< ਉਤਪਤ 39 >

1 ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਤੇ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ, ਉਸ ਨੂੰ ਇਸਮਾਏਲੀਆਂ ਦੇ ਹੱਥੋਂ ਮੁੱਲ ਲੈ ਲਿਆ, ਜਿਹੜੇ ਉਸ ਨੂੰ ਉੱਥੇ ਲਿਆਏ ਸਨ।
וְיוֹסֵף הוּרַד מִצְרָיְמָה וַיִּקְנֵהוּ פּוֹטִיפַר סְרִיס פַּרְעֹה שַׂר הַטַּבָּחִים אִישׁ מִצְרִי מִיַּד הַיִּשְׁמְעֵאלִים אֲשֶׁר הוֹרִדֻהוּ שָֽׁמָּה׃
2 ਯਹੋਵਾਹ ਯੂਸੁਫ਼ ਦੇ ਅੰਗ-ਸੰਗ ਸੀ, ਇਸ ਲਈ ਉਹ ਵੱਡਭਾਗਾ ਮਨੁੱਖ ਹੋ ਗਿਆ ਅਤੇ ਉਹ ਆਪਣੇ ਮਿਸਰੀ ਸੁਆਮੀ ਦੇ ਘਰ ਰਹਿੰਦਾ ਸੀ।
וַיְהִי יְהוָה אֶת־יוֹסֵף וַיְהִי אִישׁ מַצְלִיחַ וַיְהִי בְּבֵית אֲדֹנָיו הַמִּצְרִֽי׃
3 ਤਦ ਉਸ ਦੇ ਸੁਆਮੀ ਨੇ ਵੇਖਿਆ ਕਿ ਯਹੋਵਾਹ ਉਸ ਦੇ ਅੰਗ-ਸੰਗ ਹੈ ਅਤੇ ਜੋ ਵੀ ਕੰਮ ਉਹ ਕਰਦਾ ਹੈ ਉਸ ਦੇ ਹੱਥੋਂ ਉਹ ਸਫ਼ਲ ਕਰਾਉਂਦਾ ਹੈ।
וַיַּרְא אֲדֹנָיו כִּי יְהוָה אִתּוֹ וְכֹל אֲשֶׁר־הוּא עֹשֶׂה יְהוָה מַצְלִיחַ בְּיָדֽוֹ׃
4 ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ। ਯੂਸੁਫ਼ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਆਪਣੇ ਘਰ ਦਾ ਮੁਖ਼ਤਿਆਰ ਬਣਾ ਦਿੱਤਾ ਅਤੇ ਜੋ ਕੁਝ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ।
וַיִּמְצָא יוֹסֵף חֵן בְּעֵינָיו וַיְשָׁרֶת אֹתוֹ וַיַּפְקִדֵהוּ עַל־בֵּיתוֹ וְכָל־יֶשׁ־לוֹ נָתַן בְּיָדֽוֹ׃
5 ਅਜਿਹਾ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਤੇ ਆਪਣੀਆਂ ਸਭ ਚੀਜ਼ਾਂ ਦਾ ਮੁਖ਼ਤਿਆਰ ਬਣਾ ਦਿੱਤਾ, ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਹੁਤ ਬਰਕਤ ਦਿੱਤੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ।
וַיְהִי מֵאָז הִפְקִיד אֹתוֹ בְּבֵיתוֹ וְעַל כָּל־אֲשֶׁר יֶשׁ־לוֹ וַיְבָרֶךְ יְהוָה אֶת־בֵּית הַמִּצְרִי בִּגְלַל יוֹסֵף וַיְהִי בִּרְכַּת יְהוָה בְּכָל־אֲשֶׁר יֶשׁ־לוֹ בַּבַּיִת וּבַשָּׂדֶֽה׃
