< ਕੂਚ 32 >

1 ਜਦ ਲੋਕਾਂ ਨੇ ਵੇਖਿਆ ਕਿ ਮੂਸਾ ਨੇ ਪਰਬਤ ਤੋਂ ਉਤਰਨ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋ ਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ।
וַיַּרְא הָעָם כִּֽי־בֹשֵׁשׁ מֹשֶׁה לָרֶדֶת מִן־הָהָר וַיִּקָּהֵל הָעָם עַֽל־אַהֲרֹן וַיֹּאמְרוּ אֵלָיו קוּם ׀ עֲשֵׂה־לָנוּ אֱלֹהִים אֲשֶׁר יֵֽלְכוּ לְפָנֵינוּ כִּי־זֶה ׀ מֹשֶׁה הָאִישׁ אֲשֶׁר הֶֽעֱלָנוּ מֵאֶרֶץ מִצְרַיִם לֹא יָדַעְנוּ מֶה־הָיָה לֽוֹ׃
2 ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ।
וַיֹּאמֶר אֲלֵהֶם אַהֲרֹן פָּֽרְקוּ נִזְמֵי הַזָּהָב אֲשֶׁר בְּאָזְנֵי נְשֵׁיכֶם בְּנֵיכֶם וּבְנֹתֵיכֶם וְהָבִיאוּ אֵלָֽי׃
3 ਸੋ ਸਾਰੇ ਲੋਕ ਸੋਨੇ ਦੇ ਬਾਲੇ ਜੋ ਉਨ੍ਹਾਂ ਦੇ ਕੰਨਾਂ ਵਿੱਚ ਸਨ ਤੋੜ ਤਾੜ ਕੇ ਹਾਰੂਨ ਦੇ ਕੋਲ ਲੈ ਆਏ
וַיִּתְפָּֽרְקוּ כָּל־הָעָם אֶת־נִזְמֵי הַזָּהָב אֲשֶׁר בְּאָזְנֵיהֶם וַיָּבִיאוּ אֶֽל־אַהֲרֹֽן׃
4 ਤਾਂ ਉਸ ਨੇ ਉਹ ਉਨ੍ਹਾਂ ਦੇ ਹੱਥੋਂ ਲੈ ਲਏ ਅਤੇ ਉਨ੍ਹਾਂ ਨੂੰ ਢਾਲ਼ ਕੇ ਇੱਕ ਉੱਕਰਨ ਵਾਲੇ ਸੰਦ ਨਾਲ ਘੜ੍ਹ ਕੇ ਉਹ ਦਾ ਇੱਕ ਵੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।
וַיִּקַּח מִיָּדָם וַיָּצַר אֹתוֹ בַּחֶרֶט וַֽיַּעֲשֵׂהוּ עֵגֶל מַסֵּכָה וַיֹּאמְרוּ אֵלֶּה אֱלֹהֶיךָ יִשְׂרָאֵל אֲשֶׁר הֶעֱלוּךָ מֵאֶרֶץ מִצְרָֽיִם׃
5 ਜਦ ਹਾਰੂਨ ਨੇ ਇਹ ਡਿੱਠਾ ਤਾਂ ਉਸ ਦੇ ਅੱਗੇ ਇੱਕ ਜਗਵੇਦੀ ਬਣਾਈ ਤਾਂ ਹਾਰੂਨ ਨੇ ਪੁਕਾਰ ਕੇ ਆਖਿਆ, ਕੱਲ ਯਹੋਵਾਹ ਦਾ ਪਰਬ ਹੈ
וַיַּרְא אַהֲרֹן וַיִּבֶן מִזְבֵּחַ לְפָנָיו וַיִּקְרָא אַֽהֲרֹן וַיֹּאמַר חַג לַיהוָה מָחָֽר׃
6 ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।
