< ਉਪਦੇਸ਼ਕ 7 >

1 ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।
טוֹב שֵׁם מִשֶּׁמֶן טוֹב וְיוֹם הַמָּוֶת מִיּוֹם הִוָּלְדֽוֹ׃
2 ਸੋਗ ਵਾਲੇ ਘਰ ਵਿੱਚ ਜਾਣਾ ਦਾਵਤ ਵਾਲੇ ਘਰ ਵਿੱਚ ਜਾਣ ਨਾਲੋਂ ਚੰਗਾ ਹੈ, ਕਿਉਂ ਜੋ ਸਾਰੇ ਮਨੁੱਖਾਂ ਦਾ ਅੰਤ ਇਹੋ ਹੈ ਅਤੇ ਜੀਉਂਦੇ ਆਪਣੇ ਦਿਲ ਵਿੱਚ ਇਸ ਉੱਤੇ ਵਿਚਾਰ ਕਰਨਗੇ।
טוֹב לָלֶכֶת אֶל־בֵּֽית־אֵבֶל מִלֶּכֶת אֶל־בֵּית מִשְׁתֶּה בַּאֲשֶׁר הוּא סוֹף כָּל־הָאָדָם וְהַחַי יִתֵּן אֶל־לִבּֽוֹ׃
3 ਹਾਸੇ ਨਾਲੋਂ ਦੁੱਖ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ।
טוֹב כַּעַס מִשְּׂחֹק כִּֽי־בְרֹעַ פָּנִים יִיטַב לֵֽב׃
4 ਬੁੱਧਵਾਨ ਦਾ ਦਿਲ ਸੋਗ ਵਾਲੇ ਘਰ ਵੱਲ ਲੱਗਿਆ ਰਹਿੰਦਾ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਰਹਿੰਦਾ ਹੈ।
לֵב חֲכָמִים בְּבֵית אֵבֶל וְלֵב כְּסִילִים בְּבֵית שִׂמְחָֽה׃
5 ਮੂਰਖਾਂ ਦੇ ਗੀਤ ਸੁਣਨ ਨਾਲੋਂ ਬੁੱਧਵਾਨ ਦੀ ਝਿੜਕ ਸੁਣਨੀ ਮਨੁੱਖ ਦੇ ਲਈ ਚੰਗੀ ਹੈ।
טוֹב לִשְׁמֹעַ גַּעֲרַת חָכָם מֵאִישׁ שֹׁמֵעַ שִׁיר כְּסִילִֽים׃
6 ਕਿਉਂਕਿ ਜਿਵੇਂ ਕੜਾਹੇ ਦੇ ਹੇਠ ਕੰਡਿਆਂ ਦੀ ਅੱਗ ਨਾਲ ਪਟਾਕਾ ਹੁੰਦਾ ਹੈ, ਉਸੇ ਤਰ੍ਹਾਂ ਹੀ ਮੂਰਖ ਦਾ ਹਾਸਾ ਹੈ, ਇਹ ਵੀ ਵਿਅਰਥ ਹੈ।
כִּי כְקוֹל הַסִּירִים תַּחַת הַסִּיר כֵּן שְׂחֹק הַכְּסִיל וְגַם־זֶה הָֽבֶל׃
7 ਸੱਚ-ਮੁੱਚ ਸਖਤੀ ਬੁੱਧਵਾਨ ਨੂੰ ਕਮਲਾ ਬਣਾ ਦਿੰਦੀ ਹੈ ਅਤੇ ਰਿਸ਼ਵਤ ਬੁੱਧ ਨੂੰ ਵਿਗਾੜ ਦਿੰਦੀ ਹੈ।
כִּי הָעֹשֶׁק יְהוֹלֵל חָכָם וִֽיאַבֵּד אֶת־לֵב מַתָּנָֽה׃
8 ਕਿਸੇ ਗੱਲ ਦਾ ਅੰਤ ਉਸ ਦੇ ਅਰੰਭ ਨਾਲੋਂ ਭਲਾ ਹੈ ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ।
טוֹב אַחֲרִית דָּבָר מֽ͏ֵרֵאשִׁיתוֹ טוֹב אֶֽרֶךְ־רוּחַ מִגְּבַהּ־רֽוּחַ׃
9 ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ।
