< ਗਲਾਤਿਯਾ ਨੂੰ 4 >

1 ਹੁਣ ਮੈਂ ਆਖਦਾ ਹਾਂ ਕਿ ਵਾਰਿਸ ਜਿੰਨਾਂ ਚਿਰ ਬਾਲਕ ਹੈ ਉਸ ਅਤੇ ਦਾਸ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ।
λεγω δε εφ οσον χρονον ο κληρονομος νηπιος εστιν ουδεν διαφερει δουλου κυριος παντων ων
2 ਪਰ ਪਿਤਾ ਦੇ ਠਹਿਰਾਏ ਹੋਏ ਸਮੇਂ ਤੱਕ ਰਖਵਾਲਿਆਂ ਅਤੇ ਭੰਡਾਰੀਆਂ ਦੀ ਦੇਖਭਾਲ ਵਿੱਚ ਰਹਿੰਦਾ ਹੈ।
αλλ υπο επιτροπους εστιν και οικονομους αχρι της προθεσμιας του πατρος
3 ਜਿਸ ਤਰ੍ਹਾਂ ਅਸੀਂ ਵੀ ਜਦ ਬਾਲਕ ਸੀ ਤਦ ਸੰਸਾਰ ਦੀਆਂ ਮੂਲ ਗੱਲਾਂ ਦੇ ਬੰਧਨ ਵਿੱਚ ਸੀ।
ουτως και ημεις οτε ημεν νηπιοι υπο τα στοιχεια του κοσμου ημεν δεδουλωμενοι
4 ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ।
οτε δε ηλθεν το πληρωμα του χρονου εξαπεστειλεν ο θεος τον υιον αυτου γενομενον εκ γυναικος γενομενον υπο νομον
5 ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ।
ινα τους υπο νομον εξαγοραση ινα την υιοθεσιαν απολαβωμεν
6 ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ।
οτι δε εστε υιοι εξαπεστειλεν ο θεος το πνευμα του υιου αυτου εις τας καρδιας υμων κραζον αββα ο πατηρ
7 ਸੋ ਤੁਸੀਂ ਹੁਣ ਗੁਲਾਮ ਨਹੀਂ ਸਗੋਂ ਪੁੱਤਰ ਹੋ ਅਤੇ ਜੇ ਪੁੱਤਰ ਹੋ ਤਾਂ ਪਰਮੇਸ਼ੁਰ ਦੇ ਰਾਹੀਂ ਵਾਰਿਸ ਵੀ ਹੈਂ।
ωστε ουκετι ει δουλος αλλ υιος ει δε υιος και κληρονομος θεου δια χριστου
8 ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ।
αλλα τοτε μεν ουκ ειδοτες θεον εδουλευσατε τοις μη φυσει ουσιν θεοις
9 ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ?
νυν δε γνοντες θεον μαλλον δε γνωσθεντες υπο θεου πως επιστρεφετε παλιν επι τα ασθενη και πτωχα στοιχεια οις παλιν ανωθεν δουλευειν θελετε
10 ੧੦ ਤੁਸੀਂ ਦਿਨਾਂ, ਮਹੀਨਿਆਂ, ਸਮਿਆਂ ਅਤੇ ਸਾਲਾਂ ਨੂੰ ਮੰਨਦੇ ਹੋ!