וַיַּשְׁכִּימוּ מִֽמָּחֳרָת וַיַּעֲלוּ עֹלֹת וַיַּגִּשׁוּ שְׁלָמִים וַיֵּשֶׁב הָעָם לֽ͏ֶאֱכֹל וְשָׁתוֹ וַיָּקֻמוּ לְצַחֵֽק׃
7 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਨੂੰ ਜਾ ਕਿਉਂਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ।
וַיְדַבֵּר יְהוָה אֶל־מֹשֶׁה לֶךְ־רֵד כִּי שִׁחֵת עַמְּךָ אֲשֶׁר הֶעֱלֵיתָ מֵאֶרֶץ מִצְרָֽיִם׃
8 ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।
סָרוּ מַהֵר מִן־הַדֶּרֶךְ אֲשֶׁר צִוִּיתִם עָשׂוּ לָהֶם עֵגֶל מַסֵּכָה וַיִּשְׁתַּֽחֲווּ־לוֹ וַיִּזְבְּחוּ־לוֹ וַיֹּאמְרוּ אֵלֶּה אֱלֹהֶיךָ יִשְׂרָאֵל אֲשֶׁר הֽ͏ֶעֱלוּךָ מֵאֶרֶץ מִצְרָֽיִם׃
9 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਇਨ੍ਹਾਂ ਲੋਕਾਂ ਨੂੰ ਡਿੱਠਾ ਹੈ, ਵੇਖ ਇਹ ਲੋਕ ਹਠੀ ਹਨ।
וַיֹּאמֶר יְהוָה אֶל־מֹשֶׁה רָאִיתִי אֶת־הָעָם הַזֶּה וְהִנֵּה עַם־קְשֵׁה־עֹרֶף הֽוּא׃
10 ੧੦ ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ।
וְעַתָּה הַנִּיחָה לִּי וְיִֽחַר־אַפִּי בָהֶם וַאֲכַלֵּם וְאֶֽעֱשֶׂה אוֹתְךָ לְגוֹי גָּדֽוֹל׃
11 ੧੧ ਤਾਂ ਮੂਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤਰਲੇ ਪਾ ਕੇ ਆਖਿਆ, ਹੇ ਯਹੋਵਾਹ ਤੇਰਾ ਕ੍ਰੋਧ ਤੇਰੇ ਲੋਕਾਂ ਦੇ ਵਿਰੁੱਧ ਕਿਉਂ ਭੜਕਿਆ ਹੈ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਵੱਡੀ ਸ਼ਕਤੀ ਅਤੇ ਬਲਵੰਤ ਹੱਥ ਨਾਲ ਕੱਢ ਕੇ ਲੈ ਆਇਆ ਹੈਂ।
וַיְחַל מֹשֶׁה אֶת־פְּנֵי יְהוָה אֱלֹהָיו וַיֹּאמֶר לָמָה יְהוָה יֶחֱרֶה אַפְּךָ בְּעַמֶּךָ אֲשֶׁר הוֹצֵאתָ מֵאֶרֶץ מִצְרַיִם בְּכֹחַ גָּדוֹל וּבְיָד חֲזָקָֽה׃
