਸ਼ ਵਿੱਚ ਸੀ। ਉਹ ਹਸ਼ਬੋਨ ਵਿੱਚ ਵੱਸਦਾ ਸੀ, ਜਿਸ ਨੂੰ ਮੂਸਾ ਅਤੇ ਇਸਰਾਏਲੀਆਂ ਨੇ ਮਾਰਿਆ, ਜਦ ਉਹ ਮਿਸਰ ਤੋਂ ਨਿੱਕਲੇ ਸਨ।
בְּעֵבֶר הַיַּרְדֵּן בַּגַּיְא מוּל בֵּית פְּעוֹר בְּאֶרֶץ סִיחֹן מֶלֶךְ הָֽאֱמֹרִי אֲשֶׁר יוֹשֵׁב בְּחֶשְׁבּוֹן אֲשֶׁר הִכָּה מֹשֶׁה וּבְנֵי יִשְׂרָאֵל בְּצֵאתָם מִמִּצְרָֽיִם׃
47 ੪੭ ਉਨ੍ਹਾਂ ਨੇ ਉਸ ਦੇ ਦੇਸ਼ ਉੱਤੇ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਦੇਸ਼ ਉੱਤੇ ਵੀ ਕਬਜ਼ਾ ਕਰ ਲਿਆ। ਇਹ ਦੋਵੇਂ ਅਮੋਰੀਆਂ ਦੇ ਰਾਜੇ ਸਨ ਅਤੇ ਉਹ ਯਰਦਨ ਦੇ ਪਾਰ ਪੂਰਬ ਵੱਲ ਵੱਸਦੇ ਸਨ।
וַיִּֽירְשׁוּ אֶת־אַרְצוֹ וְאֶת־אֶרֶץ ׀ עוֹג מֶֽלֶךְ־הַבָּשָׁן שְׁנֵי מַלְכֵי הָֽאֱמֹרִי אֲשֶׁר בְּעֵבֶר הַיַּרְדֵּן מִזְרַח שָֽׁמֶשׁ׃
48 ੪੮ ਉਨ੍ਹਾਂ ਨੇ ਅਰੋਏਰ ਤੋਂ ਲੈ ਕੇ ਜਿਹੜਾ ਅਰਨੋਨ ਦੇ ਨਾਲੇ ਦੇ ਬੰਨ੍ਹੇ ਉੱਤੇ ਹੈ ਅਤੇ ਸੀਹੋਨ ਪਰਬਤ ਤੱਕ ਜਿਹੜਾ ਹਰਮੋਨ ਵੀ ਅਖਵਾਉਂਦਾ ਹੈ
מֵעֲרֹעֵר אֲשֶׁר עַל־שְׂפַת־נַחַל אַרְנֹן וְעַד־הַר שִׂיאֹן הוּא חֶרְמֽוֹן׃
49 ੪੯ ਅਤੇ ਸਾਰੇ ਅਰਾਬਾਹ ਉੱਤੇ ਯਰਦਨ ਤੋਂ ਪਾਰ ਪੂਰਬ ਵੱਲ ਅਰਥਾਤ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਪਿਸਗਾਹ ਦੀ ਢਾਲ਼ ਹੇਠ ਹੈ, ਕਬਜ਼ਾ ਕਰ ਲਿਆ।
וְכָל־הָעֲרָבָה עֵבֶר הַיַּרְדֵּן מִזְרָחָה וְעַד יָם הָעֲרָבָה תַּחַת אַשְׁדֹּת הַפִּסְגָּֽה׃

< ਬਿਵਸਥਾ ਸਾਰ 4 >