< ਕੂਚ 19 >

1 ਤੀਜੇ ਮਹੀਨੇ ਦੇ ਉਸੇ ਦਿਨ ਵਿੱਚ ਜਦ ਇਸਰਾਏਲੀ ਮਿਸਰ ਦੇਸ ਤੋਂ ਨਿੱਕਲੇ ਉਹ ਸੀਨਈ ਦੀ ਉਜਾੜ ਵਿੱਚ ਆਏ।
Првог дана трећег месеца, пошто изађоше синови Израиљеви из Мисира, тог дана дођоше у пустињу Синајску.
2 ਅਤੇ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਪਹੁੰਚੇ ਅਤੇ ਉੱਥੇ ਉਜਾੜ ਵਿੱਚ ਡੇਰੇ ਲਾਏ ਅਤੇ ਇਸਰਾਏਲ ਨੇ ਪਰਬਤ ਦੇ ਅੱਗੇ ਡੇਰਾ ਕੀਤਾ।
Кренувши се из Рафидина дођоше у пустињу Синајску, и стадоше у логор у пустињи, а логор начинише Израиљци онде под гором.
3 ਤਾਂ ਮੂਸਾ ਪਰਮੇਸ਼ੁਰ ਕੋਲ ਚੜ੍ਹ ਗਿਆ ਅਤੇ ਯਹੋਵਾਹ ਨੇ ਪਰਬਤ ਤੋਂ ਉਸ ਨੂੰ ਪੁਕਾਰ ਕੇ ਆਖਿਆ ਤੂੰ ਯਾਕੂਬ ਦੇ ਘਰਾਣੇ ਨੂੰ ਇਸ ਤਰ੍ਹਾਂ ਆਖ ਅਤੇ ਇਸਰਾਏਲੀਆਂ ਨੂੰ ਦੱਸ
И Мојсије изађе на гору к Богу; и повика му Господ с горе говорећи: Овако кажи дому Јаковљевом, и реци синовима Израиљевим:
4 ਕਿ ਤੁਸੀਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ।
Видели сте шта сам учинио Мисирцима и како сам вас као на крилима орловим носио и довео вас к себи.
5 ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿੱਜ-ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ
А сада ако добро узаслушате глас мој и ушчувате завет мој, бићете моје благо мимо све народе, премда је моја сва земља.
6 ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਸ਼ਾਹੀ ਮੰਡਲੀ ਅਤੇ ਪਵਿੱਤਰ ਕੌਮ ਹੋਵੋਗੇ। ਇਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ।
И бићете ми царство свештеничко и народ свет. То су речи које ћеш казати синовима Израиљевим.
7 ਮੂਸਾ ਨੇ ਆ ਕੇ ਪਰਜਾ ਦੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹ ਸਾਰੀਆਂ ਗੱਲਾਂ ਉਨ੍ਹਾਂ ਦੇ ਅੱਗੇ ਰੱਖੀਆਂ ਜਿਹੜੀਆਂ ਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
А Мојсије дође и сазва старешине народне; и каза им све ове речи које му Господ заповеди.
8 ਫਿਰ ਸਾਰੀ ਪਰਜਾ ਨੇ ਰਲ ਕੇ ਉੱਤਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ।
А сав народ одговори сложно и рече: Шта је год казао Господ чинићемо. И Мојсије јави Господу речи народне.
9 ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੇਰੇ ਕੋਲ ਬੱਦਲ ਦੇ ਓਹਲੇ ਵਿੱਚ ਆਉਂਦਾ ਹਾਂ ਤਾਂ ਜੋ ਪਰਜਾ ਗੱਲਾਂ ਸੁਣੇ ਜਿਹੜੀਆਂ ਮੈਂ ਤੇਰੇ ਨਾਲ ਕਰਾਂ ਨਾਲੇ ਉਹ ਸਦਾ ਲਈ ਤੇਰੇ ਉੱਤੇ ਪਰਤੀਤ ਕਰੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਨੂੰ ਦੱਸੀਆਂ।
А Господ рече Мојсију: Ево, ја ћу доћи к теби у густом облаку, да народ чује кад ти станем говорити и да ти верује до века. Јер Мојсије беше јавио Господу речи народне.