12 ੧੨ ਮਿਸਰੀ ਕਿਉਂ ਆਖਣ ਕਿ ਉਹ ਉਨ੍ਹਾਂ ਨੂੰ ਬੁਰਿਆਈ ਲਈ ਲੈ ਗਿਆ, ਤਾਂ ਜੋ ਉਨ੍ਹਾਂ ਨੂੰ ਪਹਾੜਾਂ ਵਿੱਚ ਮਾਰ ਸੁੱਟੇ ਅਤੇ ਉਨ੍ਹਾਂ ਨੂੰ ਧਰਤੀ ਉੱਤੋਂ ਮੁਕਾ ਦੇਵੇ? ਤੂੰ ਆਪਣੇ ਕ੍ਰੋਧ ਦੇ ਭੜਕਣ ਨੂੰ ਮੋੜ ਲੈ ਅਤੇ ਆਪਣੇ ਲੋਕਾਂ ਉੱਤੇ ਬੁਰਿਆਈ ਲਿਆਉਣ ਤੋਂ ਹਟ ਜਾ।
לָמָּה יֹאמְרוּ מִצְרַיִם לֵאמֹר בְּרָעָה הֽוֹצִיאָם לַהֲרֹג אֹתָם בֶּֽהָרִים וּלְכַלֹּתָם מֵעַל פְּנֵי הָֽאֲדָמָה שׁוּב מֵחֲרוֹן אַפֶּךָ וְהִנָּחֵם עַל־הָרָעָה לְעַמֶּֽךָ׃
13 ੧੩ ਤੂੰ ਆਪਣੇ ਸੇਵਕ ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੂੰ ਆਪਣੀ ਹੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਇਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਉਹ ਸਦਾ ਲਈ ਉਹ ਦੇ ਅਧਿਕਾਰੀ ਹੋਣਗੇ।
זְכֹר לְאַבְרָהָם לְיִצְחָק וּלְיִשְׂרָאֵל עֲבָדֶיךָ אֲשֶׁר נִשְׁבַּעְתָּ לָהֶם בָּךְ וַתְּדַבֵּר אֲלֵהֶם אַרְבֶּה אֶֽת־זַרְעֲכֶם כְּכוֹכְבֵי הַשָּׁמָיִם וְכָל־הָאָרֶץ הַזֹּאת אֲשֶׁר אָמַרְתִּי אֶתֵּן לְזַרְעֲכֶם וְנָחֲלוּ לְעֹלָֽם׃
14 ੧੪ ਤਾਂ ਯਹੋਵਾਹ ਉਸ ਬੁਰਿਆਈ ਤੋਂ ਹਟ ਗਿਆ ਜਿਹੜੀ ਆਪਣੇ ਲੋਕਾਂ ਨਾਲ ਕਰਨ ਲਈ ਬੋਲਿਆ ਸੀ।
וַיִּנָּחֶם יְהוָה עַל־הָרָעָה אֲשֶׁר דִּבֶּר לַעֲשׂוֹת לְעַמּֽוֹ׃
15 ੧੫ ਤਾਂ ਮੂਸਾ ਮੁੜ ਕੇ ਪਰਬਤ ਤੋਂ ਹੇਠਾਂ ਨੂੰ ਆਇਆ ਅਤੇ ਨੇਮ ਦੀਆਂ ਦੋ ਫੱਟੀਆਂ ਉਸ ਦੇ ਹੱਥ ਵਿੱਚ ਸਨ। ਉਹ ਫੱਟੀਆਂ ਦੋਹਾਂ ਪਾਸਿਆਂ ਤੋਂ ਲਿਖੀਆਂ ਹੋਈਆਂ ਸਨ ਇੱਕ ਪਾਸਿਓਂ ਅਤੇ ਦੂਜੇ ਪਾਸਿਓਂ ਵੀ ਲਿਖੀਆਂ ਹੋਈਆਂ ਸਨ
וַיִּפֶן וַיֵּרֶד מֹשֶׁה מִן־הָהָר וּשְׁנֵי לֻחֹת הָעֵדֻת בְּיָדוֹ לֻחֹת כְּתֻבִים מִשְּׁנֵי עֶבְרֵיהֶם מִזֶּה וּמִזֶּה הֵם כְּתֻבִֽים׃
