< ਕੂਚ 1 >

1 ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ; 2 ਰਊਬੇਨ ਸ਼ਿਮਓਨ ਲੇਵੀ ਯਹੂਦਾਹ 3 ਯਿੱਸਾਕਾਰ ਜ਼ਬੂਲੁਨ ਬਿਨਯਾਮੀਨ 4 ਦਾਨ ਨਫ਼ਤਾਲੀ ਗਾਦ ਅਤੇ ਆਸ਼ੇਰ। 5 ਇਸ ਤਰ੍ਹਾਂ ਇਹ ਸਾਰੇ ਪ੍ਰਾਣੀ ਜਿਹੜੇ ਯਾਕੂਬ ਦੀ ਅੰਸ ਤੋਂ ਨਿੱਕਲੇ ਸੱਤਰ ਪ੍ਰਾਣੀ ਸਨ ਅਤੇ ਯੂਸੁਫ਼ ਮਿਸਰ ਵਿੱਚ ਹੀ ਸੀ। 6 ਯੂਸੁਫ਼, ਉਸ ਦੇ ਭਰਾ ਅਤੇ ਉਹ ਸਾਰੀ ਪੀੜ੍ਹੀ ਮਰ ਚੁੱਕੀ ਸੀ। 7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ। 8 ਤਦ ਮਿਸਰ ਵਿੱਚ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ। 9 ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ। 10 ੧੦ ਆਓ ਅਸੀਂ ਉਨ੍ਹਾਂ ਨਾਲ ਸਮਝ ਨਾਲ ਵਰਤਾਓ ਕਰੀਏ, ਅਜਿਹਾ ਨਾ ਹੋਵੇ ਕਿ ਉਹ ਹੋਰ ਵਧ ਜਾਣ ਅਤੇ ਇਸ ਤਰ੍ਹਾਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਉਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਇਸ ਦੇਸ਼ ਤੋਂ ਉਤਾਹਾਂ ਨੂੰ ਚਲੇ ਜਾਣ। 11 ੧੧ ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ। 12 ੧੨ ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ। 13 ੧੩ ਉਪਰੰਤ ਮਿਸਰੀ ਇਸਰਾਏਲੀਆਂ ਤੋਂ ਸਖ਼ਤੀ ਨਾਲ ਟਹਿਲ ਕਰਾਉਣ ਲੱਗੇ। 14 ੧੪ ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ। 15 ੧੫ ਤਦ ਮਿਸਰ ਦੇ ਰਾਜੇ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਸਿਫਰਾਹ ਅਤੇ ਦੂਜੀ ਦਾ ਨਾਮ ਫੂਆਹ ਸੀ ਆਖਿਆ 16 ੧੬ ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ। 17 ੧੭ ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ। 18 ੧੮ ਤਦ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦ ਕੇ ਆਖਿਆ, ਤੁਸੀਂ ਇਹ ਗੱਲ ਕਿਉਂ ਕੀਤੀ ਕਿ ਮੁੰਡਿਆਂ ਨੂੰ ਜਿਉਂਦੇ ਰਹਿਣ ਦਿੱਤਾ? 19 ੧੯ ਫਿਰ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਔਰਤਾਂ ਮਿਸਰੀ ਔਰਤਾਂ ਵਾਂਗੂੰ ਨਹੀਂ ਹਨ ਕਿਉਂ ਜੋ ਉਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ। 20 ੨੦ ਇਸ ਲਈ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਉਹ ਲੋਕ ਵਧ ਗਏ ਅਤੇ ਬਹੁਤ ਬਲਵੰਤ ਹੋ ਗਏ। 21 ੨੧ ਇਸ ਤਰ੍ਹਾਂ ਹੋਇਆ ਇਸ ਲਈ ਕਿ ਦਾਈਆਂ ਪਰਮੇਸ਼ੁਰ ਤੋਂ ਡਰੀਆਂ ਉਸ ਉਨ੍ਹਾਂ ਦੇ ਘਰ ਵਸਾਏ। 22 ੨੨ ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ।

< ਕੂਚ 1 >