< ਉਪਦੇਸ਼ਕ 4 >

1 ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ।
וְשַׁבְתִּֽי אֲנִי וָאֶרְאֶה אֶת־כָּל־הָעֲשֻׁקִים אֲשֶׁר נַעֲשִׂים תַּחַת הַשָּׁמֶשׁ וְהִנֵּה ׀ דִּמְעַת הָעֲשֻׁקִים וְאֵין לָהֶם מְנַחֵם וּמִיַּד עֹֽשְׁקֵיהֶם כֹּחַ וְאֵין לָהֶם מְנַחֵֽם׃
2 ਇਸ ਲਈ ਮੈਂ ਮੁਰਦਿਆਂ ਦੀ ਜੋ ਪਹਿਲਾਂ ਮਰ ਚੁੱਕੇ ਸਨ, ਉਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ, ਸਰਾਹੁਣਾ ਕੀਤੀ
וְשַׁבֵּחַ אֲנִי אֶת־הַמֵּתִים שֶׁכְּבָר מֵתוּ מִן־הַחַיִּים אֲשֶׁר הֵמָּה חַיִּים עֲדֶֽנָה׃
3 ਪਰ ਦੋਹਾਂ ਨਾਲੋਂ ਜ਼ਿਆਦਾ ਚੰਗਾ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਹੁਣੇ ਤੱਕ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਵੇਖਿਆ।
וְטוֹב מִשְּׁנֵיהֶם אֵת אֲשֶׁר־עֲדֶן לֹא הָיָה אֲשֶׁר לֹֽא־רָאָה אֶת־הַמַּעֲשֶׂה הָרָע אֲשֶׁר נַעֲשָׂה תַּחַת הַשָּֽׁמֶשׁ׃
4 ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
וְרָאִיתִֽי אֲנִי אֶת־כָּל־עָמָל וְאֵת כָּל־כִּשְׁרוֹן הַֽמַּעֲשֶׂה כִּי הִיא קִנְאַת־אִישׁ מֵרֵעֵהוּ גַּם־זֶה הֶבֶל וּרְעוּת רֽוּחַ׃
5 ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ ।
הַכְּסִיל חֹבֵק אֶת־יָדָיו וְאֹכֵל אֶת־בְּשָׂרֽוֹ׃
6 ਸੁੱਖ ਦਾ ਇੱਕ ਮੁੱਠੀ ਭਰ ਉਨ੍ਹਾਂ ਦੋ ਮੁੱਠੀਆਂ ਨਾਲੋਂ ਚੰਗਾ ਹੈ, ਜਿਸ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ।
טוֹב מְלֹא כַף נָחַת מִמְּלֹא חָפְנַיִם עָמָל וּרְעוּת רֽוּחַ׃
7 ਤਦ ਮੈਂ ਫੇਰ ਸੂਰਜ ਦੇ ਹੇਠ ਹੋਣ ਵਾਲੇ ਵਿਅਰਥ ਨੂੰ ਵੇਖਿਆ,
וְשַׁבְתִּי אֲנִי וָאֶרְאֶה הֶבֶל תַּחַת הַשָּֽׁמֶשׁ׃
8 ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ।
יֵשׁ אֶחָד וְאֵין שֵׁנִי גַּם בֵּן וָאָח אֵֽין־לוֹ וְאֵין קֵץ לְכָל־עֲמָלוֹ גַּם־עיניו עֵינוֹ לֹא־תִשְׂבַּע עֹשֶׁר וּלְמִי ׀ אֲנִי עָמֵל וּמְחַסֵּר אֶת־נַפְשִׁי מִטּוֹבָה גַּם־זֶה הֶבֶל וְעִנְיַן רָע הֽוּא׃
9 ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ,
טוֹבִים הַשְּׁנַיִם מִן־הָאֶחָד אֲשֶׁר יֵשׁ־לָהֶם שָׂכָר טוֹב בַּעֲמָלָֽם׃
10 ੧੦ ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!
כִּי אִם־יִפֹּלוּ הָאֶחָד יָקִים אֶת־חֲבֵרוֹ וְאִילוֹ הָֽאֶחָד שֶׁיִּפּוֹל וְאֵין שֵׁנִי לַהֲקִימֽוֹ׃
11 ੧੧ ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ?
גַּם אִם־יִשְׁכְּבוּ שְׁנַיִם וְחַם לָהֶם וּלְאֶחָד אֵיךְ יֵחָֽם׃
12 ੧੨ ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।
וְאִֽם־יִתְקְפוֹ הָאֶחָד הַשְּׁנַיִם יַעַמְדוּ נֶגְדּוֹ וְהַחוּט הַֽמְשֻׁלָּשׁ לֹא בִמְהֵרָה יִנָּתֵֽק׃
13 ੧੩ ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ,
טוֹב יֶלֶד מִסְכֵּן וְחָכָם מִמֶּלֶךְ זָקֵן וּכְסִיל אֲשֶׁר לֹא־יָדַע לְהִזָּהֵר עֽוֹד׃
14 ੧੪ ਭਾਵੇਂ ਉਹ ਕੈਦਖ਼ਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਹੋਵੇ ਜਾਂ ਰਾਜ ਵਿੱਚ ਗਰੀਬ ਜੰਮਿਆ ਸੀ।
כִּֽי־מִבֵּית הָסוּרִים יָצָא לִמְלֹךְ כִּי גַּם בְּמַלְכוּתוֹ נוֹלַד רָֽשׁ׃
15 ੧੫ ਮੈਂ ਉਹਨਾਂ ਸਾਰੇ ਜੀਉਂਦਿਆਂ ਨੂੰ ਜੋ ਸੂਰਜ ਦੇ ਹੇਠ ਤੁਰਦੇ ਹਨ ਵੇਖਿਆ ਕਿ ਉਸ ਦੂਜੇ ਜੁਆਨ ਨਾਲ ਹੋ ਗਏ, ਜੋ ਉਸ ਦੀ ਥਾਂ ਲੈਣ ਲਈ ਖੜ੍ਹਾ ਹੋਇਆ।
רָאִיתִי אֶת־כָּל־הַחַיִּים הַֽמְהַלְּכִים תַּחַת הַשָּׁמֶשׁ עִם הַיֶּלֶד הַשֵּׁנִי אֲשֶׁר יַעֲמֹד תַּחְתָּֽיו׃
16 ੧੬ ਉਹਨਾਂ ਸਾਰਿਆਂ ਲੋਕਾਂ ਦੀ ਕੋਈ ਹੱਦ ਨਹੀਂ ਜਿਨ੍ਹਾਂ ਉੱਤੇ ਉਹ ਪ੍ਰਧਾਨ ਹੋਇਆ, ਤਾਂ ਵੀ ਜਿਹੜੇ ਉਸ ਤੋਂ ਬਾਅਦ ਹੋਣਗੇ, ਉਹ ਉਸ ਨਾਲ ਖੁਸ਼ ਨਾ ਹੋਣਗੇ। ਸੱਚ-ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
אֵֽין־קֵץ לְכָל־הָעָם לְכֹל אֲשֶׁר־הָיָה לִפְנֵיהֶם גַּם הָאַחֲרוֹנִים לֹא יִשְׂמְחוּ־בוֹ כִּֽי־גַם־זֶה הֶבֶל וְרַעְיוֹן רֽוּחַ׃

< ਉਪਦੇਸ਼ਕ 4 >