< ਅਫ਼ਸੀਆਂ ਨੂੰ 2 >

1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!
και υμας οντας νεκρους τοις παραπτωμασιν και ταις αμαρτιαις
2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ! (aiōn g165)
εν αις ποτε περιεπατησατε κατα τον αιωνα του κοσμου τουτου κατα τον αρχοντα της εξουσιας του αερος του πνευματος του νυν ενεργουντος εν τοις υιοις της απειθειας (aiōn g165)
3 ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!
εν οις και ημεις παντες ανεστραφημεν ποτε εν ταις επιθυμιαις της σαρκος ημων ποιουντες τα θεληματα της σαρκος και των διανοιων και ημεν τεκνα φυσει οργης ως και οι λοιποι
4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ!
ο δε θεος πλουσιος ων εν ελεει δια την πολλην αγαπην αυτου ην ηγαπησεν ημας
5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!
και οντας ημας νεκρους τοις παραπτωμασιν συνεζωοποιησεν τω χριστω χαριτι εστε σεσωσμενοι
6 ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ!
και συνηγειρεν και συνεκαθισεν εν τοις επουρανιοις εν χριστω ιησου
7 ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ! (aiōn g165)
ινα ενδειξηται εν τοις αιωσιν τοις επερχομενοις τον υπερβαλλοντα πλουτον της χαριτος αυτου εν χρηστοτητι εφ ημας εν χριστω ιησου (aiōn g165)
8 ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!
τη γαρ χαριτι εστε σεσωσμενοι δια της πιστεως και τουτο ουκ εξ υμων θεου το δωρον
9 ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!
ουκ εξ εργων ινα μη τις καυχησηται
10 ੧੦ ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
αυτου γαρ εσμεν ποιημα κτισθεντες εν χριστω ιησου επι εργοις αγαθοις οις προητοιμασεν ο θεος ινα εν αυτοις περιπατησωμεν
11 ੧੧ ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!
διο μνημονευετε οτι υμεις ποτε τα εθνη εν σαρκι οι λεγομενοι ακροβυστια υπο της λεγομενης περιτομης εν σαρκι χειροποιητου
12 ੧੨ ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!
οτι ητε εν τω καιρω εκεινω χωρις χριστου απηλλοτριωμενοι της πολιτειας του ισραηλ και ξενοι των διαθηκων της επαγγελιας ελπιδα μη εχοντες και αθεοι εν τω κοσμω
13 ੧੩ ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ!
νυνι δε εν χριστω ιησου υμεις οι ποτε οντες μακραν εγγυς εγενηθητε εν τω αιματι του χριστου
14 ੧੪ ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ!
αυτος γαρ εστιν η ειρηνη ημων ο ποιησας τα αμφοτερα εν και το μεσοτοιχον του φραγμου λυσας
15 ੧੫ ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ!
την εχθραν εν τη σαρκι αυτου τον νομον των εντολων εν δογμασιν καταργησας ινα τους δυο κτιση εν εαυτω εις ενα καινον ανθρωπον ποιων ειρηνην
16 ੧੬ ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ!
και αποκαταλλαξη τους αμφοτερους εν ενι σωματι τω θεω δια του σταυρου αποκτεινας την εχθραν εν αυτω
17 ੧੭ ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ!
και ελθων ευηγγελισατο ειρηνην ημιν τοις μακραν και τοις εγγυς
18 ੧੮ ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ!
οτι δι αυτου εχομεν την προσαγωγην οι αμφοτεροι εν ενι πνευματι προς τον πατερα
19 ੧੯ ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ!
αρα ουν ουκετι εστε ξενοι και παροικοι αλλα συμπολιται των αγιων και οικειοι του θεου
20 ੨੦ ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!
εποικοδομηθεντες επι τω θεμελιω των αποστολων και προφητων οντος ακρογωνιαιου αυτου ιησου χριστου
21 ੨੧ ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ।
εν ω πασα οικοδομη συναρμολογουμενη αυξει εις ναον αγιον εν κυριω
22 ੨੨ ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ ।
εν ω και υμεις συνοικοδομεισθε εις κατοικητηριον του θεου εν πνευματι

< ਅਫ਼ਸੀਆਂ ਨੂੰ 2 >