אַל־תְּבַהֵל בְּרֽוּחֲךָ לִכְעוֹס כִּי כַעַס בְּחֵיק כְּסִילִים יָנֽוּחַ׃
10 ੧੦ ਇਹ ਨਾ ਆਖ ਕਿ ਪਿਛਲੇ ਦਿਨ ਇਹਨਾਂ ਦਿਨਾਂ ਨਾਲੋਂ ਕਿਉਂ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਬਾਰੇ ਨਹੀਂ ਪੁੱਛਦਾ।
אַל־תֹּאמַר מֶה הָיָה שֶׁהַיָּמִים הָרִאשֹׁנִים הָיוּ טוֹבִים מֵאֵלֶּה כִּי לֹא מֵחָכְמָה שָׁאַלְתָּ עַל־זֶֽה׃
11 ੧੧ ਵਿਰਾਸਤ ਦੇ ਵਾਂਗੂੰ ਬੁੱਧ ਚੰਗੀ ਹੈ ਅਤੇ ਜਿਉਂਦਿਆਂ ਲਈ ਲਾਭਕਾਰੀ ਹੈ।
טוֹבָה חָכְמָה עִֽם־נַחֲלָה וְיֹתֵר לְרֹאֵי הַשָּֽׁמֶשׁ׃
12 ੧੨ ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।
כִּי בְּצֵל הַֽחָכְמָה בְּצֵל הַכָּסֶף וְיִתְרוֹן דַּעַת הַֽחָכְמָה תְּחַיֶּה בְעָלֶֽיהָ׃
13 ੧੩ ਪਰਮੇਸ਼ੁਰ ਦੇ ਕੰਮ ਨੂੰ ਵੇਖ, ਜਿਸ ਨੂੰ ਉਹ ਨੇ ਟੇਡਾ ਕੀਤਾ ਹੈ, ਉਸ ਨੂੰ ਕੌਣ ਸਿੱਧਾ ਕਰ ਸਕਦਾ ਹੈ?
רְאֵה אֶת־מַעֲשֵׂה הָאֱלֹהִים כִּי מִי יוּכַל לְתַקֵּן אֵת אֲשֶׁר עִוְּתֽוֹ׃
14 ੧੪ ਖੁਸ਼ਹਾਲੀ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਵਰਗਾ ਬਣਾਇਆ ਹੈ, ਤਾਂ ਕਿ ਮਨੁੱਖ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ।
בְּיוֹם טוֹבָה הֱיֵה בְטוֹב וּבְיוֹם רָעָה רְאֵה גַּם אֶת־זֶה לְעֻמַּת־זֶה עָשָׂה הָֽאֱלֹהִים עַל־דִּבְרַת שֶׁלֹּא יִמְצָא הָֽאָדָם אַחֲרָיו מְאֽוּמָה׃
15 ੧੫ ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਮੀ ਉਮਰ ਭੋਗਦਾ ਹੈ।
אֶת־הַכֹּל רָאִיתִי בִּימֵי הֶבְלִי יֵשׁ צַדִּיק אֹבֵד בְּצִדְקוֹ וְיֵשׁ רָשָׁע מַאֲרִיךְ בְּרָעָתֽוֹ׃
16 ੧੬ ਵਧੇਰੇ ਧਰਮੀ ਨਾ ਬਣ ਅਤੇ ਨਾ ਹੀ ਵਧੇਰੇ ਬੁੱਧਵਾਨ ਹੋ, ਆਪਣੇ ਆਪ ਨੂੰ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ?