6 ਉਸ ਨੇ ਸਭ ਕੁਝ ਯੂਸੁਫ਼ ਦੇ ਹੱਥ ਵਿੱਚ ਸੌਂਪ ਦਿੱਤਾ ਅਤੇ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਹੋਰ ਕਿਸੇ ਚੀਜ਼ ਦੀ ਖ਼ਬਰ ਨਾ ਰੱਖੀ ਅਤੇ ਯੂਸੁਫ਼ ਰੂਪਵੰਤ ਅਤੇ ਸੋਹਣਾ ਸੀ।
וַיַּעֲזֹב כָּל־אֲשֶׁר־לוֹ בְּיַד־יוֹסֵף וְלֹא־יָדַע אִתּוֹ מְאוּמָה כִּי אִם־הַלֶּחֶם אֲשֶׁר־הוּא אוֹכֵל וַיְהִי יוֹסֵף יְפֵה־תֹאַר וִיפֵה מַרְאֶֽה׃
7 ਇਹਨਾਂ ਗੱਲਾਂ ਦੇ ਪਿੱਛੋਂ ਅਜਿਹਾ ਹੋਇਆ ਕਿ ਉਸ ਦੇ ਸੁਆਮੀ ਦੀ ਪਤਨੀ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਤੇ ਉਸ ਨੇ ਉਹ ਨੂੰ ਆਖਿਆ, ਤੂੰ ਮੇਰੇ ਨਾਲ ਲੇਟ।
וַיְהִי אַחַר הַדְּבָרִים הָאֵלֶּה וַתִּשָּׂא אֵֽשֶׁת־אֲדֹנָיו אֶת־עֵינֶיהָ אֶל־יוֹסֵף וַתֹּאמֶר שִׁכְבָה עִמִּֽי׃
8 ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸੁਆਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸੁਆਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ
וַיְמָאֵן ׀ וַיֹּאמֶר אֶל־אֵשֶׁת אֲדֹנָיו הֵן אֲדֹנִי לֹא־יָדַע אִתִּי מַה־בַּבָּיִת וְכֹל אֲשֶׁר־יֶשׁ־לוֹ נָתַן בְּיָדִֽי׃
9 ਅਤੇ ਇਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨ੍ਹਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ, ਕਿਉਂ ਜੋ ਤੁਸੀਂ ਉਸ ਦੀ ਪਤਨੀ ਹੋ। ਮੈਂ ਐਡੀ ਵੱਡੀ ਬੁਰਿਆਈ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ?
אֵינֶנּוּ גָדוֹל בַּבַּיִת הַזֶּה מִמֶּנִּי וְלֹֽא־חָשַׂךְ מִמֶּנִּי מְאוּמָה כִּי אִם־אוֹתָךְ בַּאֲשֶׁר אַתְּ־אִשְׁתּוֹ וְאֵיךְ אֶֽעֱשֶׂה הָרָעָה הַגְּדֹלָה הַזֹּאת וְחָטָאתִי לֵֽאלֹהִֽים׃
10 ੧੦ ਤਦ ਅਜਿਹਾ ਹੋਇਆ ਕਿ ਉਹ ਹਰ ਰੋਜ਼ ਯੂਸੁਫ਼ ਨੂੰ ਆਖਦੀ ਰਹੀ ਪਰ ਉਸ ਨੇ ਉਹ ਦੀ ਗੱਲ ਨਾ ਮੰਨੀ ਕਿ ਉਹ ਉਸ ਦੇ ਨਾਲ ਲੇਟੇ ਜਾਂ ਉਸ ਦੇ ਕੋਲ ਰਹੇ।
וַיְהִי כְּדַבְּרָהּ אֶל־יוֹסֵף יוֹם ׀ יוֹם וְלֹא־שָׁמַע אֵלֶיהָ לִשְׁכַּב אֶצְלָהּ לִהְיוֹת עִמָּֽהּ׃