ημερας παρατηρεισθε και μηνας και καιρους και ενιαυτους
11 ੧੧ ਮੈਂ ਤੁਹਾਡੇ ਲਈ ਡਰਦਾ ਹਾਂ ਭਈ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਂਵੇਂ ਹੀ ਮਿਹਨਤ ਕੀਤੀ ਹੋਵੇ।
φοβουμαι υμας μη πως εικη κεκοπιακα εις υμας
12 ੧੨ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,
γινεσθε ως εγω οτι καγω ως υμεις αδελφοι δεομαι υμων ουδεν με ηδικησατε
13 ੧੩ ਪਰ ਤੁਸੀਂ ਜਾਣਦੇ ਹੋ ਜੋ ਮੈਂ ਸਰੀਰ ਦੀ ਕਮਜ਼ੋਰੀ ਕਰਕੇ ਪਹਿਲੀ ਵਾਰ ਤੁਹਾਨੂੰ ਖੁਸ਼ਖਬਰੀ ਸੁਣਾਈ।
οιδατε δε οτι δι ασθενειαν της σαρκος ευηγγελισαμην υμιν το προτερον
14 ੧੪ ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸੀਂ ਤੁਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸ਼ੁਰ ਦੇ ਦੂਤ ਦੀ ਤਰ੍ਹਾਂ ਸਗੋਂ ਮਸੀਹ ਯਿਸੂ ਦੀ ਤਰ੍ਹਾਂ ਕਬੂਲ ਕੀਤਾ।
και τον πειρασμον μου τον εν τη σαρκι μου ουκ εξουθενησατε ουδε εξεπτυσατε αλλ ως αγγελον θεου εδεξασθε με ως χριστον ιησουν
15 ੧੫ ਤਾਂ ਹੁਣ ਤੁਹਾਡਾ ਉਹ ਅਨੰਦ ਕਿੱਥੇ ਗਿਆ? ਮੈਂ ਤੁਹਾਡਾ ਗਵਾਹ ਹਾਂ, ਕਿ ਜੇ ਹੋ ਸਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ
τις ουν ην ο μακαρισμος υμων μαρτυρω γαρ υμιν οτι ει δυνατον τους οφθαλμους υμων εξορυξαντες αν εδωκατε μοι
16 ੧੬ ਫਿਰ ਕੀ ਮੈਂ ਤੁਹਾਨੂੰ ਸੱਚੀ ਗੱਲ ਆਖਣ ਨਾਲ ਤੁਹਾਡਾ ਵੈਰੀ ਬਣ ਗਿਆ?
ωστε εχθρος υμων γεγονα αληθευων υμιν
17 ੧੭ ਉਹ ਤੁਹਾਨੂੰ ਮਿੱਤਰ ਤਾਂ ਬਣਾਉਣਾ ਚਾਹੁੰਦੇ ਹਨ ਪਰ ਚੰਗੀ ਸੋਚ ਨਾਲ ਨਹੀਂ ਸਗੋਂ ਉਹ ਤੁਹਾਨੂੰ ਅਲੱਗ ਕਰਨਾ ਚਾਹੁੰਦੇ ਹਨ ਕਿ ਤੁਸੀਂ ਉਹਨਾਂ ਨੂੰ ਹੀ ਆਪਣੇ ਮਿੱਤਰ ਬਣਾ ਲਓ।
ζηλουσιν υμας ου καλως αλλα εκκλεισαι υμας θελουσιν ινα αυτους ζηλουτε
18 ੧੮ ਪਰ ਇਹ ਵੀ ਚੰਗਾ ਹੈ ਜੋ ਭਲੀ ਗੱਲ ਵਿੱਚ ਹਰ ਸਮੇਂ ਮਿੱਤਰ ਬਣਾਉਣ ਦਾ ਯਤਨ ਕੀਤਾ ਜਾਵੇ ਅਤੇ ਨਾ ਕੇਵਲ ਉਸੇ ਵੇਲੇ ਜਦੋਂ ਮੈਂ ਤੁਹਾਡੇ ਕੋਲ ਹੋਵਾਂ।
καλον δε το ζηλουσθαι εν καλω παντοτε και μη μονον εν τω παρειναι με προς υμας
19 ੧੯ ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ।
τεκνια μου ους παλιν ωδινω αχρις ου μορφωθη χριστος εν υμιν
20 ੨੦ ਅਤੇ ਮੈਂ ਚਾਹੁੰਦਾ ਤਾਂ ਹਾਂ ਜੋ ਹੁਣ ਤੁਹਾਡੇ ਕੋਲ ਆ ਕੇ ਹੋਰ ਤਰ੍ਹਾਂ ਬੋਲਾਂ ਕਿਉਂ ਜੋ ਤੁਹਾਡੀ ਵੱਲੋਂ ਮੈਂ ਦੁਬਧਾ ਵਿੱਚ ਪਿਆ ਹੋਇਆ ਹਾਂ।
ηθελον δε παρειναι προς υμας αρτι και αλλαξαι την φωνην μου οτι απορουμαι εν υμιν
21 ੨੧ ਤੁਸੀਂ ਜੋ ਬਿਵਸਥਾ ਦੇ ਅਧੀਨ ਹੋਣਾ ਚਾਹੁੰਦੇ ਹੋ ਮੈਨੂੰ ਦੱਸੋ, ਕੀ, ਤੁਸੀਂ ਬਿਵਸਥਾ ਨੂੰ ਨਹੀਂ ਸੁਣਦੇ?
