< ਕੂਚ 2 >

1 ਲੇਵੀ ਦੇ ਘਰਾਣੇ ਦੇ ਇੱਕ ਮਨੁੱਖ ਨੇ ਲੇਵੀ ਦੀ ਧੀ ਨਾਲ ਵਿਆਹ ਕਰ ਲਿਆ
וַיֵּלֶךְ אִישׁ מִבֵּית לֵוִי וַיִּקַּח אֶת־בַּת־לֵוִֽי׃
2 ਉਹ ਔਰਤ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾ ਕੇ ਰੱਖਿਆ ਕਿਉਂਕਿ ਉਹ ਵੇਖਣ ਵਿੱਚ ਬਹੁਤ ਸੋਹਣਾ ਸੀ।
וַתַּהַר הָאִשָּׁה וַתֵּלֶד בֵּן וַתֵּרֶא אֹתוֹ כִּי־טוֹב הוּא וַֽתִּצְפְּנֵהוּ שְׁלֹשָׁה יְרָחִֽים׃
3 ਜਦ ਉਹ ਉਸ ਨੂੰ ਹੋਰ ਲੁਕਾ ਨਾ ਸਕੀ ਤਦ ਉਸ ਨੇ ਕਾਨਿਆਂ ਦੀ ਇੱਕ ਟੋਕਰੀ ਬਣਾ ਕੇ ਉਸ ਨੂੰ ਰਾਲ ਮਿੱਟੀ ਨਾਲ ਲਿੱਪਿਆ ਅਤੇ ਉਸ ਵਿੱਚ ਬੱਚੇ ਨੂੰ ਰੱਖ ਦਿੱਤਾ ਅਤੇ ਨੀਲ ਨਦੀ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ।
וְלֹא־יָכְלָה עוֹד הַצְּפִינוֹ וַתִּֽקַּֽח־לוֹ תֵּבַת גֹּמֶא וַתַּחְמְרָה בַחֵמָר וּבַזָּפֶת וַתָּשֶׂם בָּהּ אֶת־הַיֶּלֶד וַתָּשֶׂם בַּסּוּף עַל־שְׂפַת הַיְאֹֽר׃
4 ਉਸ ਦੀ ਭੈਣ ਦੂਰ ਖੜ੍ਹੀ ਇਹ ਦੇਖ ਰਹੀ ਸੀ ਕਿ ਉਸ ਨਾਲ ਕੀ ਬੀਤ ਰਹੀ ਹੈ।
וַתֵּתַצַּב אֲחֹתוֹ מֵרָחֹק לְדֵעָה מַה־יֵּעָשֶׂה לֽוֹ׃
5 ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ।
וַתֵּרֶד בַּת־פַּרְעֹה לִרְחֹץ עַל־הַיְאֹר וְנַעֲרֹתֶיהָ הֹלְכֹת עַל־יַד הַיְאֹר וַתֵּרֶא אֶת־הַתֵּבָה בְּתוֹךְ הַסּוּף וַתִּשְׁלַח אֶת־אֲמָתָהּ וַתִּקָּחֶֽהָ
6 ਜਦ ਉਸ ਨੇ ਉਸ ਨੂੰ ਖੋਲ੍ਹਿਆ ਤਦ ਉਸ ਨੇ ਬੱਚੇ ਨੂੰ ਵੇਖਿਆ ਅਤੇ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਬੱਚੇ ਉੱਤੇ ਤਰਸ ਆਇਆ, ਉਸ ਨੇ ਆਖਿਆ ਕਿ ਇਹ ਇਬਰਾਨੀਆਂ ਦੇ ਬੱਚਿਆਂ ਵਿੱਚੋਂ ਹੈ।
וַתִּפְתַּח וַתִּרְאֵהוּ אֶת־הַיֶּלֶד וְהִנֵּה־נַעַר בֹּכֶה וַתַּחְמֹל עָלָיו וַתֹּאמֶר מִיַּלְדֵי הָֽעִבְרִים זֶֽה׃
7 ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?”
