< ਹਿਜ਼ਕੀਏਲ 32 >

1 ਬਾਰਵੇਂ ਸਾਲ ਦੇ ਬਾਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 2 ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਗੂੰ ਸੀ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ। 3 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬਹੁਤਿਆਂ ਲੋਕਾਂ ਦੀ ਸਭਾ ਨਾਲ ਤੇਰੇ ਵਿੱਚ ਆਪਣਾ ਜਾਲ਼ ਵਿਛਾਵਾਂਗਾ ਅਤੇ ਉਹ ਤੈਨੂੰ ਮੇਰੇ ਹੀ ਜਾਲ਼ ਵਿੱਚ ਬਾਹਰ ਕੱਢਣਗੇ। 4 ਤਦ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ ਅਤੇ ਖੁੱਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ। ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ ਅਤੇ ਸਾਰੀ ਧਰਤੀ ਦੇ ਦਰਿੰਦਿਆਂ ਨੂੰ ਤੇਰੇ ਨਾਲ ਰਜਾਵਾਂਗਾ। 5 ਤੇਰਾ ਮਾਸ ਪਹਾੜਾਂ ਉੱਤੇ ਸੁੱਟਾਂਗਾ ਅਤੇ ਵਾਦੀਆਂ ਨੂੰ ਤੇਰੀਆਂ ਲੋਥਾਂ ਨਾਲ ਭਰ ਦਿਆਂਗਾ। 6 ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤੈਰਦਾ ਸੀ, ਪਹਾੜਾਂ ਤੱਕ ਤੇਰੇ ਲਹੂ ਨਾਲ ਸਿੰਜਾਂਗਾ ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ। 7 ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ। ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ। 8 ਮੈਂ ਚਾਨਣ ਦੇਣ ਵਾਲੀਆਂ ਸਾਰੀਆਂ ਅਕਾਸ਼ੀ ਜੋਤਾਂ ਨੂੰ ਤੇਰੇ ਉੱਤੇ ਕਾਲਾ ਕਰ ਦਿਆਂਗਾ ਅਤੇ ਮੈਂ ਤੇਰੀ ਧਰਤੀ ਤੇ ਹਨ੍ਹੇਰਾ ਪਾ ਦਿਆਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। 9 ਜਦੋਂ ਮੈਂ ਤੇਰੀ ਬਰਬਾਦੀ ਕੌਮਾਂ ਦੇ ਵਿੱਚ ਉਹਨਾਂ ਦੇਸਾਂ ਉੱਤੇ ਲਿਆਵਾਂਗਾ, ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ, ਤਾਂ ਬਹੁਤਿਆਂ ਲੋਕਾਂ ਦੇ ਦਿਲ ਮੈਂ ਦੁੱਖੀ ਕਰਾਂਗਾ। 10 ੧੦ ਸਗੋਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਹਨਾਂ ਦੇ ਰਾਜਾ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਹਨਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ, ਤਾਂ ਉਹਨਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਨ ਤੋਂ ਹਰ ਘੜੀ ਕੰਬੇਗਾ। 11 ੧੧ ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਬਾਬਲ ਦੇ ਰਾਜਾ ਦੀ ਤਲਵਾਰ ਤੇਰੇ ਉੱਤੇ ਆਵੇਗੀ। 12 ੧੨ ਮੈਂ ਤੇਰੀ ਭੀੜ ਨੂੰ ਜ਼ੋਰਾਵਰਾਂ ਦੀਆਂ ਤਲਵਾਰਾਂ ਨਾਲ ਡੇਗ ਦਿਆਂਗਾ, ਜਿਹੜੇ ਕੌਮਾਂ ਵਿੱਚੋਂ ਭਿਆਨਕ ਹਨ। ਉਹ ਮਿਸਰ ਦੀ ਮਗਰੂਰੀ ਨੂੰ ਨਸ਼ਟ ਕਰਨਗੇ ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ। 