< ਉਤਪਤ 27 >

1 ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ। ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
וַיְהִי כִּֽי־זָקֵן יִצְחָק וַתִּכְהֶיןָ עֵינָיו מֵרְאֹת וַיִּקְרָא אֶת־עֵשָׂו ׀ בְּנוֹ הַגָּדֹל וַיֹּאמֶר אֵלָיו בְּנִי וַיֹּאמֶר אֵלָיו הִנֵּֽנִי׃
2 ਤਦ ਉਸ ਆਖਿਆ, ਵੇਖ ਮੈਂ ਬੁੱਢਾ ਹੋ ਗਿਆ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ।
וַיֹּאמֶר הִנֵּה־נָא זָקַנְתִּי לֹא יָדַעְתִּי יוֹם מוֹתִֽי׃
3 ਸੋ ਤੂੰ ਹੁਣ ਆਪਣੇ ਸ਼ਸਤਰ ਅਰਥਾਤ ਧਣੁੱਖ ਅਤੇ ਤਰਕਸ਼ ਲੈ ਅਤੇ ਮੈਦਾਨ ਵਿੱਚ ਜਾ ਕੇ ਮੇਰੇ ਲਈ ਸ਼ਿਕਾਰ ਮਾਰ,
וְעַתָּה שָׂא־נָא כֵלֶיךָ תֶּלְיְךָ וְקַשְׁתֶּךָ וְצֵא הַשָּׂדֶה וְצוּדָה לִּי צידה צָֽיִד׃
4 ਅਤੇ ਮੇਰੇ ਲਈ ਸੁਆਦਲਾ ਭੋਜਨ ਤਿਆਰ ਕਰ ਜਿਹੜਾ ਮੈਨੂੰ ਚੰਗਾ ਲੱਗਦਾ ਹੈ, ਅਤੇ ਮੇਰੇ ਅੱਗੇ ਪਰੋਸ ਤਾਂ ਜੋ ਮੈਂ ਖਾਵਾਂ ਅਤੇ ਮਰਨ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ।
וַעֲשֵׂה־לִי מַטְעַמִּים כַּאֲשֶׁר אָהַבְתִּי וְהָבִיאָה לִּי וְאֹכֵלָה בַּעֲבוּר תְּבָרֶכְךָ נַפְשִׁי בְּטֶרֶם אָמֽוּת׃
5 ਜਦ ਇਸਹਾਕ ਆਪਣੇ ਪੁੱਤਰ ਏਸਾਓ ਨਾਲ ਗੱਲ ਕਰਦਾ ਸੀ ਤਦ ਰਿਬਕਾਹ ਸੁਣਦੀ ਸੀ। ਫੇਰ ਏਸਾਓ ਮੈਦਾਨ ਵੱਲ ਚਲਾ ਗਿਆ ਕਿ ਸ਼ਿਕਾਰ ਮਾਰ ਕੇ ਲੈ ਆਵੇ।
וְרִבְקָה שֹׁמַעַת בְּדַבֵּר יִצְחָק אֶל־עֵשָׂו בְּנוֹ וַיֵּלֶךְ עֵשָׂו הַשָּׂדֶה לָצוּד צַיִד לְהָבִֽיא׃
6 ਤਦ ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, ਵੇਖ ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨੂੰ ਇਹ ਆਖਦੇ ਸੁਣਿਆ
