< ਉਪਦੇਸ਼ਕ 2 >

1 ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾ ਲਵਾਂਗਾ, ਇਸ ਲਈ ਸੁੱਖ ਭੋਗ ਅਤੇ ਵੇਖੋ, ਇਹ ਵੀ ਵਿਅਰਥ ਸੀ।
אָמַרְתִּֽי אֲנִי בְּלִבִּי לְכָה־נָּא אֲנַסְּכָה בְשִׂמְחָה וּרְאֵה בְטוֹב וְהִנֵּה גַם־הוּא הָֽבֶל׃
2 ਮੈਂ ਹਾਸੇ ਦੇ ਬਾਰੇ ਆਖਿਆ ਕਿ ਇਹ ਮੂਰਖਤਾ ਹੈ ਅਤੇ ਅਨੰਦ ਦੇ ਬਾਰੇ ਕਿ ਇਹ ਕੀ ਕਰਦਾ ਹੈ?
לִשְׂחוֹק אָמַרְתִּי מְהוֹלָל וּלְשִׂמְחָה מַה־זֹּה עֹשָֽׂה׃
3 ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।
תַּרְתִּי בְלִבִּי לִמְשׁוֹךְ בַּיַּיִן אֶת־בְּשָׂרִי וְלִבִּי נֹהֵג בַּֽחָכְמָה וְלֶאֱחֹז בְּסִכְלוּת עַד אֲשֶׁר־אֶרְאֶה אֵי־זֶה טוֹב לִבְנֵי הָאָדָם אֲשֶׁר יַעֲשׂוּ תַּחַת הַשָּׁמַיִם מִסְפַּר יְמֵי חַיֵּיהֶֽם׃
4 ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ,
הִגְדַּלְתִּי מַעֲשָׂי בָּנִיתִי לִי בָּתִּים נָטַעְתִּי לִי כְּרָמִֽים׃
5 ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ,
עָשִׂיתִי לִי גַּנּוֹת וּפַרְדֵּסִים וְנָטַעְתִּי בָהֶם עֵץ כָּל־פֶּֽרִי׃
6 ਮੈਂ ਆਪਣੇ ਹਰੇ ਰੁੱਖਾਂ ਦੇ ਬਣ ਨੂੰ ਸਿੰਜਣ ਦੇ ਲਈ ਤਲਾਬ ਬਣਾਏ,
עָשִׂיתִי לִי בְּרֵכוֹת מָיִם לְהַשְׁקוֹת מֵהֶם יַעַר צוֹמֵחַ עֵצִֽים׃
7 ਮੈਂ ਦਾਸ ਅਤੇ ਦਾਸੀਆਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਦਾਸ ਵੀ ਸਨ, ਸਗੋਂ ਮੇਰੇ ਕੋਲ ਉਹਨਾਂ ਸਾਰਿਆਂ ਨਾਲੋਂ ਵੱਧ ਵੱਗਾਂ ਅਤੇ ਇੱਜੜਾਂ ਦੀ ਜ਼ਾਇਦਾਦ ਸੀ, ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ।
קָנִיתִי עֲבָדִים וּשְׁפָחוֹת וּבְנֵי־בַיִת הָיָה לִי גַּם מִקְנֶה בָקָר וָצֹאן הַרְבֵּה הָיָה לִי מִכֹּל שֶֽׁהָיוּ לְפָנַי בִּירוּשָׁלָֽ͏ִם׃
8 ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਰਖ਼ੈਲਾਂ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ।
כָּנַסְתִּי לִי גַּם־כֶּסֶף וְזָהָב וּסְגֻלַּת מְלָכִים וְהַמְּדִינוֹת עָשִׂיתִי לִי שָׁרִים וְשָׁרוֹת וְתַעֲנוּגֹת בְּנֵי הָאָדָם שִׁדָּה וְשִׁדּֽוֹת׃
9 ਮੈਂ ਮਹਾਨ ਹੋ ਗਿਆ ਅਤੇ ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਉਹਨਾਂ ਸਾਰਿਆਂ ਨਾਲੋਂ ਬਹੁਤ ਵਾਧਾ ਕੀਤਾ ਪਰ ਫੇਰ ਵੀ ਮੇਰੀ ਬੁੱਧ ਮੇਰੇ ਵਿੱਚ ਟਿਕੀ ਰਹੀ।