16 ੧੬ ਅਤੇ ਫੱਟੀਆਂ ਪਰਮੇਸ਼ੁਰ ਦਾ ਕੰਮ ਸੀ ਅਤੇ ਉਨ੍ਹਾਂ ਦੀ ਲਿਖਤ ਪਰਮੇਸ਼ੁਰ ਦੀ ਲਿਖਤ ਸੀ ਜਿਹੜੀ ਫੱਟੀਆਂ ਉੱਤੇ ਉੱਕਰੀ ਹੋਈ ਸੀ।
וְהַלֻּחֹת מַעֲשֵׂה אֱלֹהִים הֵמָּה וְהַמִּכְתָּב מִכְתַּב אֱלֹהִים הוּא חָרוּת עַל־הַלֻּחֹֽת׃
17 ੧੭ ਤਾਂ ਯਹੋਸ਼ੁਆ ਨੇ ਲੋਕਾਂ ਦੀ ਅਵਾਜ਼ ਸੁਣੀ ਜਿਹੜੇ ਡੰਡ ਪਾਉਂਦੇ ਸਨ ਤਾਂ ਉਸ ਨੇ ਮੂਸਾ ਨੂੰ ਆਖਿਆ, ਡੇਰੇ ਵਿੱਚ ਲੜਾਈ ਦੀ ਅਵਾਜ਼ ਹੈ।
וַיִּשְׁמַע יְהוֹשֻׁעַ אֶת־קוֹל הָעָם בְּרֵעֹה וַיֹּאמֶר אֶל־מֹשֶׁה קוֹל מִלְחָמָה בַּֽמַּחֲנֶה׃
18 ੧੮ ਤਾਂ ਉਸ ਆਖਿਆ, ਇਹ ਰੌਲ਼ਾ ਨਾ ਤਾਂ ਫਤਹ ਪਾਉਣ ਵਾਲਿਆਂ ਦਾ ਹੈ ਅਤੇ ਨਾ ਇਹ ਰੌਲ਼ਾ ਹਾਰਨ ਵਾਲਿਆਂ ਦਾ ਹੈ ਪਰ ਮੈਂ ਗਾਉਣ ਵਾਲਿਆਂ ਦੀ ਅਵਾਜ਼ ਸੁਣਦਾ ਹਾਂ।
וַיֹּאמֶר אֵין קוֹל עֲנוֹת גְּבוּרָה וְאֵין קוֹל עֲנוֹת חֲלוּשָׁה קוֹל עַנּוֹת אָנֹכִי שֹׁמֵֽעַ׃
19 ੧੯ ਤਾਂ ਇਸ ਤਰ੍ਹਾਂ ਹੋਇਆ ਜਦੋਂ ਉਹ ਡੇਰੇ ਦੇ ਨੇੜੇ ਆਇਆ ਤਾਂ ਉਸ ਨੇ ਵੱਛੇ ਅਤੇ ਨੱਚਣ ਨੂੰ ਵੇਖਿਆ ਤਾਂ ਮੂਸਾ ਦਾ ਕ੍ਰੋਧ ਬਹੁਤ ਭੜਕ ਉੱਠਿਆ ਅਤੇ ਉਸ ਨੇ ਫੱਟੀਆਂ ਆਪਣੇ ਹੱਥਾਂ ਤੋਂ ਸੁੱਟ ਦਿੱਤੀਆਂ ਪਰਬਤ ਦੇ ਹੇਠ ਉਹਨਾਂ ਨੂੰ ਭੰਨ ਸੁੱਟਿਆ
וֽ͏ַיְהִי כַּאֲשֶׁר קָרַב אֶל־הַֽמַּחֲנֶה וַיַּרְא אֶת־הָעֵגֶל וּמְחֹלֹת וַיִּֽחַר־אַף מֹשֶׁה וַיַּשְׁלֵךְ מידו מִיָּדָיו אֶת־הַלֻּחֹת וַיְּשַׁבֵּר אֹתָם תַּחַת הָהָֽר׃
20 ੨੦ ਅਤੇ ਉਸ ਵੱਛੇ ਨੂੰ ਜਿਹੜਾ ਉਨ੍ਹਾਂ ਨੇ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਪੀਹ ਕੇ ਧੂੜ ਜਿਹਾ ਮਹੀਨ ਕਰ ਦਿੱਤਾ ਅਤੇ ਪਾਣੀ ਉੱਤੇ ਖਿਲਾਰ ਦਿੱਤਾ ਅਤੇ ਇਸਰਾਏਲੀਆਂ ਨੂੰ ਪਿਲਾ ਛੱਡਿਆ।
וַיִּקַּח אֶת־הָעֵגֶל אֲשֶׁר עָשׂוּ וַיִּשְׂרֹף בָּאֵשׁ וַיִּטְחַן עַד אֲשֶׁר־דָּק וַיִּזֶר עַל־פְּנֵי הַמַּיִם וַיַּשְׁקְ אֶת־בְּנֵי יִשְׂרָאֵֽל׃
21 ੨੧ ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ?
