< ਅਸਤਰ 1 >

1 ਅਹਸ਼ਵੇਰੋਸ਼ ਰਾਜਾ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ (ਇਹ ਉਹ ਅਹਸ਼ਵੇਰੋਸ਼ ਹੈ, ਜਿਹੜਾ ਭਾਰਤ ਤੋਂ ਕੂਸ਼ ਦੇਸ਼ ਤੱਕ ਇੱਕ ਸੌ ਸਤਾਈ ਸੂਬਿਆਂ ਉੱਤੇ ਰਾਜ ਕਰਦਾ ਸੀ)
וַיְהִי בִּימֵי אֲחַשְׁוֵרוֹשׁ הוּא אֲחַשְׁוֵרוֹשׁ הַמֹּלֵךְ מֵהֹדּוּ וְעַד־כּוּשׁ שֶׁבַע וְעֶשְׂרִים וּמֵאָה מְדִינָֽה׃
2 ਕਿ ਉਨ੍ਹਾਂ ਦਿਨਾਂ ਵਿੱਚ ਜਦੋਂ ਅਹਸ਼ਵੇਰੋਸ਼ ਰਾਜਾ ਆਪਣੀ ਰਾਜ ਗੱਦੀ ਉੱਤੇ ਜਿਹੜੀ ਸ਼ੂਸ਼ਨ ਦੇ ਮਹਿਲ ਵਿੱਚ ਸੀ, ਬਿਰਾਜਮਾਨ ਸੀ,
בַּיָּמִים הָהֵם כְּשֶׁבֶת ׀ הַמֶּלֶךְ אֲחַשְׁוֵרוֹשׁ עַל כִּסֵּא מַלְכוּתוֹ אֲשֶׁר בְּשׁוּשַׁן הַבִּירָֽה׃
3 ਤਦ ਉਸ ਨੇ ਆਪਣੇ ਰਾਜ ਦੇ ਤੀਸਰੇ ਸਾਲ ਵਿੱਚ ਆਪਣਿਆਂ ਸਾਰਿਆਂ ਹਾਕਮਾਂ ਅਤੇ ਅਧਿਕਾਰੀਆਂ ਦੀ ਦਾਵਤ ਕੀਤੀ। ਫ਼ਾਰਸ ਅਤੇ ਮਾਦਾ ਦੇ ਸੈਨਾਪਤੀ ਅਤੇ ਸੂਬਿਆਂ ਦੇ ਪ੍ਰਧਾਨ ਅਤੇ ਹਾਕਮ ਵੀ ਉੱਥੇ ਹਾਜ਼ਰ ਸਨ।
בִּשְׁנַת שָׁלוֹשׁ לְמָלְכוֹ עָשָׂה מִשְׁתֶּה לְכָל־שָׂרָיו וַעֲבָדָיו חֵיל ׀ פָּרַס וּמָדַי הַֽפַּרְתְּמִים וְשָׂרֵי הַמְּדִינוֹת לְפָנָֽיו׃
4 ਉਹ ਉਨ੍ਹਾਂ ਨੂੰ ਬਹੁਤ ਦਿਨਾਂ ਅਰਥਾਤ ਇੱਕ ਸੌ ਅੱਸੀ ਦਿਨਾਂ ਤੱਕ ਆਪਣੇ ਪਰਤਾਪੀ ਰਾਜ ਦਾ ਧਨ ਅਤੇ ਬਹੁਮੁੱਲੇ ਪਦਾਰਥ ਆਪਣੀ ਮਹਾਨਤਾ ਦਰਸਾਉਣ ਲਈ ਵਿਖਾਉਂਦਾ ਰਿਹਾ।
בְּהַרְאֹתוֹ אֶת־עֹשֶׁר כְּבוֹד מַלְכוּתוֹ וְאֶת־יְקָר תִּפְאֶרֶת גְּדוּלָּתוֹ יָמִים רַבִּים שְׁמוֹנִים וּמְאַת יֽוֹם׃
