< ਹਿਜ਼ਕੀਏਲ 36 >

1 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਇਸਰਾਏਲ ਦੇ ਪਰਬਤੋਂ, ਯਹੋਵਾਹ ਦਾ ਬਚਨ ਸੁਣੋ!
וְאַתָּה בֶן־אָדָם הִנָּבֵא אֶל־הָרֵי יִשְׂרָאֵל וְאָמַרְתָּ הָרֵי יִשְׂרָאֵל שִׁמְעוּ דְּבַר־יְהוָֽה׃
2 ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੈਰੀ ਨੇ ਤੁਹਾਡੇ ਵਿਰੁੱਧ ਆਖਿਆ ਹੈ, ਆਹਾ! ਉੱਚੇ-ਉੱਚੇ ਪੁਰਾਣੇ ਸਥਾਨ ਸਾਡੇ ਕਬਜ਼ੇ ਲਈ ਹੋ ਗਏ ਹਨ।
כֹּה אָמַר אֲדֹנָי יְהוִה יַעַן אָמַר הָאוֹיֵב עֲלֵיכֶם הֶאָח וּבָמוֹת עוֹלָם לְמֽוֹרָשָׁה הָיְתָה לָּֽנוּ׃
3 ਇਸ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਕਰਕੇ, ਹਾਂ, ਇਸੇ ਕਾਰਨ, ਕਿ ਉਹਨਾਂ ਨੇ ਤੁਹਾਨੂੰ ਉਜਾੜਿਆ, ਹਰੇਕ ਪਾਸਿਓਂ ਤੁਹਾਨੂੰ ਹੜੱਪ ਲਿਆ ਅਤੇ ਚਰਚਾ ਕਰਨ ਵਾਲਿਆਂ ਦੇ ਬੁੱਲ੍ਹਾਂ ਵਿੱਚ ਤੁਸੀਂ ਆ ਗਏ ਹੋ ਅਤੇ ਤੁਸੀਂ ਲੋਕਾਂ ਲਈ ਝੂਠੀ ਖ਼ਬਰ ਹੋ।
לָכֵן הִנָּבֵא וְאָמַרְתָּ כֹּה אָמַר אֲדֹנָי יְהוִה יַעַן בְּיַעַן שַׁמּוֹת וְשָׁאֹף אֶתְכֶם מִסָּבִיב לִֽהְיוֹתְכֶם מֽוֹרָשָׁה לִשְׁאֵרִית הַגּוֹיִם וַתֵּֽעֲלוּ עַל־שְׂפַת לָשׁוֹן וְדִבַּת־עָֽם׃
4 ਇਸ ਲਈ ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ-ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖ਼ੌਲ ਹੋਏ ਹਨ, ਇਹ ਆਖਦਾ ਹੈ।
לָכֵן הָרֵי יִשְׂרָאֵל שִׁמְעוּ דְּבַר־אֲדֹנָי יְהוִה כֹּֽה־אָמַר אֲדֹנָי יְהוִה לֶהָרִים וְלַגְּבָעוֹת לָאֲפִיקִים וְלַגֵּאָיוֹת וְלֶחֳרָבוֹת הַשֹּֽׁמְמוֹת וְלֶעָרִים הַנֶּעֱזָבוֹת אֲשֶׁר הָיוּ לְבַז וּלְלַעַג לִשְׁאֵרִית הַגּוֹיִם אֲשֶׁר מִסָּבִֽיב׃
5 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜ਼ਰੂਰ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਚੇ ਹੋਏ ਲੋਕਾਂ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ, ਜਿਹਨਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ, ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ।