אַל־תְּהִי צַדִּיק הַרְבֵּה וְאַל־תִּתְחַכַּם יוֹתֵר לָמָּה תִּשּׁוֹמֵֽם׃
17 ੧੭ ਵਧੇਰੇ ਦੁਸ਼ਟ ਨਾ ਬਣ ਅਤੇ ਨਾ ਹੀ ਮੂਰਖ ਹੋ, ਤੂੰ ਸਮੇਂ ਤੋਂ ਪਹਿਲਾਂ ਕਿਉਂ ਮਰੇਂ?
אַל־תִּרְשַׁע הַרְבֵּה וְאַל־תְּהִי סָכָל לָמָּה תָמוּת בְּלֹא עִתֶּֽךָ׃
18 ੧੮ ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।
טוֹב אֲשֶׁר תֶּאֱחֹז בָּזֶה וְגַם־מִזֶּה אַל־תַּנַּח אֶת־יָדֶךָ כִּֽי־יְרֵא אֱלֹהִים יֵצֵא אֶת־כֻּלָּֽם׃
19 ੧੯ ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ।
הַֽחָכְמָה תָּעֹז לֶחָכָם מֵֽעֲשָׂרָה שַׁלִּיטִים אֲשֶׁר הָיוּ בָּעִֽיר׃
20 ੨੦ ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।
כִּי אָדָם אֵין צַדִּיק בָּאָרֶץ אֲשֶׁר יַעֲשֶׂה־טּוֹב וְלֹא יֶחֱטָֽא׃
21 ੨੧ ਸਾਰੀਆਂ ਗੱਲਾਂ ਜੋ ਆਖੀਆਂ ਜਾਂਦੀਆਂ ਹਨ, ਉਨ੍ਹਾਂ ਉੱਤੇ ਮਨ ਨਾ ਲਾ, ਕਿਤੇ ਤੂੰ ਆਪਣੇ ਦਾਸ ਨੂੰ ਤੈਨੂੰ ਸਰਾਪ ਦਿੰਦੇ ਹੋਏ ਸੁਣੇਂ!
גַּם לְכָל־הַדְּבָרִים אֲשֶׁר יְדַבֵּרוּ אַל־תִּתֵּן לִבֶּךָ אֲשֶׁר לֹֽא־תִשְׁמַע אֶֽת־עַבְדְּךָ מְקַלְלֶֽךָ׃
22 ੨੨ ਕਿਉਂ ਜੋ ਤੂੰ ਆਪਣੇ ਮਨ ਵਿੱਚ ਜਾਣਦਾ ਹੈਂ, ਜੋ ਤੂੰ ਵੀ ਕਈ ਵਾਰੀ ਇਸੇ ਤਰ੍ਹਾਂ ਦੂਸਰਿਆਂ ਨੂੰ ਸਰਾਪ ਦਿੱਤਾ ਹੈ!
כִּי גַּם־פְּעָמִים רַבּוֹת יָדַע לִבֶּךָ אֲשֶׁר גַּם־את אַתָּה קִלַּלְתָּ אֲחֵרִֽים׃
23 ੨੩ ਮੈਂ ਬੁੱਧ ਨਾਲ ਇਹ ਸਭ ਕੁਝ ਪਰਖਿਆ ਹੈ। ਮੈਂ ਆਖਿਆ ਕਿ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੇਰੀ ਪਹੁੰਚ ਤੋਂ ਦੂਰ ਸੀ
כָּל־זֹה נִסִּיתִי בַֽחָכְמָה אָמַרְתִּי אֶחְכָּמָה וְהִיא רְחוֹקָה מִמֶּֽנִּי׃
24 ੨੪ ਜੋ ਕੁਝ ਦੂਰ ਅਤੇ ਬਹੁਤ ਡੂੰਘਾ ਹੈ, ਉਹ ਨੂੰ ਕੌਣ ਲੱਭ ਸਕਦਾ ਹੈ?