λεγετε μοι οι υπο νομον θελοντες ειναι τον νομον ουκ ακουετε
22 ੨੨ ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤਰ ਹੋਏ, ਇੱਕ ਦਾਸੀ ਤੋਂ ਅਤੇ ਦੂਜਾ ਅਜ਼ਾਦ ਇਸਤ੍ਰੀ ਤੋਂ।
γεγραπται γαρ οτι αβρααμ δυο υιους εσχεν ενα εκ της παιδισκης και ενα εκ της ελευθερας
23 ੨੩ ਪਰ ਜਿਹੜਾ ਦਾਸੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਇਸਤ੍ਰੀ ਤੋਂ ਹੋਇਆ ਉਹ ਵਾਇਦੇ ਦੇ ਕਾਰਨ ਜੰਮਿਆ।
αλλ ο μεν εκ της παιδισκης κατα σαρκα γεγεννηται ο δε εκ της ελευθερας δια της επαγγελιας
24 ੨੪ ਇਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥਾਤ ਇਹ ਦੋ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਈ ਪਹਾੜ ਦੀ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ।
ατινα εστιν αλληγορουμενα αυται γαρ εισιν δυο διαθηκαι μια μεν απο ορους σινα εις δουλειαν γεννωσα ητις εστιν αγαρ
25 ੨੫ ਅਤੇ ਇਹ ਹਾਜਰਾ ਅਰਬ ਵਿੱਚ ਸੀਨਈ ਪਹਾੜ ਹੈ ਅਤੇ ਹੁਣ ਦਾ ਯਰੂਸ਼ਲਮ ਉਹ ਦੇ ਤੁੱਲ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਦੇ ਨਾਲ ਗੁਲਾਮੀ ਵਿੱਚ ਪਈ ਹੈ।
το γαρ αγαρ σινα ορος εστιν εν τη αραβια συστοιχει δε τη νυν ιερουσαλημ δουλευει δε μετα των τεκνων αυτης
26 ੨੬ ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ।
η δε ανω ιερουσαλημ ελευθερα εστιν ητις εστιν μητηρ παντων ημων
27 ੨੭ ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ।
γεγραπται γαρ ευφρανθητι στειρα η ου τικτουσα ρηξον και βοησον η ουκ ωδινουσα οτι πολλα τα τεκνα της ερημου μαλλον η της εχουσης τον ανδρα
28 ੨੮ ਪਰ ਹੇ ਭਰਾਵੋ, ਅਸੀਂ ਇਸਹਾਕ ਵਾਂਗੂੰ ਵਾਇਦੇ ਦੀ ਸੰਤਾਨ ਹਾਂ।
ημεις δε αδελφοι κατα ισαακ επαγγελιας τεκνα εσμεν
29 ੨੯ ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆਂ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆਂ ਸੀ, ਤਿਵੇਂ ਹੁਣ ਵੀ ਹੁੰਦਾ ਹੈ।
αλλ ωσπερ τοτε ο κατα σαρκα γεννηθεις εδιωκεν τον κατα πνευμα ουτως και νυν
30 ੩੦ ਪਰ ਪਵਿੱਤਰ ਗ੍ਰੰਥ ਕੀ ਆਖਦਾ ਹੈ? ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂ ਜੋ ਦਾਸੀ ਦਾ ਪੁੱਤਰ ਅਜ਼ਾਦ ਇਸਤਰੀ ਦੇ ਪੁੱਤਰ ਨਾਲ ਵਾਰਿਸ ਨਹੀਂ ਹੋਵੇਗਾ।
αλλα τι λεγει η γραφη εκβαλε την παιδισκην και τον υιον αυτης ου γαρ μη κληρονομηση ο υιος της παιδισκης μετα του υιου της ελευθερας
31 ੩੧ ਇਸ ਲਈ, ਹੇ ਭਰਾਵੋ, ਅਸੀਂ ਦਾਸੀ ਦੀ ਨਹੀਂ ਸਗੋਂ ਅਜ਼ਾਦ ਦੀ ਸੰਤਾਨ ਹਾਂ।
αρα αδελφοι ουκ εσμεν παιδισκης τεκνα αλλα της ελευθερας

< ਗਲਾਤਿਯਾ ਨੂੰ 4 >