לָכֵן כֹּֽה־אָמַר אֲדֹנָי יְהוִה אִם־לֹא בְּאֵשׁ קִנְאָתִי דִבַּרְתִּי עַל־שְׁאֵרִית הַגּוֹיִם וְעַל־אֱדוֹם כֻּלָּא אֲשֶׁר נָתְנֽוּ־אֶת־אַרְצִי ׀ לָהֶם לְמוֹרָשָׁה בְּשִׂמְחַת כָּל־לֵבָב בִּשְׁאָט נֶפֶשׁ לְמַעַן מִגְרָשָׁהּ לָבַֽז׃
6 ਇਸ ਲਈ ਤੂੰ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਪਹਾੜਾਂ, ਟਿੱਲਿਆਂ, ਨਦੀਆਂ ਅਤੇ ਵਾਦੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਪਣੀ ਅਣਖ ਅਤੇ ਆਪਣੇ ਕ੍ਰੋਧ ਵਿੱਚ ਬਚਨ ਕੀਤਾ, ਇਸ ਲਈ ਕਿ ਤੁਸੀਂ ਕੌਮਾਂ ਦੀ ਨਮੋਸ਼ੀ ਚੁੱਕੀ ਹੈ।
לָכֵן הִנָּבֵא עַל־אַדְמַת יִשְׂרָאֵל וְאָמַרְתָּ לֶהָרִים וְלַגְּבָעוֹת לָאֲפִיקִים וְלַגֵּאָיוֹת כֹּֽה־אָמַר ׀ אֲדֹנָי יְהוִה הִנְנִי בְקִנְאָתִי וּבַחֲמָתִי דִּבַּרְתִּי יַעַן כְּלִמַּת גּוֹיִם נְשָׂאתֶֽם׃
7 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਸਹੁੰ ਖਾਧੀ ਹੈ ਕਿ ਜ਼ਰੂਰ ਤੁਹਾਡੇ ਆਲੇ-ਦੁਆਲੇ ਦੀਆਂ ਕੌਮਾਂ ਆਪ ਹੀ ਸ਼ਰਮਿੰਦਗੀ ਉਠਾਉਣਗੀਆਂ।
לָכֵן כֹּה אָמַר אֲדֹנָי יְהוִה אֲנִי נָשָׂאתִי אֶת־יָדִי אִם־לֹא הַגּוֹיִם אֲשֶׁר לָכֶם מִסָּבִיב הֵמָּה כְּלִמָּתָם יִשָּֽׂאוּ׃
8 ਪਰ ਤੁਸੀਂ ਹੇ ਇਸਰਾਏਲ ਦੇ ਪਰਬਤੋਂ, ਤੁਸੀਂ ਆਪਣੀਆਂ ਟਹਿਣੀਆਂ ਕੱਢੋਗੇ ਅਤੇ ਮੇਰੀ ਪਰਜਾ ਇਸਰਾਏਲ ਦੇ ਲਈ ਫਲ ਦੇਵੋਗੇ, ਕਿਉਂ ਜੋ ਉਹ ਛੇਤੀ ਆਉਣ ਵਾਲੇ ਹਨ।
וְאַתֶּם הָרֵי יִשְׂרָאֵל עַנְפְּכֶם תִּתֵּנוּ וּפֶרְיְכֶם תִּשְׂאוּ לְעַמִּי יִשְׂרָאֵל כִּי קֵרְבוּ לָבֽוֹא׃
9 ਇਸ ਲਈ ਵੇਖੋ, ਮੈਂ ਤੁਹਾਡੇ ਵੱਲ ਹਾਂ, ਮੈਂ ਆਪਣਾ ਮੂੰਹ ਤੁਹਾਡੇ ਵੱਲ ਕਰਾਂਗਾ ਅਤੇ ਤੁਸੀਂ ਵਾਹੇ ਜਾਓਗੇ ਅਤੇ ਤੁਹਾਡੇ ਉੱਤੇ ਬੀਜਿਆ ਜਾਵੇਗਾ।
כִּי הִנְנִי אֲלֵיכֶם וּפָנִיתִי אֲלֵיכֶם וְנֶעֱבַדְתֶּם וְנִזְרַעְתֶּֽם׃
10 ੧੦ ਮੈਂ ਆਦਮੀਆਂ ਨੂੰ ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ। ਸ਼ਹਿਰ ਵਸਾਏ ਜਾਣਗੇ ਅਤੇ ਉਜਾੜ ਸਥਾਨ ਫੇਰ ਬਣਾਏ ਜਾਣਗੇ।