וַיֹּאמֶר מֹשֶׁה אֶֽל־אַהֲרֹן מֶֽה־עָשָׂה לְךָ הָעָם הַזֶּה כִּֽי־הֵבֵאתָ עָלָיו חֲטָאָה גְדֹלָֽה׃
22 ੨੨ ਅੱਗੋਂ ਹਾਰੂਨ ਨੇ ਆਖਿਆ, ਮੇਰੇ ਸੁਆਮੀ ਦਾ ਕ੍ਰੋਧ ਨਾ ਭੜਕੇ। ਤੂੰ ਲੋਕਾਂ ਨੂੰ ਜਾਣਦਾ ਹੈਂ ਕਿ ਉਹ ਬੁਰਿਆਈ ਉੱਤੇ ਤਿਆਰ ਹਨ
וַיֹּאמֶר אַהֲרֹן אַל־יִחַר אַף אֲדֹנִי אַתָּה יָדַעְתָּ אֶת־הָעָם כִּי בְרָע הֽוּא׃
23 ੨੩ ਕਿਉਂ ਜੋ ਉਨ੍ਹਾਂ ਨੇ ਮੈਨੂੰ ਆਖਿਆ, ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਅਸੀਂ ਨਹੀਂ ਜਾਣਦੇ ਕਿ ਉਹ ਨੂੰ ਕੀ ਹੋਇਆ।
וַיֹּאמְרוּ לִי עֲשֵׂה־לָנוּ אֱלֹהִים אֲשֶׁר יֵלְכוּ לְפָנֵינוּ כִּי־זֶה ׀ מֹשֶׁה הָאִישׁ אֲשֶׁר הֽ͏ֶעֱלָנוּ מֵאֶרֶץ מִצְרַיִם לֹא יָדַעְנוּ מֶה־הָיָה לֽוֹ׃
24 ੨੪ ਤਾਂ ਮੈਂ ਉਨ੍ਹਾਂ ਨੂੰ ਆਖਿਆ, ਜਿਨ੍ਹਾਂ ਕੋਲ ਸੋਨਾ ਹੈ ਉਹ ਭੰਨਣ ਤੋੜਨ ਤਾਂ ਉਨ੍ਹਾਂ ਨੇ ਮੈਨੂੰ ਦਿੱਤਾ ਅਤੇ ਮੈਂ ਉਸ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਇਹ ਵੱਛਾ ਨਿੱਕਲ ਆਇਆ।
וָאֹמַר לָהֶם לְמִי זָהָב הִתְפָּרָקוּ וַיִּתְּנוּ־לִי וָאַשְׁלִכֵהוּ בָאֵשׁ וַיֵּצֵא הָעֵגֶל הַזֶּֽה׃
25 ੨੫ ਤਦ ਮੂਸਾ ਨੇ ਲੋਕਾਂ ਨੂੰ ਵੇਖਿਆ ਕਿ ਉਹ ਬੇ-ਲਗ਼ਾਮ ਹਨ ਕਿਉਂ ਜੋ ਹਾਰੂਨ ਨੇ ਉਨ੍ਹਾਂ ਦੇ ਵੈਰੀਆਂ ਦੇ ਸਾਹਮਣੇ ਉਨ੍ਹਾਂ ਦਾ ਮਖ਼ੌਲ ਉਡਾਉਣ ਲਈ ਉਨ੍ਹਾਂ ਨੂੰ ਬੇ-ਲਗ਼ਾਮ ਕੀਤਾ।
וַיַּרְא מֹשֶׁה אֶת־הָעָם כִּי פָרֻעַ הוּא כִּֽי־פְרָעֹה אַהֲרֹן לְשִׁמְצָה בְּקָמֵיהֶֽם׃
26 ੨੬ ਮੂਸਾ ਨੇ ਡੇਰੇ ਦੇ ਫਾਟਕ ਕੋਲ ਖੜੇ ਹੋ ਕੇ ਆਖਿਆ, ਜਿਹੜਾ ਯਹੋਵਾਹ ਦੇ ਪਾਸੇ ਵੱਲ ਹੈ ਉਹ ਮੇਰੇ ਕੋਲ ਆਵੇ ਤਾਂ ਸਾਰੇ ਲੇਵੀਆਂ ਨੇ ਆਪਣੇ ਆਪ ਨੂੰ ਉਸ ਦੇ ਕੋਲ ਇਕੱਠਾ ਕਰ ਲਿਆ।
