< ਕੂਚ 1 >

1 ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ;
וְאֵלֶּה שְׁמוֹת בְּנֵי יִשְׂרָאֵל הַבָּאִים מִצְרָיְמָה אֵת יַעֲקֹב אִישׁ וּבֵיתוֹ בָּֽאוּ׃
2 ਰਊਬੇਨ ਸ਼ਿਮਓਨ ਲੇਵੀ ਯਹੂਦਾਹ
רְאוּבֵן שִׁמְעוֹן לֵוִי וִיהוּדָֽה׃
3 ਯਿੱਸਾਕਾਰ ਜ਼ਬੂਲੁਨ ਬਿਨਯਾਮੀਨ
יִשָּׂשכָר זְבוּלֻן וּבִנְיָמִֽן׃
4 ਦਾਨ ਨਫ਼ਤਾਲੀ ਗਾਦ ਅਤੇ ਆਸ਼ੇਰ।
דָּן וְנַפְתָּלִי גָּד וְאָשֵֽׁר׃
5 ਇਸ ਤਰ੍ਹਾਂ ਇਹ ਸਾਰੇ ਪ੍ਰਾਣੀ ਜਿਹੜੇ ਯਾਕੂਬ ਦੀ ਅੰਸ ਤੋਂ ਨਿੱਕਲੇ ਸੱਤਰ ਪ੍ਰਾਣੀ ਸਨ ਅਤੇ ਯੂਸੁਫ਼ ਮਿਸਰ ਵਿੱਚ ਹੀ ਸੀ।
וַֽיְהִי כׇּל־נֶפֶשׁ יֹצְאֵי יֶֽרֶךְ־יַעֲקֹב שִׁבְעִים נָפֶשׁ וְיוֹסֵף הָיָה בְמִצְרָֽיִם׃
6 ਯੂਸੁਫ਼, ਉਸ ਦੇ ਭਰਾ ਅਤੇ ਉਹ ਸਾਰੀ ਪੀੜ੍ਹੀ ਮਰ ਚੁੱਕੀ ਸੀ।
וַיָּמׇת יוֹסֵף וְכׇל־אֶחָיו וְכֹל הַדּוֹר הַהֽוּא׃
7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ।
וּבְנֵי יִשְׂרָאֵל פָּרוּ וַֽיִּשְׁרְצוּ וַיִּרְבּוּ וַיַּֽעַצְמוּ בִּמְאֹד מְאֹד וַתִּמָּלֵא הָאָרֶץ אֹתָֽם׃
8 ਤਦ ਮਿਸਰ ਵਿੱਚ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
וַיָּקׇם מֶֽלֶךְ־חָדָשׁ עַל־מִצְרָיִם אֲשֶׁר לֹֽא־יָדַע אֶת־יוֹסֵֽף׃
9 ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ।
וַיֹּאמֶר אֶל־עַמּוֹ הִנֵּה עַם בְּנֵי יִשְׂרָאֵל רַב וְעָצוּם מִמֶּֽנּוּ׃
10 ੧੦ ਆਓ ਅਸੀਂ ਉਨ੍ਹਾਂ ਨਾਲ ਸਮਝ ਨਾਲ ਵਰਤਾਓ ਕਰੀਏ, ਅਜਿਹਾ ਨਾ ਹੋਵੇ ਕਿ ਉਹ ਹੋਰ ਵਧ ਜਾਣ ਅਤੇ ਇਸ ਤਰ੍ਹਾਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਉਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਇਸ ਦੇਸ਼ ਤੋਂ ਉਤਾਹਾਂ ਨੂੰ ਚਲੇ ਜਾਣ।
הָבָה נִֽתְחַכְּמָה לוֹ פֶּן־יִרְבֶּה וְהָיָה כִּֽי־תִקְרֶאנָה מִלְחָמָה וְנוֹסַף גַּם־הוּא עַל־שֹׂנְאֵינוּ וְנִלְחַם־בָּנוּ וְעָלָה מִן־הָאָֽרֶץ׃
11 ੧੧ ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ।
וַיָּשִׂימוּ עָלָיו שָׂרֵי מִסִּים לְמַעַן עַנֹּתוֹ בְּסִבְלֹתָם וַיִּבֶן עָרֵי מִסְכְּנוֹת לְפַרְעֹה אֶת־פִּתֹם וְאֶת־רַעַמְסֵֽס׃
12 ੧੨ ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ।
וְכַאֲשֶׁר יְעַנּוּ אֹתוֹ כֵּן יִרְבֶּה וְכֵן יִפְרֹץ וַיָּקֻצוּ מִפְּנֵי בְּנֵי יִשְׂרָאֵֽל׃
13 ੧੩ ਉਪਰੰਤ ਮਿਸਰੀ ਇਸਰਾਏਲੀਆਂ ਤੋਂ ਸਖ਼ਤੀ ਨਾਲ ਟਹਿਲ ਕਰਾਉਣ ਲੱਗੇ।
וַיַּעֲבִדוּ מִצְרַיִם אֶת־בְּנֵי יִשְׂרָאֵל בְּפָֽרֶךְ׃