וְהִרְבֵּיתִי עֲלֵיכֶם אָדָם כָּל־בֵּית יִשְׂרָאֵל כֻּלֹּה וְנֹֽשְׁבוּ הֶֽעָרִים וְהֶחֳרָבוֹת תִּבָּנֶֽינָה׃
11 ੧੧ ਮੈਂ ਤੁਹਾਡੇ ਉੱਤੇ ਆਦਮੀਆਂ ਅਤੇ ਪਸ਼ੂਆਂ ਨੂੰ ਵਧਾਵਾਂਗਾ। ਉਹ ਬਹੁਤ ਹੋਣਗੇ ਅਤੇ ਫਲਣਗੇ ਅਤੇ ਮੈਂ ਤੁਹਾਨੂੰ ਅਜਿਹਾ ਵਸਾਵਾਂਗਾ ਜਿਹੋ ਜਿਹੇ ਤੁਸੀਂ ਪਹਿਲਾਂ ਸੀ। ਤੁਹਾਡੇ ਉੱਤੇ ਤੁਹਾਡੇ ਸ਼ੁਰੂ ਦੇ ਦਿਨਾਂ ਤੋਂ ਵਧੇਰੇ ਉਪਕਾਰ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
וְהִרְבֵּיתִי עֲלֵיכֶם אָדָם וּבְהֵמָה וְרָבוּ וּפָרוּ וְהוֹשַׁבְתִּי אֶתְכֶם כְּקַדְמֽוֹתֵיכֶם וְהֵטִֽבֹתִי מֵרִאשֹׁתֵיכֶם וִֽידַעְתֶּם כִּֽי־אֲנִי יְהוָֽה׃
12 ੧੨ ਹਾਂ, ਮੈਂ ਅਜਿਹਾ ਕਰਾਂਗਾ ਕਿ ਮਨੁੱਖ ਅਰਥਾਤ ਮੇਰੀ ਇਸਰਾਏਲ ਦੀ ਪਰਜਾ ਤੁਹਾਡੇ ਉੱਤੇ ਤੁਰੇ-ਫਿਰੇਗੀ ਅਤੇ ਉਹ ਤੁਹਾਡੇ ਉੱਤੇ ਕਬਜ਼ਾ ਕਰਨਗੇ। ਤੁਸੀਂ ਉਹਨਾਂ ਦੀ ਵਿਰਾਸਤ ਹੋਵੋਗੇ ਅਤੇ ਫੇਰ ਉਹਨਾਂ ਨੂੰ ਤੁਸੀਂ ਬੇ-ਔਲਾਦ ਨਾ ਕਰੋਗੇ।
וְהוֹלַכְתִּי עֲלֵיכֶם אָדָם אֶת־עַמִּי יִשְׂרָאֵל וִֽירֵשׁוּךָ וְהָיִיתָ לָהֶם לְנַחֲלָה וְלֹא־תוֹסִף עוֹד לְשַׁכְּלָֽם׃
13 ੧੩ ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਹ ਤੁਹਾਨੂੰ ਆਖਦੇ ਹਨ ਕਿ ਤੁਸੀਂ ਆਦਮੀਆਂ ਨੂੰ ਹੜੱਪ ਕਰਦੇ ਹੋ ਅਤੇ ਤੁਸੀਂ ਆਪਣੀ ਕੌਮ ਨੂੰ ਬੇ-ਔਲਾਦ ਕੀਤਾ।
כֹּה אָמַר אֲדֹנָי יְהוִה יַעַן אֹמְרִים לָכֶם אֹכֶלֶת אָדָם אתי אָתְּ וּמְשַׁכֶּלֶת גויך גּוֹיַיִךְ הָיִֽית׃
14 ੧੪ ਇਸ ਲਈ ਅੱਗੇ ਨੂੰ ਤੁਸੀਂ ਨਾ ਆਦਮੀਆਂ ਨੂੰ ਹੜੱਪ ਕਰੋਗੇ, ਨਾ ਅੱਗੇ ਨੂੰ ਆਪਣੀ ਕੌਮ ਨੂੰ ਬੇ-ਔਲਾਦ ਕਰੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
לָכֵן אָדָם לֹא־תֹאכְלִי עוֹד וגויך וְגוֹיַיִךְ לֹא תכשלי־תְשַׁכְּלִי־עוֹד נְאֻם אֲדֹנָי יְהוִֽה׃
15 ੧੫ ਮੈਂ ਤੁਹਾਨੂੰ ਕੌਮਾਂ ਦੇ ਮਿਹਣੇ ਸੁਣਨ ਨਾ ਦਿਆਂਗਾ, ਨਾ ਤੁਸੀਂ ਕੌਮਾਂ ਦੀ ਸ਼ਰਮਿੰਦਗੀ ਫੇਰ ਅੱਗੇ ਨੂੰ ਚੁੱਕੋਗੇ ਅਤੇ ਨਾ ਤੁਸੀਂ ਆਪਣੀ ਕੌਮ ਨੂੰ ਠੋਕਰ ਖਿਲਾਓਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