5 ਜਦ ਇਹ ਦਿਨ ਬੀਤ ਗਏ, ਤਾਂ ਰਾਜੇ ਨੇ ਭਾਵੇਂ ਵੱਡਾ ਭਾਵੇਂ ਛੋਟਾ ਅਰਥਾਤ ਉਨ੍ਹਾਂ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੇ ਹੋਏ ਸਨ, ਸੱਤ ਦਿਨ ਤੱਕ ਸ਼ਾਹੀ ਬਾਗ਼ ਦੇ ਵਿਹੜੇ ਵਿੱਚ ਦਾਵਤ ਕੀਤੀ।
וּבִמְלוֹאת ׀ הַיָּמִים הָאֵלֶּה עָשָׂה הַמֶּלֶךְ לְכָל־הָעָם הַנִּמְצְאִים בְּשׁוּשַׁן הַבִּירָה לְמִגָּדוֹל וְעַד־קָטָן מִשְׁתֶּה שִׁבְעַת יָמִים בַּחֲצַר גִּנַּת בִּיתַן הַמֶּֽלֶךְ׃
6 ਉੱਥੇ ਸਫ਼ੇਦ ਅਤੇ ਨੀਲੇ ਰੰਗ ਦੇ ਮਹੀਨ ਪਰਦੇ ਸਨ, ਜੋ ਮਹੀਨ ਸਫ਼ੇਦ ਅਤੇ ਬੈਂਗਣੀ ਰੰਗ ਦੀਆਂ ਡੋਰੀਆਂ ਨਾਲ ਚਾਂਦੀ ਦੇ ਛੱਲਿਆਂ ਵਿੱਚ, ਸੰਗਮਰਮਰ ਦੇ ਥੰਮ੍ਹਾਂ ਨਾਲ ਬੰਨ੍ਹੇ ਹੋਏ ਸਨ, ਅਤੇ ਉੱਥੇ ਦੀਆਂ ਚੌਂਕੀਆਂ ਸੋਨੇ ਅਤੇ ਚਾਂਦੀ ਦੀਆਂ ਸਨ ਅਤੇ ਲਾਲ ਤੇ ਚਿੱਟੇ ਤੇ ਪੀਲੇ ਤੇ ਕਾਲੇ ਸੰਗਮਰਮਰ ਨਾਲ ਬਣੇ ਹੋਏ ਫ਼ਰਸ਼ ਉੱਤੇ ਰੱਖੀਆਂ ਹੋਈਆਂ ਸਨ।
חוּר ׀ כַּרְפַּס וּתְכֵלֶת אָחוּז בְּחַבְלֵי־בוּץ וְאַרְגָּמָן עַל־גְּלִילֵי כֶסֶף וְעַמּוּדֵי שֵׁשׁ מִטּוֹת ׀ זָהָב וָכֶסֶף עַל רִֽצְפַת בַּהַט־וָשֵׁשׁ וְדַר וְסֹחָֽרֶת׃
7 ਉਸ ਦਾਵਤ ਵਿੱਚ ਸ਼ਾਹੀ ਮਧ ਭਿੰਨ-ਭਿੰਨ ਪ੍ਰਕਾਰ ਦੇ ਭਾਂਡਿਆਂ ਵਿੱਚ ਰਾਜਾ ਦੀ ਰੀਤ ਅਨੁਸਾਰ ਵੱਡੀ ਮਾਤਰਾ ਵਿੱਚ ਪੀਣ ਨੂੰ ਦਿੱਤੀ ਗਈ।
וְהַשְׁקוֹת בִּכְלֵי זָהָב וְכֵלִים מִכֵּלִים שׁוֹנִים וְיֵין מַלְכוּת רָב כְּיַד הַמֶּֽלֶךְ׃
8 ਦਾਖ਼ਰਸ ਦਾ ਪੀਣਾ ਰੀਤ ਦੇ ਅਨੁਸਾਰ ਹੁੰਦਾ ਸੀ, ਕੋਈ ਕਿਸੇ ਨੂੰ ਜ਼ਬਰਦਸਤੀ ਨਹੀਂ ਪਿਲਾ ਸਕਦਾ ਸੀ, ਕਿਉਂਕਿ ਰਾਜਾ ਨੇ ਆਪਣੇ ਮਹਿਲ ਦੇ ਸਾਰੇ ਭੰਡਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਹਰੇਕ ਮਹਿਮਾਨ ਨਾਲ ਉਸ ਦੀ ਮਰਜ਼ੀ ਦੇ ਅਨੁਸਾਰ ਹੀ ਵਰਤਾਉ ਕੀਤਾ ਜਾਵੇ।