11 ੧੧ ਇੱਕ ਦਿਨ ਅਜਿਹਾ ਹੋਇਆ ਕਿ ਉਹ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ ਅਤੇ ਘਰ ਦੇ ਮਨੁੱਖਾਂ ਵਿੱਚੋਂ ਕੋਈ ਵੀ ਘਰ ਵਿੱਚ ਨਹੀਂ ਸੀ।
וַיְהִי כְּהַיּוֹם הַזֶּה וַיָּבֹא הַבַּיְתָה לַעֲשׂוֹת מְלַאכְתּוֹ וְאֵין אִישׁ מֵאַנְשֵׁי הַבַּיִת שָׁם בַּבָּֽיִת׃
12 ੧੨ ਤਦ ਉਸ ਨੇ ਉਸ ਦਾ ਕੱਪੜਾ ਫੜ੍ਹ ਕੇ ਆਖਿਆ, ਮੇਰੇ ਨਾਲ ਲੇਟ ਤਾਂ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਭੱਜਿਆ ਅਤੇ ਬਾਹਰ ਨਿੱਕਲ ਗਿਆ।
וַתִּתְפְּשֵׂהוּ בְּבִגְדוֹ לֵאמֹר שִׁכְבָה עִמִּי וַיַּעֲזֹב בִּגְדוֹ בְּיָדָהּ וַיָּנָס וַיֵּצֵא הַחֽוּצָה׃
13 ੧੩ ਜਦ ਉਸ ਨੇ ਵੇਖਿਆ ਕਿ ਉਹ ਆਪਣਾ ਕੱਪੜਾ ਮੇਰੇ ਹੱਥ ਵਿੱਚ ਛੱਡ ਕੇ ਬਾਹਰ ਭੱਜ ਗਿਆ ਹੈ
וַיְהִי כִּרְאוֹתָהּ כִּֽי־עָזַב בִּגְדוֹ בְּיָדָהּ וַיָּנָס הַחֽוּצָה׃
14 ੧੪ ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਵੇਖੋ, ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਡਾ ਨਿਰਾਦਰ ਕਰੇ। ਉਹ ਮੇਰੇ ਕੋਲ ਅੰਦਰ ਆਇਆ ਤਾਂ ਜੋ ਉਹ ਮੇਰੇ ਨਾਲ ਲੇਟੇ ਪਰ ਮੈਂ ਉੱਚੀ ਅਵਾਜ਼ ਨਾਲ ਬੋਲ ਪਈ।
וַתִּקְרָא לְאַנְשֵׁי בֵיתָהּ וַתֹּאמֶר לָהֶם לֵאמֹר רְאוּ הֵבִיא לָנוּ אִישׁ עִבְרִי לְצַחֶק בָּנוּ בָּא אֵלַי לִשְׁכַּב עִמִּי וָאֶקְרָא בְּקוֹל גָּדֽוֹל׃
15 ੧੫ ਜਦ ਉਸ ਨੇ ਸੁਣਿਆ ਕਿ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ।
וַיְהִי כְשָׁמְעוֹ כִּֽי־הֲרִימֹתִי קוֹלִי וָאֶקְרָא וַיַּעֲזֹב בִּגְדוֹ אֶצְלִי וַיָּנָס וַיֵּצֵא הַחֽוּצָה׃
16 ੧੬ ਸੋ ਉਸ ਨੇ ਆਪਣੇ ਸੁਆਮੀ ਦੇ ਘਰ ਆਉਣ ਤੱਕ ਉਸ ਦਾ ਕੱਪੜਾ ਆਪਣੇ ਕੋਲ ਰੱਖ ਛੱਡਿਆ।
וַתַּנַּח בִּגְדוֹ אֶצְלָהּ עַד־בּוֹא אֲדֹנָיו אֶל־בֵּיתֽוֹ׃
17 ੧੭ ਤਦ ਉਸ ਨੇ ਉਹ ਨੂੰ ਸਾਰੀਆਂ ਗੱਲਾਂ ਦੱਸੀਆਂ ਅਤੇ ਆਖਿਆ, ਜਿਹੜਾ ਇਬਰਾਨੀ ਗ਼ੁਲਾਮ ਤੂੰ ਸਾਡੇ ਕੋਲ ਲੈ ਆਇਆ ਹੈਂ ਉਹ ਮੇਰੇ ਕੋਲ ਅੰਦਰ ਆ ਵੜਿਆ ਅਤੇ ਮੇਰੇ ਨਾਲ ਬੁਰਾ ਵਿਵਹਾਰ ਕਰਨ ਲੱਗਾ।