וְלֹא־אַשְׁמִיעַ אֵלַיִךְ עוֹד כְּלִמַּת הַגּוֹיִם וְחֶרְפַּת עַמִּים לֹא תִשְׂאִי־עוֹד וגויך וְגוֹיַיִךְ לֹא־תַכְשִׁלִי עוֹד נְאֻם אֲדֹנָי יְהוִֽה׃
16 ੧੬ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ
וַיְהִי דְבַר־יְהוָה אֵלַי לֵאמֹֽר׃
17 ੧੭ ਹੇ ਮਨੁੱਖ ਦੇ ਪੁੱਤਰ, ਜਦੋਂ ਇਸਰਾਏਲ ਦਾ ਘਰਾਣਾ ਆਪਣੀ ਭੂਮੀ ਉੱਤੇ ਵੱਸਦਾ ਸੀ, ਉਹਨਾਂ ਨੇ ਉਹ ਨੂੰ ਆਪਣੇ ਚਾਲ-ਚੱਲਣ ਨਾਲ ਅਤੇ ਆਪਣੇ ਕੰਮਾਂ ਨਾਲ ਭਰਿਸ਼ਟ ਕੀਤਾ, ਉਹਨਾਂ ਦਾ ਚਾਲ-ਚੱਲਣ ਮੇਰੇ ਅੱਗੇ ਅਲੱਗ ਕੀਤੀ ਹੋਈ ਭਰਿਸ਼ਟ ਔਰਤ ਵਰਗਾ ਸੀ।
בֶּן־אָדָם בֵּית יִשְׂרָאֵל יֹשְׁבִים עַל־אַדְמָתָם וַיְטַמְּאוּ אוֹתָהּ בְּדַרְכָּם וּבַעֲלִֽילוֹתָם כְּטֻמְאַת הַנִּדָּה הָיְתָה דַרְכָּם לְפָנָֽי׃
18 ੧੮ ਇਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਹਨਾਂ ਉਸ ਦੇਸ ਵਿੱਚ ਵਹਾਇਆ ਅਤੇ ਉਹਨਾਂ ਮੂਰਤੀਆਂ ਦੇ ਕਾਰਨ ਜਿਹਨਾਂ ਨਾਲ ਉਹਨਾਂ ਉਸ ਨੂੰ ਭਰਿਸ਼ਟ ਕੀਤਾ ਸੀ, ਆਪਣਾ ਕਹਿਰ ਉਹਨਾਂ ਤੇ ਵਹਾਇਆ।
וָאֶשְׁפֹּךְ חֲמָתִי עֲלֵיהֶם עַל־הַדָּם אֲשֶׁר־שָׁפְכוּ עַל־הָאָרֶץ וּבְגִלּוּלֵיהֶם טִמְּאֽוּהָ׃
19 ੧੯ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਉਹ ਦੇਸਾਂ ਵਿੱਚ ਖਿੱਲਰ ਗਏ। ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਅਨੁਸਾਰ, ਮੈਂ ਉਹਨਾਂ ਦਾ ਨਿਆਂ ਕੀਤਾ।
וָאָפִיץ אֹתָם בַּגּוֹיִם וַיִּזָּרוּ בָּאֲרָצוֹת כְּדַרְכָּם וְכַעֲלִילוֹתָם שְׁפַטְתִּֽים׃
20 ੨੦ ਜਦੋਂ ਉਹ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗਏ ਸਨ ਪਹੁੰਚੇ, ਤਾਂ ਉਹਨਾਂ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਜਦੋਂ ਉਹ ਉਹਨਾਂ ਦੇ ਬਾਰੇ ਆਖਦੇ ਸਨ ਕਿ ਇਹ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ।
וַיָּבוֹא אֶל־הַגּוֹיִם אֲשֶׁר־בָּאוּ שָׁם וַֽיְחַלְּלוּ אֶת־שֵׁם קָדְשִׁי בֶּאֱמֹר לָהֶם עַם־יְהוָה אֵלֶּה וּמֵאַרְצוֹ יָצָֽאוּ׃
21 ੨੧ ਪਰ ਮੈਨੂੰ ਆਪਣੇ ਪਵਿੱਤਰ ਨਾਮ ਦੇ ਕਾਰਨ ਚਿੰਤਾ ਹੋਈ, ਜਿਹ ਨੂੰ ਇਸਰਾਏਲ ਦੇ ਘਰਾਣੇ ਨੇ ਕੌਮਾਂ ਵਿੱਚ ਜਿੱਥੇ ਉਹ ਗਏ ਪਲੀਤ ਕੀਤਾ।