וְרִבְקָה אָֽמְרָה אֶל־יַעֲקֹב בְּנָהּ לֵאמֹר הִנֵּה שָׁמַעְתִּי אֶת־אָבִיךָ מְדַבֵּר אֶל־עֵשָׂו אָחִיךָ לֵאמֹֽר׃
7 ਕਿ ਮੇਰੇ ਲਈ ਸ਼ਿਕਾਰ ਮਾਰ ਕੇ ਸੁਆਦਲਾ ਭੋਜਨ ਤਿਆਰ ਕਰ ਜੋ ਮੈਂ ਖਾਵਾਂ ਅਤੇ ਯਹੋਵਾਹ ਦੇ ਸਨਮੁਖ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ।
הָבִיאָה לִּי צַיִד וַעֲשֵׂה־לִי מַטְעַמִּים וְאֹכֵלָה וַאֲבָרֶכְכָה לִפְנֵי יְהוָה לִפְנֵי מוֹתִֽי׃
8 ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ ਜਿਵੇਂ ਮੈਂ ਤੈਨੂੰ ਹੁਕਮ ਦਿੰਦੀ ਹਾਂ।
וְעַתָּה בְנִי שְׁמַע בְּקֹלִי לַאֲשֶׁר אֲנִי מְצַוָּה אֹתָֽךְ׃
9 ਇੱਜੜ ਵਿੱਚ ਜਾ ਕੇ ਉੱਥੋਂ ਮੇਰੇ ਲਈ ਬੱਕਰੀ ਦੇ ਦੋ ਚੰਗੇ ਮੇਮਣੇ ਲਿਆ ਤਾਂ ਜੋ ਮੈਂ ਉਨ੍ਹਾਂ ਤੋਂ ਸੁਆਦਲਾ ਭੋਜਨ ਤੇਰੇ ਪਿਤਾ ਲਈ ਜਿਹੜਾ ਉਹ ਨੂੰ ਚੰਗਾ ਲੱਗਦਾ ਹੈ, ਤਿਆਰ ਕਰਾਂ।
לֶךְ־נָא אֶל־הַצֹּאן וְקַֽח־לִי מִשָּׁם שְׁנֵי גְּדָיֵי עִזִּים טֹבִים וְאֽ͏ֶעֱשֶׂה אֹתָם מַטְעַמִּים לְאָבִיךָ כַּאֲשֶׁר אָהֵֽב׃
10 ੧੦ ਅਤੇ ਆਪਣੇ ਪਿਤਾ ਕੋਲ ਲੈ ਜਾ ਤਾਂ ਜੋ ਉਹ ਖਾਵੇ ਅਤੇ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵੇ।
וְהֵבֵאתָ לְאָבִיךָ וְאָכָל בַּעֲבֻר אֲשֶׁר יְבָרֶכְךָ לִפְנֵי מוֹתֽוֹ׃
11 ੧੧ ਪਰ ਯਾਕੂਬ ਨੇ ਆਪਣੀ ਮਾਤਾ ਰਿਬਕਾਹ ਨੂੰ ਆਖਿਆ, ਵੇਖ ਮੇਰਾ ਭਰਾ ਏਸਾਓ ਜੱਤਵਾਲਾ ਮਨੁੱਖ ਹੈ ਅਤੇ ਮੈਂ ਰੋਮ ਹੀਣ ਮਨੁੱਖ ਹਾਂ।
וַיֹּאמֶר יַעֲקֹב אֶל־רִבְקָה אִמּוֹ הֵן עֵשָׂו אָחִי אִישׁ שָׂעִר וְאָנֹכִי אִישׁ חָלָֽק׃
12 ੧੨ ਸ਼ਾਇਦ ਮੇਰਾ ਪਿਤਾ ਮੈਨੂੰ ਟੋਹੇ ਅਤੇ ਮੈਂ ਉਹ ਦੀਆਂ ਅੱਖਾਂ ਵਿੱਚ ਧੋਖੇਬਾਜ਼ ਹੋਵਾਂ ਤਾਂ ਮੈਂ ਆਪਣੇ ਉੱਤੇ ਬਰਕਤ ਨਹੀਂ ਪਰ ਸਰਾਪ ਲਵਾਂ ਤਦ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਮੇਰੇ ਪੁੱਤਰ ਤੇਰਾ ਸਰਾਪ ਮੇਰੇ ਉੱਤੇ ਆਵੇ।