וְגָדַלְתִּי וְהוֹסַפְתִּי מִכֹּל שֶׁהָיָה לְפָנַי בִּירוּשָׁלָ͏ִם אַף חָכְמָתִי עָמְדָה לִּֽי׃
10 ੧੦ ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ।
וְכֹל אֲשֶׁר שָֽׁאֲלוּ עֵינַי לֹא אָצַלְתִּי מֵהֶם לֹֽא־מָנַעְתִּי אֶת־לִבִּי מִכָּל־שִׂמְחָה כִּֽי־לִבִּי שָׂמֵחַ מִכָּל־עֲמָלִי וְזֶֽה־הָיָה חֶלְקִי מִכָּל־עֲמָלִֽי׃
11 ੧੧ ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।
וּפָנִיתִֽי אֲנִי בְּכָל־מַעֲשַׂי שֶֽׁעָשׂוּ יָדַי וּבֶֽעָמָל שֶׁעָמַלְתִּי לַעֲשׂוֹת וְהִנֵּה הַכֹּל הֶבֶל וּרְעוּת רוּחַ וְאֵין יִתְרוֹן תַּחַת הַשָּֽׁמֶשׁ׃
12 ੧੨ ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।
וּפָנִיתִֽי אֲנִי לִרְאוֹת חָכְמָה וְהוֹלֵלוֹת וְסִכְלוּת כִּי ׀ מֶה הָאָדָם שֶׁיָּבוֹא אַחֲרֵי הַמֶּלֶךְ אֵת אֲשֶׁר־כְּבָר עָשֽׂוּהוּ׃
13 ੧੩ ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ।
וְרָאִיתִי אָנִי שֶׁיֵּשׁ יִתְרוֹן לַֽחָכְמָה מִן־הַסִּכְלוּת כִּֽיתְרוֹן הָאוֹר מִן־הַחֹֽשֶׁךְ׃
14 ੧੪ ਬੁੱਧਵਾਨ ਦੀਆਂ ਅੱਖਾਂ ਸਿਰ ਵਿੱਚ ਹੀ ਰਹਿੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਤੁਰਦਾ ਹੈ, ਤਾਂ ਵੀ ਮੈਂ ਜਾਣ ਲਿਆ ਕਿ ਸਾਰਿਆਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ।
הֶֽחָכָם עֵינָיו בְּרֹאשׁוֹ וְהַכְּסִיל בַּחֹשֶׁךְ הוֹלֵךְ וְיָדַעְתִּי גַם־אָנִי שֶׁמִּקְרֶה אֶחָד יִקְרֶה אֶת־כֻּלָּֽם׃
15 ੧੫ ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੋ ਕੁਝ ਮੂਰਖ ਉੱਤੇ ਬੀਤਦੀ ਹੈ, ਉਹ ਹੀ ਮੇਰੇ ਉੱਤੇ ਵੀ ਬੀਤੇਗੀ, ਤਾਂ ਫੇਰ ਮੈਂ ਵੱਧ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਵੀ ਵਿਅਰਥ ਹੀ ਹੈ।
וְאָמַרְתִּֽי אֲנִי בְּלִבִּי כְּמִקְרֵה הַכְּסִיל גַּם־אֲנִי יִקְרֵנִי וְלָמָּה חָכַמְתִּי אֲנִי אָז יוֹתֵר וְדִבַּרְתִּי בְלִבִּי שֶׁגַּם־זֶה הָֽבֶל׃
16 ੧੬ ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦੀ ਯਾਦ ਸਦਾ ਤੱਕ ਰਹੇਗੀ, ਕਿਉਂ ਜੋ ਆਉਣ ਵਾਲਿਆਂ ਸਮਿਆਂ ਵਿੱਚ ਸਭ ਕੁਝ ਭੁਲਾ ਦਿੱਤਾ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਉਸੇ ਤਰ੍ਹਾਂ ਹੀ ਜਿਵੇਂ ਮੂਰਖ ਮਰਦਾ ਹੈ!
