< ਅਜ਼ਰਾ 7 >

1 ਇਨ੍ਹਾਂ ਗੱਲਾਂ ਦੇ ਬਾਅਦ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਹਿਲਕੀਯਾਹ ਦਾ ਪੁੱਤਰ,
Now after this, during the reign of Artaxerxes king of Persia, Ezra came up from Babylon. Ezra's ancestors were Seraiah, Azariah, Hilkiah,
2 ਉਹ ਸ਼ੱਲੂਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ,
Shallum, Zadok, Ahitub,
3 ਉਹ ਅਮਰਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ,
Amariah, Azariah, Meraioth,
4 ਉਹ ਜ਼ਰਹਯਾਹ ਦਾ ਪੁੱਤਰ, ਉਹ ਉੱਜ਼ੀ ਦਾ ਪੁੱਤਰ, ਉਹ ਬੁੱਕੀ ਦਾ ਪੁੱਤਰ,
Zerahiah, Uzzi, Bukki,
5 ਉਹ ਅਬੀਸ਼ੂਆ ਦਾ ਪੁੱਤਰ, ਉਹ ਫ਼ੀਨਹਾਸ ਦਾ ਪੁੱਤਰ, ਉਹ ਅਲਆਜ਼ਾਰ ਦਾ ਪੁੱਤਰ, ਉਹ ਹਾਰੂਨ ਪ੍ਰਧਾਨ ਜਾਜਕ ਦਾ ਪੁੱਤਰ।
Abishua, Phinehas, Eleazar, who was son of Aaron the high priest.
6 ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ।
Ezra came up from Babylon and he was a skilled scribe in the law of Moses that Yahweh, the God of Israel, had given. The king gave him anything he asked since the hand of Yahweh was with him.
7 ਅਤੇ ਇਸਰਾਏਲੀਆਂ, ਜਾਜਕਾਂ, ਲੇਵੀਆਂ, ਗਾਇਕਾਂ, ਦਰਬਾਨਾਂ ਤੇ ਨਥੀਨੀਮੀਆਂ ਵਿੱਚੋਂ ਕੁਝ ਲੋਕ ਅਰਤਹਸ਼ਸ਼ਤਾ ਰਾਜਾ ਦੇ ਸੱਤਵੇਂ ਸਾਲ ਵਿੱਚ ਯਰੂਸ਼ਲਮ ਨੂੰ ਆਏ
Some of the descendants of Israel and the priests, Levites, temple singers, gatekeepers, and those assigned to serve in the temple also went up to Jerusalem in the seventh year of King Artaxerxes.
8 ਅਤੇ ਅਜ਼ਰਾ, ਰਾਜਾ ਦੇ ਸੱਤਵੇਂ ਸਾਲ ਦੇ ਪੰਜਵੇ ਮਹੀਨੇ ਯਰੂਸ਼ਲਮ ਵਿੱਚ ਪਹੁੰਚਿਆ।
He arrived in Jerusalem in the fifth month of the same year.
9 ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਹ ਬਾਬਲ ਤੋਂ ਚੱਲਿਆ ਅਤੇ ਪੰਜਵੇ ਮਹੀਨੇ ਦੇ ਪਹਿਲੇ ਦਿਨ ਉਹ ਯਰੂਸ਼ਲਮ ਵਿੱਚ ਪਹੁੰਚ ਗਿਆ ਇਸ ਲਈ ਕਿ ਉਸ ਦੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਉਸ ਦੇ ਉੱਤੇ ਸੀ
He left Babylon on the first day of the first month. It was on the first day of the fifth month that he arrived in Jerusalem, since the good hand of God was with him.
10 ੧੦ ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ।
Ezra had established his heart to study, carry out, and teach the statutes and decrees of the law of Yahweh.
11 ੧੧ ਜੋ ਚਿੱਠੀ ਅਰਤਹਸ਼ਸ਼ਤਾ ਰਾਜਾ ਨੇ ਅਜ਼ਰਾ ਜਾਜਕ ਤੇ ਸ਼ਾਸਤਰੀ ਨੂੰ ਦਿੱਤੀ, ਜੋ ਯਹੋਵਾਹ ਦੀਆਂ ਆਗਿਆ ਦੇ ਬਚਨਾਂ ਦਾ ਅਤੇ ਇਸਰਾਏਲ ਦੇ ਲਈ ਬਿਧੀਆਂ ਦਾ ਸ਼ਾਸਤਰੀ ਸੀ - ਉਹ ਦੀ ਨਕਲ ਇਹ ਹੈ:
This was the decree that King Artaxerxes gave Ezra the priest and scribe of Yahweh's commandments and statutes for Israel:
12 ੧੨ “ਅਰਤਹਸ਼ਸ਼ਤਾ, ਰਾਜਿਆਂ ਦੇ ਰਾਜਾ ਵੱਲੋਂ, ਅਜ਼ਰਾ ਜਾਜਕ ਨੂੰ ਜੋ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਨਿਪੁੰਨ ਸ਼ਾਸਤਰੀ ਹੈ -
“The King of kings Artaxerxes, to the priest Ezra, a scribe of the law of the God of heaven:
13 ੧੩ ਮੈਂ ਇਹ ਆਗਿਆ ਦਿੰਦਾ ਹਾਂ ਕਿ ਇਸਰਾਏਲ ਦੇ ਜੋ ਲੋਕ ਅਤੇ ਉਨ੍ਹਾਂ ਦੇ ਜਾਜਕ ਅਤੇ ਲੇਵੀ ਜੋ ਮੇਰੇ ਰਾਜ ਵਿੱਚ ਹਨ, ਉਨ੍ਹਾਂ ਵਿੱਚੋਂ ਜਿੰਨੇ ਆਪਣੀ ਇੱਛਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦੇ ਹਨ, ਉਹ ਤੇਰੇ ਨਾਲ ਜਾਣ।
I am ordering that anyone from Israel in my kingdom along with their priests and Levites who desires to go to Jerusalem, may go with you.