וָאֶחְמֹל עַל־שֵׁם קָדְשִׁי אֲשֶׁר חִלְּלוּהוּ בֵּית יִשְׂרָאֵל בַּגּוֹיִם אֲשֶׁר־בָּאוּ שָֽׁמָּה׃
22 ੨੨ ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਲਈ ਨਹੀਂ ਸਗੋਂ ਆਪਣੇ ਪਵਿੱਤਰ ਨਾਮ ਦੇ ਲਈ, ਜਿਸ ਨੂੰ ਤੁਸੀਂ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸੀ, ਪਲੀਤ ਕੀਤਾ ਇਹ ਕਰਦਾ ਹਾਂ।
לָכֵן אֱמֹר לְבֵֽית־יִשְׂרָאֵל כֹּה אָמַר אֲדֹנָי יְהוִה לֹא לְמַעַנְכֶם אֲנִי עֹשֶׂה בֵּית יִשְׂרָאֵל כִּי אִם־לְשֵׁם־קָדְשִׁי אֲשֶׁר חִלַּלְתֶּם בַּגּוֹיִם אֲשֶׁר־בָּאתֶם שָֽׁם׃
23 ੨੩ ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸੀਂ ਉਹਨਾਂ ਦੇ ਵਿੱਚ ਪਲੀਤ ਕੀਤਾ, ਪਵਿੱਤਰ ਕਰਾਂਗਾ ਅਤੇ ਜਦੋਂ ਮੈਂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤਰ ਹੋਵਾਂਗਾ, ਤਦ ਉਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।
וְקִדַּשְׁתִּי אֶת־שְׁמִי הַגָּדוֹל הַֽמְחֻלָּל בַּגּוֹיִם אֲשֶׁר חִלַּלְתֶּם בְּתוֹכָם וְיָדְעוּ הַגּוֹיִם כִּי־אֲנִי יְהוָה נְאֻם אֲדֹנָי יְהוִה בְּהִקָּדְשִׁי בָכֶם לְעֵינֵיהֶֽם׃
24 ੨੪ ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ।
וְלָקַחְתִּי אֶתְכֶם מִן־הַגּוֹיִם וְקִבַּצְתִּי אֶתְכֶם מִכָּל־הָאֲרָצוֹת וְהֵבֵאתִי אֶתְכֶם אֶל־אַדְמַתְכֶֽם׃
25 ੨੫ ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।
וְזָרַקְתִּי עֲלֵיכֶם מַיִם טְהוֹרִים וּטְהַרְתֶּם מִכֹּל טֻמְאוֹתֵיכֶם וּמִכָּל־גִּלּוּלֵיכֶם אֲטַהֵר אֶתְכֶֽם׃
26 ੨੬ ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ।
וְנָתַתִּי לָכֶם לֵב חָדָשׁ וְרוּחַ חֲדָשָׁה אֶתֵּן בְּקִרְבְּכֶם וַהֲסִרֹתִי אֶת־לֵב הָאֶבֶן מִבְּשַׂרְכֶם וְנָתַתִּי לָכֶם לֵב בָּשָֽׂר׃
27 ੨੭ ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ।
