< ਕੂਚ 20 >

1 ਫਿਰ ਪਰਮੇਸ਼ੁਰ ਇਹ ਸਾਰੀਆਂ ਗੱਲਾਂ ਬੋਲਿਆ ਕਿ
Тада рече Бог све ове речи говорећи:
2 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।
Ја сам Господ Бог твој, који сам те извео из земље мисирске, из дома ропског.
3 ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।
Немој имати других богова уза ме.
4 ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ।
Не гради себи лик резани нити какву слику од оног што је горе на небу, или доле на земљи, или у води, испод земље.
5 ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।
Немој им се клањати нити им служити, јер сам ја Господ Бог твој, Бог ревнитељ, који походим грехе отачке на синовима до трећег и до четвртог кољена, оних који мрзе на мене;
6 ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।
А чиним милост на хиљадама оних који ме љубе и чувају заповести моје.
7 ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ।
Не узимај узалуд име Господа Бога свог; јер неће пред Господом бити прав ко узме име Његово узалуд.
8 ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ।
Сећај се дана од одмора да га светкујеш.
9 ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ
Шест дана ради, и свршуј све послове своје.
10 ੧੦ ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ।
А седми је дан одмор Господу Богу твом; тада немој радити ниједан посао, ни ти, ни син твој, ни кћи твоја, ни слуга твој, ни слушкиња твоја, ни живинче твоје, ни странац који је међу вратима твојим.
11 ੧੧ ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ।
Јер је за шест дана створио Господ небо и земљу, море и шта је год у њима; а у седми дан почину; зато је благословио Господ дан од одмора и посветио га.
12 ੧੨ ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
Поштуј оца свог и матер своју, да ти се продуже дани на земљи, коју ти да Господ Бог твој.
13 ੧੩ ਤੂੰ ਖ਼ੂਨ ਨਾ ਕਰ।
Не убиј.
14 ੧੪ ਤੂੰ ਵਿਭਚਾਰ ਨਾ ਕਰ।
Не чини прељубе.
15 ੧੫ ਤੂੰ ਚੋਰੀ ਨਾ ਕਰ।
Не кради.
16 ੧੬ ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ।
Не сведочи лажно на ближњег свог.
17 ੧੭ ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।
Не пожели кућу ближњег свог, не пожели жену ближњег свог, ни слугу његовог, ни слушкињу његову, ни вола његовог, ни магарца његовог, нити ишта што је ближњег твог.
18 ੧੮ ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਰਬਤ ਤੋਂ ਧੂੰਆਂ ਵੇਖ ਰਹੀ ਸੀ ਅਤੇ ਜਦ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਅਤੇ ਦੂਰ ਜਾ ਖੜੀ ਹੋਈ।
И сав народ виде гром и муњу и трубу где труби и гору где се дими; и народ видевши то узмаче се и стаде издалека,
19 ੧੯ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੂੰ ਸਾਡੇ ਨਾਲ ਗੱਲਾਂ ਕਰ ਤਾਂ ਅਸੀਂ ਸੁਣਾਂਗੇ। ਪਰ ਪਰਮੇਸ਼ੁਰ ਸਾਡੇ ਨਾਲ ਗੱਲਾਂ ਨਾ ਕਰੇ ਕਿ ਅਸੀਂ ਕਿਤੇ ਮਰ ਨਾ ਜਾਈਏ।
И рекоше Мојсију: Говори нам ти, и слушаћемо; а нека нам не говори Бог, да не помремо.
20 ੨੦ ਤਦ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ ਕਿਉਂ ਜੋ ਪਰਮੇਸ਼ੁਰ ਇਸ ਲਈ ਆਇਆ ਹੈ ਕਿ ਤੁਹਾਨੂੰ ਪਰਤਾਵੇ ਅਤੇ ਉਸ ਦਾ ਭੈਅ ਤੁਹਾਡੇ ਅੱਗੇ ਰਹੇ ਤਾਂ ਜੋ ਤੁਸੀਂ ਪਾਪ ਨਾ ਕਰੋ।
А Мојсије рече народу: Не бојте се, јер Бог дође да вас искуша и да вам пред очима буде страх Његов да не бисте грешили.
