< ਉਪਦੇਸ਼ਕ 9 >

1 ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ।
כִּי אֶת־כָּל־זֶה נָתַתִּי אֶל־לִבִּי וְלָבוּר אֶת־כָּל־זֶה אֲשֶׁר הַצַּדִּיקִים וְהַחֲכָמִים וַעֲבָדֵיהֶם בְּיַד הָאֱלֹהִים גַּֽם־אַהֲבָה גַם־שִׂנְאָה אֵין יוֹדֵעַ הָֽאָדָם הַכֹּל לִפְנֵיהֶֽם׃
2 ਸਭ ਕੁਝ ਸਾਰਿਆਂ ਉੱਤੇ ਇੱਕੋ ਜਿਹਾ ਵਾਪਰਦਾ ਹੈ। ਧਰਮੀ ਅਤੇ ਦੁਸ਼ਟ ਉੱਤੇ, ਭਲੇਮਾਣਸ, ਪਾਕ ਅਤੇ ਪਲੀਤ ਉੱਤੇ, ਜਿਹੜਾ ਬਲੀ ਚੜ੍ਹਾਉਂਦਾ ਹੈ, ਉਸ ਉੱਤੇ ਅਤੇ ਜਿਹੜਾ ਬਲੀ ਨਹੀਂ ਚੜ੍ਹਾਉਂਦਾ, ਉਸ ਉੱਤੇ ਇੱਕੋ ਜਿਹੀ ਗੱਲ ਵਾਪਰਦੀ ਹੈ, ਜਿਸ ਤਰ੍ਹਾਂ ਦਾ ਭਲਾਮਾਣਸ ਹੈ, ਉਸੇ ਤਰ੍ਹਾਂ ਦਾ ਹੀ ਪਾਪੀ ਹੈ, ਜਿਸ ਤਰ੍ਹਾਂ ਦਾ ਸਹੁੰ ਚੁੱਕਣ ਵਾਲਾ ਹੈ, ਉਸੇ ਤਰ੍ਹਾਂ ਦਾ ਹੀ ਉਹ ਹੈ ਜੋ ਸਹੁੰ ਤੋਂ ਡਰਦਾ ਹੈ
הַכֹּל כַּאֲשֶׁר לַכֹּל מִקְרֶה אֶחָד לַצַּדִּיק וְלָרָשָׁע לַטּוֹב וְלַטָּהוֹר וְלַטָּמֵא וְלַזֹּבֵחַ וְלַאֲשֶׁר אֵינֶנּוּ זֹבֵחַ כַּטּוֹב כַּֽחֹטֶא הַנִּשְׁבָּע כַּאֲשֶׁר שְׁבוּעָה יָרֵֽא׃
3 ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ।
זֶה ׀ רָע בְּכֹל אֲשֶֽׁר־נַעֲשָׂה תַּחַת הַשֶּׁמֶשׁ כִּֽי־מִקְרֶה אֶחָד לַכֹּל וְגַם לֵב בְּֽנֵי־הָאָדָם מָלֵא־רָע וְהוֹלֵלוֹת בִּלְבָבָם בְּחַיֵּיהֶם וְאַחֲרָיו אֶל־הַמֵּתִֽים׃
4 ਜਿਹੜਾ ਸਾਰੇ ਜੀਉਂਦਿਆਂ ਵਿੱਚ ਹੈ ਉਹ ਦੇ ਲਈ ਆਸ ਹੈ, ਕਿਉਂ ਜੋ ਮਰੇ ਹੋਏ ਸ਼ੇਰ ਨਾਲੋਂ ਜੀਉਂਦਾ ਕੁੱਤਾ ਚੰਗਾ ਹੈ।
כִּי־מִי אֲשֶׁר יבחר יְחֻבַּר אֶל כָּל־הַחַיִּים יֵשׁ בִּטָּחוֹן כִּֽי־לְכֶלֶב חַי הוּא טוֹב מִן־הָאַרְיֵה הַמֵּֽת׃
5 ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ।
כִּי הַֽחַיִּים יוֹדְעִים שֶׁיָּמֻתוּ וְהַמֵּתִים אֵינָם יוֹדְעִים מְאוּמָה וְאֵֽין־עוֹד לָהֶם שָׂכָר כִּי נִשְׁכַּח זִכְרָֽם׃
6 ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਤੇ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਲਈ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ, ਉਨ੍ਹਾਂ ਦਾ ਕੋਈ ਭਾਗ ਨਹੀਂ।