13 ੧੩ ਮੈਂ ਉਹ ਦੇ ਸਾਰੇ ਪਸ਼ੂਆਂ ਨੂੰ ਬਹੁਤੇ ਪਾਣੀਆਂ ਦੇ ਲਾਗਿਓਂ ਨਾਸ ਕਰ ਦਿਆਂਗਾ ਅਤੇ ਅੱਗੇ ਨੂੰ ਨਾ ਹੀ ਮਨੁੱਖ ਦੇ ਪੈਰ ਉਹਨਾਂ ਨੂੰ ਗੰਦਾ ਕਰਨਗੇ, ਨਾ ਹੀ ਪਸ਼ੂਆਂ ਦੇ ਖੁਰ ਉਹਨਾਂ ਨੂੰ ਗੰਦਾ ਕਰਨਗੇ। 14 ੧੪ ਤਦੋਂ ਮੈਂ ਉਹਨਾਂ ਦੇ ਪਾਣੀ ਸਾਫ਼ ਕਰ ਦਿਆਂਗਾ ਅਤੇ ਉਹਨਾਂ ਦੀਆਂ ਨਹਿਰਾਂ ਤੇਲ ਵਾਂਗੂੰ ਵਗਾਈਆਂ ਜਾਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ। 15 ੧੫ ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਦਿਆਂਗਾ ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹੈਂ। 16 ੧੬ ਇਹ ਉਹ ਵੈਣ ਹੈ ਅਤੇ ਉਹ ਵੈਣ ਪਾਉਣਗੀਆਂ, ਕੌਮਾਂ ਦੀਆਂ ਧੀਆਂ ਇਸ ਨਾਲ ਵੈਣ ਪਾਉਣਗੀਆਂ, ਉਹ ਮਿਸਰ ਉੱਤੇ ਅਤੇ ਉਹ ਦੀ ਸਾਰੀ ਭੀੜ ਉੱਤੇ ਇਹੋ ਵੈਣ ਪਾਉਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ। 17 ੧੭ ਫੇਰ ਬਾਰਵੇਂ ਸਾਲ ਵਿੱਚ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਅਜਿਹਾ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ 18 ੧੮ ਕਿ ਹੇ ਮਨੁੱਖ ਦੇ ਪੁੱਤਰ, ਮਿਸਰ ਦੀ ਭੀੜ ਉੱਤੇ ਰੋਣਾ-ਪਿੱਟਣਾ ਕਰ ਅਤੇ ਉਹ ਨੂੰ ਅਤੇ ਪ੍ਰਸਿੱਧ ਕੌਮਾਂ ਦੀਆਂ ਧੀਆਂ ਨੂੰ, ਕਬਰ ਵਿੱਚ ਉੱਤਰਿਆ ਹੋਇਆਂ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇ। 19 ੧੯ ਤੂੰ ਸੁੰਦਰਤਾ ਵਿੱਚ ਕਿਹ ਦੇ ਨਾਲੋਂ ਵੱਧ ਕੇ ਸੀ? ਹੇਠਾਂ ਉਤਰ ਜਾ ਅਤੇ ਬੇਸੁੰਨਤਿਆਂ ਦੇ ਨਾਲ ਪਿਆ ਰਹਿ। 20 ੨੦ ਉਹ ਉਹਨਾਂ ਦੇ ਵਿਚਕਾਰ ਡਿੱਗਣਗੇ, ਜਿਹੜੇ ਤਲਵਾਰ ਨਾਲ ਵੱਢੇ ਗਏ। ਉਹ ਤਲਵਾਰ ਦੇ ਹਵਾਲੇ ਕੀਤੀ ਗਈ। ਉਹ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਘਸੀਟ ਕੇ ਲੈ ਜਾ। 21 ੨੧ ਉਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ, ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਉਹ ਹੇਠਾਂ ਉੱਤਰ ਗਏ ਅਤੇ ਉਹਨਾਂ ਬੇਸੁੰਨਤਿਆਂ ਨਾਲ ਪਏ ਰਹਿੰਦੇ ਹਨ, ਜਿਹੜੇ ਤਲਵਾਰ ਨਾਲ ਵੱਢੇ ਗਏ। (Sheol h7585) 22 ੨੨ ਅੱਸ਼ੂਰ ਅਤੇ ਉਹ ਦੀ ਸਾਰੀ ਸਭਾ ਉੱਥੇ ਹੈ, ਉਹ ਦੇ ਚੁਫ਼ੇਰੇ ਕਬਰਾਂ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਹੋਏ ਤੇ ਡਿੱਗੇ ਹੋਏ ਹਨ। 23 ੨੩ ਜਿਹਨਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ। 24 ੨੪ ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫ਼ੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ। 