10 ੧੦ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਕੋਲ ਜਾ ਅਤੇ ਅੱਜ ਅਤੇ ਕੱਲ ਉਨ੍ਹਾਂ ਨੂੰ ਪਵਿੱਤਰ ਕਰ ਅਤੇ ਉਹ ਆਪਣੇ ਬਸਤਰ ਧੋਣ।
И рече Господ Мојсију: Иди к народу, и освештај их данас и сутра, и нека оперу хаљине своје;
11 ੧੧ ਤੀਜੇ ਦਿਨ ਲਈ ਤਿਆਰ ਰਹਿਣ ਕਿਉਂਕਿ ਤੀਜੇ ਦਿਨ ਯਹੋਵਾਹ ਸਾਰੀ ਪਰਜਾ ਦੇ ਸਾਹਮਣੇ ਸੀਨਈ ਦੇ ਪਰਬਤ ਉੱਤੇ ਉੱਤਰੇਗਾ।
И нека буду готови за трећи дан, јер ће у трећи дан сићи Господ на гору Синајску пред свим народом.
12 ੧੨ ਤੂੰ ਪਰਜਾ ਲਈ ਚੁਫ਼ੇਰੇ ਇਹ ਆਖ ਕੇ ਹੱਦਾਂ ਬਣਾਈ ਕਿ ਤੁਸੀਂ ਧਿਆਨ ਰੱਖੋ ਅਤੇ ਪਰਬਤ ਉੱਤੇ ਨਾ ਚੜ੍ਹਿਓ, ਨਾ ਉਸ ਦੀ ਹੱਦ ਨੂੰ ਛੂਹਿਓ ਅਤੇ ਹਰ ਇੱਕ ਜਿਹੜਾ ਪਰਬਤ ਨੂੰ ਛੂਹੇ ਉਹ ਜ਼ਰੂਰ ਮਾਰਿਆ ਜਾਵੇ।
А поставићеш народу међу унаоколо, и рећи ћеш: Чувајте се да не ступите на гору и да се не дотакнете краја њеног; шта се год дотакне горе, погинуће;
13 ੧੩ ਕੋਈ ਹੱਥ ਉਸ ਨੂੰ ਨਾ ਛੂਹੇ ਪਰ ਉਹ ਵੱਟਿਆਂ ਨਾਲ ਮਾਰਿਆ ਜਾਵੇ ਜਾਂ ਤੀਰ ਨਾਲ ਵਿੰਨ੍ਹਿਆ ਜਾਵੇ ਭਾਵੇਂ ਪਸ਼ੂ ਹੋਵੇ ਭਾਵੇਂ ਮਨੁੱਖ ਹੋਵੇ, ਉਹ ਜਿਉਂਦਾ ਨਾ ਰਹੇ। ਜਦ ਤੁਰ੍ਹੀ ਦੀ ਅਵਾਜ਼ ਗੂੰਜੇ ਤਾਂ ਉਹ ਪਰਬਤ ਉੱਤੇ ਚੜ੍ਹਨ।
Тога да се нико не дотакне руком, него камењем да се заспе или да се устрели, било живинче или човек, да не остане у животу. Кад рог затруби отежући онда нека пођу на гору.
14 ੧੪ ਮੂਸਾ ਪਰਬਤ ਤੋਂ ਪਰਜਾ ਕੋਲ ਉੱਤਰਿਆ ਅਤੇ ਪਰਜਾ ਨੂੰ ਪਵਿੱਤਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਬਸਤਰ ਧੋਤੇ।
И Мојсије сиђе с горе к народу; и освешта народ, и опраше хаљине своје.
15 ੧੫ ਫਿਰ ਉਸ ਨੇ ਪਰਜਾ ਨੂੰ ਆਖਿਆ, ਤੀਜੇ ਦਿਨ ਲਈ ਤਿਆਰ ਰਹੋ ਅਤੇ ਔਰਤ ਦੇ ਨੇੜੇ ਨਾ ਜਾਓ।
И рече народу: Будите готови за трећи дан, и не лежите са женама.
16 ੧੬ ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਰਬਤ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ।
А трећи дан кад би ујутру, громови загрмеше и муње засеваше, и поста густ облак на гори, и затруби труба веома јако, да задрхта сав народ који беше у логору.
17 ੧੭ ਮੂਸਾ ਲੋਕਾਂ ਨੂੰ ਪਰਮੇਸ਼ੁਰ ਨਾਲ ਮਿਲਣ ਲਈ ਡੇਰੇ ਤੋਂ ਬਾਹਰ ਲੈ ਆਇਆ ਅਤੇ ਉਹ ਪਰਬਤ ਦੇ ਹੇਠਾਂ ਖੜੇ ਹੋ ਗਏ।
Тада Мојсије изведе народ из логора пред Бога, и стадоше испод горе.
18 ੧੮ ਅਤੇ ਸਾਰੇ ਸੀਨਈ ਪਰਬਤ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ, ਸਾਰਾ ਪਰਬਤ ਬਹੁਤ ਕੰਬ ਰਿਹਾ ਸੀ।
А гора се Синајска сва димљаше, јер сиђе на њу Господ у огњу; и дим се из ње подизаше као дим из пећи, и сва се гора трешаше веома.