14 ੧੪ ਤੂੰ ਰਾਜਾ ਅਤੇ ਉਸ ਦੇ ਸੱਤ ਮੰਤਰੀਆਂ ਵੱਲੋਂ ਇਸ ਲਈ ਭੇਜਿਆ ਜਾਂਦਾ ਹੈ ਕਿ ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ, ਜੋ ਤੇਰੇ ਹੱਥ ਵਿੱਚ ਹੈ, ਯਹੂਦਾਹ ਤੇ ਯਰੂਸ਼ਲਮ ਦੇ ਬਾਰੇ ਪੁੱਛ-ਗਿੱਛ ਕਰੇਂ।
I, the king, and my seven counselors, send you all out to inquire concerning Judah and Jerusalem according to God's law, which is in your hand.
15 ੧੫ ਅਤੇ ਉਹ ਚਾਂਦੀ ਅਤੇ ਸੋਨਾ ਜੋ ਰਾਜਾ ਅਤੇ ਉਸ ਦੇ ਮੰਤਰੀਆਂ ਨੇ ਆਪਣੀ ਖੁਸ਼ੀ ਨਾਲ ਇਸਰਾਏਲ ਦੇ ਪਰਮੇਸ਼ੁਰ ਨੂੰ, ਜਿਸ ਦਾ ਭਵਨ ਯਰੂਸ਼ਲਮ ਵਿੱਚ ਹੈ ਭੇਟ ਕੀਤਾ ਹੈ, ਲੈ ਜਾਵੇਂ।
You are to bring the silver and gold that they have freely offered to the God of Israel, whose dwelling is in Jerusalem.
16 ੧੬ ਨਾਲੇ ਜਿੰਨਾਂ ਚਾਂਦੀ ਤੇ ਸੋਨਾ ਬਾਬਲ ਦੇ ਸਾਰੇ ਸੂਬੇ ਵਿੱਚੋਂ ਤੈਨੂੰ ਮਿਲੇਗਾ, ਅਤੇ ਖੁਸ਼ੀ ਦੀ ਭੇਟ ਜੋ ਲੋਕ ਤੇ ਜਾਜਕ ਆਪਣੇ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਮਨ ਤੋਂ ਦੇਣ ਉਸ ਨੂੰ ਲੈ ਜਾਵੇਂ।
Freely give all the silver and gold that all of Babylon has given along with what is freely offered by the people and the priests for the house of God in Jerusalem.
17 ੧੭ ਅਤੇ ਉਸ ਪੈਸੇ ਨਾਲ ਤੂੰ ਫੁਰਤੀ ਕਰਕੇ ਵਹਿੜੇ ਤੇ ਭੇਡੂ ਤੇ ਲੇਲੇ ਅਤੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਦੇ ਭਵਨ ਵਿੱਚ ਹੈ ਚੜ੍ਹਾਈਂ
So buy in full the oxen, rams and lambs, and grain and drink offerings. Offer them on the altar that is in the house of your God in Jerusalem.
18 ੧੮ ਅਤੇ ਬਚੇ ਹੋਏ ਚਾਂਦੀ ਤੇ ਸੋਨੇ ਨਾਲ, ਜੋ ਕੁਝ ਤੈਨੂੰ ਅਤੇ ਤੇਰੇ ਭਰਾਵਾਂ ਨੂੰ ਚੰਗਾ ਲੱਗੇ ਆਪਣੇ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਿਓ।
Do with the rest of the silver and gold whatever seems good to you and your brothers, to please your God.
19 ੧੯ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਦੇ ਲਈ ਜਿਹੜੇ ਭਾਂਡੇ ਤੈਨੂੰ ਸੌਂਪੇ ਜਾਂਦੇ ਹਨ, ਉਨ੍ਹਾਂ ਨੂੰ ਪਰਮੇਸ਼ੁਰ ਦੇ ਸਨਮੁਖ ਦੇ ਦੇਵੀਂ।
Place the objects that were freely given to you before him for the service of the house of your God in Jerusalem.