רָחוֹק מַה־שֶּׁהָיָה וְעָמֹק ׀ עָמֹק מִי יִמְצָאֶֽנּוּ׃
25 ੨੫ ਮੈਂ ਆਪਣਾ ਮਨ ਲਗਾਇਆ ਕਿ ਬੁੱਧ ਨੂੰ ਜਾਣਾਂ ਅਤੇ ਲੱਭ ਲਵਾਂ ਅਤੇ ਉਸ ਦੇ ਮੁੱਢ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਅਤੇ ਮੂਰਖਤਾਈ ਜੋ ਪਾਗਲਪਣ ਹੈ, ਉਸ ਨੂੰ ਸਮਝਾਂ।
סַבּוֹתִֽי אֲנִי וְלִבִּי לָדַעַת וְלָתוּר וּבַקֵּשׁ חָכְמָה וְחֶשְׁבּוֹן וְלָדַעַת רֶשַׁע כֶּסֶל וְהַסִּכְלוּת הוֹלֵלֽוֹת׃
26 ੨੬ ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ਼ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ
וּמוֹצֶא אֲנִי מַר מִמָּוֶת אֶת־הָֽאִשָּׁה אֲשֶׁר־הִיא מְצוֹדִים וַחֲרָמִים לִבָּהּ אֲסוּרִים יָדֶיהָ טוֹב לִפְנֵי הָאֱלֹהִים יִמָּלֵט מִמֶּנָּה וְחוֹטֵא יִלָּכֶד בָּֽהּ׃
27 ੨੭ ਉਪਦੇਸ਼ਕ ਆਖਦਾ ਹੈ, ਵੇਖੋ, ਮੈਂ ਇੱਕ ਗੱਲ ਨੂੰ ਦੂਜੀ ਗੱਲ ਦੇ ਨਾਲ ਜੋੜ ਕੇ ਇਹ ਖੋਜ ਕੱਢੀ ਹੈ।
רְאֵה זֶה מָצָאתִי אָמְרָה קֹהֶלֶת אַחַת לְאַחַת לִמְצֹא חֶשְׁבּֽוֹן׃
28 ੨੮ ਜਿਸ ਨੂੰ ਹੁਣ ਤੱਕ ਮੇਰਾ ਮਨ ਭਾਲਦਾ ਰਹਿੰਦਾ ਹੈ, ਪਰ ਮੈਨੂੰ ਨਹੀਂ ਮਿਲਿਆ: ਹਜ਼ਾਰਾਂ ਵਿੱਚੋਂ ਮੈਂ ਇੱਕ ਮਨੁੱਖ ਨੂੰ ਲੱਭਿਆ ਹੈ ਪਰ ਇੱਕ ਵੀ ਇਸਤਰੀ ਮੈਨੂੰ ਇਹਨਾਂ ਸਾਰਿਆਂ ਵਿੱਚੋਂ ਨਹੀਂ ਲੱਭੀ।
אֲשֶׁר עוֹד־בִּקְשָׁה נַפְשִׁי וְלֹא מָצָאתִי אָדָם אֶחָד מֵאֶלֶף מָצָאתִי וְאִשָּׁה בְכָל־אֵלֶּה לֹא מָצָֽאתִי׃
29 ੨੯ ਵੇਖੋ, ਮੈਂ ਸਿਰਫ਼ ਇਹੋ ਹੀ ਲੱਭਿਆ ਹੈ ਕਿ ਪਰਮੇਸ਼ੁਰ ਨੇ ਮਨੁੱਖ ਨੂੰ ਸਿੱਧਾ ਬਣਾਇਆ, ਪਰ ਉਹਨਾਂ ਨੇ ਬਹੁਤੀਆਂ ਜੁਗਤਾਂ ਭਾਲੀਆਂ ਹਨ।
לְבַד רְאֵה־זֶה מָצָאתִי אֲשֶׁר עָשָׂה הָאֱלֹהִים אֶת־הָאָדָם יָשָׁר וְהֵמָּה בִקְשׁוּ חִשְּׁבֹנוֹת רַבִּֽים׃

< ਉਪਦੇਸ਼ਕ 7 >