19 ੧੯ ਜਦ ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਹੁੰਦੀ ਜਾਂਦੀ ਸੀ ਤਾਂ ਮੂਸਾ ਬੋਲਿਆ ਅਤੇ ਪਰਮੇਸ਼ੁਰ ਨੇ ਉਹ ਨੂੰ ਅਵਾਜ਼ ਨਾਲ ਉੱਤਰ ਦਿੱਤਾ।
И труба све јаче трубљаше, и Мојсије говораше а Бог му одговараше гласом.
20 ੨੦ ਯਹੋਵਾਹ ਸੀਨਈ ਪਰਬਤ ਉੱਤੇ ਉੱਤਰਿਆ ਅਰਥਾਤ ਪਰਬਤ ਦੀ ਟੀਸੀ ਉੱਤੇ ਅਤੇ ਯਹੋਵਾਹ ਨੇ ਮੂਸਾ ਨੂੰ ਪਰਬਤ ਦੀ ਟੀਸੀ ਉੱਤੇ ਸੱਦਿਆ ਤਾਂ ਮੂਸਾ ਉਤਾਹਾਂ ਗਿਆ।
И Господ сишавши на гору Синајску, на врх горе, позва Мојсија на врх горе; и изађе Мојсије.
21 ੨੧ ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਜਾ ਅਤੇ ਪਰਜਾ ਨੂੰ ਚੇਤਾਵਨੀ ਦੇ ਕਰ ਮਤੇ ਉਹ ਵੇਖਣ ਨੂੰ ਯਹੋਵਾਹ ਕੋਲ ਅੱਗੇ ਆਉਣ ਅਤੇ ਉਨ੍ਹਾਂ ਵਿੱਚੋਂ ਬਹੁਤ ਡਿੱਗ ਪੈਣ।
А Господ рече Мојсију: Сиђи, опомени народ да не преступе међе да виде Господа, да не би изгинули од мене.
22 ੨੨ ਅਤੇ ਜਾਜਕ ਵੀ ਜਿਹੜੇ ਯਹੋਵਾਹ ਦੇ ਨੇੜੇ ਆਉਂਦੇ ਹਨ ਆਪਣੇ ਆਪ ਨੂੰ ਪਵਿੱਤਰ ਕਰਨ ਕਿਤੇ ਯਹੋਵਾਹ ਉਨ੍ਹਾਂ ਉੱਤੇ ਵਰ੍ਹ ਪਵੇ।
И сами свештеници, који приступају ка Господу, нека се освештају, да их не би побио Господ.
23 ੨੩ ਮੂਸਾ ਨੇ ਯਹੋਵਾਹ ਨੂੰ ਆਖਿਆ ਕਿ ਲੋਕ ਸੀਨਈ ਪਰਬਤ ਉੱਤੇ ਨਹੀਂ ਚੜ੍ਹ ਸਕਦੇ ਕਿਉਂ ਜੋ ਤੂੰ ਸਾਨੂੰ ਤਗੀਦ ਨਾਲ ਆਖਿਆ ਸੀ ਕਿ ਪਰਬਤ ਦੀਆਂ ਹੱਦਾਂ ਬਣਾ ਰੱਖੋ ਅਤੇ ਉਹ ਨੂੰ ਪਵਿੱਤਰ ਕਰੋ।
А Мојсије рече Господу: Неће моћи народ изаћи на гору Синајску, јер си нас Ти опоменуо рекавши: Начини међу гори и освештај је.
24 ੨੪ ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਹੇਠਾਂ ਜਾ ਅਤੇ ਫੇਰ ਉਤਾਹਾਂ ਆ ਤੂੰ ਅਤੇ ਤੇਰੇ ਨਾਲ ਹਾਰੂਨ ਪਰ ਜਾਜਕ ਅਤੇ ਲੋਕ ਯਹੋਵਾਹ ਕੋਲ ਚੜ੍ਹਨ ਲਈ ਨਾ ਆਉਣ ਕਿਤੇ ਉਹ ਉਨ੍ਹਾਂ ਉੱਤੇ ਨਾ ਵਰ੍ਹ ਪਵੇ।
А Господ му рече: Иди, сиђи, па онда дођи ти и Арон с тобом; а свештеници и народ нека не преступе међе да се попну ка Господу, да их не би побио.
25 ੨੫ ਤਦ ਮੂਸਾ ਪਰਜਾ ਕੋਲ ਉਤਰਿਆ ਅਤੇ ਉਨ੍ਹਾਂ ਨੂੰ ਦੱਸਿਆ।
И сиђе Мојсије к народу, и каза им.

< ਕੂਚ 19 >