וְהַשְּׁתִיָּה כַדָּת אֵין אֹנֵס כִּי־כֵן ׀ יִסַּד הַמֶּלֶךְ עַל כָּל־רַב בֵּיתוֹ לַעֲשׂוֹת כִּרְצוֹן אִישׁ־וָאִֽישׁ׃
9 ਰਾਣੀ ਵਸ਼ਤੀ ਨੇ ਵੀ ਰਾਜਾ ਅਹਸ਼ਵੇਰੋਸ਼ ਦੇ ਸ਼ਾਹੀ ਮਹਿਲ ਵਿੱਚ ਇਸਤਰੀਆਂ ਲਈ ਦਾਵਤ ਕੀਤੀ।
גַּם וַשְׁתִּי הַמַּלְכָּה עָשְׂתָה מִשְׁתֵּה נָשִׁים בֵּית הַמַּלְכוּת אֲשֶׁר לַמֶּלֶךְ אֲחַשְׁוֵרֽוֹשׁ׃
10 ੧੦ ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ
בַּיּוֹם הַשְּׁבִיעִי כְּטוֹב לֵב־הַמֶּלֶךְ בַּיָּיִן אָמַר לִמְהוּמָן בִּזְּתָא חַרְבוֹנָא בִּגְתָא וַאֲבַגְתָא זֵתַר וְכַרְכַּס שִׁבְעַת הַסָּרִיסִים הַמְשָׁרְתִים אֶת־פְּנֵי הַמֶּלֶךְ אֲחַשְׁוֵרֽוֹשׁ׃
11 ੧੧ ਕਿ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਪਹਿਨਾ ਕੇ ਰਾਜਾ ਦੇ ਸਨਮੁਖ ਲਿਆਉਣ, ਤਾਂ ਜੋ ਦੇਸ਼-ਦੇਸ਼ ਦੇ ਲੋਕਾਂ ਨੂੰ ਅਤੇ ਹਾਕਮਾਂ ਨੂੰ ਉਸ ਦੀ ਸੁੰਦਰਤਾ ਵਿਖਾਏ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
לְהָבִיא אֶת־וַשְׁתִּי הַמַּלְכָּה לִפְנֵי הַמֶּלֶךְ בְּכֶתֶר מַלְכוּת לְהַרְאוֹת הָֽעַמִּים וְהַשָּׂרִים אֶת־יָפְיָהּ כִּֽי־טוֹבַת מַרְאֶה הִֽיא׃
12 ੧੨ ਪਰ ਰਾਣੀ ਵਸ਼ਤੀ ਨੇ ਰਾਜਾ ਦੇ ਹੁਕਮ ਅਨੁਸਾਰ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਰਾਜਾ ਬਹੁਤ ਗੁੱਸੇ ਹੋਇਆ ਅਤੇ ਗੁੱਸੇ ਨਾਲ ਭੜਕ ਉੱਠਿਆ।
וַתְּמָאֵן הַמַּלְכָּה וַשְׁתִּי לָבוֹא בִּדְבַר הַמֶּלֶךְ אֲשֶׁר בְּיַד הַסָּרִיסִים וַיִּקְצֹף הַמֶּלֶךְ מְאֹד וַחֲמָתוֹ בָּעֲרָה בֽוֹ׃