וַתֹּאמֶר אֲחֹתוֹ אֶל־בַּת־פַּרְעֹה הַאֵלֵךְ וְקָרָאתִי לָךְ אִשָּׁה מֵינֶקֶת מִן הָעִבְרִיֹּת וְתֵינִק לָךְ אֶת־הַיָּֽלֶד׃
8 ਤਦ ਫ਼ਿਰਊਨ ਦੀ ਧੀ ਨੇ ਆਖਿਆ, “ਜਾ।” ਉਹ ਲੜਕੀ ਜਾ ਕੇ ਬੱਚੇ ਦੀ ਮਾਂ ਨੂੰ ਸੱਦ ਲਿਆਈ।
וַתֹּֽאמֶר־לָהּ בַּת־פַּרְעֹה לֵכִי וַתֵּלֶךְ הָֽעַלְמָה וַתִּקְרָא אֶת־אֵם הַיָּֽלֶד׃
9 ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ।
וַתֹּאמֶר לָהּ בַּת־פַּרְעֹה הֵילִיכִי אֶת־הַיֶּלֶד הַזֶּה וְהֵינִקִהוּ לִי וַאֲנִי אֶתֵּן אֶת־שְׂכָרֵךְ וַתִּקַּח הָאִשָּׁה הַיֶּלֶד וַתְּנִיקֵֽהוּ׃
10 ੧੦ ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ।
וַיִגְדַּל הַיֶּלֶד וַתְּבִאֵהוּ לְבַת־פַּרְעֹה וֽ͏ַיְהִי־לָהּ לְבֵן וַתִּקְרָא שְׁמוֹ מֹשֶׁה וַתֹּאמֶר כִּי מִן־הַמַּיִם מְשִׁיתִֽהוּ׃
11 ੧੧ ਫਿਰ ਅਜਿਹਾ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਦ ਮੂਸਾ ਵੱਡਾ ਹੋਇਆ ਤਦ ਉਸ ਨੇ ਆਪਣੇ ਭਰਾਵਾਂ ਕੋਲ ਬਾਹਰ ਜਾ ਕੇ ਉਨ੍ਹਾਂ ਦੇ ਦੁੱਖਾਂ ਨੂੰ ਵੇਖਿਆ ਅਤੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ।
וַיְהִי ׀ בַּיָּמִים הָהֵם וַיִּגְדַּל מֹשֶׁה וַיֵּצֵא אֶל־אֶחָיו וַיַּרְא בְּסִבְלֹתָם וַיַּרְא אִישׁ מִצְרִי מַכֶּה אִישׁ־עִבְרִי מֵאֶחָֽיו׃
12 ੧੨ ਉਸ ਨੇ ਇੱਧਰ-ਉੱਧਰ ਵੇਖਿਆ ਅਤੇ ਜਦ ਵੇਖਿਆ ਕਿ ਕੋਈ ਨਹੀਂ ਹੈ ਤਦ ਉਸ ਨੇ ਉਸ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤ ਵਿੱਚ ਲੁਕਾ ਦਿੱਤਾ।
וַיִּפֶן כֹּה וָכֹה וַיַּרְא כִּי אֵין אִישׁ וַיַּךְ אֶת־הַמִּצְרִי וַֽיִּטְמְנֵהוּ בַּחֽוֹל׃
13 ੧੩ ਜਦ ਮੂਸਾ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ, ਦੋ ਇਬਰਾਨੀ ਆਪਸ ਵਿੱਚ ਲੜ ਰਹੇ ਸਨ, ਉਸ ਨੇ ਦੋਸ਼ੀ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ?
וַיֵּצֵא בַּיּוֹם הַשֵּׁנִי וְהִנֵּה שְׁנֵֽי־אֲנָשִׁים עִבְרִים נִצִּים וַיֹּאמֶר לָֽרָשָׁע לָמָּה תַכֶּה רֵעֶֽךָ׃
14 ੧੪ ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ੍ਹ ਗਈ ਹੈ।
וַיֹּאמֶר מִי שָֽׂמְךָ לְאִישׁ שַׂר וְשֹׁפֵט עָלֵינוּ הַלְהָרְגֵנִי אַתָּה אֹמֵר כַּאֲשֶׁר הָרַגְתָּ אֶת־הַמִּצְרִי וַיִּירָא מֹשֶׁה וַיֹּאמַר אָכֵן נוֹדַע הַדָּבָֽר׃
15 ੧੫ ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।
וַיִּשְׁמַע פַּרְעֹה אֶת־הַדָּבָר הַזֶּה וַיְבַקֵּשׁ לַהֲרֹג אֶת־מֹשֶׁה וַיִּבְרַח מֹשֶׁה מִפְּנֵי פַרְעֹה וַיֵּשֶׁב בְּאֶֽרֶץ־מִדְיָן וַיֵּשֶׁב עַֽל־הַבְּאֵֽר׃
16 ੧੬ ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ।
וּלְכֹהֵן מִדְיָן שֶׁבַע בָּנוֹת וַתָּבֹאנָה וַתִּדְלֶנָה וַתְּמַלֶּאנָה אֶת־הָרְהָטִים לְהַשְׁקוֹת צֹאן אֲבִיהֶֽן׃
17 ੧੭ ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਪਰ੍ਹੇ ਹਟਾ ਦਿੱਤਾ, ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਾਣੀ ਪਿਲਾਇਆ।
וַיָּבֹאוּ הָרֹעִים וַיְגָרְשׁוּם וַיָּקָם מֹשֶׁה וַיּוֹשִׁעָן וַיַּשְׁקְ אֶת־צֹאנָֽם׃
18 ੧੮ ਜਦ ਉਹ ਆਪਣੇ ਪਿਤਾ ਰਊਏਲ ਕੋਲ ਆਈਆਂ ਤਦ ਉਸ ਨੇ ਪੁੱਛਿਆ, ਤੁਸੀਂ ਅੱਜ ਕਿਵੇਂ ਛੇਤੀ ਮੁੜ ਆਈਆਂ ਹੋ?