כִּי אֵין זִכְרוֹן לֶחָכָם עִֽם־הַכְּסִיל לְעוֹלָם בְּשֶׁכְּבָר הַיָּמִים הַבָּאִים הַכֹּל נִשְׁכָּח וְאֵיךְ יָמוּת הֶחָכָם עִֽם־הַכְּסִֽיל׃
17 ੧੭ ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
וְשָׂנֵאתִי אֶת־הַחַיִּים כִּי רַע עָלַי הַֽמַּעֲשֶׂה שֶׁנַּעֲשָׂה תַּחַת הַשָּׁמֶשׁ כִּֽי־הַכֹּל הֶבֶל וּרְעוּת רֽוּחַ׃
18 ੧੮ ਸਗੋਂ ਮੈਂ ਆਪਣੀ ਮਿਹਨਤ ਦੇ ਸਾਰੇ ਕੰਮਾਂ ਤੋਂ ਅੱਕ ਗਿਆ, ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਛੱਡਣਾ ਪਵੇਗਾ ਜੋ ਮੇਰੇ ਤੋਂ ਬਾਅਦ ਆਵੇਗਾ।
וְשָׂנֵאתִֽי אֲנִי אֶת־כָּל־עֲמָלִי שֶׁאֲנִי עָמֵל תַּחַת הַשָּׁמֶשׁ שֶׁאַנִּיחֶנּוּ לָאָדָם שֶׁיִּהְיֶה אַחֲרָֽי׃
19 ੧੯ ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹੋ ਮਾਲਕ ਬਣੇਗਾ! ਇਹ ਵੀ ਵਿਅਰਥ ਹੀ ਹੈ।
וּמִי יוֹדֵעַ הֶֽחָכָם יִהְיֶה אוֹ סָכָל וְיִשְׁלַט בְּכָל־עֲמָלִי שֶֽׁעָמַלְתִּי וְשֶׁחָכַמְתִּי תַּחַת הַשָּׁמֶשׁ גַּם־זֶה הָֽבֶל׃
20 ੨੦ ਤਦ ਮੈਂ ਮੁੜਿਆ ਅਤੇ ਆਪਣੇ ਮਨ ਨੂੰ ਉਸ ਸਾਰੇ ਕੰਮ ਤੋਂ ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਨਿਰਾਸ਼ ਕੀਤਾ,
וְסַבּוֹתִֽי אֲנִי לְיַאֵשׁ אֶת־לִבִּי עַל כָּל־הֶעָמָל שֶׁעָמַלְתִּי תַּחַת הַשָּֽׁמֶשׁ׃
21 ੨੧ ਕਿਉਂ ਜੋ ਇੱਕ ਅਜਿਹਾ ਮਨੁੱਖ ਵੀ ਹੈ ਜਿਸ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਛੱਡ ਜਾਵੇਗਾ, ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਕਿ ਉਹ ਉਸ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਵੱਡੀ ਬਿਪਤਾ ਹੀ ਹੈ।
כִּי־יֵשׁ אָדָם שֶׁעֲמָלוֹ בְּחָכְמָה וּבְדַעַת וּבְכִשְׁרוֹן וּלְאָדָם שֶׁלֹּא עָֽמַל־בּוֹ יִתְּנֶנּוּ חֶלְקוֹ גַּם־זֶה הֶבֶל וְרָעָה רַבָּֽה׃
22 ੨੨ ਭਲਾ, ਮਨੁੱਖ ਨੂੰ ਆਪਣੇ ਸਾਰੇ ਕੰਮ-ਧੰਦੇ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਅਤੇ ਮਨ ਦੇ ਕਸ਼ਟ ਤੋਂ ਕੀ ਲਾਭ ਹੁੰਦਾ ਹੈ?
כִּי מֶֽה־הֹוֶה לָֽאָדָם בְּכָל־עֲמָלוֹ וּבְרַעְיוֹן לִבּו שֶׁהוּא עָמֵל תַּחַת הַשָּֽׁמֶשׁ׃
23 ੨੩ ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ, ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਮਿਲਦਾ। ਇਹ ਵੀ ਵਿਅਰਥ ਹੀ ਹੈ!
כִּי כָל־יָמָיו מַכְאֹבִים וָכַעַס עִנְיָנוֹ גַּם־בַּלַּיְלָה לֹא־שָׁכַב לִבּוֹ גַּם־זֶה הֶבֶל הֽוּא׃
24 ੨੪ ਮਨੁੱਖ ਦੇ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਖਾਵੇ-ਪੀਵੇ ਅਤੇ ਆਪਣੇ ਸਾਰੇ ਕੰਮ-ਧੰਦੇ ਦੇ ਵਿੱਚ ਆਪਣਾ ਮਨ ਪਰਚਾਵੇ। ਮੈਂ ਵੇਖਿਆ ਕਿ ਇਹ ਵੀ ਪਰਮੇਸ਼ੁਰ ਦੇ ਹੱਥੋਂ ਮਿਲਦਾ ਹੈ,
אֵֽין־טוֹב בָּאָדָם שֶׁיֹּאכַל וְשָׁתָה וְהֶרְאָה אֶת־נַפְשׁוֹ טוֹב בַּעֲמָלוֹ גַּם־זֹה רָאִיתִי אָנִי כִּי מִיַּד הָאֱלֹהִים הִֽיא׃
25 ੨੫ ਕਿਉਂ ਜੋ ਉਸ ਨਾਲੋਂ ਵੱਧ ਕੌਣ ਖਾ ਸਕਦਾ ਅਤੇ ਅਨੰਦ ਭੋਗ ਸਕਦਾ ਹੈ?
כִּי מִי יֹאכַל וּמִי יָחוּשׁ חוּץ מִמֶּֽנִּי׃
26 ੨੬ ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
כִּי לְאָדָם שֶׁטּוֹב לְפָנָיו נָתַן חָכְמָה וְדַעַת וְשִׂמְחָה וְלַחוֹטֶא נָתַן עִנְיָן לֶאֱסוֹף וְלִכְנוֹס לָתֵת לְטוֹב לִפְנֵי הָֽאֱלֹהִים גַּם־זֶה הֶבֶל וּרְעוּת רֽוּחַ׃

< ਉਪਦੇਸ਼ਕ 2 >