וַתְּדַבֵּר אֵלָיו כַּדְּבָרִים הָאֵלֶּה לֵאמֹר בָּֽא־אֵלַי הָעֶבֶד הָֽעִבְרִי אֲשֶׁר־הֵבֵאתָ לָּנוּ לְצַחֶק בִּֽי׃
18 ੧੮ ਪਰ ਜਦ ਮੈਂ ਉੱਚੀ ਅਵਾਜ਼ ਨਾਲ ਚਿੱਲਾਈ ਤਾਂ ਉਹ ਆਪਣਾ ਕੱਪੜਾ ਮੇਰੇ ਕੋਲ ਛੱਡ ਕੇ ਬਾਹਰ ਨੂੰ ਭੱਜ ਗਿਆ।
וַיְהִי כַּהֲרִימִי קוֹלִי וָאֶקְרָא וַיַּעֲזֹב בִּגְדוֹ אֶצְלִי וַיָּנָס הַחֽוּצָה׃
19 ੧੯ ਫੇਰ ਅਜਿਹਾ ਹੋਇਆ ਕਿ ਜਦ ਉਸ ਦੇ ਸੁਆਮੀ ਨੇ ਆਪਣੀ ਪਤਨੀ ਦੀਆਂ ਗੱਲਾਂ ਸੁਣੀਆਂ, ਜਿਹੜੀ ਇਹ ਬੋਲੀ ਕਿ ਤੇਰੇ ਗ਼ੁਲਾਮ ਨੇ ਮੇਰੇ ਨਾਲ ਅਜਿਹਾ ਕੀਤਾ ਹੈ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ।
וַיְהִי כִשְׁמֹעַ אֲדֹנָיו אֶת־דִּבְרֵי אִשְׁתּוֹ אֲשֶׁר דִּבְּרָה אֵלָיו לֵאמֹר כַּדְּבָרִים הָאֵלֶּה עָשָׂה לִי עַבְדֶּךָ וַיִּחַר אַפּֽוֹ׃
20 ੨੦ ਤਦ ਯੂਸੁਫ਼ ਦੇ ਸੁਆਮੀ ਨੇ ਉਸ ਨੂੰ ਫੜ੍ਹ ਕੇ ਕੈਦ ਵਿੱਚ ਪਾ ਦਿੱਤਾ, ਜਿੱਥੇ ਸ਼ਾਹੀ ਕੈਦੀ ਸਨ ਅਤੇ ਉਹ ਉੱਥੇ ਕੈਦ ਵਿੱਚ ਰਿਹਾ।
וַיִּקַּח אֲדֹנֵי יוֹסֵף אֹתוֹ וַֽיִּתְּנֵהוּ אֶל־בֵּית הַסֹּהַר מְקוֹם אֲשֶׁר־אסורי אֲסִירֵי הַמֶּלֶךְ אֲסוּרִים וֽ͏ַיְהִי־שָׁם בְּבֵית הַסֹּֽהַר׃
21 ੨੧ ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ
וַיְהִי יְהוָה אֶת־יוֹסֵף וַיֵּט אֵלָיו חָסֶד וַיִּתֵּן חִנּוֹ בְּעֵינֵי שַׂר בֵּית־הַסֹּֽהַר׃
22 ੨੨ ਅਤੇ ਦਰੋਗੇ ਨੇ ਸਾਰੇ ਕੈਦੀਆਂ ਨੂੰ ਜਿਹੜੇ ਉਸ ਕੈਦ ਵਿੱਚ ਸਨ, ਯੂਸੁਫ਼ ਦੇ ਹੱਥ ਵਿੱਚ ਦੇ ਦਿੱਤਾ ਅਤੇ ਜਿਹੜਾ ਕੰਮ ਉੱਥੇ ਕੀਤਾ ਜਾਂਦਾ ਸੀ, ਉਹੀ ਚਲਾਉਂਦਾ ਸੀ।
וַיִּתֵּן שַׂר בֵּית־הַסֹּהַר בְּיַד־יוֹסֵף אֵת כָּל־הָאֲסִירִם אֲשֶׁר בְּבֵית הַסֹּהַר וְאֵת כָּל־אֲשֶׁר עֹשִׂים שָׁם הוּא הָיָה עֹשֶֽׂה׃
23 ੨੩ ਕੈਦਖ਼ਾਨੇ ਦਾ ਦਰੋਗਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ।
אֵין ׀ שַׂר בֵּית־הַסֹּהַר רֹאֶה אֶֽת־כָּל־מְאוּמָה בְּיָדוֹ בַּאֲשֶׁר יְהוָה אִתּוֹ וַֽאֲשֶׁר־הוּא עֹשֶׂה יְהוָה מַצְלִֽיחַ׃

< ਉਤਪਤ 39 >