וַיַּעֲמֹד מֹשֶׁה בְּשַׁעַר הַֽמַּחֲנֶה וַיֹּאמֶר מִי לַיהוָה אֵלָי וַיֵּאָסְפוּ אֵלָיו כָּל־בְּנֵי לֵוִֽי׃
27 ੨੭ ਉਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਭ ਮਨੁੱਖ ਆਪਣੀਆਂ ਤਲਵਾਰਾਂ ਲੱਕ ਨਾਲ ਬੰਨ੍ਹ ਕੇ ਡੇਰੇ ਦੇ ਵਿੱਚ ਦੀ ਫਾਟਕ ਤੋਂ ਫਾਟਕ ਤੱਕ ਆਉਂਦੇ ਜਾਂਦੇ ਆਪਣੇ ਭਰਾ ਆਪਣੇ ਸਾਥੀ ਅਤੇ ਆਪਣੇ ਗੁਆਂਢੀ ਨੂੰ ਵੱਢ ਸੁੱਟਣ।
וַיֹּאמֶר לָהֶם כֹּֽה־אָמַר יְהוָה אֱלֹהֵי יִשְׂרָאֵל שִׂימוּ אִישׁ־חַרְבּוֹ עַל־יְרֵכוֹ עִבְרוּ וָשׁוּבוּ מִשַּׁעַר לָשַׁעַר בַּֽמַּחֲנֶה וְהִרְגוּ אִֽישׁ־אֶת־אָחִיו וְאִישׁ אֶת־רֵעֵהוּ וְאִישׁ אֶת־קְרֹבֽוֹ׃
28 ੨੮ ਤਾਂ ਲੇਵੀਆਂ ਨੇ ਮੂਸਾ ਦੇ ਬੋਲ ਅਨੁਸਾਰ ਕੀਤਾ ਅਤੇ ਉਸ ਦਿਨ ਲੋਕਾਂ ਵਿੱਚੋਂ ਤਿੰਨ ਹਜ਼ਾਰ ਮਨੁੱਖ ਡਿੱਗੇ।
וַיַּֽעֲשׂוּ בְנֵֽי־לֵוִי כִּדְבַר מֹשֶׁה וַיִּפֹּל מִן־הָעָם בַּיּוֹם הַהוּא כִּשְׁלֹשֶׁת אַלְפֵי אִֽישׁ׃
29 ੨੯ ਮੂਸਾ ਨੇ ਆਖਿਆ, ਅੱਜ ਤੁਸੀਂ ਆਪਣੇ ਆਪ ਨੂੰ ਯਹੋਵਾਹ ਲਈ ਅਰਪਣ ਕਰੋ। ਹਾਂ, ਹਰ ਇੱਕ ਮਨੁੱਖ ਆਪਣੇ ਪੁੱਤਰ ਅਤੇ ਆਪਣੇ ਭਰਾ ਦੇ ਵਿਰੁੱਧ ਹੋਵੇ ਤਾਂ ਜੋ ਉਹ ਅੱਜ ਤੁਹਾਨੂੰ ਬਰਕਤ ਦੇਵੇ।
וַיֹּאמֶר מֹשֶׁה מִלְאוּ יֶדְכֶם הַיּוֹם לַֽיהוָה כִּי אִישׁ בִּבְנוֹ וּבְאָחִיו וְלָתֵת עֲלֵיכֶם הַיּוֹם בְּרָכָֽה׃
30 ੩੦ ਅਗਲੇ ਦਿਨ ਇਸ ਤਰ੍ਹਾਂ ਹੋਇਆ ਕਿ ਮੂਸਾ ਨੇ ਲੋਕਾਂ ਨੂੰ ਆਖਿਆ, ਤੁਸੀਂ ਵੱਡਾ ਪਾਪ ਕੀਤਾ ਅਤੇ ਮੈਂ ਹੁਣ ਯਹੋਵਾਹ ਦੇ ਕੋਲ ਉਤਾਹਾਂ ਜਾਂਦਾ ਹਾਂ। ਸ਼ਾਇਦ ਮੈਂ ਤੁਹਾਡੇ ਪਾਪ ਦਾ ਪ੍ਰਾਸਚਿਤ ਕਰਾਂ।