גַּם אַהֲבָתָם גַּם־שִׂנְאָתָם גַּם־קִנְאָתָם כְּבָר אָבָדָה וְחֵלֶק אֵין־לָהֶם עוֹד לְעוֹלָם בְּכֹל אֲשֶֽׁר־נַעֲשָׂה תַּחַת הַשָּֽׁמֶשׁ׃
7 ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।
לֵךְ אֱכֹל בְּשִׂמְחָה לַחְמֶךָ וּֽשֲׁתֵה בְלֶב־טוֹב יֵינֶךָ כִּי כְבָר רָצָה הָאֱלֹהִים אֶֽת־מַעֲשֶֽׂיךָ׃
8 ਤੇਰੇ ਕੱਪੜੇ ਸਦਾ ਚਿੱਟੇ ਹੋਣ ਅਤੇ ਤੇਰੇ ਸਿਰ ਉੱਤੇ ਤੇਲ ਦੀ ਘਾਟ ਨਾ ਹੋਵੇ।
בְּכָל־עֵת יִהְיוּ בְגָדֶיךָ לְבָנִים וְשֶׁמֶן עַל־רֹאשְׁךָ אַל־יֶחְסָֽר׃
9 ਆਪਣੇ ਵਿਅਰਥ ਜੀਵਨ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ, ਕਿਉਂ ਜੋ ਜੀਵਨ ਵਿੱਚ ਅਤੇ ਸੂਰਜ ਦੇ ਹੇਠਲੇ ਕੰਮ-ਧੰਦਿਆਂ ਵਿੱਚ ਇਹੋ ਤੇਰਾ ਭਾਗ ਹੈ।
רְאֵה חַיִּים עִם־אִשָּׁה אֲשֶׁר־אָהַבְתָּ כָּל־יְמֵי חַיֵּי הֶבְלֶךָ אֲשֶׁר נָֽתַן־לְךָ תַּחַת הַשֶּׁמֶשׁ כֹּל יְמֵי הֶבְלֶךָ כִּי הוּא חֶלְקְךָ בַּֽחַיִּים וּבַעֲמָלְךָ אֲשֶׁר־אַתָּה עָמֵל תַּחַת הַשָּֽׁמֶשׁ׃
10 ੧੦ ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ। (Sheol h7585)
כֹּל אֲשֶׁר תִּמְצָא יָֽדְךָ לַעֲשׂוֹת בְּכֹחֲךָ עֲשֵׂה כִּי אֵין מַעֲשֶׂה וְחֶשְׁבּוֹן וְדַעַת וְחָכְמָה בִּשְׁאוֹל אֲשֶׁר אַתָּה הֹלֵךְ שָֽׁמָּה׃ (Sheol h7585)
11 ੧੧ ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ।
שַׁבְתִּי וְרָאֹה תַֽחַת־הַשֶּׁמֶשׁ כִּי לֹא לַקַּלִּים הַמֵּרוֹץ וְלֹא לַגִּבּוֹרִים הַמִּלְחָמָה וְגַם לֹא לַחֲכָמִים לֶחֶם וְגַם לֹא לַנְּבֹנִים עֹשֶׁר וְגַם לֹא לַיֹּדְעִים חֵן כִּי־עֵת וָפֶגַע יִקְרֶה אֶת־כֻּלָּֽם׃
12 ੧੨ ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ਼ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ਼ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ।