13 ੧੩ ਤਦ ਰਾਜਾ ਨੇ ਸਾਰੇ ਕਨੂੰਨਾਂ ਅਤੇ ਨਿਯਮਾਂ ਨੂੰ ਜਾਣਨ ਵਾਲੇ ਬੁੱਧਵਾਨਾਂ ਨੂੰ ਪੁੱਛਿਆ ਕਿਉਂਕਿ ਉਹ ਸਾਰੇ ਕਨੂੰਨ ਬਣਾਉਣ ਅਤੇ ਨਿਆਂ ਕਰਨ ਲਈ ਇਸੇ ਤਰ੍ਹਾਂ ਹੀ ਕਰਦਾ ਸੀ।
וַיֹּאמֶר הַמֶּלֶךְ לַחֲכָמִים יֹדְעֵי הֽ͏ָעִתִּים כִּי־כֵן דְּבַר הַמֶּלֶךְ לִפְנֵי כָּל־יֹדְעֵי דָּת וָדִֽין׃
14 ੧੪ ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਾ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।
וְהַקָּרֹב אֵלָיו כַּרְשְׁנָא שֵׁתָר אַדְמָתָא תַרְשִׁישׁ מֶרֶס מַרְסְנָא מְמוּכָן שִׁבְעַת שָׂרֵי ׀ פָּרַס וּמָדַי רֹאֵי פְּנֵי הַמֶּלֶךְ הַיֹּשְׁבִים רִאשֹׁנָה בַּמַּלְכֽוּת׃
15 ੧੫ ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਰਾਜਾ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਗਿਆ ਸੀ, ਨਹੀਂ ਮੰਨਿਆ?”
כְּדָת מַֽה־לַּעֲשׂוֹת בַּמַּלְכָּה וַשְׁתִּי עַל ׀ אֲשֶׁר לֹֽא־עָשְׂתָה אֶֽת־מַאֲמַר הַמֶּלֶךְ אֲחַשְׁוֵרוֹשׁ בְּיַד הַסָּרִיסִֽים׃
16 ੧੬ ਤਦ ਮਮੂਕਾਨ ਨੇ ਰਾਜਾ ਅਤੇ ਹਾਕਮਾਂ ਦੇ ਸਨਮੁਖ ਉੱਤਰ ਦਿੱਤਾ, “ਰਾਣੀ ਵਸ਼ਤੀ ਨੇ ਸਿਰਫ਼ ਰਾਜਾ ਦਾ ਹੀ ਨਹੀਂ ਪਰ ਸਾਰੇ ਹਾਕਮਾਂ ਅਤੇ ਸਾਰੀ ਪਰਜਾ ਦਾ ਜਿਹੜੀ ਅਹਸ਼ਵੇਰੋਸ਼ ਰਾਜਾ ਦੇ ਸਾਰੇ ਸੂਬਿਆਂ ਵਿੱਚ ਹੈ, ਅਪਮਾਨ ਕੀਤਾ ਹੈ