וְאֶת־רוּחִי אֶתֵּן בְּקִרְבְּכֶם וְעָשִׂיתִי אֵת אֲשֶׁר־בְּחֻקַּי תֵּלֵכוּ וּמִשְׁפָּטַי תִּשְׁמְרוּ וַעֲשִׂיתֶֽם׃
28 ੨੮ ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।
וִישַׁבְתֶּם בָּאָרֶץ אֲשֶׁר נָתַתִּי לַאֲבֹֽתֵיכֶם וִהְיִיתֶם לִי לְעָם וְאָנֹכִי אֶהְיֶה לָכֶם לֵאלֹהִֽים׃
29 ੨੯ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਬਚਾਵਾਂਗਾ ਅਤੇ ਮੈਂ ਅੰਨ ਮੰਗਾਵਾਂਗਾ। ਮੈਂ ਉਹ ਨੂੰ ਵਧਾਵਾਂਗਾ ਅਤੇ ਤੁਹਾਡੇ ਉੱਤੇ ਕਾਲ ਨਾ ਪਾਵਾਂਗਾ।
וְהוֹשַׁעְתִּי אֶתְכֶם מִכֹּל טֻמְאֽוֹתֵיכֶם וְקָרָאתִי אֶל־הַדָּגָן וְהִרְבֵּיתִי אֹתוֹ וְלֹא־אֶתֵּן עֲלֵיכֶם רָעָֽב׃
30 ੩੦ ਮੈਂ ਰੁੱਖਾਂ ਦੇ ਫਲਾਂ ਨੂੰ ਅਤੇ ਖੇਤ ਦੀ ਪੈਦਾਵਾਰ ਨੂੰ ਵਾਧਾ ਬਖ਼ਸ਼ਾਂਗਾ, ਇੱਥੋਂ ਤੱਕ ਕਿ ਤੁਸੀਂ ਅੱਗੇ ਲਈ ਕੌਮਾਂ ਦੇ ਵਿੱਚ ਕਾਲ ਦੇ ਕਾਰਨ ਨਮੋਸ਼ੀ ਨਾ ਉਠਾਵੋਗੇ।
וְהִרְבֵּיתִי אֶת־פְּרִי הָעֵץ וּתְנוּבַת הַשָּׂדֶה לְמַעַן אֲשֶׁר לֹא תִקְחוּ עוֹד חֶרְפַּת רָעָב בַּגּוֹיִֽם׃
31 ੩੧ ਤਦ ਤੁਸੀਂ ਆਪਣਿਆਂ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ, ਭਈ ਉਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਪਾਪਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਕਾਰਨ, ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ।
וּזְכַרְתֶּם אֶת־דַּרְכֵיכֶם הָרָעִים וּמַעַלְלֵיכֶם אֲשֶׁר לֹֽא־טוֹבִים וּנְקֹֽטֹתֶם בִּפְנֵיכֶם עַל עֲוֺנֹתֵיכֶם וְעַל תּוֹעֲבֽוֹתֵיכֶֽם׃
32 ੩੨ ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਲਈ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੋ।
לֹא לְמַעַנְכֶם אֲנִֽי־עֹשֶׂה נְאֻם אֲדֹנָי יְהוִה יִוָּדַע לָכֶם בּוֹשׁוּ וְהִכָּלְמוּ מִדַּרְכֵיכֶם בֵּית יִשְׂרָאֵֽל׃
33 ੩੩ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਮੈਂ ਤੁਹਾਨੂੰ ਤੁਹਾਡੇ ਸਾਰੇ ਪਾਪਾਂ ਤੋਂ ਸ਼ੁੱਧ ਕਰਾਂਗਾ, ਉਸੇ ਦਿਨ ਮੈਂ ਤੁਹਾਨੂੰ ਤੁਹਾਡੇ ਸ਼ਹਿਰਾਂ ਵਿੱਚ ਵਸਾਵਾਂਗਾ ਅਤੇ ਤੁਹਾਡੇ ਵਿਰਾਨ ਥਾਂ ਬਣਾਏ ਜਾਣਗੇ।