אוּלַי יְמֻשֵּׁנִי אָבִי וְהָיִיתִי בְעֵינָיו כִּמְתַעְתֵּעַ וְהֵבֵאתִי עָלַי קְלָלָה וְלֹא בְרָכָֽה׃
13 ੧੩ ਤੂੰ ਸਿਰਫ਼ ਮੇਰੀ ਗੱਲ ਸੁਣ ਅਤੇ ਜਾ ਕੇ ਮੇਰੇ ਲਈ ਉਨ੍ਹਾਂ ਨੂੰ ਲੈ ਆ।
וַתֹּאמֶר לוֹ אִמּוֹ עָלַי קִלְלָתְךָ בְּנִי אַךְ שְׁמַע בְּקֹלִי וְלֵךְ קַֽח־לִֽי׃
14 ੧੪ ਤਦ ਉਸ ਨੇ ਜਾ ਕੇ ਉਨ੍ਹਾਂ ਨੂੰ ਫੜਿਆ, ਆਪਣੀ ਮਾਤਾ ਕੋਲ ਲੈ ਆਇਆ ਅਤੇ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲੱਗਦਾ ਸੀ, ਤਿਆਰ ਕੀਤਾ।
וַיֵּלֶךְ וַיִּקַּח וַיָּבֵא לְאִמּוֹ וַתַּעַשׂ אִמּוֹ מַטְעַמִּים כַּאֲשֶׁר אָהֵב אָבִֽיו׃
15 ੧੫ ਤਦ ਰਿਬਕਾਹ ਨੇ ਆਪਣੇ ਵੱਡੇ ਪੁੱਤਰ ਏਸਾਓ ਦੇ ਬਸਤਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ, ਆਪਣੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾਏ
וַתִּקַּח רִבְקָה אֶת־בִּגְדֵי עֵשָׂו בְּנָהּ הַגָּדֹל הַחֲמֻדֹת אֲשֶׁר אִתָּהּ בַּבָּיִת וַתַּלְבֵּשׁ אֶֽת־יַעֲקֹב בְּנָהּ הַקָּטָֽן׃
16 ੧੬ ਅਤੇ ਮੇਮਣਿਆਂ ਦੀਆਂ ਖੱਲਾਂ ਉਸ ਦੇ ਹੱਥਾਂ ਅਤੇ ਉਸ ਦੀ ਰੋਮ ਹੀਣ ਗਰਦਨ ਉੱਤੇ ਲਪੇਟੀਆਂ।
וְאֵת עֹרֹת גְּדָיֵי הָֽעִזִּים הִלְבִּישָׁה עַל־יָדָיו וְעַל חֶלְקַת צַוָּארָֽיו׃
17 ੧੭ ਉਸ ਨੇ ਉਹ ਸੁਆਦਲਾ ਭੋਜਨ ਅਤੇ ਰੋਟੀ ਜਿਸ ਨੂੰ ਉਸ ਨੇ ਤਿਆਰ ਕੀਤਾ ਸੀ, ਆਪਣੇ ਪੁੱਤਰ ਯਾਕੂਬ ਦੇ ਹੱਥ ਵਿੱਚ ਦਿੱਤਾ।
וַתִּתֵּן אֶת־הַמַּטְעַמִּים וְאֶת־הַלֶּחֶם אֲשֶׁר עָשָׂתָה בְּיַד יַעֲקֹב בְּנָֽהּ׃
18 ੧੮ ਤਦ ਉਸ ਨੇ ਆਪਣੇ ਪਿਤਾ ਕੋਲ ਜਾ ਕੇ ਆਖਿਆ, ਪਿਤਾ ਜੀ ਤਦ ਉਸ ਆਖਿਆ, ਕੀ ਗੱਲ ਹੈ?
