< ਕੂਚ 18 >

1 ਜਦ ਮੂਸਾ ਦੇ ਸੌਹਰੇ ਯਿਥਰੋ ਨੇ ਜਿਹੜਾ ਮਿਦਯਾਨ ਦਾ ਜਾਜਕ ਸੀ ਸਭ ਕੁਝ ਜੋ ਪਰਮੇਸ਼ੁਰ ਨੇ ਮੂਸਾ ਅਤੇ ਆਪਣੀ ਪਰਜਾ ਇਸਰਾਏਲ ਲਈ ਕੀਤਾ ਸੁਣਿਆ ਅਰਥਾਤ ਜਿਵੇਂ ਯਹੋਵਾਹ ਇਸਰਾਏਲ ਨੂੰ ਮਿਸਰੋਂ ਬਾਹਰ ਲੈ ਆਇਆ।
А Јотор свештеник мадијански, таст Мојсијев, чу све што учини Господ Мојсију и Израиљу народу свом, како изведе Господ Израиља из Мисира;
2 ਤਦ ਮੂਸਾ ਦੇ ਸੌਹਰੇ ਯਿਥਰੋ ਨੇ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਉਸ ਦੇ ਛੱਡਣ ਦੇ ਪਿੱਛੋਂ ਲਿਆ
И узе, Јотор таст Мојсијев, Сефору жену Мојсијеву, коју беше послао натраг,
3 ਨਾਲੇ ਉਸ ਦੇ ਦੋਹਾਂ ਪੁੱਤਰਾਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਗੇਰਸ਼ੋਮ ਸੀ ਕਿਉਂ ਜੋ ਉਸ ਆਖਿਆ, ਮੈਂ ਪਰਦੇਸ ਵਿੱਚ ਓਪਰਾ ਰਿਹਾ।
И два сина њена, од којих једном беше име Гирсам, јер рече: Туђин сам у земљи туђој,
4 ਅਤੇ ਦੂਜੇ ਦਾ ਨਾਮ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਤੇ ਮੈਨੂੰ ਫ਼ਿਰਊਨ ਦੀ ਤਲਵਾਰ ਤੋਂ ਬਚਾਇਆ।
А другом беше име Елијезер, јер, рече, Бог оца мог би ми у помоћи и оте ме од мача Фараоновог.
5 ਅਤੇ ਮੂਸਾ ਦਾ ਸੌਹਰਾ ਯਿਥਰੋ ਉਸ ਦੇ ਪੁੱਤਰਾਂ ਅਤੇ ਉਸ ਦੀ ਪਤਨੀ ਨੂੰ ਉਜਾੜ ਵਿੱਚ ਮੂਸਾ ਕੋਲ ਲਿਆਇਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਪਰਬਤ ਉੱਤੇ ਡੇਰਾ ਲਾਇਆ ਹੋਇਆ ਸੀ।
И пође Јотор, таст Мојсијев, са синовима његовим и са женом његовом к Мојсију у пустињу, где беше у логору под гором Божијом.
6 ਉਹ ਨੇ ਮੂਸਾ ਨੂੰ ਆਖਿਆ, ਮੈਂ ਤੇਰਾ ਸੌਹਰਾ ਯਿਥਰੋ ਅਤੇ ਤੇਰੀ ਪਤਨੀ ਉਹ ਦੇ ਦੋਹਾਂ ਪੁੱਤਰਾਂ ਨਾਲ ਤੇਰੇ ਕੋਲ ਆਏ ਹਾਂ।
И поручи Мојсију: Ја таст твој Јотор идем к теби и жена твоја и оба сина њена с њом.
7 ਤਦ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ ਅਤੇ ਉਸ ਦੇ ਅੱਗੇ ਨਿਵਿਆ ਅਤੇ ਉਸ ਨੂੰ ਚੁੰਮਿਆ ਅਤੇ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੀ ਅਤੇ ਤੰਬੂ ਵਿੱਚ ਆਏ।
И Мојсије изађе на сусрет тасту свом и поклони му се и целива га; и упиташе се за здравље, па уђоше под шатор његов.
8 ਮੂਸਾ ਨੇ ਆਪਣੇ ਸੌਹਰੇ ਨੂੰ ਉਹ ਸਭ ਕੁਝ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਕਾਰਨ ਫ਼ਿਰਊਨ ਅਤੇ ਮਿਸਰੀਆਂ ਨਾਲ ਕੀਤਾ ਅਤੇ ਉਹ ਕਸ਼ਟ ਜਿਹੜਾ ਰਾਹ ਵਿੱਚ ਉਨ੍ਹਾਂ ਉੱਤੇ ਆਇਆ ਅਤੇ ਯਹੋਵਾਹ ਨੇ ਕਿਵੇਂ ਉਨ੍ਹਾਂ ਨੂੰ ਬਚਾਇਆ ਦੱਸਿਆ।
И приповеди Мојсије тасту свом све што учини Господ Фараону и Мисирцима ради Израиља, и све невоље, које их налазише путем, и како их избави Господ.