וַיֹּאמֶר מומכן מְמוּכָן לִפְנֵי הַמֶּלֶךְ וְהַשָּׂרִים לֹא עַל־הַמֶּלֶךְ לְבַדּוֹ עָוְתָה וַשְׁתִּי הַמַּלְכָּה כִּי עַל־כָּל־הַשָּׂרִים וְעַל־כָּל־הָעַמִּים אֲשֶׁר בְּכָל־מְדִינוֹת הַמֶּלֶךְ אֲחַשְׁוֵרֽוֹשׁ׃
17 ੧੭ ਕਿਉਂਕਿ ਰਾਣੀ ਦੀ ਇਸ ਹਰਕਤ ਦੀ ਚਰਚਾ ਸਾਰੀਆਂ ਇਸਤਰੀਆਂ ਵਿੱਚ ਹੋਵੇਗੀ ਅਤੇ ਜਦ ਉਹ ਸੁਣਨਗੀਆਂ ਕਿ ਰਾਜਾ ਅਹਸ਼ਵੇਰੋਸ਼ ਨੇ ਰਾਣੀ ਵਸ਼ਤੀ ਨੂੰ ਆਪਣੇ ਸਨਮੁਖ ਲਿਆਉਣ ਦਾ ਹੁਕਮ ਦਿੱਤਾ ਪਰ ਉਹ ਨਾ ਆਈ, ਤਾਂ ਉਨ੍ਹਾਂ ਦੀ ਨਿਗਾਹ ਵਿੱਚ ਉਨ੍ਹਾਂ ਦੇ ਪਤੀ ਤੁੱਛ ਜਾਣੇ ਜਾਣਗੇ।
כִּֽי־יֵצֵא דְבַר־הַמַּלְכָּה עַל־כָּל־הַנָּשִׁים לְהַבְזוֹת בַּעְלֵיהֶן בְּעֵינֵיהֶן בְּאָמְרָם הַמֶּלֶךְ אֲחַשְׁוֵרוֹשׁ אָמַר לְהָבִיא אֶת־וַשְׁתִּי הַמַּלְכָּה לְפָנָיו וְלֹא־בָֽאָה׃
18 ੧੮ ਅੱਜ ਦੇ ਦਿਨ ਫ਼ਾਰਸ ਅਤੇ ਮਾਦਾ ਦੇ ਹਾਕਮਾਂ ਦੀਆਂ ਪਤਨੀਆਂ ਜਿਨ੍ਹਾਂ ਨੇ ਰਾਣੀ ਦੀ ਇਹ ਗੱਲ ਸੁਣੀ ਹੈ, ਉਹ ਵੀ ਰਾਜਾ ਅਤੇ ਹਾਕਮਾਂ ਨੂੰ ਅਜਿਹਾ ਹੀ ਆਖਣਗੀਆਂ, ਇਸ ਤਰ੍ਹਾਂ ਨਿਰਾਦਰ ਅਤੇ ਕ੍ਰੋਧ ਦਾ ਕੋਈ ਅੰਤ ਨਾ ਹੋਵੇਗਾ।
וְֽהַיּוֹם הַזֶּה תֹּאמַרְנָה ׀ שָׂרוֹת פָּֽרַס־וּמָדַי אֲשֶׁר שָֽׁמְעוּ אֶת־דְּבַר הַמַּלְכָּה לְכֹל שָׂרֵי הַמֶּלֶךְ וּכְדַי בִּזָּיוֹן וָקָֽצֶף׃
19 ੧੯ ਜੇਕਰ ਰਾਜਾ ਨੂੰ ਇਹ ਗੱਲ ਚੰਗੀ ਲੱਗੇ ਤਾਂ ਉਸ ਦੀ ਵੱਲੋਂ ਇੱਕ ਸ਼ਾਹੀ ਹੁਕਮ ਜਾਰੀ ਕੀਤਾ ਜਾਵੇ, ਅਤੇ ਉਹ ਫ਼ਾਰਸੀਆਂ ਅਤੇ ਮਾਦੀਆਂ ਦੇ ਕਨੂੰਨਾਂ ਵਿੱਚ ਲਿਖਿਆ ਵੀ ਜਾਵੇ ਤਾਂ ਜੋ ਉਸ ਨੂੰ ਬਦਲਿਆ ਨਾ ਜਾ ਸਕੇ ਕਿ ਹੁਣ ਤੋਂ ਰਾਣੀ ਵਸ਼ਤੀ ਰਾਜਾ ਅਹਸ਼ਵੇਰੋਸ਼ ਦੇ ਸਨਮੁਖ ਕਦੀ ਨਾ ਆਵੇ, ਅਤੇ ਰਾਜਾ ਉਸ ਦੀ ਸ਼ਾਹੀ ਪਦਵੀ ਕਿਸੇ ਹੋਰ ਨੂੰ ਦੇ ਦੇਵੇ ਜਿਹੜੀ ਉਸ ਤੋਂ ਚੰਗੀ ਹੋਵੇ।