וַיָּבֹא אֶל־אָבִיו וַיֹּאמֶר אָבִי וַיֹּאמֶר הִנֶּנִּי מִי אַתָּה בְּנִֽי׃
19 ੧੯ ਤੂੰ ਕੌਣ ਹੈਂ ਮੇਰੇ ਪੁੱਤਰ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਹਿਲੌਠਾ ਪੁੱਤਰ ਹਾਂ। ਮੈਂ ਜਿਵੇਂ ਤੁਸੀਂ ਮੈਨੂੰ ਆਖਿਆ ਸੀ ਉਸੇ ਤਰ੍ਹਾਂ ਕੀਤਾ। ਉੱਠੋ ਅਤੇ ਸ਼ਿਕਾਰ ਨੂੰ ਖਾਓ ਤਾਂ ਜੋ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।
וַיֹּאמֶר יַעֲקֹב אֶל־אָבִיו אָנֹכִי עֵשָׂו בְּכֹרֶךָ עָשִׂיתִי כַּאֲשֶׁר דִּבַּרְתָּ אֵלָי קֽוּם־נָא שְׁבָה וְאָכְלָה מִצֵּידִי בַּעֲבוּר תְּבָרֲכַנִּי נַפְשֶֽׁךָ׃
20 ੨੦ ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, ਤੈਨੂੰ ਐਨੀ ਜਲਦੀ ਇਹ ਕਿਵੇਂ ਮਿਲ ਗਿਆ? ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਿਆ ਦਿੱਤਾ।
וַיֹּאמֶר יִצְחָק אֶל־בְּנוֹ מַה־זֶּה מִהַרְתָּ לִמְצֹא בְּנִי וַיֹּאמֶר כִּי הִקְרָה יְהוָה אֱלֹהֶיךָ לְפָנָֽי׃
21 ੨੧ ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤਰ ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਵੇਖਾਂ ਭਈ ਤੂੰ ਮੇਰਾ ਉਹੀ ਪੁੱਤਰ ਏਸਾਓ ਹੈਂ ਕਿ ਨਹੀਂ।
וַיֹּאמֶר יִצְחָק אֶֽל־יַעֲקֹב גְּשָׁה־נָּא וַאֲמֻֽשְׁךָ בְּנִי הַֽאַתָּה זֶה בְּנִי עֵשָׂו אִם־לֹֽא׃
22 ੨੨ ਤਦ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਗਿਆ ਅਤੇ ਉਸ ਉਹ ਨੂੰ ਹੱਥ ਲਗਾ ਕੇ ਆਖਿਆ, ਤੇਰੀ ਅਵਾਜ਼ ਤਾਂ ਯਾਕੂਬ ਦੀ ਹੈ ਪਰ ਹੱਥ ਏਸਾਓ ਦੇ ਹਨ।
וַיִּגַּשׁ יַעֲקֹב אֶל־יִצְחָק אָבִיו וַיְמֻשֵּׁהוּ וַיֹּאמֶר הַקֹּל קוֹל יַעֲקֹב וְהַיָּדַיִם יְדֵי עֵשָֽׂו׃
23 ੨੩ ਉਸ ਨੇ ਉਹ ਨੂੰ ਨਾ ਪਛਾਣਿਆ ਕਿਉਂ ਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਜਤਾਉਲੇ ਸਨ, ਤਦ ਉਸ ਨੇ ਉਹ ਨੂੰ ਬਰਕਤ ਦਿੱਤੀ।
וְלֹא הִכִּירוֹ כִּֽי־הָיוּ יָדָיו כִּידֵי עֵשָׂו אָחִיו שְׂעִרֹת וַֽיְבָרְכֵֽהוּ׃
24 ੨੪ ਇਸਹਾਕ ਨੇ ਆਖਿਆ, ਕੀ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ? ਤਦ ਉਸ ਆਖਿਆ, ਮੈਂ ਹਾਂ।
וַיֹּאמֶר אַתָּה זֶה בְּנִי עֵשָׂו וַיֹּאמֶר אָֽנִי׃
25 ੨੫ ਉਸ ਨੇ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂ ਜੋ ਮੇਰਾ ਦਿਲ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਤੇ ਉਸ ਨੇ ਭੋਜਨ ਖਾਧਾ ਅਤੇ ਉਸ ਦੇ ਲਈ ਮਧ ਲਿਆਇਆ ਅਤੇ ਇਸਹਾਕ ਨੇ ਪੀਤੀ।