וַיְהִי מִֽמָּחֳרָת וַיֹּאמֶר מֹשֶׁה אֶל־הָעָם אַתֶּם חֲטָאתֶם חֲטָאָה גְדֹלָה וְעַתָּה אֽ͏ֶעֱלֶה אֶל־יְהוָה אוּלַי אֲכַפְּרָה בְּעַד חַטַּאתְכֶֽם׃
31 ੩੧ ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ
וַיָּשָׁב מֹשֶׁה אֶל־יְהוָה וַיֹּאמַר אָנָּא חָטָא הָעָם הַזֶּה חֲטָאָה גְדֹלָה וַיַּֽעֲשׂוּ לָהֶם אֱלֹהֵי זָהָֽב׃
32 ੩੨ ਹੁਣ ਤੂੰ ਉਨ੍ਹਾਂ ਦਾ ਪਾਪ ਮਾਫ਼ ਕਰੀਂ ਅਤੇ ਜੇ ਨਹੀਂ ਤਾਂ ਆਪਣੀ ਪੋਥੀ ਵਿੱਚੋਂ ਜਿਹੜੀ ਤੂੰ ਲਿਖੀ ਹੈ ਮੈਨੂੰ ਮਿਟਾ ਸੁੱਟੀਂ।
וְעַתָּה אִם־תִּשָּׂא חַטָּאתָם וְאִם־אַיִן מְחֵנִי נָא מִֽסִּפְרְךָ אֲשֶׁר כָּתָֽבְתָּ׃
33 ੩੩ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਸ ਮੇਰਾ ਪਾਪ ਕੀਤਾ ਮੈਂ ਉਸ ਨੂੰ ਆਪਣੀ ਪੋਥੀ ਵਿੱਚੋਂ ਮਿਟਾ ਸੁੱਟਾਂਗਾ।
וַיֹּאמֶר יְהוָה אֶל־מֹשֶׁה מִי אֲשֶׁר חָֽטָא־לִי אֶמְחֶנּוּ מִסִּפְרִֽי׃
34 ੩੪ ਹੁਣ ਜਾ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ।
וְעַתָּה לֵךְ ׀ נְחֵה אֶת־הָעָם אֶל אֲשֶׁר־דִּבַּרְתִּי לָךְ הִנֵּה מַלְאָכִי יֵלֵךְ לְפָנֶיךָ וּבְיוֹם פָּקְדִי וּפָקַדְתִּי עֲלֵיהֶם חַטָּאתָֽם׃
35 ੩੫ ਅਤੇ ਯਹੋਵਾਹ ਨੇ ਵੱਛਾ ਬਣਾਉਣ ਦੇ ਕਾਰਨ ਜਿਹ ਨੂੰ ਹਾਰੂਨ ਨੇ ਬਣਾਇਆ ਸੀ ਲੋਕਾਂ ਨੂੰ ਮਾਰਿਆ।
וַיִּגֹּף יְהוָה אֶת־הָעָם עַל אֲשֶׁר עָשׂוּ אֶת־הָעֵגֶל אֲשֶׁר עָשָׂה אַהֲרֹֽן׃

< ਕੂਚ 32 >