כִּי גַּם לֹֽא־יֵדַע הָאָדָם אֶת־עִתּוֹ כַּדָּגִים שֶׁנֶּֽאֱחָזִים בִּמְצוֹדָה רָעָה וְכַצִּפֳּרִים הָאֲחֻזוֹת בַּפָּח כָּהֵם יֽוּקָשִׁים בְּנֵי הָֽאָדָם לְעֵת רָעָה כְּשֶׁתִּפּוֹל עֲלֵיהֶם פִּתְאֹֽם׃
13 ੧੩ ਸੂਰਜ ਦੇ ਹੇਠ ਮੈਂ ਇਹ ਬੁੱਧ ਵੀ ਵੇਖੀ ਅਤੇ ਇਹ ਮੈਨੂੰ ਵੱਡੀ ਲੱਗੀ।
גַּם־זֹה רָאִיתִי חָכְמָה תַּחַת הַשָּׁמֶשׁ וּגְדוֹלָה הִיא אֵלָֽי׃
14 ੧੪ ਇੱਕ ਛੋਟਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਥੋੜ੍ਹੇ ਜਿਹੇ ਲੋਕ ਸਨ। ਉਹ ਦੇ ਉੱਤੇ ਇੱਕ ਵੱਡੇ ਰਾਜੇ ਨੇ ਹਮਲਾ ਕੀਤਾ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਮੋਰਚੇ ਲਾਏ।
עִיר קְטַנָּה וַאֲנָשִׁים בָּהּ מְעָט וּבָֽא־אֵלֶיהָ מֶלֶךְ גָּדוֹל וְסָבַב אֹתָהּ וּבָנָה עָלֶיהָ מְצוֹדִים גְּדֹלִֽים׃
15 ੧੫ ਉਹ ਦੇ ਵਿੱਚ ਇੱਕ ਕੰਗਾਲ ਪਰ ਬੁੱਧਵਾਨ ਮਨੁੱਖ ਮਿਲਿਆ, ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ, ਤਾਂ ਵੀ ਕਿਸੇ ਮਨੁੱਖ ਨੇ ਉਸ ਕੰਗਾਲ ਨੂੰ ਯਾਦ ਨਾ ਰੱਖਿਆ।
וּמָצָא בָהּ אִישׁ מִסְכֵּן חָכָם וּמִלַּט־הוּא אֶת־הָעִיר בְּחָכְמָתוֹ וְאָדָם לֹא זָכַר אֶת־הָאִישׁ הַמִּסְכֵּן הַהּֽוּא׃
16 ੧੬ ਤਦ ਮੈਂ ਆਖਿਆ ਕਿ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਕੰਗਾਲ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ।
וְאָמַרְתִּי אָנִי טוֹבָה חָכְמָה מִגְּבוּרָה וְחָכְמַת הַמִּסְכֵּן בְּזוּיָה וּדְבָרָיו אֵינָם נִשְׁמָעִֽים׃
17 ੧੭ ਬੁੱਧਵਾਨਾਂ ਦੀਆਂ ਹੌਲੀ ਆਖੀਆਂ ਹੋਈਆਂ ਗੱਲਾਂ, ਮੂਰਖਾਂ ਦੇ ਹਾਕਮ ਦੇ ਰੌਲ਼ੇ ਨਾਲੋਂ ਵਧੇਰੇ ਸੁਣੀਆਂ ਜਾਂਦੀਆਂ ਹਨ।
דִּבְרֵי חֲכָמִים בְּנַחַת נִשְׁמָעִים מִזַּעֲקַת מוֹשֵׁל בַּכְּסִילִֽים׃
18 ੧੮ ਯੁੱਧ ਦੇ ਹਥਿਆਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਮਨੁੱਖ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ।
טוֹבָה חָכְמָה מִכְּלֵי קְרָב וְחוֹטֶא אֶחָד יְאַבֵּד טוֹבָה הַרְבֵּֽה׃

< ਉਪਦੇਸ਼ਕ 9 >