21 ੨੧ ਤਾਂ ਪਰਜਾ ਦੂਰ ਖੜੀ ਰਹੀ ਪਰ ਮੂਸਾ ਉਸ ਘੁੱਪ ਹਨੇਰ ਦੇ ਕੋਲ ਢੁੱਕਾ ਜਿੱਥੇ ਪਰਮੇਸ਼ੁਰ ਸੀ।
И народ стајаше издалека, а Мојсије приступи к мраку у коме беше Бог.
22 ੨੨ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਏਲੀਆਂ ਨੂੰ ਇਸ ਤਰ੍ਹਾਂ ਫ਼ਰਮਾ, ਤੁਸੀਂ ਵੇਖਿਆ ਕਿ ਮੈਂ ਤੁਹਾਡੇ ਨਾਲ ਅਕਾਸ਼ ਤੋਂ ਬੋਲਿਆ ਹਾਂ।
И Господ рече Мојсију: Овако кажи синовима Израиљевим: видели сте где вам с неба говорих.
23 ੨੩ ਤੁਸੀਂ ਮੇਰੇ ਸ਼ਰੀਕ ਨਾ ਬਣਾਓ, ਨਾ ਚਾਂਦੀ ਦੇ ਦੇਵਤੇ, ਨਾ ਸੋਨੇ ਦੇ ਦੇਵਤੇ ਆਪਣੇ ਲਈ ਬਣਾਓ।
Не градите уза ме богове сребрне, ни богове златне не градите себи.
24 ੨੪ ਤੁਸੀਂ ਮੇਰੇ ਲਈ ਮਿੱਟੀ ਦੀ ਇੱਕ ਜਗਵੇਦੀ ਬਣਾਓ ਅਤੇ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁੱਖ-ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲ਼ਦ ਚੜ੍ਹਾਓ ਅਤੇ ਹਰ ਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਬਰਕਤ ਦੇਵਾਂਗਾ।
Олтар од земље начини ми, на коме ћеш ми приносити жртве своје паљенице и жртве своје захвалне, ситну и крупну стоку своју. На коме год месту заповедим да се спомиње име моје, доћи ћу к теби и благословићу те.
25 ੨੫ ਜੇ ਤੁਸੀਂ ਮੇਰੇ ਲਈ ਪੱਥਰਾਂ ਦੀ ਜਗਵੇਦੀ ਬਣਾਵੋ ਤਾਂ ਉਹ ਨੂੰ ਘੜਿਆਂ ਹੋਇਆਂ ਪੱਥਰਾਂ ਨਾਲ ਨਾ ਬਣਾਓ। ਜੇ ਤੁਸੀਂ ਆਪਣੀ ਤੇਸੀ ਉਨ੍ਹਾਂ ਉੱਤੇ ਚੁੱਕੀ ਤਾਂ ਤੁਸੀਂ ਉਸ ਨੂੰ ਭਰਿਸ਼ਟ ਕੀਤਾ।
Ако ли ми начиниш олтар од камена, немој начинити од тесаног камена; јер ако повучеш по њему гвожђем, оскврнићеш га.
26 ੨੬ ਤੁਸੀਂ ਮੇਰੀ ਜਗਵੇਦੀ ਉੱਤੇ ਪੌੜੀਆਂ ਨਾਲ ਨਾ ਚੜ੍ਹੋ ਕਿ ਕਿਤੇ ਤੁਹਾਡਾ ਨੰਗੇਜ਼ ਉਸ ਉੱਤੇ ਖੁੱਲ੍ਹ ਨਾ ਜਾਵੇ।
Немој уз басамаке ићи к олтару мом, да се не би открила голотиња твоја код њега.

< ਕੂਚ 20 >