כֹּה אָמַר אֲדֹנָי יְהוִה בְּיוֹם טַהֲרִי אֶתְכֶם מִכֹּל עֲוֺנֽוֹתֵיכֶם וְהֽוֹשַׁבְתִּי אֶת־הֶעָרִים וְנִבְנוּ הֶחֳרָבֽוֹת׃
34 ੩੪ ਉਹ ਵਿਰਾਨ ਧਰਤੀ ਜੋ ਸਾਰੇ ਰਾਹ ਲੰਘਦਿਆਂ ਦੀ ਨਜ਼ਰ ਵਿੱਚ ਵਿਰਾਨ ਪਈ ਸੀ, ਵਾਹੀ ਜਾਵੇਗੀ।
וְהָאָרֶץ הַנְּשַׁמָּה תֵּֽעָבֵד תַּחַת אֲשֶׁר הָיְתָה שְׁמָמָה לְעֵינֵי כָּל־עוֹבֵֽר׃
35 ੩੫ ਉਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ਼ ਵਾਂਗੂੰ ਹੋ ਗਈ। ਬਰਬਾਦ, ਉੱਜੜੇ ਅਤੇ ਢਾਹੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ।
וְאָמְרוּ הָאָרֶץ הַלֵּזוּ הַנְּשַׁמָּה הָיְתָה כְּגַן־עֵדֶן וְהֶעָרִים הֶחֳרֵבוֹת וְהַֽנְשַׁמּוֹת וְהַנֶּהֱרָסוֹת בְּצוּרוֹת יָשָֽׁבוּ׃
36 ੩੬ ਤਦ ਕੌਮਾਂ ਜਿਹੜੀਆਂ ਤੁਹਾਡੇ ਆਲੇ-ਦੁਆਲੇ ਬਚੀਆਂ ਹੋਈਆਂ ਹਨ, ਜਾਣਨਗੀਆਂ ਕਿ ਮੈਂ ਯਹੋਵਾਹ ਨੇ ਢਾਹਿਆਂ ਥਾਵਾਂ ਨੂੰ ਬਣਾਇਆ ਹੈ ਅਤੇ ਉੱਜੜਿਆਂ ਵਿਰਾਨਾਂ ਨੂੰ ਫੇਰ ਲਗਾਇਆ ਹੈ। ਮੈਂ ਯਹੋਵਾਹ ਨੇ ਫ਼ਰਮਾਇਆ ਹੈ ਅਤੇ ਮੈਂ ਹੀ ਕਰਾਂਗਾ।
וְיָדְעוּ הַגּוֹיִם אֲשֶׁר יִֽשָּׁאֲרוּ סְבִיבוֹתֵיכֶם כִּי ׀ אֲנִי יְהוָה בָּנִיתִי הַנֶּהֱרָסוֹת נָטַעְתִּי הַנְּשַׁמָּה אֲנִי יְהוָה דִּבַּרְתִּי וְעָשִֽׂיתִי׃
37 ੩੭ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ।
כֹּה אָמַר אֲדֹנָי יְהוִה עוֹד זֹאת אִדָּרֵשׁ לְבֵֽית־יִשְׂרָאֵל לַעֲשׂוֹת לָהֶם אַרְבֶּה אֹתָם כַּצֹּאן אָדָֽם׃
38 ੩੮ ਪਵਿੱਤਰ ਇੱਜੜ ਵਾਂਗੂੰ ਜਿਵੇਂ ਯਰੂਸ਼ਲਮ ਦਾ ਇੱਜੜ ਉਹ ਦੇ ਠਹਿਰਾਏ ਹੋਏ ਪਰਬਾਂ ਵਿੱਚ ਸੀ, ਉਸੇ ਤਰ੍ਹਾਂ ਹੀ ਉੱਜੜੇ ਸ਼ਹਿਰ ਆਦਮੀਆਂ ਦੇ ਜੱਥਿਆਂ ਨਾਲ ਭਰੇ ਹੋਣਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
כְּצֹאן קָֽדָשִׁים כְּצֹאן יְרוּשָׁלִַם בְּמוֹעֲדֶיהָ כֵּן תִּהְיֶינָה הֶעָרִים הֶחֳרֵבוֹת מְלֵאוֹת צֹאן אָדָם וְיָדְעוּ כִּֽי־אֲנִי יְהוָֽה׃

< ਹਿਜ਼ਕੀਏਲ 36 >