9 ਤਦ ਯਿਥਰੋ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਇਸਰਾਏਲ ਨਾਲ ਕੀਤੀ ਜਦ ਉਸ ਨੂੰ ਮਿਸਰੀਆਂ ਦੇ ਹੱਥੋਂ ਬਚਾ ਦਿੱਤਾ ਅਨੰਦ ਹੋਇਆ।
И радоваше се Јотор свему добру што учини Господ Израиљу избавивши га из руке мисирске;
10 ੧੦ ਯਿਥਰੋ ਨੇ ਆਖਿਆ, ਯਹੋਵਾਹ ਮੁਬਾਰਕ ਹੈ ਜਿਸ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਫ਼ਿਰਊਨ ਦੇ ਹੱਥੋਂ ਬਚਾ ਦਿੱਤਾ ਅਤੇ ਜਿਸ ਲੋਕਾਂ ਨੂੰ ਮਿਸਰੀਆਂ ਦੇ ਹੱਥ ਹੇਠੋਂ ਬਚਾਇਆ।
И рече Јотор: Благословен да је Господ, који вас избави из руке мисирске, и из руке Фараонове, који избави народ из ропства мисирског.
11 ੧੧ ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘਮੰਡ ਕਰਦੇ ਸਨ।
Сад видим да је Господ већи од свих богова, јер чим се поношаху оним их самим надвиси.
12 ੧੨ ਮੂਸਾ ਦਾ ਸੌਹਰਾ ਯਿਥਰੋ ਹੋਮ ਦੀ ਭੇਟ ਅਤੇ ਬਲੀਆਂ ਪਰਮੇਸ਼ੁਰ ਲਈ ਲਿਆਇਆ ਅਤੇ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਮੂਸਾ ਦੇ ਸੌਹਰੇ ਯਿਥਰੋ ਨਾਲ ਪਰਮੇਸ਼ੁਰ ਦੇ ਸਨਮੁਖ ਰੋਟੀ ਖਾਣ ਲਈ ਆਏ।
И узе Јотор, таст Мојсијев и принесе Богу жртву паљеницу и принос; и дође Арон и све старешине израиљске, и једоше с тастом Мојсијевим пред Богом.
13 ੧੩ ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਪਰਜਾ ਦਾ ਨਿਆਂ ਕਰਨ ਲਈ ਬੈਠਾ ਅਤੇ ਪਰਜਾ ਮੂਸਾ ਦੇ ਅੱਗੇ ਸਵੇਰ ਤੋਂ ਸ਼ਾਮ ਤੱਕ ਖੜੀ ਰਹੀ।
А сутрадан седе Мојсије да суди народу; и стајаше народ пред Мојсијем од јутра до вечера.
14 ੧੪ ਜਦ ਮੂਸਾ ਦੇ ਸੌਹਰੇ ਨੇ ਉਹ ਸਭ ਕੁਝ ਜੋ ਉਸ ਨੇ ਪਰਜਾ ਨਾਲ ਕੀਤਾ ਵੇਖਿਆ ਤਾਂ ਆਖਿਆ, ਇਹ ਕੀ ਗੱਲ ਹੈ ਜੋ ਤੂੰ ਪਰਜਾ ਨਾਲ ਕਰਦਾ ਹੈਂ? ਤੂੰ ਕਿਉਂ ਇਕੱਲਾ ਬੈਠਦਾ ਹੈਂ ਅਤੇ ਸਾਰੀ ਪਰਜਾ ਸਵੇਰ ਤੋਂ ਸ਼ਾਮ ਤੱਕ ਤੇਰੇ ਅੱਗੇ ਖੜੀ ਰਹਿੰਦੀ ਹੈ?
А таст Мојсијев гледајући све шта ради с народом, рече: Шта то радиш с народом? Зашто седиш сам, а сав народ стоји пред тобом од јутра до вечера.
15 ੧੫ ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, ਇਸ ਕਰਕੇ ਕਿ ਪਰਜਾ ਮੇਰੇ ਕੋਲ ਪਰਮੇਸ਼ੁਰ ਦੀ ਭਾਲ ਲਈ ਆਉਂਦੀ ਹੈ।
А Мојсије рече тасту свом: Јер долази народ к мени да пита Бога.
16 ੧੬ ਜਦ ਉਨ੍ਹਾਂ ਵਿੱਚ ਕੋਈ ਗੱਲ ਹੁੰਦੀ ਹੈ ਤਾਂ ਉਹ ਮੇਰੇ ਕੋਲ ਆਉਂਦੇ ਹਨ ਮੈਂ ਉਸ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਨਿਆਂ ਕਰ ਦਿੰਦਾ ਹਾਂ ਅਤੇ ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦਸ ਦਿੰਦਾ ਹਾਂ।
Кад имају шта међу собом, долазе к мени, те им судим и казујем наредбе Божје и законе Његове.
17 ੧੭ ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ।
А таст Мојсијев рече му: Није добро шта радиш.