וַתָּבֹאנָה אֶל־רְעוּאֵל אֲבִיהֶן וַיֹּאמֶר מַדּוּעַ מִהַרְתֶּן בֹּא הַיּֽוֹם׃
19 ੧੯ ਉਨ੍ਹਾਂ ਨੇ ਆਖਿਆ, ਇੱਕ ਮਿਸਰੀ ਨੇ ਸਾਨੂੰ ਅਯਾਲੀਆਂ ਦੇ ਹੱਥੋਂ ਛੁਡਾਇਆ ਅਤੇ ਸਾਡੇ ਲਈ ਪਾਣੀ ਕੱਢ-ਕੱਢ ਕੇ ਇੱਜੜ ਨੂੰ ਪਿਲਾਇਆ।
וַתֹּאמַרְןָ אִישׁ מִצְרִי הִצִּילָנוּ מִיַּד הָרֹעִים וְגַם־דָּלֹה דָלָה לָנוּ וַיַּשְׁקְ אֶת־הַצֹּֽאן׃
20 ੨੦ ਤਦ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਬੁਲਾਓ ਤਾਂ ਜੋ ਉਹ ਰੋਟੀ ਖਾਵੇ।
וַיֹּאמֶר אֶל־בְּנֹתָיו וְאַיּוֹ לָמָּה זֶּה עֲזַבְתֶּן אֶת־הָאִישׁ קִרְאֶן לוֹ וְיֹאכַל לָֽחֶם׃
21 ੨੧ ਤਦ ਮੂਸਾ ਉਸ ਮਨੁੱਖ ਕੋਲ ਰਹਿਣ ਲਈ ਮੰਨ ਗਿਆ ਅਤੇ ਉਸ ਨੇ ਆਪਣੀ ਧੀ ਸਿੱਪੋਰਾਹ ਮੂਸਾ ਨਾਲ ਵਿਆਹ ਦਿੱਤੀ
וַיּוֹאֶל מֹשֶׁה לָשֶׁבֶת אֶת־הָאִישׁ וַיִּתֵּן אֶת־צִפֹּרָה בִתּוֹ לְמֹשֶֽׁה׃
22 ੨੨ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਉਸ ਦਾ ਨਾਮ ਗੇਰਸ਼ੋਮ ਰੱਖਿਆ ਕਿਉਂ ਜੋ ਉਸ ਨੇ ਆਖਿਆ, “ਮੈਂ ਪਰਦੇਸ ਵਿੱਚ ਪਰਦੇਸੀ ਹੋਇਆ ਹਾਂ।”
וַתֵּלֶד בֵּן וַיִּקְרָא אֶת־שְׁמוֹ גֵּרְשֹׁם כִּי אָמַר גֵּר הָיִיתִי בְּאֶרֶץ נָכְרִיָּֽה׃
23 ੨੩ ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ।
וַיְהִי בַיָּמִים הֽ͏ָרַבִּים הָהֵם וַיָּמָת מֶלֶךְ מִצְרַיִם וַיֵּאָנְחוּ בְנֵֽי־יִשְׂרָאֵל מִן־הָעֲבֹדָה וַיִּזְעָקוּ וַתַּעַל שַׁוְעָתָם אֶל־הָאֱלֹהִים מִן־הָעֲבֹדָֽה׃
24 ੨੪ ਤਦ ਪਰਮੇਸ਼ੁਰ ਨੇ ਉਨ੍ਹਾਂ ਦੇ ਹਾਉਂਕਿਆਂ ਨੂੰ ਸੁਣਿਆ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ, ਯਾਦ ਕੀਤਾ।
וַיִּשְׁמַע אֱלֹהִים אֶת־נַאֲקָתָם וַיִּזְכֹּר אֱלֹהִים אֶת־בְּרִיתוֹ אֶת־אַבְרָהָם אֶת־יִצְחָק וְאֶֽת־יַעֲקֹֽב׃
25 ੨੫ ਤਦ ਪਰਮੇਸ਼ੁਰ ਨੇ ਇਸਰਾਏਲੀਆਂ ਵੱਲ ਨਿਗਾਹ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਖ਼ਬਰ ਲਈ।
וַיַּרְא אֱלֹהִים אֶת־בְּנֵי יִשְׂרָאֵל וַיֵּדַע אֱלֹהִֽים׃

< ਕੂਚ 2 >