20 ੨੦ ਅਤੇ ਹੋਰ ਜੋ ਕੁਝ ਵੀ ਤੇਰੇ ਪਰਮੇਸ਼ੁਰ ਦੇ ਭਵਨ ਦੇ ਲਈ ਜ਼ਰੂਰੀ ਹੋਵੇ, ਜੋ ਤੈਨੂੰ ਦੇਣਾ ਪਵੇ, ਉਹ ਸ਼ਾਹੀ ਖਜ਼ਾਨੇ ਵਿੱਚੋਂ ਦੇ ਦੇਵੀਂ।
Anything else that is needed for the house of your God that you require, take its cost from my treasury.
21 ੨੧ “ਮੈਂ ਰਾਜਾ ਅਰਤਹਸ਼ਸ਼ਤਾ, ਆਪ ਦਰਿਆ ਪਾਰ ਦੇ ਸਾਰੇ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ, ਕਿ ਜੋ ਕੁਝ ਅਜ਼ਰਾ ਜਾਜਕ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਸ਼ਾਸਤਰੀ ਤੁਹਾਡੇ ਤੋਂ ਚਾਹੇ, ਉਹ ਤੁਰੰਤ ਪੂਰਾ ਕੀਤਾ ਜਾਵੇ।
I, King Artaxerxes, make a decree to all the treasurers in the Province Beyond the River, that anything that Ezra asks from you should be given in full,
22 ੨੨ ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨ੍ਹੀਂ ਲੋੜ ਹੋਵੇ, ਦਿੱਤਾ ਜਾਵੇ।
up to one hundred silver talents, one hundred cors of grain, one hundred baths of wine, and one hundred baths of oil, also salt without limit.
23 ੨੩ ਜੋ ਕੁਝ ਵੀ ਸਵਰਗੀ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ, ਠੀਕ ਉਸੇ ਤਰ੍ਹਾਂ ਹੀ ਸਵਰਗੀ ਪਰਮੇਸ਼ੁਰ ਦੇ ਭਵਨ ਦੇ ਲਈ ਕੀਤਾ ਜਾਵੇ, ਤਾਂ ਜੋ ਰਾਜਾ ਤੇ ਰਾਜਕੁਮਾਰਾਂ ਦੇ ਰਾਜ ਦੇ ਵਿਰੁੱਧ ਪਰਮੇਸ਼ੁਰ ਦਾ ਕ੍ਰੋਧ ਨਾ ਭੜਕੇ!
Anything that comes from the decree of the God of Heaven, do it with devotion for his house. For why should his wrath come upon the kingdom of me and my sons?
24 ੨੪ ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ੁਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।
We are informing them about you not to impose any tribute or taxes on any of the priests, Levites, musicians, gatekeepers, or on the people assigned to the service of the temple and servants of the house of this God.
25 ੨੫ ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਅਨੁਸਾਰ ਜੋ ਤੇਰੇ ਵਿੱਚ ਹੈ, ਹਾਕਮਾਂ ਅਤੇ ਨਿਆਂਈਆਂ ਨੂੰ ਨਿਯੁਕਤ ਕਰੀਂ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ।
Ezra, with the wisdom that God has given you, you must appoint judges and magistrates to judge all the people in the Province Beyond the River, and to serve all who know the laws of your God. You must also teach those who do not know the law.
26 ੨੬ ਅਤੇ ਜੋ ਕੋਈ ਤੇਰੇ ਪਰਮੇਸ਼ੁਰ ਦੀ ਬਿਵਸਥਾ ਅਤੇ ਰਾਜਾ ਦੇ ਨਿਯਮ ਨਾ ਮੰਨੇ, ਉਸ ਨੂੰ ਤੁਰੰਤ ਸਜ਼ਾ ਦਿੱਤੀ ਜਾਵੇ, ਭਾਵੇਂ ਮੌਤ ਜਾਂ ਦੇਸ਼ ਨਿਕਾਲਾ ਜਾਂ ਮਾਲ ਦੀ ਜ਼ਬਤੀ ਜਾਂ ਕੈਦ ਦੀ ਸਜ਼ਾ।”
Punish anyone who does not fully obey God's law or the king's law, whether by death, banishment, confiscation of their goods, or imprisonment.
27 ੨੭ ਧੰਨ ਹੈ ਯਹੋਵਾਹ! ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਜਿਸ ਨੇ ਇਹੋ ਜਿਹੀ ਗੱਲ ਰਾਜਾ ਦੇ ਮਨ ਵਿੱਚ ਪਾਈ ਕਿ ਉਹ ਯਹੋਵਾਹ ਦੇ ਭਵਨ ਦਾ ਸਤਿਕਾਰ ਕਰੇ ਜੋ ਯਰੂਸ਼ਲਮ ਵਿੱਚ ਹੈ।
Praise Yahweh, our ancestors' God, who placed all this into the king's heart to glorify Yahweh's house in Jerusalem,
28 ੨੮ ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ। ਇਸ ਲਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ।
and who extended covenant faithfulness to me before the king, his counselors, and all his powerful officials. I have been strengthened by the hand of Yahweh my God, and I gathered leaders from Israel to go with me.

< ਅਜ਼ਰਾ 7 >