אִם־עַל־הַמֶּלֶךְ טוֹב יֵצֵא דְבַר־מַלְכוּת מִלְּפָנָיו וְיִכָּתֵב בְּדָתֵי פָֽרַס־וּמָדַי וְלֹא יַעֲבוֹר אֲשֶׁר לֹֽא־תָבוֹא וַשְׁתִּי לִפְנֵי הַמֶּלֶךְ אֲחַשְׁוֵרוֹשׁ וּמַלְכוּתָהּ יִתֵּן הַמֶּלֶךְ לִרְעוּתָהּ הַטּוֹבָה מִמֶּֽנָּה׃
20 ੨੦ ਜਦ ਰਾਜਾ ਦਾ ਇਹ ਹੁਕਮ ਉਸ ਦੇ ਸਾਰੇ ਰਾਜ ਵਿੱਚ ਜੋ ਕਿ ਬਹੁਤ ਵੱਡਾ ਹੈ, ਜਾਰੀ ਕੀਤਾ ਜਾਵੇਗਾ ਤਦ ਸਾਰੀਆਂ ਇਸਤਰੀਆਂ ਸੁਣਨਗੀਆਂ ਅਤੇ ਆਪਣੇ-ਆਪਣੇ ਪਤੀਆਂ ਦਾ ਭਾਵੇਂ ਛੋਟਾ ਹੋਵੇ ਭਾਵੇਂ ਵੱਡਾ, ਆਦਰ ਕਰਨਗੀਆਂ।”
וְנִשְׁמַע פִּתְגָם הַמֶּלֶךְ אֲשֶֽׁר־יַעֲשֶׂה בְּכָל־מַלְכוּתוֹ כִּי רַבָּה הִיא וְכָל־הַנָּשִׁים יִתְּנוּ יְקָר לְבַעְלֵיהֶן לְמִגָּדוֹל וְעַד־קָטָֽן׃
21 ੨੧ ਇਹ ਗੱਲ ਰਾਜਾ ਨੂੰ ਅਤੇ ਹਾਕਮਾਂ ਨੂੰ ਚੰਗੀ ਲੱਗੀ ਅਤੇ ਰਾਜਾ ਨੇ ਮਮੂਕਾਨ ਦੇ ਆਖੇ ਅਨੁਸਾਰ ਕੀਤਾ।
וַיִּיטַב הַדָּבָר בְּעֵינֵי הַמֶּלֶךְ וְהַשָּׂרִים וַיַּעַשׂ הַמֶּלֶךְ כִּדְבַר מְמוּכָֽן׃
22 ੨੨ ਤਾਂ ਉਸ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਹਰ ਸੂਬੇ ਦੀ ਭਾਸ਼ਾ ਅਨੁਸਾਰ ਹੁਕਮਨਾਮੇ ਭੇਜੇ ਤਾਂ ਜੋ ਹਰ ਪੁਰਖ ਆਪਣੇ-ਆਪਣੇ ਘਰ ਉੱਤੇ ਅਧਿਕਾਰ ਰੱਖੇ ਅਤੇ ਆਪਣੀ ਜਾਤੀ ਦੀ ਭਾਸ਼ਾ ਵਿੱਚ ਇਸ ਗੱਲ ਦਾ ਪ੍ਰਚਾਰ ਕਰੇ।
וַיִּשְׁלַח סְפָרִים אֶל־כָּל־מְדִינוֹת הַמֶּלֶךְ אֶל־מְדִינָה וּמְדִינָה כִּכְתָבָהּ וְאֶל־עַם וָעָם כִּלְשׁוֹנוֹ לִהְיוֹת כָּל־אִישׁ שֹׂרֵר בְּבֵיתוֹ וּמְדַבֵּר כִּלְשׁוֹן עַמּֽוֹ׃

< ਅਸਤਰ 1 >