< ਗਲਾਤਿਯਾ ਨੂੰ 1 >

1 ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
لە پۆڵسەوە، ئەوەی نە لەلایەن خەڵک و نە بەهۆی مرۆڤێکەوە نێردراوە، بەڵکو لەلایەن عیسای مەسیح و خودای باوکەوە، کە لەنێو مردووان هەڵیستاندەوە،
2 ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਆਂ ਦੀਆਂ ਕਲੀਸਿਯਾ ਨੂੰ
هەروەها هەموو ئەو برایانەی لەگەڵمدان، بۆ ئەو کڵێسایانەی لە گەلاتیان:
3 ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ।
با نیعمەت و ئاشتی لە خودای باوکمان و عیسای مەسیحی خاوەن شکۆوە لەگەڵتان بێت،
4 ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ। (aiōn g165)
ئەوەی لە پێناوی گوناهەکانمان خۆی بەخشی، تاکو بەگوێرەی خواستی خودای باوکمان، لەم دنیایە خراپەی ئێستا ڕزگارمان بکات. (aiōn g165)
5 ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn g165)
هەتاهەتایە شکۆمەندی بۆ ئەوە. ئامین. (aiōn g165)
6 ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ।
پێم سەیرە چۆن وا بە خێرایی، لەوەی بە نیعمەتی مەسیح بانگی کردوون، بۆ مزگێنییەکی دیکە وەردەگەڕێن!
7 ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।
مزگێنییەکی دیکە بوونی نییە، بەڵکو هەندێک کەس دەیانەوێت سەرتان لێ بشێوێنن و پەیامی مزگێنیی مەسیح بگۆڕن.
8 ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!
بەڵام تەنانەت ئەگەر ئێمە یان فریشتەی ئاسمان مزگێنییەکمان پێدان، جگە لەو مزگێنییەی ئێمە پێمان دان، با نەفرەتی لێ بێت.
9 ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।
وەک پێشتر پێمان گوتوون ئێستاش پێتان دەڵێمەوە: ئەگەر کەسێک مزگێنییەکی پێدان جگە لەوەی پەسەندتان کردووە، با نەفرەتی لێ بێت.
10 ੧੦ ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।
ئایا ئێستا بۆ بەدەستهێنانی ڕەزامەندی خەڵک هەوڵ دەدەم، یاخود ڕەزامەندی خودا؟ یان ئایا داوای ئەوە دەکەم خەڵک ڕازی بکەم؟ ئەگەر هەتا ئێستا خەریکی ڕازیکردنی خەڵک بوومایە، ئەوا نەدەبوومە بەندەی مەسیح.
11 ੧੧ ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ।
پێتان دەڵێم، خوشکان، برایان، ئەو پەیامەی ئینجیل کە جاڕم بۆی داوە، لە مرۆڤەوە نییە.
12 ੧੨ ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ।
لە کەسیشم وەرنەگرتووە و فێریش نەکراوم، بەڵکو بە ئاشکراکردنی عیسای مەسیح وەرمگرتووە.
13 ੧੩ ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ।
بێگومان سەربوردەی منتان بیستووە لە جولەکایەتی، کە چۆن دڕندانە کڵێسای خودام چەوساندەوە و هەوڵم دا لەناوی ببەم.
14 ੧੪ ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ।
لە جولەکایەتی پێش زۆربەی خەڵک کەوتم لە نەوەی خۆم، زۆر دڵگەرمتر بووم لەوان بۆ دابونەریتی باوکان.
15 ੧੫ ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ।
بەڵام کاتێک خودا کە لە سکی دایکمەوە تەرخانی کردم، بە نیعمەتی خۆی بانگی کردم، خۆشحاڵ بوو
16 ੧੬ ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ,
کوڕەکەی لە مندا دەربکەوێت، تاکو لەناو نەتەوە ناجولەکەکاندا مژدە بدەم. لەو کاتەدا دەستبەجێ ڕاوێژم بە کەس نەکرد،
17 ੧੭ ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ।
سەرنەکەوتمە ئۆرشەلیم بۆ لای ئەوانەی پێش من نێردراو بوون، بەڵکو ڕۆیشتم بۆ عەرەبستان و دیسان گەڕامەوە دیمەشق.
18 ੧੮ ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ।
ئینجا دوای سێ ساڵ سەرکەوتمە ئۆرشەلیم، بۆ ئەوەی پەترۆس بناسم، پازدە ڕۆژ لای ئەو مامەوە.
19 ੧੯ ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।
بەڵام جگە لە یاقوبی برای عیسای خاوەن شکۆ هیچ نێردراوێکی دیکەم نەبینی.
20 ੨੦ ਹੁਣ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਨੂੰ ਹਾਜ਼ਰ ਜਾਣ ਕੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ!
خودا دەزانێت ئەوەی بۆتان دەنووسم درۆ نییە.
21 ੨੧ ਉਸ ਤੋਂ ਬਾਅਦ ਮੈਂ ਸੀਰੀਯਾ ਅਤੇ ਕਿਲਕਿਯਾ ਦੇ ਇਲਾਕਿਆਂ ਵਿੱਚ ਗਿਆ।
دوایی چوومە هەرێمەکانی سوریا و کیلیکیا،
22 ੨੨ ਅਤੇ ਯਹੂਦਿਯਾ ਦੀਆਂ ਕਲੀਸਿਯਾ ਨੇ ਜੋ ਮਸੀਹ ਵਿੱਚ ਸਨ, ਕਦੇ ਵੀ ਮੇਰਾ ਚਿਹਰਾ ਨਹੀਂ ਸੀ ਵੇਖਿਆ।
بەڵام هێشتا لەلای کڵێساکانی یەهودیا کە سەر بە مەسیحن بە ڕوخسار نەناسراو بووم،
23 ੨੩ ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ।
تەنها بیستبوویان: «ئەوەی جاران ئێمەی دەچەوساندەوە، ئێستا مژدەی ئەو باوەڕە دەدات، کە جاران لەناوی دەبرد.»
24 ੨੪ ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।
ئیتر بەهۆی منەوە ستایشی خودایان دەکرد.

< ਗਲਾਤਿਯਾ ਨੂੰ 1 >