25 ੨੫ ਉਹਨਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆਂ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ। ਸਾਰੇ ਦੇ ਸਾਰੇ ਬੇਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ। ਉਹ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਉਹ ਵੱਢੇ ਹੋਇਆਂ ਵਿੱਚ ਰੱਖੇ ਗਏ। 26 ੨੬ ਮੇਸ਼ੇਕ, ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ, ਸਾਰੇ ਦੇ ਸਾਰੇ ਬੇਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਤੇ ਭੈਅ ਦਾ ਕਾਰਨ ਸਨ। 27 ੨੭ ਕੀ ਉਹ ਉਹਨਾਂ ਸੂਰਮਿਆਂ ਦੇ ਨਾਲ ਜੋ ਬੇਸੁੰਨਤਿਆਂ ਵਿੱਚੋਂ ਡਿੱਗ ਪਏ, ਜਿਹੜੇ ਆਪਣੇ ਜੰਗੀ ਸ਼ਸਤਰਾਂ ਸਣੇ ਪਤਾਲ ਵਿੱਚ ਉੱਤਰ ਗਏ, ਪਏ ਨਾ ਰਹਿਣਗੇ? ਉਹਨਾਂ ਦੀਆਂ ਤਲਵਾਰਾਂ ਉਹਨਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਹਨਾਂ ਦੇ ਔਗੁਣ ਉਹਨਾਂ ਦੀਆਂ ਹੱਡੀਆਂ ਉੱਤੇ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈਅ ਦਾ ਕਾਰਨ ਸਨ। (Sheol h7585) 28 ੨੮ ਬੇਸੁੰਨਤਿਆਂ ਦੇ ਵਿਚਕਾਰ ਭੰਨਿਆ ਜਾਵੇਗਾ ਅਤੇ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਪਿਆ ਰਹੇਂਗਾ। 29 ੨੯ ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ, ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ, ਉਹ ਬੇਸੁੰਨਤਿਆਂ ਅਤੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ। 30 ੩੦ ਉੱਤਰ ਦੇ ਸਾਰੇ ਰਾਜਕੁਮਾਰ ਅਤੇ ਸਾਰੇ ਸੀਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਉੱਤਰ ਗਏ, ਉਹ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ, ਉਹ ਸ਼ਰਮਿੰਦੇ ਹਨ। ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤੇ ਪਏ ਰਹਿਣਗੇ ਅਤੇ ਕਬਰ ਵਿੱਚ ਉੱਤਰਿਆਂ ਹੋਇਆਂ ਨਾਲ ਆਪਣੀ ਨਮੋਸ਼ੀ ਉਠਾਉਣਗੇ। 31 ੩੧ ਫ਼ਿਰਊਨ ਉਹਨਾਂ ਨੂੰ ਵੇਖ ਕੇ ਆਪਣੀ ਸਾਰੀ ਭੀੜ ਉੱਤੇ ਸ਼ਾਂਤੀ ਪਾਵੇਗਾ, ਹਾਂ, ਫ਼ਿਰਊਨ ਅਤੇ ਉਹ ਦੀ ਸਾਰੀ ਫੌਜ ਜਿਹੜੇ ਤਲਵਾਰ ਨਾਲ ਵੱਢੇ ਗਏ, ਪ੍ਰਭੂ ਯਹੋਵਾਹ ਦਾ ਵਾਕ ਹੈ। 32 ੩੨ ਕਿਉਂ ਜੋ ਮੈਂ ਜੀਉਂਦਿਆਂ ਦੀ ਧਰਤੀ ਵਿੱਚ ਉਸ ਦਾ ਭੈਅ ਪਾ ਦਿੱਤਾ ਅਤੇ ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤਿਆਂ ਵਿੱਚ ਰਖਾਇਆ ਜਾਵੇਗਾ, ਹਾਂ, ਫ਼ਿਰਊਨ ਅਤੇ ਉਸ ਦੀ ਸਾਰੀ ਭੀੜ, ਪ੍ਰਭੂ ਯਹੋਵਾਹ ਦਾ ਵਾਕ ਹੈ।

< ਹਿਜ਼ਕੀਏਲ 32 >