וַיֹּאמֶר הַגִּשָׁה לִּי וְאֹֽכְלָה מִצֵּיד בְּנִי לְמַעַן תְּבָֽרֶכְךָ נַפְשִׁי וַיַּגֶּשׁ־לוֹ וַיֹּאכַל וַיָּבֵא לוֹ יַיִן וַיֵּֽשְׁתְּ׃
26 ੨੬ ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਆਖਿਆ, ਮੇਰੇ ਨੇੜੇ ਆ ਕੇ ਮੈਨੂੰ ਚੁੰਮ ਮੇਰੇ ਪੁੱਤਰ।
וַיֹּאמֶר אֵלָיו יִצְחָק אָבִיו גְּשָׁה־נָּא וּשְׁקָה־לִּי בְּנִֽי׃
27 ੨੭ ਫੇਰ ਉਸ ਨੇ ਨੇੜੇ ਜਾ ਕੇ ਉਸ ਨੂੰ ਚੁੰਮਿਆ ਤਾਂ ਉਸ ਦੇ ਬਸਤਰ ਦੀ ਬਾਸ਼ਨਾ ਸੁੰਘੀ ਅਤੇ ਉਸ ਨੂੰ ਬਰਕਤ ਦਿੱਤੀ। ਫੇਰ ਆਖਿਆ - ਵੇਖ, ਮੇਰੇ ਪੁੱਤਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ, ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ।
וַיִּגַּשׁ וַיִּשַּׁק־לוֹ וַיָּרַח אֶת־רֵיחַ בְּגָדָיו וֽ͏ַיְבָרֲכֵהוּ וַיֹּאמֶר רְאֵה רֵיחַ בְּנִי כְּרֵיחַ שָׂדֶה אֲשֶׁר בֵּרֲכוֹ יְהוָֽה׃
28 ੨੮ ਪਰਮੇਸ਼ੁਰ ਤੈਨੂੰ ਅਕਾਸ਼ ਦੀ ਤ੍ਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ।
וְיִֽתֶּן־לְךָ הָאֱלֹהִים מִטַּל הַשָּׁמַיִם וּמִשְׁמַנֵּי הָאָרֶץ וְרֹב דָּגָן וְתִירֹֽשׁ׃
29 ੨੯ ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।
יֽ͏ַעַבְדוּךָ עַמִּים וישתחו וְיִֽשְׁתַּחֲווּ לְךָ לְאֻמִּים הֱוֵה גְבִיר לְאַחֶיךָ וְיִשְׁתַּחֲוּוּ לְךָ בְּנֵי אִמֶּךָ אֹרְרֶיךָ אָרוּר וּֽמְבָרֲכֶיךָ בָּרֽוּךְ׃
30 ੩੦ ਤਦ ਅਜਿਹਾ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਕਰ ਕੇ ਆਇਆ।
וַיְהִי כַּאֲשֶׁר כִּלָּה יִצְחָק לְבָרֵךְ אֶֽת־יַעֲקֹב וַיְהִי אַךְ יָצֹא יָצָא יַעֲקֹב מֵאֵת פְּנֵי יִצְחָק אָבִיו וְעֵשָׂו אָחִיו בָּא מִצֵּידֽוֹ׃
31 ੩੧ ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਤੇ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਮੇਰੇ ਪਿਤਾ ਜੀ ਉੱਠੋ ਅਤੇ ਆਪਣੇ ਪੁੱਤਰ ਦੇ ਸ਼ਿਕਾਰ ਨੂੰ ਖਾਵੋ ਅਤੇ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।
וַיַּעַשׂ גַּם־הוּא מַטְעַמִּים וַיָּבֵא לְאָבִיו וַיֹּאמֶר לְאָבִיו יָקֻם אָבִי וְיֹאכַל מִצֵּיד בְּנוֹ בַּעֲבוּר תְּבָרֲכַנִּי נַפְשֶֽׁךָ׃
32 ੩੨ ਤਦ ਉਸ ਦੇ ਪਿਤਾ ਇਸਹਾਕ ਨੇ ਉਹ ਨੂੰ ਆਖਿਆ, ਤੂੰ ਕੌਣ ਹੈਂ? ਉਸ ਆਖਿਆ, ਮੈਂ ਤੁਹਾਡਾ ਪਹਿਲੌਠਾ ਪੁੱਤਰ ਏਸਾਓ ਹਾਂ।
וַיֹּאמֶר לוֹ יִצְחָק אָבִיו מִי־אָתָּה וַיֹּאמֶר אֲנִי בִּנְךָ בְכֹֽרְךָ עֵשָֽׂו׃