14 ੧੪ ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।
וַיְמָרְרוּ אֶת־חַיֵּיהֶם בַּעֲבֹדָה קָשָׁה בְּחֹמֶר וּבִלְבֵנִים וּבְכׇל־עֲבֹדָה בַּשָּׂדֶה אֵת כׇּל־עֲבֹדָתָם אֲשֶׁר־עָבְדוּ בָהֶם בְּפָֽרֶךְ׃
15 ੧੫ ਤਦ ਮਿਸਰ ਦੇ ਰਾਜੇ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਸਿਫਰਾਹ ਅਤੇ ਦੂਜੀ ਦਾ ਨਾਮ ਫੂਆਹ ਸੀ ਆਖਿਆ
וַיֹּאמֶר מֶלֶךְ מִצְרַיִם לַֽמְיַלְּדֹת הָֽעִבְרִיֹּת אֲשֶׁר שֵׁם הָֽאַחַת שִׁפְרָה וְשֵׁם הַשֵּׁנִית פּוּעָֽה׃
16 ੧੬ ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ।
וַיֹּאמֶר בְּיַלֶּדְכֶן אֶת־הָֽעִבְרִיּוֹת וּרְאִיתֶן עַל־הָאׇבְנָיִם אִם־בֵּן הוּא וַהֲמִתֶּן אֹתוֹ וְאִם־בַּת הִוא וָחָֽיָה׃
17 ੧੭ ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ।
וַתִּירֶאןָ הַֽמְיַלְּדֹת אֶת־הָאֱלֹהִים וְלֹא עָשׂוּ כַּאֲשֶׁר דִּבֶּר אֲלֵיהֶן מֶלֶךְ מִצְרָיִם וַתְּחַיֶּיןָ אֶת־הַיְלָדִֽים׃
18 ੧੮ ਤਦ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦ ਕੇ ਆਖਿਆ, ਤੁਸੀਂ ਇਹ ਗੱਲ ਕਿਉਂ ਕੀਤੀ ਕਿ ਮੁੰਡਿਆਂ ਨੂੰ ਜਿਉਂਦੇ ਰਹਿਣ ਦਿੱਤਾ?
וַיִּקְרָא מֶֽלֶךְ־מִצְרַיִם לַֽמְיַלְּדֹת וַיֹּאמֶר לָהֶן מַדּוּעַ עֲשִׂיתֶן הַדָּבָר הַזֶּה וַתְּחַיֶּיןָ אֶת־הַיְלָדִֽים׃
19 ੧੯ ਫਿਰ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਔਰਤਾਂ ਮਿਸਰੀ ਔਰਤਾਂ ਵਾਂਗੂੰ ਨਹੀਂ ਹਨ ਕਿਉਂ ਜੋ ਉਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ।
וַתֹּאמַרְןָ הַֽמְיַלְּדֹת אֶל־פַּרְעֹה כִּי לֹא כַנָּשִׁים הַמִּצְרִיֹּת הָֽעִבְרִיֹּת כִּֽי־חָיוֹת הֵנָּה בְּטֶרֶם תָּבוֹא אֲלֵהֶן הַמְיַלֶּדֶת וְיָלָֽדוּ׃
20 ੨੦ ਇਸ ਲਈ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਉਹ ਲੋਕ ਵਧ ਗਏ ਅਤੇ ਬਹੁਤ ਬਲਵੰਤ ਹੋ ਗਏ।
וַיֵּיטֶב אֱלֹהִים לַֽמְיַלְּדֹת וַיִּרֶב הָעָם וַיַּֽעַצְמוּ מְאֹֽד׃
21 ੨੧ ਇਸ ਤਰ੍ਹਾਂ ਹੋਇਆ ਇਸ ਲਈ ਕਿ ਦਾਈਆਂ ਪਰਮੇਸ਼ੁਰ ਤੋਂ ਡਰੀਆਂ ਉਸ ਉਨ੍ਹਾਂ ਦੇ ਘਰ ਵਸਾਏ।
וַיְהִי כִּֽי־יָרְאוּ הַֽמְיַלְּדֹת אֶת־הָאֱלֹהִים וַיַּעַשׂ לָהֶם בָּתִּֽים׃
22 ੨੨ ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ।
וַיְצַו פַּרְעֹה לְכׇל־עַמּוֹ לֵאמֹר כׇּל־הַבֵּן הַיִּלּוֹד הַיְאֹרָה תַּשְׁלִיכֻהוּ וְכׇל־הַבַּת תְּחַיּֽוּן׃

< ਕੂਚ 1 >