< ਉਤਪਤ 2 >

1 ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ।
וַיְכֻלּוּ הַשָּׁמַיִם וְהָאָרֶץ וְכָל־צְבָאָֽם׃
2 ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।
וַיְכַל אֱלֹהִים בַּיּוֹם הַשְּׁבִיעִי מְלַאכְתּוֹ אֲשֶׁר עָשָׂה וַיִּשְׁבֹּת בַּיּוֹם הַשְּׁבִיעִי מִכָּל־מְלַאכְתּוֹ אֲשֶׁר עָשָֽׂה׃
3 ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
וַיְבָרֶךְ אֱלֹהִים אֶת־יוֹם הַשְּׁבִיעִי וַיְקַדֵּשׁ אֹתוֹ כִּי בוֹ שָׁבַת מִכָּל־מְלַאכְתּוֹ אֲשֶׁר־בָּרָא אֱלֹהִים לַעֲשֽׂוֹת׃
4 ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।
אֵלֶּה תוֹלְדוֹת הַשָּׁמַיִם וְהָאָרֶץ בְּהִבָּֽרְאָם בְּיוֹם עֲשׂוֹת יְהוָה אֱלֹהִים אֶרֶץ וְשָׁמָֽיִם׃
5 ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।
וְכֹל ׀ שִׂיחַ הַשָּׂדֶה טֶרֶם יִֽהְיֶה בָאָרֶץ וְכָל־עֵשֶׂב הַשָּׂדֶה טֶרֶם יִצְמָח כִּי לֹא הִמְטִיר יְהוָה אֱלֹהִים עַל־הָאָרֶץ וְאָדָם אַיִן לַֽעֲבֹד אֶת־הֽ͏ָאֲדָמָֽה׃
6 ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ।
וְאֵד יַֽעֲלֶה מִן־הָאָרֶץ וְהִשְׁקָה אֶֽת־כָּל־פְּנֵֽי־הָֽאֲדָמָֽה׃
7 ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
וַיִּיצֶר יְהוָה אֱלֹהִים אֶת־הָֽאָדָם עָפָר מִן־הָאֲדָמָה וַיִּפַּח בְּאַפָּיו נִשְׁמַת חַיִּים וַֽיְהִי הָֽאָדָם לְנֶפֶשׁ חַיָּֽה׃
8 ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ।
וַיִּטַּע יְהוָה אֱלֹהִים גַּן־בְּעֵדֶן מִקֶּדֶם וַיָּשֶׂם שָׁם אֶת־הָֽאָדָם אֲשֶׁר יָצָֽר׃
9 ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।
וַיַּצְמַח יְהוָה אֱלֹהִים מִן־הָאֲדָמָה כָּל־עֵץ נֶחְמָד לְמַרְאֶה וְטוֹב לְמַאֲכָל וְעֵץ הַֽחַיִּים בְּתוֹךְ הַגָּן וְעֵץ הַדַּעַת טוֹב וָרָֽע׃
10 ੧੦ ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ।
וְנָהָר יֹצֵא מֵעֵדֶן לְהַשְׁקוֹת אֶת־הַגָּן וּמִשָּׁם יִפָּרֵד וְהָיָה לְאַרְבָּעָה רָאשִֽׁים׃
11 ੧੧ ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ
שֵׁם הָֽאֶחָד פִּישׁוֹן הוּא הַסֹּבֵב אֵת כָּל־אֶרֶץ הַֽחֲוִילָה אֲשֶׁר־שָׁם הַזָּהָֽב׃
12 ੧੨ ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ।
וּֽזֲהַב הָאָרֶץ הַהִוא טוֹב שָׁם הַבְּדֹלַח וְאֶבֶן הַשֹּֽׁהַם׃
13 ੧੩ ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ।
וְשֵֽׁם־הַנָּהָר הַשֵּׁנִי גִּיחוֹן הוּא הַסּוֹבֵב אֵת כָּל־אֶרֶץ כּֽוּשׁ׃