33 ੩੩ ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿੱਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ।
וַיֶּחֱרַד יִצְחָק חֲרָדָה גְּדֹלָה עַד־מְאֹד וַיֹּאמֶר מִֽי־אֵפוֹא הוּא הַצָּֽד־צַיִד וַיָּבֵא לִי וָאֹכַל מִכֹּל בְּטֶרֶם תָּבוֹא וָאֲבָרֲכֵהוּ גַּם־בָּרוּךְ יִהְיֶֽה׃
34 ੩੪ ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਕੁੜੱਤਣ ਨਾਲ ਭੁੱਬਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ।
כִּשְׁמֹעַ עֵשָׂו אֶת־דִּבְרֵי אָבִיו וַיִּצְעַק צְעָקָה גְּדֹלָה וּמָרָה עַד־מְאֹד וַיֹּאמֶר לְאָבִיו בָּרֲכֵנִי גַם־אָנִי אָבִֽי׃
35 ੩੫ ਤਦ ਉਸ ਆਖਿਆ ਤੇਰਾ ਭਰਾ ਧੋਖੇ ਨਾਲ ਆ ਕੇ ਤੇਰੀ ਬਰਕਤ ਲੈ ਗਿਆ।
וַיֹּאמֶר בָּא אָחִיךָ בְּמִרְמָה וַיִּקַּח בִּרְכָתֶֽךָ׃
36 ੩੬ ਉਸ ਨੇ ਆਖਿਆ, ਕੀ ਉਸ ਦਾ ਨਾਮ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਉਸ ਨੇ ਹੁਣ ਦੂਜੀ ਵਾਰ ਮੇਰੇ ਨਾਲ ਧੋਖਾ ਕੀਤਾ ਹੈ? ਉਸ ਨੇ ਪਹਿਲੌਠੇ ਦਾ ਹੱਕ ਵੀ ਲੈ ਲਿਆ ਅਤੇ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਦ ਉਸ ਨੇ ਆਖਿਆ, ਕੀ ਤੁਸੀਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ?
וַיֹּאמֶר הֲכִי קָרָא שְׁמוֹ יַעֲקֹב וֽ͏ַיַּעְקְבֵנִי זֶה פַעֲמַיִם אֶת־בְּכֹרָתִי לָקָח וְהִנֵּה עַתָּה לָקַח בִּרְכָתִי וַיֹּאמַר הֲלֹא־אָצַלְתָּ לִּי בְּרָכָֽה׃
37 ੩੭ ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸੁਆਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ?
וַיַּעַן יִצְחָק וַיֹּאמֶר לְעֵשָׂו הֵן גְּבִיר שַׂמְתִּיו לָךְ וְאֶת־כָּל־אֶחָיו נָתַתִּי לוֹ לַעֲבָדִים וְדָגָן וְתִירֹשׁ סְמַכְתִּיו וּלְכָה אֵפוֹא מָה אֽ͏ֶעֱשֶׂה בְּנִֽי׃
38 ੩੮ ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ।
וַיֹּאמֶר עֵשָׂו אֶל־אָבִיו הַֽבְרָכָה אַחַת הִֽוא־לְךָ אָבִי בָּרֲכֵנִי גַם־אָנִי אָבִי וַיִּשָּׂא עֵשָׂו קֹלוֹ וַיֵּֽבְךְּ׃
39 ੩੯ ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਇਹ ਉੱਤਰ ਦਿੱਤਾ - ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤ੍ਰੇਲ ਤੋਂ ਤੇਰਾ ਰਹਿਣਾ ਹੋਵੇਗਾ।
וַיַּעַן יִצְחָק אָבִיו וַיֹּאמֶר אֵלָיו הִנֵּה מִשְׁמַנֵּי הָאָרֶץ יִהְיֶה מֽוֹשָׁבֶךָ וּמִטַּל הַשָּׁמַיִם מֵעָֽל׃