18 ੧੮ ਤੂੰ ਜ਼ਰੂਰ ਥੱਕ ਜਾਵੇਂਗਾ, ਤੂੰ ਵੀ ਅਤੇ ਤੇਰੇ ਨਾਲ ਇਹ ਲੋਕ ਵੀ ਕਿਉਂ ਜੋ ਇਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ। ਤੂੰ ਇਕੱਲਾ ਇਸ ਨੂੰ ਨਹੀਂ ਕਰ ਸਕਦਾ।
Уморићеш се и ти и народ који је с тобом; јер је то тешко за тебе, нећеш моћи сам вршити.
19 ੧੯ ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਨਾਲ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ।
Него послушај мене; ја ћу те световати, и Бог ће бити с тобом; ти буди пред Богом за народ, и ствари њихове јављај Богу;
20 ੨੦ ਤੂੰ ਬਿਧੀਆਂ ਅਤੇ ਬਿਵਸਥਾਵਾਂ ਉਨ੍ਹਾਂ ਨੂੰ ਸਿਖਾ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਦਸ ਦੇ।
И учи их наредбама и законима Његовим, и показуј им пут којим ће ићи и шта ће радити.
21 ੨੧ ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸੱਚੇ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ।
А из свега народа изабери људе поштене, који се боје Бога, људе праведне, који мрзе на мито, па их постави над њима за поглаваре, хиљаднике, стотинике, педесетнике и десетнике;
22 ੨੨ ਉਹ ਹਰ ਵੇਲੇ ਲੋਕਾਂ ਦਾ ਨਿਆਂ ਕਰਨ ਅਤੇ ਇਸ ਤਰ੍ਹਾਂ ਹੋਵੇ ਕਿ ਹਰ ਇੱਕ ਵੱਡੀ ਗੱਲ ਤੇਰੇ ਕੋਲ ਲਿਆਉਣ ਪਰ ਛੋਟੀਆਂ ਗੱਲਾਂ ਨੂੰ ਆਪ ਨਬੇੜਨ ਸੋ ਇਸ ਤਰ੍ਹਾਂ ਤੇਰੇ ਲਈ ਸੌਖਾ ਰਹੇਗਾ ਅਤੇ ਉਹ ਤੇਰੇ ਨਾਲ ਭਾਰ ਹਲਕਾ ਕਰਨ।
Они нека суде народу у свако доба; па сваку ствар велику нека јављају теби, а сваку ствар малу нека расправљају сами; тако ће ти бити лакше, кад и они стану носити терет с тобом.
23 ੨੩ ਜੇ ਤੂੰ ਇਸ ਗੱਲ ਨੂੰ ਕਰੇਂਗਾ ਅਤੇ ਪਰਮੇਸ਼ੁਰ ਤੈਨੂੰ ਹੁਕਮ ਦੇਵੇ ਤਾਂ ਤੂੰ ਝੱਲ ਸਕੇਂਗਾ ਅਤੇ ਇਹ ਸਾਰੇ ਲੋਕ ਵੀ ਸੁੱਖ-ਸਾਂਦ ਨਾਲ ਆਪਣੇ ਸਥਾਨਾਂ ਨੂੰ ਜਾਣਗੇ।
Ако то учиниш, и Бог ти заповеди, можеш се одржати, и сав ће народ доћи мирно на своје место.
24 ੨੪ ਸੋ ਮੂਸਾ ਨੇ ਆਪਣੇ ਸੌਹਰੇ ਦੀ ਗੱਲ ਨੂੰ ਸੁਣਿਆ ਅਤੇ ਜੋ ਉਸ ਆਖਿਆ ਸੀ ਸੋ ਹੀ ਕੀਤਾ।
И Мојсије послуша таста свог, и учини све што рече.
25 ੨੫ ਤਦ ਮੂਸਾ ਨੇ ਸਿਆਣੇ ਮਨੁੱਖਾਂ ਨੂੰ ਇਸਰਾਏਲ ਵਿੱਚੋਂ ਚੁਣ ਕੇ ਉਹਨਾਂ ਨੂੰ ਪਰਜਾ ਉੱਤੇ ਪ੍ਰਧਾਨ ਠਹਿਰਾਇਆ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ।
И изабра Мојсије из свега Израиља људе поштене, и постави их за поглаваре над народом, хиљаднике, стотнике, педесетнике и десетнике.
26 ੨੬ ਉਹ ਹਰ ਵੇਲੇ ਪਰਜਾ ਦਾ ਨਿਆਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ।
Који суђаху народу у свако доба, а ствари тешке јављаху Мојсију, а мале ствари расправљаху сами.
27 ੨੭ ਮੂਸਾ ਨੇ ਆਪਣੇ ਸੌਹਰੇ ਨੂੰ ਵਿਦਿਆ ਕੀਤਾ ਤਾਂ ਉਹ ਆਪਣੇ ਦੇਸ ਦੇ ਰਾਹ ਪੈ ਗਿਆ।
После отпусти Мојсије таста свог, који се врати у своју земљу.

< ਕੂਚ 18 >