14 ੧੪ ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ।
וְשֵׁם הַנָּהָר הַשְּׁלִישִׁי חִדֶּקֶל הוּא הַֽהֹלֵךְ קִדְמַת אַשּׁוּר וְהַנָּהָר הָֽרְבִיעִי הוּא פְרָֽת׃
15 ੧੫ ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
וַיִּקַּח יְהוָה אֱלֹהִים אֶת־הָֽאָדָם וַיַּנִּחֵהוּ בְגַן־עֵדֶן לְעָבְדָהּ וּלְשָׁמְרָֽהּ׃
16 ੧੬ ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
וַיְצַו יְהוָה אֱלֹהִים עַל־הָֽאָדָם לֵאמֹר מִכֹּל עֵֽץ־הַגָּן אָכֹל תֹּאכֵֽל׃
17 ੧੭ ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
וּמֵעֵץ הַדַּעַת טוֹב וָרָע לֹא תֹאכַל מִמֶּנּוּ כִּי בְּיוֹם אֲכָלְךָ מִמֶּנּוּ מוֹת תָּמֽוּת׃
18 ੧੮ ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
וַיֹּאמֶר יְהוָה אֱלֹהִים לֹא־טוֹב הֱיוֹת הָֽאָדָם לְבַדּוֹ אֽ͏ֶעֱשֶׂהּ־לּוֹ עֵזֶר כְּנֶגְדּֽוֹ׃
19 ੧੯ ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
וַיִּצֶר יְהוָה אֱלֹהִים מִן־הָֽאֲדָמָה כָּל־חַיַּת הַשָּׂדֶה וְאֵת כָּל־עוֹף הַשָּׁמַיִם וַיָּבֵא אֶל־הָאָדָם לִרְאוֹת מַה־יִּקְרָא־לוֹ וְכֹל אֲשֶׁר יִקְרָא־לוֹ הֽ͏ָאָדָם נֶפֶשׁ חַיָּה הוּא שְׁמֽוֹ׃
20 ੨੦ ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।
וַיִּקְרָא הָֽאָדָם שֵׁמוֹת לְכָל־הַבְּהֵמָה וּלְעוֹף הַשָּׁמַיִם וּלְכֹל חַיַּת הַשָּׂדֶה וּלְאָדָם לֹֽא־מָצָא עֵזֶר כְּנֶגְדּֽוֹ׃
21 ੨੧ ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
וַיַּפֵּל יְהוָה אֱלֹהִים ׀ תַּרְדֵּמָה עַל־הָאָדָם וַיִּישָׁן וַיִּקַּח אַחַת מִצַּלְעֹתָיו וַיִּסְגֹּר בָּשָׂר תַּחְתֶּֽנָּה׃
22 ੨੨ ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ।
וַיִּבֶן יְהוָה אֱלֹהִים ׀ אֶֽת־הַצֵּלָע אֲשֶׁר־לָקַח מִן־הָֽאָדָם לְאִשָּׁה וַיְבִאֶהָ אֶל־הֽ͏ָאָדָֽם׃
23 ੨੩ ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।
וַיֹּאמֶר הֽ͏ָאָדָם זֹאת הַפַּעַם עֶצֶם מֵֽעֲצָמַי וּבָשָׂר מִבְּשָׂרִי לְזֹאת יִקָּרֵא אִשָּׁה כִּי מֵאִישׁ לֻֽקֳחָה־זֹּֽאת׃
24 ੨੪ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
עַל־כֵּן יֽ͏ַעֲזָב־אִישׁ אֶת־אָבִיו וְאֶת־אִמּוֹ וְדָבַק בְּאִשְׁתּוֹ וְהָיוּ לְבָשָׂר אֶחָֽד׃
25 ੨੫ ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ।
וַיִּֽהְיוּ שְׁנֵיהֶם עֲרוּמִּים הָֽאָדָם וְאִשְׁתּוֹ וְלֹא יִתְבֹּשָֽׁשׁוּ׃

< ਉਤਪਤ 2 >