40 ੪੦ ਤੂੰ ਆਪਣੀ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਂਗਾ ਅਤੇ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ।
וְעַל־חַרְבְּךָ תִֽחְיֶה וְאֶת־אָחִיךָ תַּעֲבֹד וְהָיָה כַּאֲשֶׁר תָּרִיד וּפָרַקְתָּ עֻלּוֹ מֵעַל צַוָּארֶֽךָ׃
41 ੪੧ ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ।
וַיִּשְׂטֹם עֵשָׂו אֶֽת־יַעֲקֹב עַל־הַבְּרָכָה אֲשֶׁר בֵּרֲכוֹ אָבִיו וַיֹּאמֶר עֵשָׂו בְּלִבּוֹ יִקְרְבוּ יְמֵי אֵבֶל אָבִי וְאַֽהַרְגָה אֶת־יַעֲקֹב אָחִֽי׃
42 ੪੨ ਜਦ ਰਿਬਕਾਹ ਨੂੰ ਉਸ ਦੇ ਵੱਡੇ ਪੁੱਤਰ ਏਸਾਓ ਦੀਆਂ ਗੱਲਾਂ ਦੱਸੀਆਂ ਗਈਆਂ ਤਦ ਉਸ ਆਪਣੇ ਨਿੱਕੇ ਪੁੱਤਰ ਯਾਕੂਬ ਨੂੰ ਬੁਲਾ ਭੇਜਿਆ ਅਤੇ ਕਿਹਾ ਵੇਖ, ਤੇਰਾ ਭਰਾ ਆਪਣੇ ਆਪ ਨੂੰ ਤੇਰੇ ਵਿਖੇ ਤਸੱਲੀ ਦਿੰਦਾ ਹੈ ਕਿ ਤੈਨੂੰ ਮਾਰ ਸੁੱਟੇ।
וַיֻּגַּד לְרִבְקָה אֶת־דִּבְרֵי עֵשָׂו בְּנָהּ הַגָּדֹל וַתִּשְׁלַח וַתִּקְרָא לְיַעֲקֹב בְּנָהּ הַקָּטָן וַתֹּאמֶר אֵלָיו הִנֵּה עֵשָׂו אָחִיךָ מִתְנַחֵם לְךָ לְהָרְגֶֽךָ׃
43 ੪੩ ਸੋ ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ। ਉੱਠ ਅਤੇ ਮੇਰੇ ਭਰਾ ਲਾਬਾਨ ਕੋਲ ਹਾਰਾਨ ਨੂੰ ਭੱਜ ਜਾ।
וְעַתָּה בְנִי שְׁמַע בְּקֹלִי וְקוּם בְּרַח־לְךָ אֶל־לָבָן אָחִי חָרָֽנָה׃
44 ੪੪ ਅਤੇ ਥੋੜ੍ਹੇ ਦਿਨ ਉਸ ਦੇ ਕੋਲ ਰਹਿ ਜਦ ਤੱਕ ਤੇਰੇ ਭਰਾ ਦਾ ਕ੍ਰੋਧ ਨਾ ਉਤਰ ਜਾਵੇ।
וְיָשַׁבְתָּ עִמּוֹ יָמִים אֲחָדִים עַד אֲשֶׁר־תָּשׁוּב חֲמַת אָחִֽיךָ׃
45 ੪੫ ਜਦ ਤੱਕ ਤੇਰੇ ਭਰਾ ਦਾ ਕ੍ਰੋਧ ਤੈਥੋਂ ਨਾ ਹੱਟ ਜਾਵੇ ਅਤੇ ਜੋ ਕੁਝ ਤੂੰ ਉਸ ਨਾਲ ਕੀਤਾ ਹੈ ਨਾ ਭੁੱਲ ਜਾਵੇ ਤਦ ਤੱਕ ਮੈਂ ਤੈਨੂੰ ਉੱਥੋਂ ਨਹੀਂ ਸੱਦਾਂਗੀ। ਮੈਂ ਕਿਉਂ ਇੱਕ ਹੀ ਦਿਨ ਦੋਹਾਂ ਨੂੰ ਗਵਾ ਬੈਠਾਂ?
עַד־שׁוּב אַף־אָחִיךָ מִמְּךָ וְשָׁכַח אֵת אֲשֶׁר־עָשִׂיתָ לּוֹ וְשָׁלַחְתִּי וּלְקַחְתִּיךָ מִשָּׁם לָמָה אֶשְׁכַּל גַּם־שְׁנֵיכֶם יוֹם אֶחָֽד׃
46 ੪੬ ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਤ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ। ਜੇਕਰ ਯਾਕੂਬ ਹੇਤ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ?
וַתֹּאמֶר רִבְקָה אֶל־יִצְחָק קַצְתִּי בְחַיַּי מִפְּנֵי בְּנוֹת חֵת אִם־לֹקֵחַ יַעֲקֹב אִשָּׁה מִבְּנֽוֹת־חֵת כָּאֵלֶּה מִבְּנוֹת הָאָרֶץ לָמָּה לִּי חַיִּֽים׃

< ਉਤਪਤ 27 >